Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਪੰਜਾਬ ਸਰਕਾਰ 16 ਜਨਵਰੀ ਨੂੰ ਹੈਲਥ ਕੇਅਰ ਵਰਕਰਾਂ ਦੇ ਟੀਕਾਕਰਣ ਲਈ ਪੂਰੀ ਤਰਾਂ ਤਿਆਰ

ਟੀਕਾਕਰਨ ਲਈ 20,450 ਵਾਈਲਜ਼ (ਕੋਵੀਸ਼ੀਲਡ) ਪ੍ਰਾਪਤ ਹੋਈਆਂ: ਬਲਬੀਰ ਸਿੱਧੂ

Web Admin

Web Admin

5 Dariya News

ਚੰਡੀਗੜ੍ਹ , 12 Jan 2021

Last updated on: Jan 12, 2021, 00:00 IST

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ 16 ਜਨਵਰੀ ਨੂੰ 110 ਥਾਵਾਂ ‘ਤੇ ਹੈਲਥ ਕੇਅਰ ਵਰਕਰਾਂ (ਐਚ.ਸੀ.ਡਬਲਯੂ) ਦੇ ਟੀਕਾਕਰਣ ਲਈ ਪੂਰੀ ਤਰਾਂ ਤਿਆਰ ਹੈ। ਅੱਜ ਟੀਕੇ ਦੀਆਂ 20,450 ਵਾਈਲ (ਸ਼ੀਸ਼ੀਆਂ) ਪ੍ਰਾਪਤ ਹੋਈਆਂ ਹਨ ਅਤੇ ਹਰ ਸ਼ੀਸ਼ੀ ਵਿਚ ਟੀਕੇ ਦੀਆਂ 10 ਖੁਰਾਕਾਂ ਹਨ ਜੋ ਲਾਭਪਾਤਰੀ ਨੂੰ 28 ਦਿਨਾਂ ਦੇ ਫਰਕ ਨਾਲ ਦੋ ਖ਼ੁਰਾਕਾਂ ਵਿਚ ਦਿੱਤੀਆਂ ਜਾਣਗੀਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਲੰਬੀ ਉਡੀਕ ਤੋਂ ਬਾਅਦ, ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਦੇ ਈਪੀਆਈ ਅਧਿਕਾਰੀ ਵਲੋਂ ਚੰਡੀਗੜ ਹਵਾਈ ਅੱਡੇ ਤੋਂ ਕੋਵੀਸ਼ੀਲਡ ਨਾਮੀ ਕੋਰੋਨਾ ਵੈਕਸੀਨ ਦੀ ਪਹਿਲੀ ਖੇਪ ਪ੍ਰਾਪਤ ਕੀਤੀ ਗਈ। ਉਨਾਂ ਦੱਸਿਆ ਕਿ ਇਹ ਕੋਵੀਸ਼ੀਲਡ ਵੈਕਸੀਨ ਆਕਸਫੋਰਡ ਯੂਨੀਵਰਸਿਟੀ ਵਲੋਂ ਐਸਟਰਾਜੇਨੇਕਾ ਨਾਲ ਮਿਲਕੇ ਤਿਆਰ ਕੀਤੀ ਗਈ ਹੈ ਅਤੇ ਹੁਣ ਇਸ ਵੈਕਸੀਨ ਦਾ ਉਤਪਾਦਨ ਭਾਰਤ ਵਿੱਚ ਸੀਰਮ ਇੰਸਟੀਚਿਊਟ ਵਲੋਂ ਕੀਤਾ ਜਾ ਰਿਹਾ ਹੈ। ਇਸ ਦੇ ਤੀਜੇ ਪੜਾਅ ਦੇ ਟਰਾਇਲਾਂ ਦਾ ਡਾਟਾ ਉਪਲਬਧ ਹੈ ਅਤੇ ਇਸ ਵੈਕਸੀਨ ਨੂੰ ਇੰਗਲੈਂਡ ਵਿੱਚ ਐਮਰਜੈਂਸੀ ਆਥੋਰਾਈਜੇਸ਼ਨ ਤਹਿਤ ਲਗਾਇਆ ਜਾ ਰਿਹਾ ਹੈ।ਸਿਹਤ ਮੰਤਰੀ ਨੇ ਕਿਹਾ ਕਿ ਟੀਕਾਕਰਣ ਦੀ ਸੁਰੂਆਤ ਲਈ ਹਰੇਕ ਜ਼ਿਲੇ ਵਿੱਚ 5 ਸਥਾਨਾਂ ਦੀ ਚੋਣ ਕੀਤੀ ਗਈ ਹੈ ਜਿਥੇ ਹਰੇਕ ਸਥਾਨ ‘ਤੇ 100 ਲਾਭਪਾਤਰੀਆਂ ਨੂੰ ਟੀਕਾ ਲਗਾਇਆ ਜਾਵੇਗਾ। ਉਨਾਂ ਕਿਹਾ ਕਿ ਜ਼ਿਲਾ ਹਸਪਤਾਲ ਐਸ.ਏ.ਐਸ.ਨਗਰ ਅਤੇ ਜੀ.ਐਮ.ਸੀ. ਅੰਮਿ੍ਰਤਸਰ ਵਿਖੇ ਕੇਂਦਰ ਸਰਕਾਰ ਨਾਲ ਦੋ ਸ਼ੈਸ਼ਨ ਸਾਈਟਾਂ ਦਾ ਸਿੱਧਾ ਪ੍ਰਸਾਰਣ/ਵੈਬਕਾਸਟ ਕੀਤਾ ਜਾਵੇਗਾ।ਵੈਕਸੀਨ ਲਈ ‘ਕੋਲਡ ਚੇਨ‘ ਸਬੰਧੀ ਤਿਆਰੀਆਂ ਬਾਰੇ ਵੇਰਵੇ ਦਿੰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਇਸ ਵੇਲੇ ਵੈਕਸੀਨ ਨੂੰ ਸਟੇਟ ਵੈਕਸੀਨ ਸਟੋਰ, ਸੈਕਟਰ -24 ਵਿਖੇ ਸਟੋਰ ਕੀਤਾ ਗਿਆ ਹੈ ਅਤੇ ਬਾਅਦ ਵਿਚ, ਇਸ ਵੈਕਸੀਨ ਨੂੰ ਭਾਰਤ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਖੇਤਰੀ, ਜ਼ਿਲਾ ਅਤੇ ਬਲਾਕ ਵੈਕਸੀਨ ਸਟੋਰਾਂ ‘ਤੇ ਉਪਲਬਧ ਕਰਵਾਇਆ ਜਾਵੇਗਾ। ਉਹਨਾਂ ਅੱਗੇ ਕਿਹਾ ਕਿ ਹਰੇਕ ਟੀਕਾਕਰਣ ਸੈਸ਼ਨ ਦੇ ਪ੍ਰਬੰਧਨ ਲਈ 5 ਮੈਂਬਰੀ ਟੀਮ ਬਣਾਈ ਗਈ ਅਤੇ ਟੀਮ ਦੀਆਂ ਨਿਰਧਾਰਤ ਜਿੰਮੇਵਾਰੀਆਂ ਮੁਤਾਬਿਕ ਪਹਿਲਾ ਵੈਕਸੀਨੇਸ਼ਨ ਅਧਿਕਾਰੀ ਐਂਟਰਸ ‘ਤੇ ਇਹ ਯਕੀਨੀ ਬਣਾਏਗਾ ਕਿ ਸਿਰਫ ਯੋਗ ਵੈਕਸੀਨੇਟਰ ਹੀ ਦਾਖਲ ਹੋਣ, ਦੂਜਾ ਵੈਕਸੀਨੇਸ਼ਨ ਅਧਿਕਾਰੀ ਕੋਵਿਨ ਐਪ ‘ਤੇ ਲਾਭਪਾਤਰੀਆਂ ਦੀ ਤਸਦੀਕ ਕਰੇਗਾ, ਤੀਜਾ ਵੈਕਸੀਨੇਸ਼ਨ ਅਧਿਕਾਰੀ ਇੰਟ੍ਰਾ ਮਸਕੁਲਰ ਵਜੋਂ ਟੀਕਾ ਲਗਾਏਗਾ, ਚੌਥਾ ਵੈਕਸੀਨੇਸ਼ਨ ਅਧਿਕਾਰੀ ਏਈਐਫਆਈ (ਟੀਕਾਕਰਣ ਤੋਂ ਬਾਅਦ ਐਡਵਰਸ ਈਫੈਕਟ) ਦੀ ਨਿਗਰਾਨੀ ਲਈ ਓਬਜ਼ਰਵੇਸ਼ਨ ਰੂਮ ਵਿਖੇ ਤਾਇਨਾਤ ਹੋਵੇਗਾ ਅਤੇ ਪੰਜਵਾਂ ਵੈਕਸੀਨੇਸ਼ਨ ਅਧਿਕਾਰੀ ਲਾਭਪਾਤਰੀਆਂ ਦੀ ਆਮਦ ਨੂੰ ਨਿਯੰਤਰਣ ਕਰਨ ਵਿਚ ਸਹਾਇਤਾ ਕਰੇਗਾ। ਇਸ ਤੋਂ ਇਲਾਵਾ ਟੀਕਾਕਰਨ ਪ੍ਰੋਗਰਾਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਟੀਮ ਸੁਪਰਵਾਈਜ਼ਰ ਅਤੇ ਏਈਐਫਆਈ ਪ੍ਰਬੰਧਨ ਕੇਂਦਰ ਵਿਚ ਨੋਡਲ ਅਧਿਕਾਰੀ ਵੀ ਤਾਇਨਾਤ ਕੀਤੇ ਗਏ ਹਨ। 

 

Tags: Balbir Singh Sidhu , Health and Family Welfare Minister , Punjab , Punjab Pradesh Congress Committee , Congress , Chandigarh , S.A.S.Nagar , Mohali , S.A.S. Nagar Mohali , Punjab Congress , Punjab Government , Government of Punjab , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD