Friday, 05 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ ਅਮਨ ਅਰੋੜਾ ਨੇ 43 ਪਿੰਡਾਂ ਨੂੰ 69 ਵਿਕਾਸ ਕਾਰਜਾਂ ਲਈ 2.50 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ : ਹਰਪਾਲ ਸਿੰਘ ਚੀਮਾ ਲੋਕ ਮਿਲਣੀ ਦੌਰਾਨ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ

 

ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਸਬੰਧੀ ‘ਆਪ’ ਵਿਧਾਇਕਾਂ ਦਾ ਵਫਦ ਰਾਜ ਚੋਣ ਕਮਿਸ਼ਨਰ ਨੂੰ ਮਿਲਿਆ

ਹਰਪਾਲ ਸਿੰਘ ਚੀਮਾ ਦੀ ਅਗਵਾਈ ’ਚ ਮਿਲਿਆ ਵਫ਼ਦ, ਚੋਣਾਂ ਵਿੱਚ ਪੈਰਾ ਮਿਲਟਰੀ ਫੋਰਸ ਤੈਨਾਤ ਕਰਨ ਦੀ ਮੰਗ

Web Admin

Web Admin

5 Dariya News

ਚੰਡੀਗੜ , 19 Jan 2021

Last updated on: Jan 19, 2021, 00:00 IST

ਪੰਜਾਬ ਵਿੱਚ ਹੋਣ ਵਾਲੀਆਂ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਨੂੰ ਸੁਤੰਤਰ ਤੇ ਨਿਰਪੱਖ ਕਰਾਉਣ ਦੀ ਮੰਗ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦਾ ਇਕ ਵਫ਼ਦ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਦੀ ਅਗਵਾਈ ’ਚ ਰਾਜ ਚੋਣ ਕਮਿਸ਼ਨਰ ਪੰਜਾਬ ਜਗਪਾਲ ਸਿੰਘ ਸੰਧੂ ਨੂੰ ਮਿਲਿਆ।  ਵਫ਼ਦ ’ਚ ਵਿਧਾਇਕ ਕੁਲਤਾਰ ਸਿੰਘ ਸੰਧਵਾਂ, ਅਮਰਜੀਤ ਸਿੰਘ ਸੰਦੋਆ, ਅਤੇ ਮਾਸਟਰ ਬਲਦੇਵ ਸਿੰਘ ਜੈਤੋ ਸ਼ਾਮਲ ਸਨ। ‘ਆਪ’ ਵਿਧਾਇਕਾਂ ਨੇ ਰਾਜ ਚੋਣ ਕਮਿਸ਼ਨ ਦੇ ਧਿਆਨ ਵਿੱਚ ਲਿਆਂਦਾ ਕਿ ਚੋਣ ਖੇਤਰਾਂ ਨਾਲ ਸਬੰਧ ਸਮੂਹ ਵੋਟਰਾਂ, ਚੋਣਾਂ ਲੜਨ ਵਾਲੇ ਉਮੀਦਵਾਰਾਂ ਅਤੇ ਲੋਕਾਂ ਵਿੱਚ ਇਹ ਡਰ ਪਾਇਆ ਜਾ ਰਿਹਾ ਹੈ ਕਿ ਸੱਤਾਧਾਰੀ ਪਾਰਟੀ ਚੋਣਾਂ ਜਿੱਤਣ ਦੇ ਲਈ ਸਰਕਾਰੀ ਸਾਧਨਾਂ ਦੀ ਵਰਤੋਂ ਕਰਦੀ ਹੋਈ ਆਪਣੀ ਜਿੱਤ ਦੇ ਲਈ ਹਰ ਹੱਥਕੰਢੇ ਵਰਤਦੇ ਹੋਏ ਡਰਾ ਧਮਾਕੇ ਜਾਂ ਫਿਰ ਕੋਈ ਲਾਲਚ ਦੇ ਕੇ ਚੋਣ ਪ੍ਰਕਿਰਿਆ ਨੂੰ ਪ੍ਰਭਾਵਿਤ ਕਰ ਸਕਦੀ ਹੈ, ਇਸ ਲਈ ਲੰਬੇ ਸਮੇਂ ਤੋਂ ਇਕ ਸਥਾਨ ਉੱਤੇ ਤੈਨਾਤ ਸਿਵਲ ਅਤੇ ਪੁਲਿਸ ਅਧਿਕਾਰੀਆਂ ਦੇ ਤਬਦਲੇ ਕੀਤੇ ਜਾਣ। 

ਇਹ ਵੀ ਸ਼ੰਕਾ ਹੈ ਕਿ ਜਿਵੇਂ ਪਹਿਲਾਂ ਸੱਤਾਧਾਰੀ ਪਾਰਟੀਆਂ ਬੂਥ ਉੱਤੇ ਕਬਜ਼ੇ ਕਰਕੇ ਆਪਣੇ ਉਮੀਦਵਾਰਾਂ ਲਈ ਵੋਟਾਂ ਪਾਉਂਦੇ ਸਨ, ਇਸ ਵਾਰ ਵੀ ਕਾਂਗਰਸੀ ਪਾਰਟੀ ਦੇ ਆਗੂ ਕਰ ਸਕਦੇ ਹਨ।  ‘ਆਪ’ ਵਿਧਾਇਕਾਂ ਨੇ ਮੰਗ ਕੀਤੀ ਕਿ ਸੂਬੇ ਭਰ ’ਚ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਹੋਣ ਵਾਲੀਆਂ ਚੋਣਾਂ ਵਿੱਚ ਪੈਰਾ ਮਿਲਟਰੀ ਫੋਰਸ ਤੈਨਾਤ ਕੀਤੀ ਜਾਵੇ ਤਾਂ ਜੋ ਕਿ ਬਿਨਾਂ ਕਿਸੇ ਭੈਅ ਦੇ ਸੁਤੰਤਰ ਤੇ ਨਿਰਪੱਖ ਚੋਣਾਂ ਕਰਵਾਈਆਂ ਜਾ ਸਕਣ।  ਵਫਦ ਵਿੱਚ ਸ਼ਾਮਲ ਵਿਧਾਇਕਾਂ ਨੇ ਕਿਹਾ ਕਿ ਚੋਣ ਪ੍ਰਕਿਰਿਆ ਸਬੰਧੀ 14 ਫਰਵਰੀ ਨੂੰ ਵੋਟਾਂ ਪਾਉਣ ਅਤੇ ਨਤੀਜਿਆਂ ਦੀ ਮਿਤੀ 17 ਫਰਵਰੀ ਐਲਾਨੀ ਗਈ ਹੈ। ਵੋਟਾਂ ਪੈਣ ਤੇ ਨਤੀਜਿਆਂ ਵਿੱਚ 2 ਦਿਨਾਂ ਦੇ ਫਾਸਲੇ ਵਿੱਚ ਸੱਤਾਧਾਰੀ ਪਾਰਟੀ ਵੋਟਾਂ ਨਾਲ ਗੜਬੜ ਕਰਕੇ ਫੈਸਲਾ ਆਪਣੇ ਹੱਕ ਵਿੱਚ ਕਰ ਸਕਦੀ ਹੈ। ਇਨਾਂ ਚੋਣਾਂ ’ਚ ਹਰ ਵਰਡ ਵਿੱਚ ਵੋਟਾਂ ਦੀ ਗਿਣਤੀ ਵੀ ਬਹੁਤ ਜ਼ਿਆਦਾ ਨਹੀਂ ਹੁੰਦੀ।  ਉਨਾਂ ਕਿਹਾ ਕਿ ਪਹਿਲਾਂ ਜਦੋਂ ਵੀ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਕਰਵਾਈਆਂ ਜਾਂਦੀਆਂ ਸਨ ਤਾਂ ਉਸੇ ਦਿਨ ਹੀ ਨਤੀਜੇ ਐਲਾਨੇ ਜਾਂਦੇ ਸਨ, ਇਸ ਵਾਰ ਵੀ ਪਹਿਲਾਂ ਵਾਂਗ ਹੀ ਉਸੇ ਦਿਨ ਵੋਟਾਂ ਦੀ ਗਿਣਤੀ ਕਰਵਾਈ ਜਾਵੇ ਅਤੇ ਨਤੀਜੇ ਐਲਾਨੇ ਜਾਣ। ਉਨਾਂ ਕਿਹਾ ਕਿ ਹਰ ਵਾਰਡ ਵਿੱਚ ਕਰੀਬ 4 ਹਜ਼ਾਰ ਵੋਟ ਹੁੰਦੀ ਹੈ ਐਨੀਆਂ ਕਿ ਕੁ ਵੋਟਾਂ ਦੀ ਗਿਣਤੀ ਈਵੀਐਮ ਦੇ ਰਾਹੀਂ ਕਰਨਾ ਕੋਈ ਜ਼ਿਆਦਾ ਸਮਾਂ ਨਹੀਂ ਲੱਗਦਾ। ਵੋਟਾਂ ਦੀ ਗਿਣਤੀ ਉਸੇ ਦਿਨ ਹੀ ਕਰਵਾਈ ਜਾਵੇ ਤਾਂ ਜੋ ਲੋਕਾਂ ਵੋਟਾਂ ਦੇ ਨਾਲ ਹੋਣ ਵਾਲੀ ਗੜਬੜ ਤੋਂ ਬਚਿਆ ਜਾ ਸਕੇ। ਇਸ ਮੌਕੇ ਨੀਲ ਗਰਗ, ਗੋਵਿੰਦਰ ਮਿੱਤਲ,  ਗੈਰੀ ਬੜਿੰਗ, ਗੋਲਡੀ ਕੰਬੋਜ ਵੀ ਸ਼ਾਮਲ ਸਨ।     

 

Tags: Harpal Singh Cheema , AAP , Aam Aadmi Party , Aam Aadmi Party Punjab , AAP Punjab , Municipal Corporations , Municipal Councils , Nagar Panchayats , Jagpal Singh Sandhu , Kultar Singh Sandhwan , Amarjit Singh Sandoya and Master Baldev Singh Jaito

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD