Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਬੀਜੇਪੀ ਦੇ ਦੋ ਐੱਮ.ਸੀ. ਸੈਂਕੜੇ ਪਰਿਵਾਰਾਂ ਤੇ ਸਮਰੱਥਕਾਂ ਨਾਲ ਪਾਰਟੀ ਛੱਡ ਕੇ ਕਾਂਗਰਸ ਚ ਹੋਏ ਸ਼ਾਮਲ

ਕਿਹਾ, ਸਾਡੇ ਲਈ ਮਾਣ ਵਾਲੀ ਗੱਲ ਹੈ ਕਿ ਸਾਨੂੰ ਵਿਧਾਇਕ ਪਿੰਕੀ ਦੀ ਅਗਵਾਈ ਵਿੱਚ ਕਾਂਗਰਸ ਪਾਰਟੀ *ਚ ਸ਼ਾਮਲ ਹੋਣ ਦਾ ਮੌਕਾ ਮਿਿਲਆ

Web Admin

Web Admin

5 Dariya News

ਫਿਰੋਜ਼ਪੁਰ , 17 Jan 2021

Last updated on: Jan 17, 2021, 00:00 IST

ਫਿਰੋਜ਼ਪੁਰ ਵਿੱਚ ਬੀਜੇਪੀ ਪਾਰਟੀ ਨੂੰ ਇੱਕ ਹੋਰ ਵੱਡਾ ਝਟਕਾ ਲੱਗਾ ਜਦੋਂ ਬੀਜੇਪੀ ਪਾਰਟੀ ਦੇ ਦੋ ਐੱਮ.ਸੀ ਪਾਰਟੀ ਛੱਡ ਸੈਂਕੜੇ ਪਰਿਵਾਰਾਂ ਤੇ ਸਮਰੱਥਕਾਂ ਸਮੇਤ ਕਾਂਗਰਸ ਵਿੱਚ ਸ਼ਾਮਲ ਹੋਏ।ਬੀਜੇਪੀ ਪਾਰਟੀ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋਏ ਐੱਮ. ਸੀ.ਅਸੋਕ ਸਚਦੇਵਾ ਵਾਰਡ ਨੰ: 11 ਫਿਰੋਜ਼ਪੁਰ ਸਹਿਰ ਤੇ ਸੁੱਖਾ ਸਿੰਘ ਕਰੀਆ ਪਹਿਲਵਾਨ ਵਾਰਡ ਨੰ: 18 ਫਿਰੋਜ਼ਪੁਰ ਸਹਿਰ ਨੇ ਦੱਸਿਆ ਕਿ ਉਹ ਵਿਧਾਇਕ ਫਿਰੋਜ਼ਪੁਰ ਸਹਿਰੀ ਸ੍ਰ. ਪਰਮਿੰਦਰ ਸਿੰਘ ਪਿੰਕੀ ਦੀਆਂ ਨੀਤੀਆਂ ਤੋਂ ਖੁਸ਼ ਹੋ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਕਿਹਾ ਕਿ ਆਜ਼ਾਦੀ ਤੋਂ ਲੈ ਕੇ 2017 ਤੱਕ ਕਈ ਮਨਿਸਟਰ ਤੇ ਐੱਮ. ਐੱਲ ਏ ਆਏ ਪਰ ਫਿਰੋਜ਼ਪੁਰ ਦਾ ਇੰਨਾ ਵਿਕਾਸ ਕਿਸੇ ਹੋਰ ਨੇ ਨਹੀਂ ਕਰਵਾਇਆ ਜਿੰਨਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਆਪਣੇ ਆਪਣੇ 4 ਸਾਲਾਂ ਦੇ ਕਾਰਜਕਾਲ ਵਿੱਚ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਫਿਰੋਜ਼ਪੁਰ ਨਾਲੋਂ ਪਿਛੜਾ ਸਬਦ ਉਤਾਰ ਦਿੱਤਾ ਹੈ ਤੇ ਇਹ ਵਿਧਾਇਕ ਹੀ ਫਿਰੋਜ਼ਪੁਰ ਨੂੰ ਤਰੱਕੀ ਦੀਆਂ ਰਾਹਾਂ ਤੇ ਲੈ ਕੇ ਜਾ ਸਕਦਾ ਹੈ। ਅਸੀਂ ਬੀਜੇਪੀ ਪਾਰਟੀ ਵਿੱਚ ਬਤੌਰ ਐੱਮ.ਸੀ. ਕਾਫੀ ਸਮਾਂ ਕੰਮ ਕੀਤਾ ਹੁਣ ਸਾਡਾ ਬੀਜੇਪੀ ਪਾਰਟੀ ਵਿੱਚ ਦਮ ਘੁੱਟਦਾ ਹੈ ਕਿਉ਼ਂਕਿ ਬੀਜੇਪੀ ਦੀ ਲੀਡਰਸ਼ਿਪ ਸਿਰਫ ਆਪਣਾ ਵਿਕਾਸ ਕਰਦੀ ਹੈ ਏਰੀਏ ਦਾ ਵਿਕਾਸ ਨਹੀਂ ਕਰਦੀ।ਉਨ੍ਹਾਂ ਕਿਹਾ ਕਿ ਅਸੀਂ ਅੱਜ ਆਪਣੇ ਆਪ ਵਿੱਚ ਬਹੁਤ ਰਾਹਤ ਮਹਿਸੂਸ ਕਰ ਰਹੇ ਕਿਉਂਕਿ ਸਾਨੂੰ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਦੀ ਅਗਵਾਈ ਵਿੱਚ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਦਾ ਮੌਕਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਫਿਰੋਜ਼ਪੁਰ ਦੇ ਲੋਕ ਕਦੀ ਵੀ ਯੂਨੀਵਰਸਿਟੀ ਬਾਰੇ ਸੋਚ ਨਹੀਂ ਸਕਦੇ ਸਨ ਤੇ ਵਿਧਾਇਕ ਪਿੰਕੀ ਨੇ ਫਿਰੋਜ਼ਪੁਰ ਵਿੱਚ ਯੂਨੀਵਰਸਿਟੀ ਮਨਜੂਰ ਕਰਵਾਈ ਤੇ ਜਲਦ ਹੀ ਸਹੀਦ ਭਗਤ ਸਿੰਘ ਇੰਜੀਨੀਅਰ ਕਾਲਜ ਵਿੱਚ ਯੂਨੀਵਰਸਿਟੀ ਬਨਣੀ ਸ਼ੁਰੂ ਹੋ ਜਾਵੇਗੀ।ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਬਿੱਟੂ ਸਾਂਘਾ ਤੇ ਸੀਨੀਅਰ ਐਡਵੋਕੇਟ ਗੁਲਸ਼ਨ ਮੌਂਗਾ ਨੇ ਕਿਹਾ ਕਿ ਜੇਕਰ ਫਿਰੋਜ਼ਪੁਰ ਦੇ ਲੋਕ ਫਿਰੋਜ਼ਪੁਰ ਨੂੰ ਵਿਕਾਸ ਤੇ ਤਰੱਕੀ ਦੀਆਂ ਰਾਹਾਂ ਤੇ ਵੱਧਦਾ ਦੇਖਣਾ ਚਾਹੁੰਦੇ ਹਨ ਤਾਂ ਉਨ੍ਹਾਂ ਸਾਰਿਆਂ ਨੂੰ ਇੱਕਜੁਟ ਹੋ ਕੇ ਵਿਧਾਇਕ ਪਿੰਕੀ ਦਾ ਸਾਥ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਹੋਰ ਵਿਧਾਇਕ ਫਿਰੋਜ਼ਪੁਰ ਦਾ ਏਨਾ ਵਿਕਾਸ ਨਹੀਂ ਕਰਵਾ ਸਕਦਾ ਜਿੰਨਾ ਵਿਧਾਇਕ ਪਿੰਕੀ ਨੇ ਕਰਵਾਇਆ ਹੈ।  ਉਨ੍ਹਾਂ ਕਿਹਾ ਕਿ ਵਿਧਾਇਕ ਪਿੰਕੀ ਵੱਲੋਂ ਬਿਨਾਂ ਪੱਖਪਾਤ ਦੇ ਹਲਕੇ ਦੇ ਵਿਕਾਸ ਦੇ ਕੰਮ ਕਰਵਾਏ ਜਾਂਦੇ ਹਨ। ਉਨ੍ਹਾਂ ਕਿਹਾ ਕਿ ਵਿਧਾਇਕ ਪਿੰਕੀ ਵੱਲੋਂ ਲੋਕਾਂ ਦੇ ਪੀਣ ਵਾਲੇ ਪਾਣੀ ਦੀ ਸਮੱਸਿਆ ਨੂੰ ਦੇਖਦਿਆਂ ਸ਼ਹਿਰ ਵਿੱਚ ਨਵੀਆਂ ਪੀਣ ਵਾਲੇ ਪਾਣੀ ਦੀਆਂ ਟੈਂਕੀਆਂ ਲਗਵਾਈਆਂ ਗਈਆਂ ਅਤੇ ਵਾਰਡਾਂ ਵਿੱਚ ਗਾਰਡਨ ਜਿੰਮ ਵੀ ਲਗਵਾਏ ਗਏ ਤਾਂ ਜੋ ਕੋਈ ਵੀ ਗਰੀਬ ਆਦਮੀ ਜਿੰਮ ਜਾਣ ਤੋਂ ਵਾਂਝਾ ਨਾ ਰਹੇ।

 

Tags: Parminder Singh Pinky , Congress , Punjab Congress , Ferozpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD