Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਧੀਆਂ ਕਿਸੇ ਨਾਲੋਂ ਘੱਟ ਨਹੀਂ : ਬਲਬੀਰ ਸਿੰਘ ਸਿੱਧੂ

ਸੂਬੇ ਵਿਚ ਇਕ ਹਜ਼ਾਰ ਮੁੰਡਿਆਂ ਪਿੱਛੇ ਕੁੜੀਆਂ ਦੀ ਗਿਣਤੀ 920 ਹੋਈ : ਸਿਹਤ ਮੰਤਰੀ

Web Admin

Web Admin

5 Dariya News

ਮੋਹਾਲੀ , 13 Jan 2021

Last updated on: Jan 13, 2021, 00:00 IST

‘ਪੰਜਾਬ ਸਰਕਾਰ ਵਲੋਂ ਕੀਤੇ ਗਏ ਉੁਪਰਾਲਿਆਂ ਅਤੇ ਲੋਕਾਂ ਦੇ ਸਹਿਯੋਗ ਸਦਕਾ ਪੰਜਾਬ ਵਿਚ ‘ਜਨਮ ਸਮੇਂ ਲਿੰਗ ਅਨੁਪਾਤ’ ਦਰ ਵਿਚ 19 ਅੰਕਾਂ ਦਾ ਸੁਧਾਰ ਹੋਇਆ ਹੈ ਜਿਸ ਨਾਲ ਹੁਣ ਸੂਬੇ ਵਿਚ 1000 ਮੁੰਡਿਆਂ ਪਿੱਛੇ 920 ਕੁੜੀਆਂ ਹੋ ਗਈਆਂ ਹਨ ਜਦਕਿ 2018-19 ਵਿਚ ਇਹ ਗਿਣਤੀ 901 ਸੀ ਜਿਸ ਤੋਂ ਪ੍ਰਤੱਖ ਹੈ ਕਿ ਧੀਆਂ ਪ੍ਰਤੀ ਲੋਕਾਂ ਦੀ ਸੋਚ ਵਿਚ ਕਾਫ਼ੀ ਬਦਲਾਅ ਆਇਆ ਹੈ। ਲੋਕ ਸਮਝ ਗਏ ਹਨ ਕਿ ਧੀਆਂ ਕਿਸੇ ਨਾਲੋਂ ਘੱਟ ਨਹੀਂ ਪਰ ਇਸ ਦਿਸ਼ਾ ਵਿਚ ਹਾਲੇ ਵੀ ਬਹੁਤ ਕੁਝ ਕਰਨ ਦੀ ਲੋੜ ਹੈ ਤਾਕਿ ਕੁੜੀਆਂ ਦੀ ਗਿਣਤੀ ਮੁੰਡਿਆਂ ਦੇ ਬਰਾਬਰ ਹੋ ਸਕੇ।’ਇਹ ਗੱਲ ਸਿਹਤ ਅਤੇ ਪਰਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਲੋਹੜੀ ਦੇ ਤਿਉਹਾਰ ਮੌਕੇ ਸਿਹਤ ਅਤੇ ਪਰਵਾਰ ਭਲਾਈ ਵਿਭਾਗ ਵਲੋਂ ਅੱਜ ਜ਼ਿਲ੍ਹਾ ਹਸਪਤਾਲ ਵਿਚ ਕਰਵਾਏ ਗਏ ਸੂਬਾ ਪੱਧਰੀ ‘ਧੀਆਂ ਦੀ ਲੋਹੜੀ’ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਕਹੀ। ਉਨ੍ਹਾਂ ਕਿਹਾ ਕਿ ਸਮਾਜਕ ਸਾਂਝ ਨੂੰ ਮਜ਼ਬੂਤ ਕਰਦਾ ਲੋਹੜੀ ਦਾ ਤਿਉਹਾਰ ਇਸ ਗੱਲੋਂ ਵੀ ਅਹਿਮ ਹੈ ਕਿ ਇਹ ਧੀਆਂ ਨੂੰ ਮੁੰਡਿਆਂ ਬਰਾਬਰ ਸਮਝਣ ਦਾ ਸੁਨੇਹਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ‘ਧੀਆਂ ਦੀ ਲੋਹੜੀ’ ਮਨਾਉਣਾ ਸ਼ਲਾਘਾਯੋਗ ਕਾਰਜ ਹੈ ਅਤੇ ਹਰ ਕਿਸੇ ਨੂੰ ਇਸ ਦਿਨ ਅਹਿਦ ਕਰਨਾ ਚਾਹੀਦਾ ਹੈ ਕਿ ਉਹ ਅਪਣੇ ਘਰ, ਰਿਸ਼ੇਤਦਾਰੀ ਜਾਂ ਆਲੇ-ਦੁਆਲੇ ਧੀਆਂ ਨੂੰ ਕੁੱਖ ਵਿਚ ਕਤਲ ਨਹੀਂ ਹੋਣ ਦੇਵੇਗਾ। ਸ. ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਕੁੜੀਆਂ ਦੀ ਭਲਾਈ ਲਈ ਕਈ ਯੋਜਨਾਵਾਂ ਸਫ਼ਲਤਾ ਨਾਲ ਚਲਾਈਆਂ ਜਾ ਰਹੀਆਂ ਹਨ ਜਿਨ੍ਹਾਂ ਦਾ ਮਕਸਦ ਲਿੰਗ ਅਨੁਪਾਤ ਵਿਚ ਹੋਰ ਸੁਧਾਰ ਕਰਨਾ ਹੈ।ਸਮਾਗਮ ਨੂੰ ਸੰਬੋਧਨ ਕਰਦਿਆਂ ਸਿਹਤ ਵਿਭਾਗ ਦੇ ਪਿ੍ਰੰਸੀਪਲ ਸਕੱਤਰ ਸ੍ਰੀ ਹੁਸਨ ਲਾਲ ਨੇ ਕਿਹਾ ਕਿ ਲੋਹੜੀ ਦਾ ਤਿਉਹਾਰ ਸਿਹਤ ਵਿਭਾਗ ਲਈ ਹੋਰ ਵੀ ਜ਼ਿਆਦਾ ਅਹਿਮੀਅਤ ਰਖਦਾ ਹੈ ਕਿਉਂਕਿ ਪੰਜਾਬ ਉਪਰ ਲੱਗਾ ‘ਕੁੜੀ ਮਾਰ’ ਦਾ ਕਲੰਕ ਧੋਣ ਵਿਚ ਸਿਹਤ ਮਹਿਕਮੇ ਨੇ ਵੱਡਾ ਰੋਲ ਨਿਭਾਇਆ ਹੈ। 

ਉਨ੍ਹਾਂ ਕਿਹਾ ਕਿ ਕੁਝ ਥਾਈਂ ਇਹ ਮਾੜਾ ਅਮਲ ਹਾਲੇ ਵੀ ਚੱਲ ਰਿਹਾ ਹੈ ਜਿਸ ਨੂੰ ਰੋਕਣ ਲਈ ਸਿਹਤ ਵਿਭਾਗ ਪੂਰੀ ਤਨਦੇਹੀ ਨਾਲ ਕਾਰਜ ਕਰ ਰਿਹਾ ਹੈ। ਸ੍ਰੀ ਹੁਸਨ ਲਾਲ ਨੇ ਕਿਹਾ ਕਿ ਕੁੱਖ ਵਿਚ ਕੁੜੀਆਂ ਦਾ ਕਤਲ ਕੁਦਰਤ ਦੇ ਨਿਯਮਾਂ ਦੇ ਖ਼ਿਲਾਫ਼ ਹੈ ਅਤੇ ਹਰ ਕਿਸੇ ਨੂੰ ਇਸ ਵਿਰੁਧ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਜ਼ਮਾਨੇ ਵਿਚ ਪੁੱਤਰ ਤੇ ਧੀ ਵਿਚ ਕੋਈ ਫ਼ਰਕ ਨਹੀਂ। ਸਾਡੀ ਸਾਰਿਆਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਅਸੀਂ ਖ਼ੁਦ ਵੀ ਅਪਣੇ ਘਰਾਂ ਵਿਚ ਕੁੜੀਆਂ ਨੂੰ ਅਹਿਮੀਅਤ ਦਈਏ ਕਿਉਂਕਿ ਜਦ ਅਸੀਂ ਖ਼ੁਦ ਕੁੜੀਆਂ ਨੂੰ ਤਰਜੀਹ ਦੇਵਾਂਗੇ, ਤਦ ਹੀ ਅਸੀਂ ਦੂਜਿਆਂ ਨੂੰ ਕੁੜੀਆਂ ਬਚਾਉਣ ਦੀ ਸਿਖਿਆ ਦੇ ਸਕਦੇ ਹਾਂ।ਸਿਹਤ ਮੰਤਰੀ ਨੇ ਜ਼ਿਲ੍ਹਾ ਹਸਪਤਾਲ ਵਿਚ ਅਪਣੇ ਹੱਥੀਂ ਨਵਜਨਮੀਆਂ ਬੱਚਿਆਂ ਤੇ ਉਨ੍ਹਾਂ ਦੀਆਂ ਮਾਵਾਂ ਨੂੰ ਤੋਹਫ਼ੇ ਦੇ ਕੇ ਲੋਹੜੀ ਦੀ ਵਧਾਈ ਦਿਤੀ ਅਤੇ ਜੱਚਾ-ਬੱਚਾ ਦੀ ਸਿਹਤ ਬਾਰੇ ਜਾਣਿਆ। ਇਸ ਮੌਕੇ ਹੋਏ ਰੰਗਾ-ਰੰਗ ਸਮਾਗਮ ਵਿਚ ਮਾਤਾ ਸਾਹਿਬ ਕੌਰ ਨਰਸਿੰਗ ਕਾਲਜ ਦੀਆਂ ਵਿਦਿਆਰਥਣਾਂ ਨੇ ਗਿੱਧੇ ਦੀ ਖ਼ੂਬਸੂਰਤ ਪੇਸ਼ਕਾਰੀ ਦਿਤੀ। ਸਮਾਗਮ ਵਿਚ ਲੋਹੜੀ ਦੀ ਧੂਣੀ ਬਾਲੀ ਗਈ ਅਤੇ ਲੋਹੜੀ ਦੇ ਗੀਤ ਗਾਏ ਗਏ। ਸਮਾਗਮ ਵਿਚ ਸਿਹਤ ਮੰਤਰੀ ਦੇ ਸਿਆਸੀ ਸਲਾਹਕਾਰ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਸਿਹਤ ਮੰਤਰੀ ਦੇ ਓ.ਐਸ.ਡੀ. ਡਾ. ਬਲਵਿੰਦਰ ਸਿੰਘ, ਡਾਇਰੈਕਟਰ ਸਿਹਤ ਵਿਭਾਗ ਡਾ. ਜੀ.ਬੀ. ਸਿੰਘ, ਡਾਇਰੈਕਟਰ ਪਰਵਾਰ ਭਲਾਈ ਡਾ. ਅੰਦੇਸ਼ ਕੰਗ, ਡਾਇਰੈਕਟਰ ਈ.ਐਸ.ਆਈ. ਡਾ. ਓਮ ਪ੍ਰਕਾਸ਼ ਗੋਜਰਾ, ਡਿਪਟੀ ਡਾਇਰੈਕਟਰ ਡਾ. ਰਾਜੂ ਧੀਰ, ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ, ਡਾ. ਵੀਨਾ ਜਰੇਵਾਲ, ਡਾ. ਨਿਧੀ, ਡਾ. ਨਵਜੋਤ ਕੌਰ, ਡਾ. ਰੇਨੂੰ, ਡਾ. ਵਿਜੇ ਭਗਤ, ਡਾ. ਐਚ.ਐਸ. ਚੀਮਾ, ਮੀਡੀਆ ਅਧਿਕਾਰੀ ਗੁਰਮੀਤ ਸਿੰਘ ਰਾਣਾ, ਗੁਰਦੀਪ ਕੌਰ, ਪੀ.ਐਨ.ਡੀ.ਟੀ. ਕੁਆਰਡੀਨੇਟਰ ਆਦਿ ਵੀ ਮੌਜੂਦ ਸਨ।  

 

Tags: Balbir Singh Sidhu , Health and Family Welfare Minister , Punjab , Punjab Pradesh Congress Committee , Congress , Chandigarh , S.A.S.Nagar , Mohali , S.A.S. Nagar Mohali , Punjab Congress , Punjab Government , Government of Punjab , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD