Friday, 05 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ ਅਮਨ ਅਰੋੜਾ ਨੇ 43 ਪਿੰਡਾਂ ਨੂੰ 69 ਵਿਕਾਸ ਕਾਰਜਾਂ ਲਈ 2.50 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ : ਹਰਪਾਲ ਸਿੰਘ ਚੀਮਾ ਲੋਕ ਮਿਲਣੀ ਦੌਰਾਨ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ

 

ਰਾਣਾ ਕੇ.ਪੀ. ਸਿੰਘ ਨੇ “ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਰੂਹਾਨੀ ਯਾਤਰਾ” ਨੂੰ ਦਰਸਾਉਂਦੀ ਦਸਤਾਵੇਜ਼ੀ ਅਤੇ ਕੈਲੰਡਰ ਨੂੰ ਜਾਰੀ ਕੀਤਾ

Web Admin

Web Admin

5 Dariya News

ਰੂਪਨਗਰ , 19 Jan 2021

Last updated on: Jan 19, 2021, 00:00 IST

ਰਾਣਾ ਕੇ.ਪੀ. ਸਿੰਘ, ਸਪੀਕਰ ਪੰਜਾਬ ਵਿਧਾਨ ਸਭਾ, ਨੇ ਅੱਜ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ 400 ਵੇਂ ਵਰ੍ਹੇ ਨੂੰ ਸਮਰਪਿਤ, ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਆਤਮਿਕ ਯਾਤਰਾ ਦੇ ਥੀਮ ਦੇ ਅਧਾਰ ਤੇ ਕੈਲੰਡਰ ਅਤੇ ਡਾਕੂਮੈਂਟਰੀ ਨੂੰ ਰਿਲੀਜ਼ ਕੀਤਾ ਜੋ ਕਿ  ਹਾਈ ਕੋਰਟ ਦੇ ਵਕੀਲ ਅਤੇ ਕੁਦਰਤ ਫੋਟੋਗ੍ਰਾਫਰ, ਹਰਪ੍ਰੀਤ ਸੰਧੂ ਦੁਆਰਾ ਤਿਆਰ ਕੀਤਾ ਗਿਆ ਹੈ। ਕੈਲੰਡਰ ਅਤੇ ਡਾਕੂਮੈਂਟਰੀ ਵਿਚ ਨੌਵੇਂ ਸਿੱਖ ਗੁਰੂ ਦੀ ਪਵਿੱਤਰ ਯਾਤਰਾ ਨੂੰ ਦਰਸਾਉਂਦੇ ਹੋਏ, ਉਨ੍ਹਾਂ ਦੇ ਜਨਮ ਤੋਂ ਲੈ ਕੇ ਸ਼ਹੀਦੀ ਤੱਕ ਦੇ ਪਵਿੱਤਰ ਗੁਰੂਦਵਾਰਿਆਂ ਜਿਵੇਂ  ਗੁਰੂ ਕਾ ਮਹਿਲ (ਅੰਮ੍ਰਿਤਸਰ), ਵਿਆਹ ਅਸਥਾਨ (ਕਰਤਾਰਪੁਰ, ਜ਼ਿਲ੍ਹਾ ਜਲੰਧਰ), ਭੋਰਾ ਸਾਹਿਬ (ਬਾਬਾ ਬਕਾਲਾ), ਥੜਾ ਸਾਹਿਬ (ਅੰਮ੍ਰਿਤਸਰ), ਗੁਰੂ ਕੇ ਮਹਿਲ (ਭੋਰਾ) ,  ਸਾਹਿਬ, ਸ੍ਰੀ ਅਨੰਦਪੁਰ ਸਾਹਿਬ), ਥੜਾ ਸਾਹਿਬ (ਸ੍ਰੀ ਅਨੰਦਪੁਰ ਸਾਹਿਬ), ਸੀਸ ਗੰਜ ਸਾਹਿਬ (ਚਾਂਦਨੀ ਚੌਕ, ਦਿੱਲੀ), ਗੁਰੂਦਵਾਰਾ ਰਕਾਬ ਗੰਜ ਸਾਹਿਬ (ਦਿੱਲੀ),ਬਿਬਾਣਗਡ਼੍ਹ ਸਾਹਿਬ (ਰੋਪੜ), ਸੀਸ ਗੰਜ ਸਾਹਿਬ (ਸ੍ਰੀ ਅਨੰਦਪੁਰ ਸਾਹਿਬ), ਗੁਰੂਦੁਆਰਾ ਅਕਾਲ  ਬੁੰਗਾ ਸਾਹਿਬ (ਸ੍ਰੀ ਅਨੰਦਪੁਰ ਸਾਹਿਬ) ਦੀਆਂ ਉੱਚ ਪੱਧਰੀ ਰੰਗੀਨ ਤਸਵੀਰਾਂ ਹਨ।ਰਾਣਾ ਕੇਪੀ ਸਿੰਘ ਨੇ ਕੈਲੰਡਰ ਅਤੇ ਡਾਕੂਮੈਂਟਰੀ ਨੂੰ ਰਿਲੀਜ਼ ਕਰਦਿਆਂ ਐਡਵੋਕੇਟ ਹਰਪ੍ਰੀਤ ਸੰਧੂ ਦੇ ਇਸ ਸਾਰਥਕ ਕੰਮ ਲਈ  ਉਨ੍ਹਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਉਪਰਾਲਾ ਨਿਸ਼ਚਤ ਤੌਰ ਤੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਮਨੁੱਖਤਾ ਦੇ ਅੰਦਰ ਸ਼ਾਂਤੀ ਅਤੇ ਵਿਸ਼ਵਵਿਆਪੀ ਭਾਈਚਾਰੇ ਦੇ ਸੰਦੇਸ਼ ਨੂੰ ਦੁਨੀਆਂ ਦੇ ਕੋਨੇ ਕੋਨੇ ਵਿੱਚ ਫੈਲਾਉਣ ਲਈ ਸਹਾਇਤਾ ਕਰੇਗਾ। ਸਪੀਕਰ ਵਿਧਾਨ ਸਭਾ ਨੇ ਕਿਹਾ ਕਿ ਇਹ ਇਕ ਸਮੇਂ ਸਿਰ ਦਸਤਾਵੇਜ਼ੀ ਹੈ ਜੋ ਸਮੁੱਚੀ ਮਨੁੱਖਤਾ ਲਈ ਦਿਲਚਸਪੀ ਵਾਲੀ ਹੋਵੇਗੀ ਅਤੇ ਉਨ੍ਹਾਂ ਪੰਜਾਬ ਦੇ ਨਾਗਰਿਕਾਂ ਨੂੰ ਬੇਨਤੀ ਕੀਤੀ ਗਈ ਕਿ ਉਹ ਇਸ ਦਸਤਾਵੇਜ਼ ਨੂੰ ਜ਼ਰੂਰ ਵੇਖਣ, ਜਿਸ ਵਿਚ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਰੂਹਾਨੀ ਯਾਤਰਾ ਨੂੰ ਦਰਸਾਇਆ ਗਿਆ ਹੈ।ਇਸ ਮੌਕੇ ਵਿਸ਼ੇਸ਼ ਤੌਰ ਤੇ ਸ੍ਰੀ ਪਵਨ ਦੀਵਾਨ ਚੇਅਰਮੈਨ, ਪੰਜਾਬ ਲਾਰਜ ਇੰਡਸਟਰੀ ਡਿਵੈਲਪਮੈਂਟ ਬੋਰਡ ਵੀ ਹਾਜ਼ਰ ਸਨ ।

 

Tags: Rana K.P. Singh , Rana Kanwarpal Singh , Speaker Punjab Vidhan Sabha , Chandigarh , Punjab Pradesh Congress Committee , Congress , Punjab Congress , Government of Punjab , Punjab Government , Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD