Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਪੰਜਾਬ ਮੰਤਰੀ ਮੰਡਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕਿਸਾਨਾਂ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ-ਬ੍ਰਹਮ ਮਹਿੰਦਰਾ

ਬ੍ਰਹਮ ਮਹਿੰਦਰਾ ਨੇ ਕਿਸਾਨੀ ਸੰਘਰਸ਼ 'ਚ ਆਪਣੀ ਜਾਨ ਗਵਾਉਣ ਵਾਲੇ ਪਿੰਡ ਲੰਗ ਦੇ ਕਿਸਾਨ ਕੇਸਰ ਸਿੰਘ ਦੇ ਪਰਿਵਾਰ ਨੂੰ ਸੌਂਪਿਆ 5 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈਕ

Web Admin

Web Admin

5 Dariya News

ਪਟਿਆਲਾ , 15 Jan 2021

Last updated on: Jan 15, 2021, 00:00 IST

ਪੰਜਾਬ ਦੇ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਅੱਜ ਪਿੰਡ ਲੰਗ ਦੇ ਕਿਸਾਨ ਕੇਸਰ ਸਿੰਘ (56), ਜਿਸ ਦਾ ਕਿ ਕਿਸਾਨ ਸੰਘਰਸ਼ ਦੌਰਾਨ ਦਿਹਾਂਤ ਹੋ ਗਿਆ ਸੀ, ਦੇ ਪਰਿਵਾਰ ਨੂੰ ਪੰਜਾਬ ਸਰਕਾਰ ਵੱਲੋਂ ਐਲਾਨੀ ਪੰਜ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈਕ ਸੌਂਪਿਆ। ਸ੍ਰੀ ਮਹਿੰਦਰਾ ਨੇ ਕੇਸਰ ਸਿੰਘ ਨਮਿਤ ਪਿੰਡ ਲੰਗ ਦੇ ਗੁਰਦੁਆਰਾ ਖਿਰਨੀ ਸਾਹਿਬ ਪਾਤਸ਼ਾਹੀ ਨੌਵੀਂ ਵਿਖੇ ਹੋਈ ਅੰਤਿਮ ਅਰਦਾਸ 'ਚ ਸ਼ਾਮਲ ਹੁੰਦਿਆਂ ਉਨ੍ਹਾਂ ਦੀ ਮਾਤਾ ਸੁਰਜੀਤ ਕੌਰ, ਸੁਪਤਨੀ ਬਲਬੀਰ ਕੌਰ, ਪੁੱਤਰਾਂ ਜਗਦੇਵ ਸਿੰਘ ਤੇ ਕੁਲਵਿੰਦਰ ਸਿੰਘ ਨਾਲ ਦੁੱਖ ਸਾਂਝਾ ਕੀਤਾ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਤਰਫ਼ੋਂ ਪਰਿਵਾਰ ਨਾਲ ਹਮਦਰਦੀ ਵੀ ਪ੍ਰਗਟਾਈ।ਇਸ ਮੌਕੇ ਪੱਤਰਕਾਰਾਂ ਨਾਲ ਗ਼ੈਰਰਸਮੀ ਗੱਲਬਾਤ ਕਰਦਿਆਂ ਸ੍ਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਪੰਜਾਬ ਸਰਕਾਰ, ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਇਸ ਸੰਕਟ ਦੀ ਘੜੀ 'ਚ ਸੂਬੇ ਅਤੇ ਇਸ ਦੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਸਾਰੇ ਕਦਮ ਚੁੱਕਣ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਬੀਤੇ ਦਿਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਵਿਸ਼ੇਸ਼ ਮੀਟਿੰਗ ਸੱਦਕੇ ਕਿਸਾਨੀ ਅੰਦੋਲਨ ਦੌਰਾਨ ਫੌਤ ਹੋ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਦਿੰਦਿਆਂ ਕਿਸਾਨਾਂ ਦੀ ਯਾਦ ਵਿੱਚ ਦੋ ਮਿੰਟ ਦਾ ਮੌਨ ਰੱਖਿਆ ਸੀ, ਕਿਉਂਕਿ ਇਸ ਕਿਸਾਨੀ ਸੰਘਰਸ਼ ਦੌਰਾਨ ਲੱਗਭੱਗ 78 ਕਿਸਾਨ ਆਪਣੀ ਜਾਨ ਗਵਾ ਚੁੱਕੇ ਹਨ।ਸ੍ਰੀ ਬ੍ਰਹਮ ਮਹਿੰਦਰਾ ਨੇ ਦੱਸਿਆ ਕਿ ਪੰਜਾਬ ਮੰਤਰੀ ਮੰਡਲ ਨੇ ਇਸ ਗੱਲ 'ਤੇ ਵੀ ਦਿੱਤਾ ਸੀ ਕਿ ਇਸ ਸੰਘਰਸ਼ ਦੌਰਾਨ ਹੋਰ ਜਾਨੀ ਨੁਕਸਾਨ ਤੋਂ ਬਚਣ ਲਈ ਕੇਂਦਰੀ ਖੇਤੀ ਕਾਨੂੰਨਾਂ ਨੂੰ ਲੈਕੇ ਪੈਦਾ ਹੋਈ ਸਮੱਸਿਆ ਦਾ ਛੇਤੀ ਨਿਪਟਾਰਾ ਕੀਤੇ ਜਾਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਹਾਲਾਂਕਿ 5 ਲੱਖ ਰੁਪਏ ਦੀ ਰਕਮ ਇਨਸਾਨੀ ਜਾਨ ਦੇ ਬਦਲੇ ਕੁਝ ਵੀ ਨਹੀਂ ਹੈ ਪਰੰਤੂ ਜਿਵੇਂ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹਿਲਾਂ ਹੀ ਇਹ ਆਖ ਚੁੱਕੇ ਹਨ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਸੰਘਰਸ਼ 'ਚ ਕਿਸਾਨਾਂ ਦੇ ਨਾਲ ਖੜ੍ਹੀ ਹੈ, ਇਸ ਲਈ ਸਰਕਾਰ ਨੇ ਆਪਣਾ ਇਖ਼ਲਾਕੀ ਫ਼ਰਜ਼ ਸਮਝਦੇ ਹੋਏ ਇਸ ਸੰਘਰਸ਼ ਦੌਰਾਨ ਆਪਣੀ ਜਾਨ ਗਵਾਉਣ ਵਾਲੇ ਕਿਸਾਨਾਂ ਦੇ ਪਰਿਵਾਰ ਨੂੰ ਵਿਤੀ ਸਹਾਇਤਾ ਦੇਣ ਦਾ ਫੈਸਲਾ ਕੀਤਾ ਸੀ।

ਬ੍ਰਹਮ ਮਹਿੰਦਰ ਨੇ ਹੋਰ ਦੱਸਿਆ ਕਿ ਮੰਤਰੀ ਮੰਡਲ ਨੇ ਇਕ ਰਸਮੀ ਮਤੇ ਵਿੱਚ ਪੰਜਾਬ ਵਿਧਾਨ ਸਭਾ ਵੱਲੋਂ 28 ਅਗਸਤ, 2020 ਤੇ 20 ਅਕਤੂਬਰ, 2020 ਨੂੰ ਪਾਸ ਕੀਤੇ ਗਏ ਮਤਿਆਂ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਇਸ ਗੱਲ 'ਤੇ ਜ਼ੋਰ ਦਿੱਤਾ ਸੀ ਕਿ ਕਿਸਾਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਮੰਨੀਆਂ ਜਾਣੀਆਂ ਚਾਹੀਦੀਆਂ ਹਨ। ਕਿਉਂਕਿ ਅੱਜ ਸਾਰਾ ਦੇਸ਼ ਇਕਜੁਟ ਹੋਕੇ ਕਿਸਾਨਾਂ ਨਾਲ ਇਕਮੁੱਠਤਾ ਦਾ ਪ੍ਰਗਟਾਵਾ ਕਰ ਰਿਹਾ ਹੈ।ਕੈਬਨਿਟ ਮੰਤਰੀ ਨੇ ਪਿੰਡ ਲੰਗ ਦੇ ਕਿਸਾਨ ਕੇਸਰ ਸਿੰਘ ਨੂੰ ਇੱਕ ਪ੍ਰਤੀਬੱਧ ਕਿਸਾਨ ਆਗੂ ਅਤੇ ਲੋਕਾਂ ਦਾ ਸੱਚਾ ਹਮਦਰਦ ਦੱਸਦਿਆਂ ਕਿਹਾ ਕਿ ਕੇਸਰ ਸਿੰਘ ਦੇ ਦੇਹਾਂਤ ਨਾਲ ਜਿੱਥੇ ਉਸ ਦੇ ਪਰਿਵਾਰ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ, ਉਥੇ ਹੀ ਪਿੰਡ ਤੇ ਇਲਾਕੇ ਨੂੰ ਵੀ ਇੱਕ ਚੰਗੇ ਇਨਸਾਨ ਤੋਂ ਵੀ ਵਾਂਝਾ ਹੋਣਾ ਪੈ ਗਿਆ ਹੈ।ਇਸ ਮੌਕੇ ਸ੍ਰੀ ਬ੍ਰਹਮ ਮਹਿੰਦਰਾ ਦੇ ਨਾਲ ਪੰਜਾਬ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਜਨਾਬ ਬਹਾਦਰ ਖ਼ਾਨ, ਡਿਪਟੀ ਕਮਿਸ਼ਨਰ ਕੁਮਾਰ ਅਮਿਤ, ਐਸ.ਡੀ.ਐਮ. ਚਰਨਜੀਤ ਸਿੰਘ, ਡੀ.ਐਸ.ਪੀ. ਸੌਰਵ ਜਿੰਦਲ, ਤਹਿਸੀਲਦਾਰ ਰਣਜੀਤ ਸਿੰਘ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹੁਸ਼ਿਆਰ ਸਿੰਘ ਕੈਦੂਪੁਰ, ਰਣਧੀਰ ਸਿੰਘ ਖਲੀਫ਼ੇਵਾਲ, ਬਲਾਕ ਸੰਮਤੀ ਮੈਂਬਰ ਹਰਵੀਰ ਸਿੰਘ ਢੀਂਡਸਾ, ਕੇਵਲ ਸਿੰਘ, ਪ੍ਰਧਾਨ ਕੋਆਪ੍ਰੇਟਿਵ ਸੁਸਾਇਟੀ ਸੁਰਜੀਤ ਸਿੰਘ, ਸਰਪੰਚ ਬਲਵਿੰਦਰ ਸਿੰਘ, ਪ੍ਰਧਾਨ ਹਰਬੰਸ ਸਿੰਘ ਲੰਗ, ਸਰਪੰਚ ਰੌਂਗਲਾ ਸਤਾਰ ਮੁਹੰਮਦ, ਸਰਪੰਚ ਅਮਨ ਵਿਹਾਰ ਮਲਕੀਤ ਸਿੰਘ, ਸਰਪੰਚ ਹਰਦਾਸਪੁਰ ਬਲਜਿੰਦਰ ਮਾਨ, ਗੁਰਦੀਪ ਸਿੰਘ ਲੰਗ, ਰਾਜੂ ਲੰਬੀ, ਅੰਗਰੇਜ ਸਿੰਘ ਲੰਗ, ਬਲਬੀਰ ਸਿੰਘ ਲੰਗ, ਮਲਕੀਤ ਸਿੰਘ ਜੱਸੋਵਾਲ, ਬਲਬੀਰ ਸਿੰਘ ਖਰੌੜ ਸਮੇਤ ਕਿਸਾਨ ਜੱਥੇਬੰਦੀਆਂ ਦੇ ਨੁਮਾਇੰਦੇ ਤੇ ਹੋਰ ਪਤਵੰਤੇ ਮੌਜੂਦ ਸਨ।

 

Tags: Brahm Mohindra , Punjab Pradesh Congress Committee , Congress , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD