Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਪਿੰਡ ਸਨੇਟਾ ਦੇ ਕਮਿਊਟੀ ਸੈਂਟਰ ਅਤੇ ਮੁਸਲਿਮ ਭਾਈਚਾਰੇ ਦੀ ਧਰਮਸ਼ਾਲਾ ਲਈ 13 ਲੱਖ ਰੁਪਏ ਦੀ ਗ੍ਰਾਂਟ ਜਾਰੀ : ਬਲਬੀਰ ਸਿੰਘ ਸਿੱਧੂ

ਮੋਹਾਲੀ ਜ਼ਿਲ੍ਹੇ ਦੇ ਪਿੰਡ ਨਡਿਆਲੀ , ਮਨੌਲੀ (ਸੈਣੀ ਮਾਜਰਾ) ਅਤੇ ਮਾਣਪੁਰ ਕੱਲਰ ਨੂੰ ਵਿਕਾਸ ਕਾਰਜਾਂ ਲਈ ਲਗਭਗ 33 ਲੱਖ ਰੁਪਏ ਦੇ ਚੈੱਕਾਂ ਦੀ ਕੀਤੀ ਵੰਡ

Web Admin

Web Admin

5 Dariya News

ਐਸ .ਏ.ਐਸ.ਨਗਰ , 12 Jan 2021

Last updated on: Jan 12, 2021, 00:00 IST

ਪੰਜਾਬ ਵਿੱਚ ਕੈਪਟਨ ਸਰਕਾਰ ਸਾਰੇ ਧਰਮਾਂ ਦਾ ਸਤਿਕਾਰ ਕਰਦੀ ਹੈ ਪਿਛਲੇ 4 ਸਾਲ ਦੌਰਾਨ ਸਰਕਾਰ ਵੱਲੋਂ ਵੱਖ ਵੱਖ ਪਿੰਡਾਂ ਵਿੱਚ ਧਰਮਸ਼ਾਲਾਂ , ਕਮਿਊਨਟੀ ਸੈਂਟਰ ਅਤੇ ਸ਼ਮਸ਼ਾਨ ਘਾਟਾਂ ਲਈ ਕਰੋੜਾਂ ਰੁਪਏ ਖਰਚ ਚੁੱਕੀ ਹੈ । ਸਰਕਾਰ ਪਹਿਲ ਦੇ ਅਧਾਰ ਤੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਪਿੰਡਾਂ ਦਾ ਵਿਕਾਸ ਕਰ ਰਹੀ ਹੈ। ਇਸੇ ਕਰਕੇ ਪੰਜਾਬ ਦੇ ਲੋਕਾਂ ਨੂੰ ਕੈਪਟਨ ਅਮਰਿੰਦਰ ਸਿੰਘ ਸਰਕਾਰ ਤੇ ਪੂਰਾ ਮਾਣ ਹੈ। ਇਸ ਗੱਲ ਦਾ ਪ੍ਰਗਟਾਵਾ ਇੱਕ ਸਾਦੇ ਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਕੀਤਾ । ਉਨ੍ਹਾਂ ਕਿਹਾ ਕਿ ਪਿੰਡਾਂ ਦੀਆਂ ਬੁਨਿਆਂਦੀ ਸਹੂਲਤਾਂ ਨੂੰ ਲੋਕਾਂ ਦੀ ਲੋੜ ਅਨੁਸਾਰ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਨੇ ਇੱਕ ਵਿਸ਼ੇਸ਼ ਮੁਹਿੰਮ ਚਲਾਈ ਹੋਈ ਹੈ। ਜਿਸ ਦੇ ਤਹਿਤ ਅੱਜ ਇਹ ਵਿਕਾਸ ਕਾਰਜਾਂ ਦੇ ਚੈਕ ਸਬੰਧਤ ਪਿੰਡਾਂ ਦੀਆਂ ਪੰਚਾਇਤਾਂ , ਕਲੱਬਾਂ ਅਤੇ ਸਬੰਧਤ ਸੰਸਥਾਵਾਂ ਨੂੰ ਦਿੱਤੇ ਜਾ ਰਹੇ ਹਨ ਤਾਂ ਜੋ ਉਹ ਸਮੇਂ ਸਿਰ ਵਿਕਾਸ ਕਾਰਜਾਂ ਦਾ ਕੰਮ ਪੂਰਾ ਕਰ ਸਕਣ ਅਤੇ ਕਿਸੇ ਵੀ ਨਾਗਰਿਕ ਨੂੰ ਇਨ੍ਹਾਂ ਸਹੂਲਤਾਂ ਤੋਂ ਵਾਝਾਂ ਨਾ ਰਹਿਣਾ ਪਵੇ।ਇਸ ਮੌਕੇ ਉਨ੍ਹਾਂ ਨਡਿਆਲੀ ਦੀ ਸ਼ਮਸ਼ਾਨ ਘਾਟ ਦੇ ਲਈ 10 ਲੱਖ ਰੁਪਏ , ਪਿੰਡ ਸਨੇਟਾ ਮੁਸਲਿਮ ਭਾਏਚਾਰੇ ਦੀ ਧਰਮਸ਼ਾਲਾ ਲਈ 5 ਲੱਖ ਅਤੇ ਪਿੰਡ ਸਨੇਟਾ ਦੇ ਹੀ ਕਮਿਊਨਟੀ ਸੈਂਟਰ ਲਈ 8 ਲੱਖ ਰੁਪਏ ਅਤੇ ਪਿੰਡ ਮਨੌਲੀ (ਸੈਣੀ ਮਾਜਰਾ) ਨੂੰ ਧਰਮਸ਼ਾਲਾ ਲਈ 10 ਲੱਖ ਅਤੇ ਸੈਣੀ ਮਾਜਰਾਂ ਦੀ ਸ਼ਮਸ਼ਾਨ ਘਾਟ ਲਈ 2.75 ਲੱਖ ਰੁਪਏ , ਇੱਕ ਲੱਖ ਰੁਪਏ ਸ਼ਹੀਦ ਭਗਤ ਸਿੰਘ ਯੂਥ ਕਲੱਬ ਨੂੰ ਖੇਡਾਂ ਲਈ , ਪਿੰਡ ਮਾਣਕਪੁਰ ਕੱਲਰ ਨੂੰ 10 ਲੱਖ ਰੁਪਏ ਕਮਿਊਨਟੀ ਸੈਂਟਰ ਲਈ ਚੈੱਕ ਦਿੱਤੇ । 

ਇਸ ਮੌਕੇ ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਹਰਕੇਸ਼ ਚੰਦ ਸਰਮਾ ਮੱਛਲੀ ਕਲਾਂ ਨੇ ਕਿਹਾ ਕਿ ਮੋਹਾਲੀ ਜ਼ਿਲ੍ਹੇ ਵਿੱਚ ਕੈਬੀਨਟ ਮੰਤਰੀ ਸ. ਬਲਬੀਰ ਸਿੰਘ ਸਿੱਧੂ ਦੀ ਯੋਗ ਅਗਵਾਈ ਵਿੱਚ ਵਿਕਾਸ ਕਾਰਜਾਂ ਦੀ ਵਿਸ਼ੇਸ ਮੁੰਹਿਮ ਚਲਾਈ ਗਈ ਹੈ। ਇਸੇ ਤਹਿਤ ਅੱਜ ਉਨ੍ਹਾਂ ਵੱਲੋਂ ਵੱਖ ਵੱਖ ਪਿੰਡਾਂ ਦੇ ਵਿਕਾਸ ਕਾਰਜ਼ਾਂ ਲਈ ਚਾਹੇ ਉਹ ਧਰਮਸ਼ਾਲਾ ਹੋਵੇ , ਚਾਹੇ ਯੂਥ ਕਲੱਬ ਹੋਣ ਜਾਂ ਕਮਿਊਨਟੀ ਸੈਂਟਰ ਲਈ ਅੱਜ ਵੱਖ ਵੱਖ ਪਿੰਡਾਂ ਨੂੰ ਇਹ ਚੈੱਕ ਵੰਡੇ ਜਾ ਰਹੇ ਹਨ। ਉਨ੍ਹਾਂ ਆਏ ਹੋਏ ਪੰਚਾਂ ਸਰਪੰਚਾਂ ਪਤਵੰਤੇ ਸੱਜਣਾ ਨੂੰ ਜਿੱਥੇ ਜੀਅ ਆਇਆ ਕਿਹਾ ਉੱਥੇ ਉਨ੍ਹਾਂ ਦਾਂ ਧੰਨਵਾਦ ਵੀ ਕੀਤਾ। ਇਸ ਮੌਕੇ ਹੋਰਨਾ ਤੋਂ ਇਲਾਵਾ ਸ੍ਰੀਮਤੀ ਜਸਵਿੰਦਰ ਕੌਰ ਚੈਅਰਪਰਸਨ ਜ਼ਿਲ੍ਹਾ ਪ੍ਰੀਸ਼ਦ , ਸ਼੍ਰੀ ਹਿਤੇਨ ਕਪਿਲਾ ਬੀ.ਡੀ.ਪੀ.ਓ ਖਰੜ, ਸ੍ਰੀ ਕੰਵਰਬੀਰ ਸਿੰਘ ਸਿੱਧੂ ਜ਼ਿਲ੍ਹਾ ਪ੍ਰਧਾਨ ਯੂਥ ਕਾਂਗਰਸ , ਸ਼੍ਰੀ ਮਨਜੀਤ ਸਿੰਘ ਤੰਗੋਰੀ ਵਾਇਸ ਚੈਅਰਮੈਨ ਬਲਾਕ ਸੰਮਤੀ ਖਰੜ, ਕਰਮ ਸਿੰਘ ਸਰਪੰਚ ਮਾਣਕਪੁਰ, ਟਹਿਲ ਸਿੰਘ ਮਾਣਕਪੁਰ, ਜੋਰਾ ਸਿੰਘ ਸਰਪੰਚ ਮਨੌਲੀ , ਗੁਰਬਿੰਦਰ ਸਿੰਘ ਸਰਪੰਚ ਨਡਿਆਲੀ , ਮੰਗਾ ਸਿੰਘ ਸਰਪੰਚ ਮੌਜਪੁਰ, ਭਗਤ ਰਾਮ ਸਰਪੰਚ ਸਨੇਟਾ, ਗਿਆਨੀ ਗੁਰਮੇਲ ਸਿੰਘ ਮਨੌਲੀ, ਜਗਤਾਰ ਸਿੰਘ ਸਰਪੰਚ ਬਾਕਰਪੁਰ, ਦਵਿੰਦਰ ਸਿੰਘ ਕੁਰੜਾ ਅਤੇ ਵੱਖ ਵੱਖ ਪਿੰਡਾਂ ਦੇ ਸਰਪੰਚ, ਪੰਚ, ਪੰਚਾਇਤ ਸਕੱਤਰ ਅਤੇ ਹੋਰ ਪਤਵੰਤੇ ਹਾਜ਼ਰ ਸਨ।

 

Tags: Balbir Singh Sidhu , Health and Family Welfare Minister , Punjab , Punjab Pradesh Congress Committee , Congress , Chandigarh , S.A.S.Nagar , Mohali , S.A.S. Nagar Mohali , Punjab Congress , Punjab Government , Government of Punjab , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD