Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਵੋਟਰ ਸੂਚੀਆਂ ਤੇ ਸੀ.ਡੀਜ਼ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਸੌਂਪੀਆਂ

ਡਿਪਟੀ ਕਮਿਸ਼ਨਰ ਵਲੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

Web Admin

Web Admin

5 Dariya News

ਫ਼ਤਹਿਗੜ ਸਾਹਿਬ , 15 Jan 2021

Last updated on: Jan 15, 2021, 00:00 IST

ਚੋਣਕਾਰ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਅੰਮ੍ਰਿਤ ਕੌਰ ਗਿੱਲ ਨੇ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆਂ ਦੀ ਸਪੈਸ਼ਲ ਸਰਸਰੀ ਸੁਧਾਈ ਉਪਰੰਤ ਵੋਟਰ ਸੂਚੀਆਂ ਦੀ ਸੀ.ਡੀਜ਼ ਅਤੇ ਵੋਟਰ ਸੂਚੀਆਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਸੌਂਪੀਆਂ।ਇਸ ਸਬੰਧੀ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਦਿਆਂ ਡੀ.ਸੀ. ਨੇ ਇਨਾਂ ਨੁਮਾਂਇੰਦਿਆਂ ਨੂੰ ਆਪਣੀ- ਆਪਣੀ ਪਾਰਟੀ ਦੇ ਬੂਥ ਲੈਵਲ ਏਜੰਟ (ਬੀ.ਐਲ.ਏ) ਨਿਯੁਕਤ ਕਰਨ ਲਈ ਪ੍ਰੇਰਤ ਕੀਤਾ। ਉਨਾਂ ਰਾਜਸੀ ਪਾਰਟੀਆਂ ਦੇ ਨੁਮਾਂਇੰਦਿਆਂ ਨੂੰ ਕਿਹਾ ਕਿ ਜੇਕਰ ਕਿਸੇ ਪਿੰਡ ਜਾਂ ਵਾਰਡ ਵਿਚ ਬੂਥ ਬਣਨਾ ਰਹਿ ਗਿਆ ਹੈ ਜਾਂ ਬਣਾਇਆ ਜਾਣਾ ਹੈ, ਤਾਂ ਉਸ ਸਬੰਧੀ ਜ਼ਿਲਾ ਚੋਣ ਦਫਤਰ ਨੂੰ ਸੂਚਿਤ ਕੀਤਾ ਜਾਵੇ ਤਾਂ ਜ਼ੋ ਵਾਧੂ ਬੂਥ ਬਨਾਉਣ ਸਬੰਧੀ ਕਾਰਵਾਈ ਕੀਤੀ ਜਾ ਸਕੇ। ਉਨਾਂ ਇਹ ਵੀ ਕਿਹਾ ਕਿ ਜੇਕਰ ਕੋਈ ਬੂਥ ਢੁਕਵੇਂ ਸਥਾਨ ਤੇ ਨਹੀਂ ਬਣਿਆ ਹੋਇਆ ਤਾਂ ਉਸਦੀ ਤਬਦੀਲੀ ਸਬੰਧੀ ਆਪਣੇ ਸੁਝਾਅ ਲਿਖਤੀ ਰੂਪ ਵਿੱਚ ਦਿੱਤੇ ਜਾਣ । ਚੋਣਕਾਰ ਅਫਸਰ ਨੇ ਦੱਸਿਆ ਕਿ ਫ਼ਤਹਿਗੜ ਸਾਹਿਬ ਜ਼ਿਲੇ ਵਿੱਚ 04 ਲੱਖ 46 ਹਜ਼ਾਰ 050 ਵੋਟਰ ਹਨ, ਜਿਨ੍ਹਾਂ ਵਿੱਚੋਂ 02 ਲੱਖ 35 ਹਜ਼ਾਰ 061 ਮਰਦ ਵੋਟਰ ਅਤੇ 02 ਲੱਖ 10 ਹਜ਼ਾਰ 981 ਮਹਿਲਾ ਵੋਟਰ ਤੇ 08 ਅਦਰ ਵੋਟਰ ਹਨ। 054-ਬਸੀ ਪਠਾਣਾ ਹਲਕੇ ਵਿੱਚ ਕੁੱਲ 01 ਲੱਖ 46 ਹਜ਼ਾਰ 885 ਵੋਟਰ, 055-ਫ਼ਤਹਿਗੜ ਸਾਹਿਬ ਹਲਕੇ ਵਿੱਚ 01 ਲੱਖ 57 ਹਜ਼ਾਰ 318 ਵੋਟਰ ਤੇ 056-ਅਮਲੋਹ ਹਲਕੇ ਵਿੱਚ 01 ਲੱਖ 41 ਹਜ਼ਾਰ 847 ਵੋਟਰ ਹਨ। ਮੀਟਿੰਗ ਵਿੱਚ ਹਰਮਿੰਦਰ ਸੂਦ, ਜਸਵਿੰਦਰ ਸਿੰਘ, ਅਮਿਤ ਝਾਂਜੀ, ਅੰਕੁਰ ਸ਼ਰਮਾ, ਗੁਰਮੇਲ ਕੌਰ,ਸਮੇਤ ਹੋਰਨਾਂ ਪਾਰਟੀਆਂ ਦੇ ਨੁਮਾਇੰਦੇ ਅਤੇ ਵਿਭਾਗੀ ਅਧਿਕਾਰੀ ਵੀ ਸ਼ਾਮਲ ਸਨ। 

 

Tags: DC Fatehgarh Sahib , Amrit Kaur Gill , Fatehgarh Sahib , Deputy Commissioner Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD