Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਾਜਰਾ ਕੋਰਪਜ਼ ਵੱਲ਼ੋ 5ਵਾਂ 'ਟ੍ਰਾਈ ਸਰਵਿਸਜ ਵੈਟਰਨ ਡੇਅ' ਆਯੋਜਿਤ

Web Admin

Web Admin

5 Dariya News

ਲੁਧਿਆਣਾ , 14 Jan 2021

Last updated on: Jan 14, 2021, 00:00 IST

ਆਰਮਡ ਫੋਰਸਿਜ਼ ਦੇ ਸੀਨੀਅਰ ਅਧਿਕਾਰੀਆਂ ਦੀਆਂ ਸੇਵਾਵਾਂ ਅਤੇ ਬਲੀਦਾਨਾਂ ਦਾ ਸਨਮਾਨ ਕਰਨ ਲਈ ਵਾਜਰਾ ਕੋਰਪਜ਼ ਵੱਲੋਂ ਅੱਜ ਕੇਂਦਰੀ ਗੈਰੀਸਨ ਗਰਾਉਂਡ, ਲੁਧਿਆਣਾ ਵਿਖੇ ਪੰਜਵਾਂ 'ਟ੍ਰਾਈ ਸਰਵਿਸਜ ਵੈਟਰਨ ਡੇਅ' ਮਨਾਇਆ ਗਿਆ। ਇਹ ਦਿਨ ਆਜ਼ਾਦੀ ਤੋਂ ਬਾਅਦ ਭਾਰਤੀ ਫੌਜ  ਦੇ ਪਹਿਲੇ ਕਮਾਂਡਰ-ਇਨ-ਚੀਫ਼ ਫੀਲਡ ਮਾਰਸ਼ਲ ਕੇ.ਐੱਮ. ਕਰਿਅੱਪਾ ਜੋ ਕਿ ਦੇਸ਼ ਦੀ ਸ਼ਾਨਦਾਰ ਸੇਵਾ ਕਰਨ ਤੋਂ ਬਾਅਦ 1953 ਵਿਚ ਸੇਵਾ ਮੁਕਤ ਹੋਏ ਸਨ, ਦੀ ਯਾਦ ਵਿੱਚ ਮਨਾਇਆ ਜਾਂਦਾ ਹੈ। ਇਹ ਮੌਕਾ 1971 ਦੀ ਭਾਰਤ ਪਾਕਿ ਯੁੱਧ ਦੌਰਾਨ ਪਾਕਿਸਤਾਨ 'ਤੇ ਭਾਰਤ ਦੀ ਜਿੱਤ ਦੀ  50ਵੀਂ ਵਰੇਗੰਢ  ਨਾਲ ਵੀ ਮੇਲ ਖਾਂਦਾ ਹੈ ਜਿਸ ਕਾਰਨ ਬੰਗਲਾਦੇਸ਼ ਦੀ ਆਜ਼ਾਦੀ ਹੋਈ ਸੀ।ਸਾਲ ਨੂੰ'ਸਵਰਨਿਮ ਵਿਜੇ ਵਰਸ਼਼' ਵਜੋਂ ਵੀ ਮਨਾਇਆ ਜਾ ਰਿਹਾ ਹੈ ਤਾਂ ਕਿ ਭਾਰਤੀ ਸੈਨਿਕ ਸੈਨਾਵਾਂ ਦੀ ਸ਼ਕਤੀ ਦਾ ਸਤਿਕਾਰ ਕੀਤਾ ਜਾ ਸਕੇ।ਲੈਫਟੀਨੈਂਟ ਜਨਰਲ ਸੀ ਬਾਂਸੀ ਪੋਨੱਪਾ,  ਏ.ਵੀ.ਐਸ.ਐਮ, ਵੀ.ਐਸ.ਐਮ, ਜੀ.ਓ.ਸੀ, 11 ਕੋਰਪਜ਼ ਵੱਲ਼ੋ ਲੁਧਿਆਣਾ ਵਿਖੇ ਪੰਜਵੇਂ 'ਟ੍ਰਾਈ ਸਰਵਿਸਜ ਵੈਟਰਨ ਡੇਅ - 2021' ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਬ੍ਰਿਗੇਡੀਅਰ ਨੀਰਜ ਸ਼ਰਮਾ, ਸਟੇਸ਼ਨ ਕਮਾਂਡਰ, ਲੁਧਿਆਣਾ ਵੱਲੋਂ ਸਮੂਹ ਹਾਜ਼ਰੀਨ ਅਤੇ ਮੁੱਖ ਮਹਿਮਾਨਾਂ ਦਾ  ਸਵਾਗਤ ਕੀਤਾ ਗਿਆ ਅਤੇ ਸਮਾਗਮ ਦੀ ਮਹੱਤਤਾ ਬਾਰੇ ਚਾਨਣਾ ਪਾਇਆ। ਬ੍ਰਿਗੇਡੀਅਰ ਜੋਗਿੰਦਰ ਸਿੰਘ ਜਸਵਾਲ, ਐਸ.ਐਮ.(ਸੇਵਾਮੁਕਤ) ਅਤੇ ਕਰਨਲ ਐੱਚ.ਐਸ. ਸੰਧੂ, ਐਸ.ਐਮ(ਸੇਵਾਮੁਕਤ) 1971 ਯੁੱਧ ਦੇ ਨਾਇਕਾਂ ਵੱਲ਼ੋ 1971 ਦੀ ਭਾਰਤ-ਪਾਕਿ ਜੰਗ ਦੇ ਆਪਣੇ ਤਜ਼ਰਬਿਆਂ ਦਾ  ਪਹਿਲਾ ਵੇਰਵਾ ਸਾਂਝਾ ਕੀਤਾ, ਜਿਨ੍ਹਾਂ ਸਾਰਿਆਂ ਨੂੰ ਮਾਣ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਭਰ ਦਿੱਤਾ।ਇਸ ਸਮਾਰੋਹ ਵਿਚ ਤਿੰਨੋਂ ਸੇਵਾਵਾਂ ਤੋਂ ਵੱਡੀ ਗਿਣਤੀ ਵਿਚ ਸੀਨੀਅਰ ਅਧਿਕਾਰੀਆਂ ਦੀ ਹਾਜ਼ਰੀ ਵੇਖੀ ਗਈ ਅਤੇ ਸੇਵਾ ਕਰਨ ਵਾਲੇ ਕਰਮਚਾਰੀਆਂ ਨਾਲ ਗੱਲਬਾਤ ਕਰਨ ਲਈ ਇਕ ਪਲੇਟਫਾਰਮ ਵਜੋਂ ਕੰਮ ਕੀਤਾ। ਕੋਰੋਨਾ ਮਹਾਂਮਾਰੀ ਤੋਂ ਬਾਅਦ ਇਹ ਪਹਿਲਾ ਪ੍ਰਮੁੱਖ ਸਮਾਗਮ ਸੀ।  ਆਰਮੀ ਜੈਜ਼ ਬੈਂਡ ਵੱਲੋਂ ਭਾਰਤੀ ਆਰਮਡ ਫੋਰਸਿਜ਼ ਦੀ ਬਹਾਦਰੀ ਨੂੰ ਯਾਦ ਦਿਵਾਉਣ ਲਈ ਦੇਸ਼ ਭਗਤੀ ਦੀਆਂ ਧੁੰਨਾ ਵਜਾਈਆਂ ਗਈਆਂ ਜਦੋਂ ਕਿ ਪਾਈਪ ਬੈਂਡ ਵੱਲੋਂ ਉਨ੍ਹਾਂ ਦੀ ਬਹਾਦਰੀ ਅਤੇ ਕੈਮਰੇਡੀ ਦੀ ਲੰਮੀ ਵਿਰਾਸਤ ਦੀ ਕਦਰ ਕੀਤੀ।ਇਸ ਸਮਾਰੋਹ ਵਿਚ ਇਕਜੁਟ ਸ਼ਿਕਾਇਤ  ਨਿਵਾਰਨ ਦਾ ਵੀ ਮੌਕਾ ਮਿਲਿਆ ਜਿਸ ਵਿਚ ਵਾਜਰਾ ਕੋਰਪਜ ਦੇ ਡਾਕਟਰਾਂ ਅਤੇ ਮੈਡੀਕਲ ਮਾਹਰ ਡਾਕਟਰਾਂ ਦੁਆਰਾ ਮੈਡੀਕਲ ਕੈਂਪ ਲਗਾਉਣ ਸਮੇਤ ਕਈ ਵੈਟਰਨਜ ਨਾਲ ਜੁੜੀਆਂ ਵੱਖ-ਵੱਖ ਏਜੰਸੀਆਂ ਦੁਆਰਾ ਕਈ ਸਟਾਲ ਲਗਾਏ ਗਏ। ਇਸ ਸਮਾਰੋਹ ਦਾ ਅੰਤ ਲੈਫਟੀਨੈਂਟ ਜਨਰਲ  ਸੀ ਬੰਸੀ ਪੋਨੱਪਾ, ਏ.ਵੀ.ਐਸ.ਐਮ, ਵੀ.ਐਸ.ਐਮ, ਜੀ.ਓ.ਸੀ, 11 ਕੋਰਪਜ ਵੱਲੋਂ ਵੈਟਰਨਜ਼ ਦੇ ਸਨਮਾਨ ਨਾਲ ਕੀਤਾ ਗਿਆ।ਲੈਫਟੀਨੈਂਟ ਜਨਰਲ ਸੀ ਬੰਸੀ ਪੋਨੱਪਾ, ਏ.ਵੀ.ਐਸ.ਐਮ, ਵੀ.ਐਸ.ਐਮ, ਜੀ.ਓ.ਸੀ, 11 ਕੋਰਪਜ਼ ਵੱਲੋਂ ਸੈਨਿਕ ਨਿਰਮਾਣ ਅਤੇ ਭਾਰਤੀ ਹਥਿਆਰਬੰਦ ਸੈਨਾਵਾਂ ਦੀ  ਮਜ਼ਬੂਤ ਨੀਂਹ ਰੱਖਣ ਵਿੱਚ ਵੈਨਰਨਜ਼ ਦੇ ਯੋਗਦਾਨ ਲਈ ਧੰਨਵਾਦ ਕੀਤਾ। ਉਨ੍ਹਾਂ ਇਕੱਠ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਪ੍ਰੋਗਰਾਮਾਂ ਰਾਹੀਂ ਉਨ੍ਹਾਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਕੀਤੇ ਜਾ ਰਹੇ ਯਤਨਾਂ ਬਾਰੇ ਵੀ ਦੱਸਿਆ। ਪੰਜਵੀਂ ਵੈਟਰਨਜ਼ ਰੈਲੀ ਨੂੰ ਵੈਟਰਨਜ਼ ਵੱਲੋਂ ਨਿੱਘ ਅਤੇ ਪਿਆਰ  ਮਿਲਿਆ ਅਤੇ ਨਿਸ਼ਚਤ ਤੌਰ ਤੇ ਆਰਮਡ ਫੋਰਸਿਜ ਦੇ ਸੇਵਾਦਾਰ ਅਤੇ ਸੇਵਾਮੁਕਤ ਕਰਮਚਾਰੀਆਂ ਵਿਚਕਾਰ ਸਬੰਧਾਂ ਨੂੰ ਮਜ਼ਬੂਤ ਕੀਤਾ ਹੈ।

 

Tags: Military , Vajra Corps , Ludhiana , Veterans Day

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD