Wednesday, 17 June 2026

 

 

ਖ਼ਾਸ ਖਬਰਾਂ 'ਬਾਈਪੋਲਰ' ਨਾਲ ਨਵਾਂ ਸੰਗੀਤਕ ਅਧਿਆਇ ਲੈ ਕੇ ਆਏ ਨਵਾਂਨ ਸੰਧੂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਗੁਰਦੁਆਰਾ ਜੋਤੀ ਸਰੂਪ ਫਤਹਿਗੜ੍ਹ ਸਾਹਿਬ ਵਿੱਚ ਨਤਮਸਤਕ ਹੋ ਕੇ ਅਰਦਾਸ ਕੀਤੀ ਵਿਧਾਇਕ ਸ਼ੈਰੀ ਕਲਸੀ ਨੇ ਵਾਅਦਾ ਪੁਗਾਇਆ ਤਰਨ ਤਾਰਨ ਨੂੰ ਅਪਰਾਧ-ਮੁਕਤ ਕਰਨ ਲਈ ਅਹਿਮ ਉਪਰਾਲਾ ਮਹਿਲਾ ਮੋਰਚਾ ਵੱਲੋਂ ਨਰਿੰਦਰ ਮੋਦੀ ਦੇ ਸਿਹਤਮੰਦ ਜੀਵਨ ਸ਼ੈਲੀ ਦੇ ਸੰਦੇਸ਼ ਨੂੰ ਜਨ-ਜਨ ਤੱਕ ਪਹੁੰਚਾਉਣ ਲਈ ਘੱਟ ਈਂਧਨ ਅਤੇ ਜ਼ੀਰੋ ਆਇਲ ਰੈਸਿਪੀ ਪ੍ਰੋਗਰਾਮ ਦਾ ਆਯੋਜਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਸੁਪਰਵਾਈਜ਼ਰਾਂ ਨੂੰ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਸਬੰਧੀ ਦਿੱਤੀ ਗਈ ਸਿਖਲਾਈ ਰਾਸ਼ਟਰੀ ਰਾਜਧਾਨੀ ਖੇਤਰ ਦੇ ਵਿਕਾਸ ਨੂੰ ਲੈ ਕੇ ਰੀਜਨਲ ਪਲਾਨ 2041 ਹੋਵੇਗਾ ਤਿਆਰ ਨਾਇਬ ਸਿੰਘ ਸੈਣੀ ਨੇ ਹਰਵਿੰਦਰ ਕਲਿਆਣ ਨਾਲ ਵਿਧਾਨ ਸਭਾ ਕੰਪਲੈਕਸ ਵਿੱਚ ਕੀਤਾ ਯੋਗ ਪ੍ਰੋਟੋਕੋਲ ਦਾ ਅਭਿਆਸ ਸੂਬੇ ਦੇ ਇੰਜੀਨੀਅਰਿੰਗ ਅਤੇ ਪੌਲੀਟੈਕਨਿਕ ਸੰਸਥਾਵਾਂ ਵਿੱਚ ਤਕਨੀਕੀ ਸਿੱਖਿਆ ਨੂੰ ਕੀਤਾ ਜਾ ਰਿਹਾ ਹੈ ਅਪਗ੍ਰੇਡ : ਮਹੀਪਾਲ ਢਾਂਡਾ ਖ਼ਰੀਫ਼ ਫ਼ਸਲਾਂ ਲਈ ਰਸਾਇਣਕ ਖਾਦਾਂ ਦੀ ਸਹੀ ਵੰਡ ਕਰੋ ਤਾਂ ਜੋ ਕਿਸਾਨਾਂ ਲਈ ਖਾਦ ਦੀ ਕਮੀ ਨਾ ਰਹੇ : ਸ਼ਿਆਮ ਸਿੰਘ ਰਾਣਾ ਆਧੁਨਿਕ ਤਕਨੀਕ ਦੀਆਂ 52 ਸਟੈਟਿਕਲ ਖੇਤੀਬਾੜੀ ਲੈਬਾਂ ਖੋਲ੍ਹਣ ਦੀ ਪ੍ਰਵਾਨਗੀ - ਨਾਇਬ ਸਿੰਘ ਸੈਣੀ ਕੇ.ਐਮ.ਪੀ. ਐਕਸਪ੍ਰੈਸਵੇਅ ਵਿਕਸਿਤ ਭਾਰਤ-2047 ਦੀ ਬਣੇਗਾ ਸ਼ਾਨ : ਰਾਓ ਨਰਬੀਰ ਸਿੰਘ ਪੰਜਾਬ ਸਰਕਾਰ ਵੱਲੋਂ ਖੇਡਾਂ ਅਤੇ ਬੂਟ ਨਿਰਮਾਣ ਖੇਤਰ ਨੂੰ ਹੁਲਾਰਾ ਦੇਣ ਲਈ ਐਫ.ਡੀ.ਡੀ.ਆਈ. ਨਾਲ ਸਮਝੌਤਾ ਬੀਹਲਾ ਲੋਕ ਮਿਲਨੀ ਵਿਖੇ ਭਗਵੰਤ ਸਿੰਘ ਮਾਨ ਨੇ ਵਿਰੋਧੀ ਧਿਰ ਦੀ ਆਲੋਚਨਾ, ਬੇਦਬੀ ਵਿਰੋਧੀ ਕਾਨੂੰਨ ਦਾ ਬਚਾਅ ਕੀਤਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ 18 ਜੂਨ ਨੂੰ ਸਤਲੁਜ ਦੇ ਧੁੱਸੀ ਬੰਨ੍ਹ ’ਤੇ ਬਣਨ ਵਾਲੀ ਪੱਕੀ ਸੜਕ ਦਾ ਰੱਖਣਗੇ ਨੀਂਹ ਪੱਥਰ ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਸਤਿਗੁਰੂ ਕਬੀਰ ਸਾਹਿਬ ਜੀ ਦੇ ਪ੍ਰਕਾਸ਼ ਉਤਸਵ ਸਮਾਗਮ ਤੇ ਸ਼ੋਭਾ ਯਾਤਰਾ ਸਬੰਧੀ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਮੁੱਖ ਮੰਤਰੀ ਭਗਵੰਤ ਮਾਨ ਨੇ ਹੋਰ 523 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਕਾਰੀ ਮਹਿਲਾ ਕਰਮਚਾਰੀਆਂ ਲਈ ਵੱਡੀ ਰਾਹਤ ਦਾ ਐਲਾਨ ਫਰਜ਼ੀ ਵੀਡੀਓ ਵਿੱਚ ਮੈਂ ਨਹੀਂ ਹਾਂ : ਭਗਵੰਤ ਸਿੰਘ ਮਾਨ ਵੱਖ-ਵੱਖ ਕਰਮਚਾਰੀ ਐਸੋਸੀਏਸ਼ਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਜਲਦ ਪੂਰੀਆਂ ਕੀਤੀਆਂ ਜਾਣਗੀਆਂ : ਹਰਪਾਲ ਸਿੰਘ ਚੀਮਾ ਅਕਾਲ ਤਖ਼ਤ ਸਾਹਿਬ ਨਾਲ ਮੱਥਾ ਨਾ ਲਾਵੇ ਭਗਵੰਤ ਮਾਨ, ਜਿਨ੍ਹਾਂ ਨੇ ਮੱਥਾ ਲਾਇਆ ਉਨ੍ਹਾਂ ਦਾ ਕੱਖ ਨਹੀਂ ਰਿਹਾ : ਕੇਵਲ ਸਿੰਘ ਢਿੱਲੋਂ

 

ਪੰਜਾਬ ਸਰਕਾਰ ਵੱਲੋਂ ਬਕਾਏ ਦੀ ਵਸੂਲੀ ਲਈ ਲਿਆਂਦੀ 'ਪੰਜਾਬ ਯਕਮੁਸ਼ਤ ਨਿਪਟਾਰਾ ਸਕੀਮ-2021' ਦਾ ਜ਼ਿਲ੍ਹਾ ਮੋਗਾ ਦੇ 3000 ਤੋਂ ਵਧੇਰੇ ਵਪਾਰੀਆਂ ਨੂੰ ਮਿਲੇਗਾ ਲਾਭ

ਪਹਿਲਕਦਮੀ ਦਾ ਉਦੇਸ਼ ਛੋਟੇ ਅਤੇ ਦਰਮਿਆਨੇ ਡੀਲਰਾਂ/ਕਾਰੋਬਾਰੀਆਂ ਨੂੰ ਕੋਵਿਡ-19 ਦੌਰਾਨ ਖੜ੍ਹੇ ਬਕਾਏ ਦੇ ਭੁਗਤਾਨ ਅਤੇ ਨਿਪਟਾਰੇ ਲਈ ਰਾਹਤ ਦੇਣਾ - ਹਰਜੋਤ ਕਮਲ ਅਤੇ ਲੋਹਗੜ੍ਹ

Web Admin

Web Admin

5 Dariya News

ਮੋਗਾ , 12 Jan 2021

Last updated on: Jan 12, 2021, 00:00 IST

ਕੋਵਿਡ-19 ਦੀ ਇਸ ਔਖੀ ਘੜੀ ਵਿੱਚ ਵਪਾਰਕ ਭਾਈਚਾਰੇ ਖ਼ਾਸਕਰ ਛੋਟੇ ਅਤੇ ਦਰਮਿਆਨੇ ਕਾਰੋਬਾਰੀਆਂ ਨੂੰ ਰਾਹਤ ਪ੍ਰਦਾਨ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ 'ਪੰਜਾਬ ਯਕਮੁਸ਼ਤ ਨਿਪਟਾਰਾ ਸਕੀਮ-2021' ਨੂੰ ਲਾਂਚ ਕਰ ਦਿੱਤਾ ਹੈ ਤਾਂ ਜੋ ਉਹ ਆਪਣੇ ਖੜ੍ਹੇ ਬਕਾਏ ਦਾ ਭੁਗਤਾਨ ਅਤੇ ਨਿਪਟਾਰਾ ਕਰ ਸਕਣ। ਇਸ ਸਕੀਮ ਨੂੰ ਪੰਜਾਬ ਦੇ ਖਜ਼ਾਨਾ ਮੰਤਰੀ ਸ੍ਰ ਮਨਪ੍ਰੀਤ ਸਿੰਘ ਬਾਦਲ ਨੇ ਲੁਧਿਆਣਾ ਤੋਂ ਆਨਲਾਈਨ ਸਮਾਗਮ ਰਾਹੀਂ ਲਾਂਚ ਕੀਤਾ। ਜਦਕਿ ਜ਼ਿਲ੍ਹਾ ਪੱਧਰੀ ਸਮਾਗਮ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਕੀਤਾ ਗਿਆ ਜਿਸ ਵਿੱਚ ਮੋਗਾ ਦੇ ਵਿਧਾੲਿਕ ਡਾਕਟਰ ਹਰਜੋਤ ਕਮਲ, ਧਰਮਕੋਟ ਦੇ ਵਿਧਾੲਿਕ ਸ੍ਰ ਸੁਖਜੀਤ ਸਿੰਘ ਲੋਹਗੜ੍ਹ, ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ, ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਅਨੀਤਾ ਦਰਸ਼ੀ, ਸੀਨੀਅਰ ਯੂਥ ਆਗੂ ਸ੍ਰ ਨਵਜੋਤ ਸਿੰਘ ਤੂਰ ਅਤੇ ਹੋਰ ਹਾਜ਼ਰ ਸਨ। ਇਸ ਮੌਕੇ ਜਾਣਕਾਰੀ ਦਿੰਦਿਆਂ ਸ਼੍ਰੀ ਹਰਜੋਤ ਕਮਲ ਅਤੇ ਸ੍ਰ ਸੁਖਜੀਤ ਸਿੰਘ ਲੋਹਗੜ੍ਹ ਨੇ ਦੱਸਿਆ ਕਿ ਯਕਮੁਸ਼ਤ ਨਿਪਟਾਰਾ ਸਕੀਮ ਦੇ ਲਾਗੂ ਹੋਣ ਨਾਲ ਸਰਕਾਰੀ ਖਜ਼ਾਨੇ 'ਤੇ ਭਾਵੇਂ ਕਿ 121.06 ਕਰੋੜ ਰੁਪਏ ਦਾ ਵਿੱਤੀ ਬੋਝ ਪਏਗਾ ਅਤੇ ਇਸ ਨਾਲ ਜ਼ਿਲ੍ਹਾ ਮੋਗਾ ਦੇ 3000 ਤੋਂ ਵਧੇਰੇ ਵਪਾਰੀਆਂ ਨੂੰ ਲਾਭ ਮਿਲੇਗਾ। ਇਹ ਯੋਜਨਾ 1 ਫਰਵਰੀ, 2021 ਤੋਂ ਪੂਰੇ ਰਾਜ ਵਿੱਚ ਲਾਗੂ ਕੀਤੀ ਜਾਏਗੀ, ਜਿਸ ਤਹਿਤ ਸਾਰੇ ਕਾਰੋਬਾਰੀ ਜਿਨ੍ਹਾਂ ਦੀਆਂ ਅਸੈਸਮੈਂਟਸ 31 ਦਸੰਬਰ, 2020 ਤੱਕ ਕੀਤੀਆਂ ਜਾ ਚੁੱਕੀਆਂ ਹਨ, ਉਹ 30 ਅਪ੍ਰੈਲ ਤੱਕ ਇਸ ਸਕੀਮ ਤਹਿਤ ਅਪਲਾਈ ਕਰ ਸਕਦੇ ਹਨ। 

ਇਸ ਦੇ ਨਾਲ ਹੀ ਕਾਰੋਬਾਰੀ ਕਾਨੂੰਨੀ ਫਾਰਮ ਜਿਵੇਂ ਸੀ-ਫਾਰਮ ਵੀ ਜਮ੍ਹਾਂ ਕਰਵਾ ਸਕਦਾ ਹੈ ਜੋ ਕਿ ਅਸੈਸਮੈਂਟ ਦੇ ਸਮੇਂ ਐਪਲੀਕੇਸ਼ਨ ਫਾਰਮ ਦੇ ਨਾਲ ਨਹੀਂ ਦਿੱਤਾ ਗਿਆ ਅਤੇ ਕਾਰੋਬਾਰੀ ਨੂੰ ਸਵੈ-ਅਸੈਸਮੈਂਟ ਕਰਨੀ ਹੋਵੇਗੀ ਅਤੇ ਨਿਪਟਾਰੇ ਦੇ ਨਤੀਜੇ ਵਜੋਂ ਦੇਣਯੋਗ ਮੂਲ ਟੈਕਸ ਦੀ ਅਦਾਇਗੀ ਦੇ ਸਬੂਤ ਜਮ੍ਹਾਂ ਕਰਵਾਉਣੇ ਹੋਣਗੇ। ਸਬੰਧਤ ਵਾਰਡ ਇੰਚਾਰਜ ਨਿਪਟਾਰੇ ਦਾ ਹੁਕਮ ਜਾਰੀ ਕਰੇਗਾ ਜਿਸਨੂੰ ਕਿਸੇ ਵੀ ਤਰ੍ਹਾਂ ਦੀ ਸਮੀਖਿਆ ਜਾਂ ਸੁਧਾਈ ਦੇ ਤੌਰ 'ਤੇ ਦੁਬਾਰਾ ਨਹੀਂ ਖੋਲ੍ਹਿਆ ਜਾਵੇਗਾ।ਉਹਨਾਂ ਕਿਹਾ ਕਿ ਕੋਵਿਡ -19 ਕਰਕੇ ਸਮਾਜ ਦੇ ਸਾਰੇ ਵਰਗਾਂ ਲਈ ਅਣਕਿਆਸੇ ਹਾਲਾਤ ਪੈਦਾ ਹੋ ਗਏ ਹਨ। ਕਾਰੋਬਾਰੀ ਭਾਈਚਾਰੇ, ਖ਼ਾਸਕਰ, ਛੋਟੇ ਕਾਰੋਬਾਰੀਆਂ ਨੇ ਤਾਲਾਬੰਦੀ ਅਤੇ ਇਸਦੇ ਬਾਅਦ ਕਾਰੋਬਾਰੀ ਗਤੀਵਿਧੀਆਂ ਵਿਚ ਨਿਘਾਰ ਦੇ ਕਾਰਨ ਬਹੁਤ ਨੁਕਸਾਨ ਝੱਲਿਆ ਹੈ। ਵੱਖ-ਵੱਖ ਟਰੇਡ ਐਸੋਸੀਏਸ਼ਨਾਂ ਨੇ ਇਹ ਚਿੰਤਾ ਜ਼ਾਹਰ ਕੀਤੀ ਕਿ ਉਨ੍ਹਾਂ ਨੂੰ ਕੇਂਦਰੀ ਵਿਕਰੀ ਟੈਕਸ ਐਕਟ, 1956 ਦੇ ਤਹਿਤ ਅੰਤਰਰਾਜੀ ਲੈਣ-ਦੇਣ 'ਤੇ ਟੈਕਸ ਦੀ ਰਿਆਇਤ/ਛੋਟ ਪ੍ਰਾਪਤ ਕਰਨ ਲਈ ਨਿਰਧਾਰਤ ਕਾਨੂੰਨੀ ਫਾਰਮ ਹਾਸਲ ਕਰਨ 'ਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਸੂਬਾ ਸਰਕਾਰ ਨੂੰ ਪੰਜਾਬ ਵੈਲਯੂ ਐਡਿਡ ਟੈਕਸ ਐਕਟ, 2005 ਅਤੇ ਕੇਂਦਰੀ ਵਿਕਰੀ ਟੈਕਸ ਐਕਟ, 1956 ਅਧੀਨ ਬਕਾਏ ਦੇ ਨਿਪਟਾਰੇ ਲਈ ਯਕਮੁਸ਼ਤ ਨਿਪਟਾਰਾ ਸਕੀਮ ਲਿਆ ਕੇ ਉਨ੍ਹਾਂ ਦੇ ਖੜ੍ਹ ਬਕਾਏ ਦੇ ਭੁਗਤਾਨ ਅਤੇ ਨਿਪਟਾਰੇ ਦੀ ਅਪੀਲ ਵੀ ਕੀਤੀ।ਗੌਰਤਲਬ ਹੈ ਕਿ ਜੀਐਸਟੀ ਨੂੰ ਪੂਰੇ ਦੇਸ਼ ਵਿੱਚ 1 ਜੁਲਾਈ, 2017 ਤੋਂ ਲਾਗੂ ਕੀਤਾ ਗਿਆ ਹੈ। ਜੀਐਸਟੀ ਦੇ ਦੌਰ ਵਿੱਚ ਸੁਚਾਰੂ ਢੰਗ ਨਾਲ ਕੰਮ ਕਰਨ ਲਈ ਇਹ ਜ਼ਰੂਰੀ ਅਤੇ ਉਚਿਤ ਹੈ ਕਿ ਪੰਜਾਬ ਵੈਟ ਐਕਟ, 2005 ਅਤੇ ਸੀ.ਐਸ.ਟੀ. ਐਕਟ -1956 ਅਧੀਨ ਖੜ੍ਹੇ ਬਕਾਏ ਦਾ ਨਿਪਟਾਰਾ ਕੀਤਾ ਜਾਵੇ। ਇਸ ਤੋਂ ਇਲਾਵਾ, ਇਹ ਵੀ ਜ਼ਰੂਰੀ ਹੈ ਕਿ ਲੈਜੇਸੀ ਦੇ ਕੇਸਾਂ ਵਿਚ ਬਕਾਏ ਦੀ ਵਸੂਲੀ ਕੀਤੀ ਜਾਵੇ ਅਤੇ ਜਲਦੀ ਤੋਂ ਜਲਦੀ ਇਸ ਦਾ ਨਿਪਟਾਰਾ ਕੀਤਾ ਜਾਵੇ।

 

Tags: Punjab Congress , One Time Settlement , OTS , Moga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD