Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡਾਂ ਦੀਆਂ ਪਾਰਕਾਂ ਨੇ ਖੂਬਸੂਰਤੀ ਪੱਖੋਂ ਸ਼ਹਿਰੀ ਪਾਰਕਾਂ ਨੂੰ ਮਾਤ ਦਿੱਤੀ

ਪਾਰਕਾਂ ਬਣਾ ਕੇ ਪਿੰਡਾਂ ਨੂੰ ਦਿੱਤੀ ਜਾ ਰਹੀ ਖੂਬਸੂਰਤ ਦਿੱਖ

Web Admin

Web Admin

5 Dariya News

ਬਟਾਲਾ , 13 Jan 2021

Last updated on: Jan 13, 2021, 00:00 IST

ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡਾਂ ਵਿੱਚ ਬਣੀਆਂ ਖੂਬਸੂਰਤ ਪਾਰਕਾਂ ਕਿਸੇ ਵੱਡੇ ਸ਼ਹਿਰ ਦੀ ਸਭ ਤੋਂ ਵਿਕਸਤ ਕਲੋਨੀ ਦੀ ਪਾਰਕ ਦਾ ਭੁਲੇਖਾ ਪਾਉਂਦੀਆਂ ਹਨ। ਜਿਥੇ ਇੱਕ ਪਾਸੇ ਪਿੰਡਾਂ ਦਾ ਖੁੱਲ੍ਹਾ-ਡੁੱਲਾ ਮਹੌਲ ਅਤੇ ਸਾਫ਼ ਵਾਤਾਵਰਨ ਹੲ ਕਿਸੇ ਨੂੰ ਆਪਣੇ ਵੱਲ ਆਕਰਸ਼ਤ ਕਰਦਾ ਹੈ ਓਥੇ ਪੰਜਾਬ ਸਰਕਾਰ ਵੱਲੋਂ ਬਣਾਈਆਂ ਪਾਰਕਾਂ ਨੇ ਪਿੰਡਾਂ ਦੀ ਖੂਬਸੂਰਤੀ ਨੂੰ ਹੋਰ ‘ਚਾਰ ਚੰਨ’ ਲਗਾ ਦਿੱਤੇ ਹਨ। ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮਨਰੇਗਾ ਸਕੀਮ ਤਹਿਤ ਪਿੰਡਾਂ ਵਿੱਚ ਬਣੀਆਂ ਖੂਬਸੂਰਤ ਪਾਰਕਾਂ ਪੰਜਾਬ ਸਰਕਾਰ ਵੱਲੋਂ ਲਿਖੀ ਵਿਕਾਸ ਦੀ ਇਬਾਰਤ ਨੂੰ ਆਪ ਬਿਆਨ ਕਰ ਰਹੀਆਂ ਹਨ।ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਪੰਜਾਬ ਸਰਕਾਰ ਵੱਲੋਂ ਪਿੰਡਾਂ ਨੂੰ ਖੂਬਸੂਰਤ ਦਿੱਖ ਦੇਣ ਦੇ ਪ੍ਰੋਜੈਕਟ ਤਹਿਤ ਜ਼ਿਲ੍ਹਾ ਗੁਰਦਾਸਪੁਰ ਦੇ 683 ਪਿੰਡਾਂ ਦੀ ਨਿਸ਼ਾਨਦੇਹੀ ਪਾਰਕ ਬਣਾਉਣ ਲਈ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ 683 ਪਾਰਕਾਂ ਵਿਚੋਂ 596 ਪਾਰਕਾਂ ਦੇ ਐਸਟੀਮੇਟ ਪਾਸ ਕੀਤੇ ਜਾ ਚੁੱਕੇ ਹਨ ਅਤੇ 392 ਪਾਰਕਾਂ ਦਾ ਕੰਮ ਸ਼ੁਰੂ ਹੋ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਮਨਰੇਗਾ ਸਕੀਮ ਤਹਿਤ ਬਣ ਰਹੇ ਇਨ੍ਹਾਂ ਪਾਰਕਾਂ ਵਿੱਚੋਂ 70 ਪਾਰਕ ਬਣ ਕੇ ਮੁਕੰਮਲ ਹੋ ਗਏ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇੱਕ ਪਿੰਡ ਦੀ ਪਾਰਕ ਨੂੰ ਵਿਕਸਤ ਕਰਨ ਉੱਪਰ ਕਰੀਬ 5 ਕੁ ਲੱਖ ਰੁਪਏ ਦਾ ਖਰਚਾ ਆ ਜਾਂਦਾ ਹੈ ਅਤੇ ਇਹ ਸਾਰਾ ਖਰਚਾ ਮਨਰੇਗਾ ਤਹਿਤ ਕੀਤਾ ਜਾ ਰਿਹਾ ਹੈ। ਉਨਾਂ ਦੱਸਿਆ ਕਿ ਪਿੰਡਾਂ ਵਿੱਚ ਬਣ ਰਹੀਆਂ ਪਾਰਕਾਂ ਵਿਚ ਬੈਠਣ ਲਈ ਬੈਂਚ, ਲਾਈਟਾਂ, ਕੰਧਾਂ ਨੂੰ ਖੂਬਸੂਰਤ ਰੰਗ ਕਰਨ ਦੇ ਨਾਲ ਚਿੱਤਰਕਾਰੀ ਕਰਨ, ਇੰਟਰਲਾਕ ਟਾਇਲਾਂ ਲਗਾਉਣ ਦੇ ਨਾਲ ਘਾਹ ਤੇ ਵਧੀਆ ਕਿਸਮ ਦੇ ਫੁੱਲ-ਬੂਟੇ ਲਗਾਏ ਗਏ ਹਨ, ਜਿਨਾਂ ਨੇ ਪਿੰਡਾਂ ਦੀ ਤਸਵੀਰ ਬਦਲ ਕੇ ਰੱਖ ਦਿੱਤੀ ਹੈ। ਉਨਾਂ ਕਿਹਾ ਕਿ ਪਿੰਡਾਂ ਅੰਦਰ ਬਣਾਏੇ ਗਏ ਪਾਰਕਾਂ ਵਿਚ ਸਵੇਰੇ ਅਤੇ ਸ਼ਾਮ ਨੂੰ ਬੱਚਿਆਂ, ਨੌਜਵਾਨਾਂ ਤੇ ਬਜੁਰਗਾਂ ਵਲੋਂ ਸੈਰ ਕੀਤੀ ਜਾ ਰਹੀ ਹੈ ਜੋ ਕਿ ਨਰੋਏ ਸਮਾਜ ਦੀ ਸਿਰਜਣਾ ਲਈ ਬਹੁਤ ਜਰੂਰੀ ਹੈ।

 

Tags: Khas Khabar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD