Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਮਜਬੂਤ ਲੋਕਤੰਤਰ ਲਈ 100 ਫੀਸਦੀ ਵੋਟਰਾਂ ਦਾ ਚੋਣ ਪ੍ਰਕ੍ਰਿਆ ਵਿੱਚ ਹਿੱਸਾ ਲੈਣਾ ਜਰੂਰੀ : ਡੀ.ਸੀ.

ਦਿਵਿਆਂਗ ਵੋਟਰਾਂ ਦੀ ਚੋਣ ਪ੍ਰਕ੍ਰਿਆ ਵਿੱਚ ਸ਼ਮੂਲੀਅਤ ਅਤੇ ਮਜਬੂਤ ਲੋਕਤੰਤਰ ਵਿੱਚ ਹਿੱਸੇਦਾਰੀ ਲਈ ਕਰਵਾਏ ਮੁਕਾਬਲੇ

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 06 Jan 2021

Last updated on: Jan 06, 2021, 00:00 IST

ਦਿਵਿਆਂਗ ਵਿਅਕਤੀਆਂ ਦੀ ਚੋਣ ਪ੍ਰਕ੍ਰਿਆ ਵਿੱਚ ਸ਼ਮੂਲੀਅਤ ਅਤੇ ਮਜਬੂਤ ਲੋਕਤੰਤਰ ਲਈ 100 ਫੀਸਦੀ ਵੋਟਰਾਂ ਦਾ ਚੋਣ ਪ੍ਰਕ੍ਰਿਆ ਵਿੱਚ ਹਿੱਸਾ ਲੈਣਾ ਜਰੂਰੀ ਹੈ ਕਿਉਂਕਿ ਵੋਟ ਬਣਾਉਣਾ ਜਿਥੇ ਸਾਡਾ ਸੰਵਿਧਾਨਕ ਹੱਕ ਹੈ ਉਥੇ ਹੀ ਵੋਟ ਦਾ ਸਹੀ ਇਸਤੇਮਾਲ ਸਾਡੀ ਸਮਾਜ ਪ੍ਰਤੀ ਜਿੰਮੇਵਾਰੀ ਵੀ ਬਣਦੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜਿ਼ਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਅੰਮ੍ਰਿਤ ਕੌਰ ਗਿੱਲ ਨੇ ਦਿਵਿਆਂਗ ਵਿਦਿਆਰਥੀਆਂ ਦੇ ਕਰਵਾਏ ਵੱਖ-ਵੱਖ ਮੁਕਾਬਲਿਆਂ ਦੇ ਜੇਤੂਆਂ ਨੂੰ ਇਨਾਮ ਵੰਡਣ ਮੌਕੇ ਕੀਤਾ।ਇਥੇ ਵਰਨਣਯੋਗ ਹੈ ਕਿ ਦਿਵਿਆਂਗ ਵਿਦਿਆਰਥੀਆਂ ਦੇ ਆਨ ਲਾਈਨ ਕੁਇਜ ਮੁਕਾਬਲਿਆਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੜ੍ਹੀ ਵਿੱਚ 9ਵੀਂ ਜਮਾਤ ਦਾ ਵਿਦਿਆਰਥੀ ਦੀਪਕ ਪਹਿਲੇ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫੈਜੂਲਾਪੁਰ ਦਾ 9ਵੀਂ ਦਾ ਵਿਦਿਆਰਥੀ ਵਿਕਰਮਜੀਤ ਸਿੰਘ ਦੂਜੇ ਤੇ ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਫ਼ਤਹਿਗੜ੍ਹ ਸਾਹਿਬ ਦੀ 11ਵੀਂ ਦੀ ਵਿਦਿਆਰਥਣ ਸਾਨੀਆ ਤੀਜੇ ਸਥਾਨ ’ਤੇ ਰਹੀ।ਕਵਿਤਾ ਮੁਕਾਬਲੇ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੰਜੋਲੀ ਕਲਾਂ ਦੀ 10ਵੀਂ ਦੀ ਵਿਦਿਆਰਥਣ ਅਰਸ਼ਪ੍ਰੀਤ ਕੌਰ ਪਹਿਲੇ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਰਾਇਣਗੜ੍ਹ ਦੀ 10ਵੀਂ ਦੀ ਵਿਦਿਆਰਥਣ ਹਰਮਨਜੋਤ ਕੌਰ ਦੂਜੇ ਅਤੇ ਮਾਤਾ ਗੁਜਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫ਼ਤਹਿਗੜ੍ਹ ਸਾਹਿਬ ਦੀ 11ਵੀਂ ਦੀ ਵਿਦਿਆਰਥਣ ਸਾਨੀਆ ਤੀਜੇ ਸਥਾਨ ’ਤੇ ਰਹੀ। ਇਸੇ ਤਰ੍ਹਾਂ ਪੇਟਿੰਗ ਮੁਕਬਲਿਆਂ ਵਿੱਚ ਸਰਕਾਰੀ ਹਾਈ ਸਕੂਲ ਰਾਜਿੰਦਰਗੜ੍ਹ ਦਾ 9ਵੀਂ ਦਾ ਵਿਦਿਆਰਥੀ ਗੁਰਨੂਰ ਸਿੰਘ ਪਹਿਲੇ, ਸਰਕਾਰੀ ਹਾਈ ਸਕੂਲ ਬੁੱਗਾ ਕਲਾਂ ਦੀ 10ਵੀਂ ਦੀ ਵਿਦਿਆਰਥਣ ਹਰਮਨਪ੍ਰੀਤ ਕੌਰ ਦੂਜੇ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਲਾੜੀ ਕਲਾਂ ਦੀ 11ਵੀਂ ਦੀ ਵਿਦਿਆਰਥਣ ਲਵਪ੍ਰੀਤ ਕੌਰ ਤੀਜੇ ਸਥਾਨ ’ਤੇ ਰਹੀ।ਜਦੋਂ ਕਿ ਭਾਸ਼ਣ ਮੁਕਾਬਲੇ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਗਤਪੁਰ ਸੋਢੀਆਂ ਦੀ 11ਵੀਂ ਦੀ ਵਿਦਿਆਰਥਣ ਇੰਦਰਪ੍ਰੀਤ ਕੌਰ ਪਹਿਲੇ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਰਾਇਣਗੜ੍ਹ ਦਾ 12ਵੀਂ ਦਾ ਵਿਦਿਆਰਥੀ ਸੁਖਵਿੰਦਰ ਸਿੰਘ ਦੂਜੇ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਡਾਲੀ ਆਲਾ ਸਿੰਘ ਦੀ 9ਵੀਂ ਜਮਾਤ ਦੀ ਵਿਦਿਆਰਥੀ ਕਰਨਦੀਪ ਮਹਿਤਾ ਤੀਜੇ ਸਥਾਨ ’ਤੇ ਰਿਹਾ।

          

 

Tags: DC Fatehgarh Sahib , Amrit Kaur Gill , Fatehgarh Sahib , Deputy Commissioner Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD