Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ

 

ਪਰਵਾਸੀ ਭਾਰਤੀਆਂ ਨੂੰ ਪੰਜਾਬ ’ਚ ਨਿਵੇਸ਼ ਲਈ ਉਤਸ਼ਾਹਤ ਕਰਨ ਹਿੱਤ ਉੱਚ ਤਾਕਤੀ ਨਿਵੇਸ਼ ਕਮੇਟੀ ਕਾਇਮ

ਕਮੇਟੀ ਪਰਵਾਸੀ ਭਾਰਤੀ ਮਾਮਲੇ ਵਿਭਾਗ ਅਤੇ ਇਨਵੈਸਟ ਪੰਜਾਬ ਦੀ ਸੰਯੁਕਤ ਕਮੇਟੀ ਵਜੋਂ ਕੰਮ ਕਰੇਗੀ: ਰਾਣਾ ਸੋਢੀ

Web Admin

Web Admin

5 Dariya News

ਚੰਡੀਗੜ੍ਹ , 12 Jan 2021

Last updated on: Jan 12, 2021, 00:00 IST

ਪੰਜਾਬ ਸਰਕਾਰ ਨੇ ਪਰਵਾਸੀ ਭਾਰਤੀਆਂ ਨੂੰ ਸੂਬੇ ਵਿੱਚ ਨਿਵੇਸ਼ ਲਈ ਉਤਸ਼ਾਹਤ ਕਰਨ ਹਿੱਤ ‘ਪੰਜਾਬ ਉੱਚ ਤਾਕਤੀ ਨਿਵੇਸ਼ ਕਮੇਟੀ’ ਦਾ ਗਠਨ ਕੀਤਾ ਹੈ। ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੀ ਅਗਵਾਈ ਵਿੱਚ ਹੋਈ ਮੀਟਿੰਗ ਦੌਰਾਨ ਇਹ ਕਮੇਟੀ ਗਠਤ ਕਰਨ ਦਾ ਫ਼ੈਸਲਾ ਲਿਆ ਗਿਆ।ਰਾਣਾ ਸੋਢੀ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਵਿੱਚ ਸਨਅਤੀ ਅਤੇ ਹੋਰ ਖੇਤਰਾਂ ਵਿੱਚ ਨਿਵੇਸ਼ ਲਈ ਪਰਵਾਸੀ ਭਾਰਤੀਆਂ ਨੂੰ ਉਤਸ਼ਾਹਤ ਕਰਨ ਅਤੇ ਉਨਾਂ ਲਈ ਨਿਵੇਸ਼ ਦੀ ਪ੍ਰਕਿਰਿਆ ਨੂੰ ਸੁਖਾਲਾ ਬਣਾਉਣ ਲਈ ਕਮੇਟੀ ਕਾਇਮ ਕਰਨ ਦਾ ਸੁਝਾਅ ਦਿੱਤਾ ਗਿਆ ਸੀ, ਜਿਸ ਪਿੱਛੋਂ ਇਹ ਫ਼ੈਸਲਾ ਲਿਆ ਗਿਆ।ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਰਾਣਾ ਸੋਢੀ ਨੇ ਦੱਸਿਆ ਕਿ ਵੱਖ-ਵੱਖ ਦੇਸ਼ਾਂ ਵਿੱਚ ਵਸਦੇ ਪ੍ਰਮੁੱਖ ਪਰਵਾਸੀ ਭਾਰਤੀਆਂ ਵੱਲੋਂ ਮੰਗ ਕੀਤੀ ਜਾ ਰਹੀ ਸੀ ਕਿ ਸੂਬੇ ਵਿੱਚ ਨਿਵੇਸ਼ ਲਈ ਪੰਜਾਬ ਸਰਕਾਰ ਵੱਲੋਂ ਰਾਜ ਪੱਧਰ ’ਤੇ ਅਜਿਹੀ ਫ਼ੋਰਮ ਜਾਂ ਕਮੇਟੀ ਸਥਾਪਤ ਕੀਤੀ ਜਾਵੇ, ਜੋ ਸਰਕਾਰ ਅਤੇ ਪਰਵਾਸੀ ਭਾਰਤੀਆਂ ਵਿਚਾਲੇ ਕੜੀ ਦਾ ਕੰਮ ਕਰ ਸਕੇ। ਉਨਾਂ ਕਿਹਾ ਕਿ ਇਹ ਕਮੇਟੀ ਪਰਵਾਸੀ ਭਾਰਤੀ ਮਾਮਲੇ ਵਿਭਾਗ ਅਤੇ ਇਨਵੈਸਟ ਪੰਜਾਬ ਦੀ ਸੰਯੁਕਤ ਕਮੇਟੀ ਵਜੋਂ ਕੰਮ ਕਰੇਗੀ।ਰਾਣਾ ਸੋਢੀ ਨੇ ਦੱਸਿਆ ਕਿ ਪਰਵਾਸੀ ਭਾਰਤੀ ਮਾਮਲੇ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਕਿਰਪਾ ਸ਼ੰਕਰ ਸਰੋਜ ਕਮੇਟੀ ਦੇ ਚੇਅਰਮੈਨ ਹੋਣਗੇ, ਜਦਕਿ ਇਨਵੈਸਟ ਪੰਜਾਬ ਦੇ ਸੀ.ਈ.ਓ. ਸ੍ਰੀ ਰਜਤ ਅਗਰਵਾਲ ਨੂੰ ਵਾਈਸ ਚੇਅਰਮੈਨ ਅਤੇ ਪਰਵਾਸੀ ਭਾਰਤੀ ਮਾਮਲੇ ਵਿਭਾਗ ਦੇ ਵਿਸ਼ੇਸ਼ ਸਕੱਤਰ ਸ੍ਰੀ ਡੀ.ਪੀ.ਐਸ. ਖਰਬੰਦਾ ਨੂੰ ਮੈਂਬਰ ਸਕੱਤਰ ਲਾਇਆ ਗਿਆ ਹੈ। ਇਸ ਤੋਂ ਇਲਾਵਾ ਕਮੇਟੀ ਦੇ ਮੈਂਬਰਾਂ ਵਿੱਚ ਇਨਵੈਸਟ ਪੰੰਜਾਬ ਦੇ ਵਧੀਕ ਸੀ.ਈ.ਓ., ਇਨਵੈਸਟ ਪੰਜਾਬ ਦੇ ਸੰਯੁਕਤ ਡਾਇਰੈਕਟਰ ਆਈ.ਟੀ. ਸ੍ਰੀ ਦੀਪਇੰਦਰ ਸਿੰਘ ਢਿੱਲੋਂ, ਆਨਰੇਰੀ ਕੋਆਰਡੀਨੇਟਰ (ਯੂ.ਕੇ.) ਸ੍ਰੀ ਮਨਜੀਤ ਸਿੰਘ ਨਿੱਝਰ, ਆਨਰੇਰੀ ਕੋਆਰਡੀਨੇਟਰ (ਆਸਟਰੇਲੀਆ) ਸ੍ਰੀ ਕਰਨ ਰੰਧਾਵਾ, ਆਨਰੇਰੀ ਕੋਆਰਡੀਨੇਟਰ (ਯੂ.ਐਸ.ਏ.) ਸ੍ਰੀਮਤੀ ਮੀਨਾ ਢੇਸੀ ਸੰਗੇੜਾ, ਸ੍ਰੀ ਹਰਨੀਕ ਸਿੰਘ (ਯੂ.ਏ.ਈ.) ਸ਼ਾਮਲ ਹੋਣਗੇ ਜਦਕਿ ਬਾਕੀ ਦੇਸ਼ਾਂ ਦੇ ਆਨਰੇਰੀ ਕੋਆਰਡੀਨੇਟਰ ਕਮੇਟੀ ਦੇ ਗ਼ੈਰ ਸਰਕਾਰੀ ਮੈਂਬਰ ਹੋਣਗੇ।ਮੰਤਰੀ ਨੇ ਦੱਸਿਆ ਕਿ ਉੱਚ ਤਾਕਤੀ ਨਿਵੇਸ਼ ਕਮੇਟੀ ਵਿੱਚ ਸ਼ਾਮਲ ਆਨਰੇਰੀ ਕੋਆਰਡੀਨੇਟਰ ਆਪਣੇ-ਆਪਣੇ ਦੇਸ਼ਾਂ ਵਿੱਚੋਂ ਵੱਧ ਤੋਂ ਵੱਧ ਲੋਕਾਂ/ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਲਈ ਪ੍ਰੇਰਿਤ ਕਰਨਗੇ ਅਤੇ ਇਨਵੈਸਟ ਪੰਜਾਬ ਦੀ ਟੀਮ ਅਤੇ ਵੱਖ-ਵੱਖ ਵਿਭਾਗਾਂ ਨਾਲ ਤਾਲਮੇਲ ਕਰਦੇ ਹੋਏ ਨਵੇਸ਼ ਨੂੰ ਉਤਸ਼ਾਹਤ ਕਰਨ ਲਈ ਨਿਰੰਤਰ ਕੰਮ ਕਰਨਗੇ।

 

Tags: Rana Gurmit Singh Sodhi , Punjab Pradesh Congress Committee , Congress , Punjab Congress , Punjab , Punjab Government , Government of Punjab , Punjab High Powered Investment Committee , HPIC , Rajat Agarwal , Manjit Singh Nijhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD