Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਬੇਟੀ ਬਚਾਓ, ਬੇਟੀ ਪੜ੍ਹਾਓ: ਜ਼ਿਲ੍ਹਾ ਪ੍ਰਸ਼ਾਸਨ ਦੇ ਉਪਰਾਲਿਆਂ ਨੂੰ ਪਿਆ ਬੂਰ

ਜ਼ਿਲ੍ਹੇ ਵਿੱਚ ਲੜਕੀਆਂ ਦੀ ਜਨਮ ਦਰ ਵਿੱਚ ਹੋਇਆ ਵਾਧਾ: ਡਿਪਟੀ ਕਮਿਸ਼ਨਰ

Web Admin

Web Admin

5 Dariya News

ਬਰਨਾਲਾ , 14 Jan 2021

Last updated on: Jan 14, 2021, 00:00 IST

ਜ਼ਿਲ੍ਹਾ ਬਰਨਾਲਾ ਵਿੱਚ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਮੁਹਿੰਮ ਤਹਿਤ ਕੀਤੇ ਜਾ ਰਹੇ ਯਤਨਾਂ ਨੂੰ ਬੂਰ ਪੈਣ ਲੱਗਾ ਹੈ, ਜਿਸ ਬਦੌਲਤ ਪਿਛਲੇ ਸਾਲ ਦੇ ਮੁਕਾਬਲੇ ਲੜਕੀਆਂ ਦੇ ਜਨਮ ਦਰ ਵਿਚ ਚੋਖਾ ਵਾਧਾ ਹੋਇਆ ਹੈ।ਡਿਪਟੀ ਕਮਿਸ਼ਨਰ ਬਰਨਾਲਾ ਸ. ਤੇਜ ਪ੍ਰਤਾਪ ਸਿੰਘ ਫੂਲਕਾ ਨੇ ਦੱਸਿਆ ਕਿ ਸਾਲ 2020-21 ਦੇ ਜਨਵਰੀ ਤੋਂ ਦਸੰਬਰ ਤੱਕ ਦੇ ਸਿਹਤ ਵਿਭਾਗ ਦੇ ਅੰਕੜਿਆਂ ਅਨੁਸਾਰ ਜ਼ਿਲ੍ਹਾ ਬਰਨਾਲਾ ’ਚ ਲਿੰਗ ਅਨੁਪਾਤ 967 (1000 ਲੜਕਿਆਂ ਪਿੱਛੇ 967 ਲੜਕੀਆਂ) ਹੈ, ਜਿਸ ਬਦੌਲਤ ਬਰਨਾਲਾ ਸੂਬੇ ਵਿੱਚੋਂ ਤੀਜੇ ਸਥਾਨ ’ਤੇ ਹੈ, ਜਦੋਂਕਿ ਸਾਲ 2019-20 ਵਿਚ ਇਹ ਅਨੁਪਾਤ 905 ਸੀ। ਉਨ੍ਹਾਂ ਦੱਸਿਆ ਕਿ ਅਪਰੈੈਲ 2019 ਤੋਂ ਮਾਰਚ 2020 ਤੱਕ ਜ਼ਿਲ੍ਹਾ ਬਰਨਾਲਾ ਦਾ ਸੂਬੇ ਵਿੱਚ ਸੱਤਵਾਂ ਸਥਾਨ ਸੀ, ਜਦੋਂਕਿ ਅਪਰੈਲ 2020 ਤੋਂ ਦਸੰਬਰ 2020 ਦੇ ਅੰਕੜਿਆਂ ਅਨੁਸਾਰ ਲੜਕੀਆਂ ਦੀ ਜਨਮ ਦਰ ਵਧੀ ਹੈ ਅਤੇ ਜ਼ਿਲ੍ਹਾ ਬਰਨਾਲਾ ਤੀਜੇ ਸਥਾਨ ’ਤੇ ਆ ਗਿਆ ਹੈ।ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਵਿੱਚ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਮੁਹਿੰਮ ਅਧੀਨ ਜਾਗਰੂਕਤਾ ਗਤੀਵਿਧੀਆਂ ਲਗਾਤਾਰ ਜਾਰੀ ਹਨ। ਇਸ ਤਹਿਤ ਜਿੱਥੇ ਜ਼ਿਲ੍ਹਾ ਭਰ ਵਿੱਚ ਜਾਗਰੂਕਤਾ ਕੈਂਪ ਲਗਾਏ ਜਾਂਦੇ ਹਨ, ਉਥੇ ਵੱਖ ਵੱਖ ਖੇਤਰਾਂ ਵਿਚ ਨਾਮਣਾ ਖੱਟਣ ਵਾਲੀਆਂ ਲੜਕੀਆਂ ਦਾ ਸਨਮਾਨ ਵੀ ਕੀਤਾ ਜਾਂਦਾ ਹੈ।ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਕੁਲਵਿੰਦਰ ਸਿੰੰਘ ਨੇ ਦੱਸਿਆ ਕਿ ਪਿਛਲੇ ਸਮੇਂ ਵਿੱਚ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਮੁਹਿੰਮ ਅਧੀਨ ਅਜਿਹੇ ਪਰਿਵਾਰਾਂ ਜਿਨ੍ਹਾਂ ਦੇ ਘਰ ਧੀਆਂ ਨੇ ਜਨਮ ਲਿਆ ਹੈ, ਦਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਨਮਾਨ ਕੀਤਾ ਜਾਂਦਾ ਹੈ ਤੇ ਅਜਿਹੇ ਲਗÎਭਗ 3000 ਪਰਿਵਾਰਾਂ ਦਾ ਸਾਲਾਨਾ ਸਨਮਾਨ ਪਿਛਲੇ ਸਮੇਂ ਵਿਚ ਹੋਇਆ ਹੈ। ਇਸ ਤੋਂ ਇਲਾਵਾ ਜ਼ਿਲ੍ਹਾ ਬਰਨਾਲਾ ਵਿਚ ਅਜਿਹੇ 20 ਪਿੰਡਾਂ ਦੀ ਸ਼ਨਾਖਤ ਕੀਤੀ ਗਈ ਸੀ, ਜਿੱਥੇ ਐਸਆਰਬੀ ( ਲੜਕੀਆਂ ਦੀ ਜਨਮ ਦਰ) ਸਭ ਤੋਂ ਘੱਟ ਹੈ। ਅਜਿਹੇ ਪਿੰਡਾਂ ਵਿਚ ‘ਘਰ ਦੀ ਪਛਾਣ, ਬੇਟੀ ਦੇ ਨਾਮ’ ਮੁਹਿੰਮ ਚਲਾਈ ਗਈ। ਇਸ ਦੇ ਨਾਲ ਹੀ ਜਿੱਥੇ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਦਾ ਲਾਹਾ ਗਰਭਵਤੀ ਔਰਤਾਂ ਨੂੰ ਦਿੱਤਾ ਜਾ ਰਿਹਾ ਹੈ, ਉਥੇ ਸਖੀ ਸੈਂਟਰ ਰਾਹੀਂ ਵਧੀਕੀਆਂ ਦਾ ਸ਼ਿਕਾਰ ਔਰਤਾਂ ਨੂੰ ਮਦਦ ਦਿੱਤੀ ਜਾ ਰਹੀ ਹੈ।ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ ਪੜ੍ਹਾਈ ਅਤੇ ਖੇਡਾਂ ਦੇ ਖੇਤਰ ਵਿੱਚ ਮੱਲਾਂ ਮਾਰਨ ਵਾਲੀਆਂ ਲੜਕੀਆਂ ਦਾ ਸਮੇਂ ਸਮੇਂ ’ਤੇ ਵਿੱਤੀ ਸਨਮਾਨ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਅਕਤੂਬਰ ਵਿੱਚ ਦਸਵੀਂ ਅਤੇ ਬਾਰ੍ਹਵੀਂ ਵਿੱਚੋਂ ਮੋਹਰੀ ਸਥਾਨ ਹਾਸਲ ਕਰਨ ਵਾਲੀਆਂ 12 ਲੜਕੀਆਂ ਦਾ 5100-5100 ਦੀ ਰਾਸ਼ੀ ਨਾਲ ਸਨਮਾਨ ਕੀਤਾ ਗਿਆ ਅਤੇ ਦਸੰਬਰ ਵਿਚ ਖੇਡਾਂ ਦੇ ਖੇਤਰ ਵਿੱਚ ਮੱਲਾਂ ਮਾਰਨ ਵਾਲੀਆਂ 39 ਲੜਕੀਆਂ ਦਾ  2100-2100 ਦੀ ਰਾਸ਼ੀ ਨਾਲ ਸਨਮਾਨ ਕੀਤਾ ਗਿਆ ਹੈ।

 

Tags: Beti Bachao Beti Padhao

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD