Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

'ਆਪ' ਦੇ ਵਿਧਾਇਕ ਸ੍ਰੀ ਮੁਕਤਸਰ ਵਿਖੇ ਮਾਘੀ ਮੇਲੇ ਮੌਕੇ 40 ਮੁਕਤਿਆਂ ਨੂੰ ਹੋਏ ਨਤਮਸਤਕ

ਵਾਹਿਗੁਰੂ ਅੱਗੇ ਕੀਤੀ ਅਰਦਾਸ, ਜ਼ੁਲਮ ਖਿਲਾਫ ਲੜਨ ਦੀ ਹਿੰਮਤ ਬਖਸ਼ਣ

Web Admin

Web Admin

5 Dariya News

ਸ੍ਰੀ ਮੁਕਤਸਰ , 14 Jan 2021

Last updated on: Jan 14, 2021, 00:00 IST

ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਮੇਲੇ ਉੱਤੇ ਅੱਜ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਦੁਆਰਾ ਸ੍ਰੀ ਟੁੱਟੀ-ਗੰਢੀ  ਸਾਹਿਬ ਵਿਖੇ 40 ਮੁਕਤਿਆਂ ਨੂੰ ਨਤਮਸਤਕ ਹੋਏ। ਨਤਮਸਤਕ ਹੁੰਦੇ ਹੋਏ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਗੁਰੂਆਂ ਦੇ ਦਿਖਾਏ ਗਏ ਸੱਚ, ਹੱਕ ਦੀ ਲੜਾਈ ਵਿੱਚ ਸਹੀ ਰਾਹ ਉੱਤੇ ਚੱਲਣ ਦਾ ਬਲ ਬਖਸ਼ਣ। 'ਆਪ' ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ, ਪ੍ਰੋ. ਬਲਜਿੰਦਰ ਕੌਰ, ਕੁਲਵੰਤ ਸਿੰਘ ਪੰਢੌਰੀ, ਅਮਰਜੀਤ ਸਿੰਘ ਸੰਦੋਆ ਅਤੇ ਮਨਜੀਤ ਸਿੰਘ ਬਿਲਾਸਪੁਰ ਨਤਮਸਤਕ ਹੋਣ ਲਈ ਪੁੱਜੇ। ਇਸ ਮੌਕੇ ਪੁੱਜੇ 'ਆਪ' ਆਗੂਆਂ ਨੇ ਕਿਹਾ ਕਿ ਇਕ ਸ਼ਰਧਾਲੂ ਦੇ ਤੌਰ ਉੱਤੇ ਇਥੇ 40 ਮੁਕਤਿਆਂ ਨੂੰ ਨਤਮਸਤਕ ਹੋਣ ਲਈ ਪੁੱਜੇ ਹਨ।'ਆਪ' ਆਗੂਆਂ ਨੇ ਕਿਹਾ ਕਿ ਸਾਡਾ ਇਤਿਹਾਸ ਸਮੇਂ ਦੇ ਜ਼ਾਲਮ ਅੱਗੇ ਹੱਕ, ਸੱਚ, ਜ਼ੁਲਮ ਵਿਰੁੱਧ ਡਟਦਿਆਂ ਆਪਣਾ ਸਿਦਕ ਨਿਭਾਉਂਦੇ ਹੋਏ ਦਿੱਤੀਆਂ ਗਈਆਂ ਕੁਰਬਾਨੀਆਂ ਦਾ ਭਰਿਆ ਪਿਆ ਹੈ।  ਸਾਡੇ ਗੁਰੂਆਂ ਨੇ ਸਾਨੂੰ ਜ਼ੁਲਮ ਦੇ ਖਿਲਾਫ ਕਿਸੇ ਵੀ ਪ੍ਰਸਥਿਤੀਆਂ ਵਿੱਚ ਲੜਨ ਦਾ ਰਾਹ ਦਿਖਾਇਆ ਹੈ। ਉਨ੍ਹਾਂ ਕਿਹਾ ਕਿ ਗੁਰੂਆਂ ਦੇ ਸਮੇਂ ਦੇ ਜ਼ਾਲਮਾਂ ਤੇ ਮੌਜੂਦਾਂ ਸਰਕਾਰਾਂ ਵਿੱਚ ਕੋਈ ਬਹੁਤ ਅੰਤਰ ਨਹੀਂ ਹੈ, ਸਿਰਫ ਬਦਲਿਆਂ ਹੈ ਤਾਂ ਉਹ ਇਕ ਜ਼ੁਲਮ ਕਰਨ ਦਾ ਤਰੀਕਾ ਬਦਲਿਆ ਹੈ। ਉਸ ਸਮੇਂ ਵੀ ਜ਼ੁਲਮ ਵਿਰੁਧ ਆਵਾਜ਼ ਉਠਾਉਣ ਵਾਲਿਆਂ ਉੱਤੇ ਅੱਤਿਆਚਾਰ ਕੀਤਾ ਜਾਂਦਾ ਸੀ ਅਤੇ ਅੱਜ ਵੀ ਉਨ੍ਹਾਂ ਉੱਤੇ ਅੱਤਿਆਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੜਾਕੇ ਦੀ ਠੰਢ ਵਿੱਚ ਵੀ ਹੱਕ ਸੱਚ ਦੀ ਲੜਾਈ ਲੜਨ ਦੇ ਇਤਿਹਾਸ ਦੇ ਪੰਨਿਆਂ ਨੂੰ ਅੱਜ ਸਾਡੇ ਕਿਸਾਨ ਵੀਰ ਮੌਕੇ ਦੇ ਜ਼ਾਲਮਾਂ ਵਿਰੁੱਧ ਲੜਦੇ ਹੋਏ ਮੁੜ ਲਿਖ ਰਹੇ ਹਨ।'ਆਪ' ਆਗੂਆਂ ਨੇ ਕੇਂਦਰ ਦੀ ਮੋਦੀ ਸਰਕਾਰ ਨੂੰ ਕਿਹਾ ਕਿ ਮੋਦੀ ਸਰਕਾਰ ਕਿਰਤੀ ਲੋਕਾਂ ਉੱਤੇ ਜ਼ੁਲਮ ਢਾਹਉਣ ਤੋਂ ਪਹਿਲਾਂ ਪੰਜਾਬ ਦਾ ਇਤਿਹਾਸ ਚੰਗੀ ਤਰ੍ਹਾਂ ਪੜ ਲਵੇ। ਅੱਜ ਜੋ ਦਿੱਲੀ ਦੀ ਸਰਹੱਦ ਉਤੇ ਖੁੱਲੇ ਅਸਮਾਨ ਹੇਠ ਅੰਦੋਲਨ ਕਰ ਰਹੇ ਹਨ ਇਹ ਉਹ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪੁੱਤਰ ਹਨ ਜਿਨਾਂ ਨੇ ਪੋਹ ਦੇ ਮਹੀਨੇ ਵਿੱਚ ਆਪਣੇ ਪੁੱਤਰ ਕੁਰਬਾਨ ਕਰ ਦਿੱਤੇ ਸਨ ਅਤੇ ਫਿਰ ਵੀ ਚੜਦੀ ਕਲਾਂ 'ਚ ਰਹਿਣ ਦਾ ਸੰਦੇਸ਼ ਦਿੱਤਾ ਸੀ। 

ਅੱਜ ਅਸੀਂ ਕੋਈ ਰਾਜਨੀਤੀ ਟਿੱਪਣੀ ਨਹੀਂ ਕਰਨੀ ਕਿਉਂਕਿ ਅਸੀਂ 40 ਮੁਕਤਿਆਂ ਨੂੰ ਨਤਮਸਤਕ ਹੋਣ ਆਏ ਹਾਂ। ਗੁਰੂ ਵੱਲੋਂ ਜ਼ੁਲਮ ਵਿਰੁੱਧ ਆਵਾਜ਼ ਚੁੱਕਣ ਦੇ ਵਿਖਾਏ ਗਏ ਮਾਰਗ ਉੱਤੇ ਚੱਲਣਾ ਸਾਡਾ ਧਰਮ ਹੈ। ਅਸੀਂ ਵਹਿਗੁਰੂ ਅੱਗੇ ਅਰਦਾਸ਼ ਕੀਤੀ ਹੈ ਕਿ ਸਾਡੇ ਉਤੇ ਅਜਿਹਾ ਕੋਈ ਸਮਾਂ ਨਾ ਆਵੇ ਜਿਥੇ ਅਸੀਂ ਆਪਣਾ ਧਰਮ ਨਾ ਨਿਭਾਅ ਸਕੀਏ।ਉਹਨਾਂ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਵਰਕਰ ਅਤੇ ਲੀਡਰਸ਼ਿਪ ਵਾਹਿਗੁਰੂ ਅੱਗੇ ਅਰਦਾਸ ਕਰਨਗੇ ਕਿ ਮੋਦੀ ਸਰਕਾਰ ਨੂੰ ਸੁਮੱਤ ਬਖਸ਼ੇ ਤਾਂ ਜੋ ਦੇਸ਼ ਦੇ ਉਹਨਾਂ ਲੱਖਾਂ ਕਿਸਾਨਾਂ ਦੀ ਗੱਲ ਸੁਣਨ ਜੋ ਦਿੱਲੀ ਦੇ ਬਾਰਡਰਾਂ ਤੇ ਆਪਣੇ  ਹੱਕ ਹਕੂਕਾਂ ਅਤੇ ਹੋਂਦ ਦੀ ਲੜਾਈ ਲੜ ਰਹੇ ਹਨ। ਮੋਦੀ ਸਰਕਾਰ ਏਨੇ ਹੰਕਾਰ 'ਚ ਹੈ ਕਿ ਨਾ ਉਸਨੂੰ ਅੰਨਦਾਤਾ ਦੀ ਆਵਾਜ਼ ਸੁਣਾਈ ਦੇ ਰਹੀ ਹੈ ਤੇ ਨਾ ਹੀ ਓਹਨਾ ਮਾਵਾਂ, ਬਜ਼ੁਰਗਾਂ ਤੇ ਛੋਟੋ ਛੋਟੇ ਬੱਚਿਆਂ ਦੀ ਆਵਾਜ਼ ਸੁਣਾਈ ਦੇ ਰਹੀ ਹੈ ਜੋ ਇਸ ਪੋਹ ਦੀਆਂ ਸਰਦ ਹਵਾਵਾਂ ਚ ਖੁਲੇ ਆਸਮਾਨ ਦੇ ਥੱਲੇ ਪਿਛਲੇ ਇੱਕ ਮਹੀਨੇ ਤੋਂ ਦਿੱਲੀ ਦੀਆਂ ਬਰੂਹਾਂ ਤੇ ਬੈਠੇ ਹਨ। ਆਮ ਆਦਮੀ ਪਾਰਟੀ ਕਿਸਾਨਾਂ ਦੇ ਅੰਦੋਲਨ ਚ ਲਗਾਤਾਰ ਬਿਨਾਂ ਕਿਸੇ ਪਾਰਟੀ ਨਿਸ਼ਾਨ ਤੋਂ ਇਸ ਅੰਦੋਲਨ ਚ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਸਾਥ ਦੇ ਰਹੀ ਹੈ ਤੇ ਦਿੰਦੀ ਰਹੇਗੀ।ਇਸ ਮੌਕੇ ਧਰਮਜੀਤ ਸਿੰਘ ਰਾਮੇਆਣਾ ਸੰਯੁਕਤ ਸਕੱਤਰ, ਗੁਰਦਿੱਤ ਸਿੰਘ ਸੋਖੋ, ਜਗਦੇਵ ਸਿੰਘ ਬਾਮ ਜਿਲਾ ਪ੍ਰਧਾਨ, ਜਗਦੀਪ ਸਿੰਘ ਸੰਧੂ, ਜਗਦੀਪ ਸਿੰਘ ਕਾਕਾ ਬਰਾੜ, ਜਗਮੋਹਨ ਸਿੰਘ ਸੁਖਨਾ ਜ਼ਿਲ੍ਹਾ ਮੀਡੀਆ ਇੰਚਾਰਜ, ਸੁਰਜੀਤ ਢਿਲਵਾਂ, ਕਰਨੈਲ ਸਿੰਘ ਖਜਾਨਚੀ, ਵਿਜੇ ਇਵੇਟ ਇੰਚਾਰਜ, ਮਨਵੀਰ ਖੁਡੀਆ ਬਲਾਕ ਪ੍ਰਧਾਨ ਲੰਬੀ, ਸਿਮਰਜੀਤ ਸਿੰਘ ਬਲਾਕ ਪ੍ਰਧਾਨ ਮਲੋਟ, ਜਸਨ ਬਰਾੜ, ਗੁਰਜਿੰਦਰ ਸਰਮਾ ਬਲਾਕ ਪ੍ਰਧਾਨ, ਜਗਮੇਲ ਸਿੰਘ ਸੇਰਗਿੱਲ, ਪਰਮਜੀਤ ਗਿੱਲ, ਸੁਖਵੰਤ ਪੱਕਾ, ਅਮਰਧੀਰ ਬਾਮ, ਸਰਕਿਰਨਦੀਪ ਬਾਮ, ਕਾਰਜ ਸਿੰਘ, ਗਗਨਦੀਪ ਸਿੰਘ ਅੋਲਖ, ਸੁਮਨ ਬਲਾਕ ਪ੍ਰਧਾਨ, ਰਾਜਾ ਮੱਲਣ ਬਲਾਕ ਪ੍ਰਧਾਨ, ਜਗਮੀਤ ਸੰਧੂ ਆਦਿ ਹਾਜਰ ਸਨ

 

Tags: AAP , Aam Aadmi Party , Aam Aadmi Party Punjab , AAP Punjab , Sri Muktsar Sahib , Maghi Mela

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD