Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਚੰਗੇ ਸਮਾਜ ਦੀ ਸਿਰਜਣਾ ਲਈ ਮੀਡੀਆ ਦਾ ਅਹਿਮ ਰੋਲ : ਸਾਧੂ ਸਿੰਘ ਧਰਮਸੋਤ

8ਵੀਂ ਸਲਾਨਾ ਪੱਤਰਕਾਰਤਾ ਕਾਨਫਰੰਸ 'ਚ ਧਰਮਸੋਤ, ਚੰਦੂਮਜਾਰਾ, ਜਲਾਲਪੁਰ ਸਮੇਤ ਹੋਰ ਸ਼ਖ਼ਸੀਅਤਾਂ ਨੇ ਕੀਤੀ ਸਿਰਕਤ

Web Admin

Web Admin

5 Dariya News

ਪਟਿਆਲਾ , 19 Jan 2021

Last updated on: Jan 19, 2021, 00:00 IST

ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਚੰਗੇ ਸਮਾਜ ਦੀ ਸਿਰਜਣਾ ਲਈ ਮੀਡੀਆ ਦਾ ਅਹਿਮ ਰੋਲ ਹੈ। ਇਸ ਲਈ ਮੀਡੀਆ ਨੂੰ ਉਸਾਰੂ ਸੋਚ ਬਣਾ ਕੇ ਸਮਾਜ ਦੇ ਭਲੇ ਲਈ ਕੰਮ ਕਰਨਾ ਚਾਹੀਦਾ ਹੈ।ਕੈਬਨਿਟ ਮੰਤਰੀ ਸ. ਧਰਮਸੋਤ ਅੱਜ ਇੱਥੇ ਚੜ੍ਹਦੀਕਲਾ ਗਰੁੱਪ ਅਤੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵੱਲੋਂ ਕਰਵਾਈ 8ਵੀਂ ਸਾਲਾਨਾ ਪੱਤਰਕਾਰਤਾ ਕਾਨਫਰੰਸ ਵਿੱਚ ਸ਼ਿਰਕਤ ਕਰਨ ਲਈ ਆਏ ਹੋਏ ਸਨ। ਇਸ ਮੌਕੇ ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਮੀਡੀਆ ਨੂੰ ਸਮਾਜ ਦਾ ਚੌਥਾ ਥੰਮ ਕਿਹਾ ਜਾਂਦਾ ਹੈ। ਇਸ ਲਈ ਚੰਗੇ ਸਮਾਜ ਦੀ ਸਿਰਜਣਾ ਕਰਨ ਵਾਸਤੇ ਮੀਡੀਆ 'ਤੇ ਬਹੁਤ ਕੁੱਝ ਨਿਰਭਰ ਕਰਦਾ ਹੈ ਅਤੇ ਜੇਕਰ ਮੀਡੀਆ ਆਪਣੀ ਕਲਮ ਦੀ ਵਰਤੋਂ ਸਹੀ ਸੋਚ ਰੱਖ ਕੇ ਕਰੇਗਾ ਤਾਂ ਸਮਾਜ ਦੀ ਚੰਗੀ ਸਿਰਜਣਾ ਵਿੱਚ ਵਧੀਆ ਭੂਮਿਕਾ ਨਿਭਾਈ ਜਾ ਸਕਦੀ ਹੈ।ਇਸ ਮੌਕੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗਗਨਦੀਪ ਸਿੰਘ ਜੌਲੀ ਜਲਾਲਪੁਰ, ਸ. ਜਗਜੀਤ ਸਿੰਘ ਦਰਦੀ ਚੇਅਰਮੈਨ ਚੜ੍ਹਦੀਕਲਾ ਗਰੁੱਪ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਸ਼ਾਮਲ ਸਨ। ਅੱਜ ਇਸ ਕਾਨਫਰੰਸ ਦੇ ਨਾਲ-ਨਾਲ ਚੜ੍ਹਦੀਕਲਾ ਗਰੁੱਪ ਦੇ ਚੇਅਰਮੈਨ ਸ. ਜਗਜੀਤ ਸਿੰਘ ਦਰਦੀ ਦਾ ਜਨਮ ਦਿਨ ਸੀ, ਜਿਸ ਮੌਕੇ ਇਸ ਕਾਨਫਰੰਸ ਤੋਂ ਪਹਿਲਾਂ ਇਲਾਹੀ ਗੁਰਬਾਣੀ ਦਾ ਕੀਰਤਨ ਦਰਬਾਰ ਕਰਵਾਇਆ ਗਿਆ। ਜਿਥੇ ਡਾ. ਇੰਦਰਪ੍ਰੀਤ ਕੌਰ ਅਤੇ ਭਾਈ ਸਾਹਿਬ ਭਾਈ ਜਗਮੋਹਨ ਸਿੰਘ, ਮਾਤਾ ਗੁਜਰ ਕੌਰ ਸੇਵਾ ਸੁਸਾਇਟੀ ਦੀਆਂ ਬੀਬੀਆਂ ਵੱਲੋਂ ਤੇ ਸ੍ਰੀ ਗੁਰੂ ਹਰਿਕ੍ਰਿਸ਼ਨ ਵਿਦਿਅਕ ਅਦਾਰਿਆਂ ਦੇ ਬੱਚਿਆਂ ਨੇ ਕੀਰਤਨ ਕੀਤਾ।ਇਸ ਮੌਕੇ ਦੇਸ਼ ਦੇ ਵੱਖ-ਵੱਖ ਕੋਨਿਆਂ ਤੋਂ ਆਏ ਚੜ੍ਹਦੀਕਲਾ ਅਦਾਰੇ ਨਾਲ ਸਬੰਧਤ ਪੱਤਰਕਾਰਾਂ ਨੇ ਸ. ਦਰਦੀ ਨੂੰ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ। ਇਸ ਦੌਰਾਨ ਕੈਬਨਿਟ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਮੀਡੀਆ ਦੀ ਭਲਾਈ ਲਈ ਕਈ ਕੰਮ ਕੀਤੇ ਹਨ।

ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਸ. ਦਰਦੀ ਸਮੇਤ ਅਣਗਿਣਤ ਪੰਜਾਬੀਆਂ ਨੇ ਵਿਦੇਸ਼ਾਂ ਵਿਚ ਜਾ ਕੇ ਮੱਲ੍ਹਾਂ ਮਾਰੀਆਂ ਹਨ ਤੇ ਆਪਣੇ ਸੂਬੇ ਤੇ ਕੌਮ ਦਾ ਨਾਮ ਉੱਚਾ ਕੀਤਾ ਹੈ। ਕੈਬਨਿਟ ਮੰਤਰੀ ਧਰਮਸੋਤ ਅਤੇ ਵਿਧਾਇਕ ਚੰਦੂਮਾਜਰਾ ਨੇ ਕਿਹਾ ਕਿ ਉਨ੍ਹਾਂ ਦਾ ਚੜ੍ਹਦੀਕਲਾ ਅਦਾਰੇ ਅਤੇ ਪਰਿਵਾਰ ਨਾਲ ਪੁਰਾਣਾ ਤੇ ਡੂੰਘਾ ਰਿਸ਼ਤਾ ਹੈ। ਇਸ ਰਿਸ਼ਤੇ ਨੂੰ ਨਿਭਾਉਣ ਲਈ ਉਹ ਵਚਨਬੱਧ ਹਨ।ਗਗਨਦੀਪ ਸਿੰਘ ਜੌਲੀ ਨੇ ਕਿਹਾ ਕਿ ਅੱਜ ਦੇ ਸਮੇਂ ਵਿਚ ਮੀਡੀਆ ਹੀ ਇਕ ਅਜਿਹਾ ਪਲੇਟ ਫਾਰਮ ਹੈ, ਜਿਸ ਰਾਹੀਂ ਅਸੀਂ ਆਪਣੀ ਆਵਾਜ ਬੁਲੰਦ ਕਰ ਸਕਦੇ ਹਾਂ। ਉਨਾ ਕਿਹਾ ਕਿ ਮੀਡੀਆ ਸਦਕਾ ਹੀ ਅੱਜ ਅਸੀਂ ਆਪਦੀ ਹੋਂਦ ਬਰਕਰਾਰ ਰੱਖ ਰਹੇ ਹਾਂ। ਆਈਆਂ ਸਮੁੱਚੀਆਂ ਸ਼ਖ਼ਸੀਅਤਾਂ ਦਾ ਸ. ਜਗਜੀਤ ਸਿੰਘ ਦਰਦੀ ਨੇ ਧੰਨਵਾਦ ਕਰਦਿਆਂ ਕਿਹਾ ਕਿ ਮੀਡੀਆ ਦੇਸ਼ ਦਾ ਚੌਥਾ ਥੰਮ ਹੈ। ਇਸ ਲਈ ਪੱਤਰਕਾਰ ਭਾਈਚਾਰੇ ਨੂੰ ਚੰਗੀ ਸੋਚ ਰੱਖ ਕੇ ਕਲਮ ਦੀ ਵਰਤੋਂ ਕਰਨੀ ਚਾਹੀਦੀ ਹੈ।ਇਸ ਮੌਕੇ ਸ੍ਰੀਮਤੀ ਜਸਵਿੰਦਰ ਕੌਰ ਦਰਦੀ, ਡਾ. ਇੰਦਰਪ੍ਰੀਤ ਕੌਰ, ਜੇ.ਪੀ. ਸਿੰਘ ਡਾਇਰੈਕਟਰ, ਸਤਿਬੀਰ ਸਿੰਘ ਦਰਦੀ ਡਾਇਰੈਕਟਰ, ਅੰਮ੍ਰਿਤਪਾਲ ਸਿੰਘ ਡਾਇਰੈਕਟਰ, ਡਾ. ਹਰਜਿੰਦਰ ਸਿੰਘ ਵਾਲੀਆ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਸ. ਰਵੀਇੰਦਰ ਸਿੰਘ ਮੱਕੜ, ਏ.ਪੀ.ਆਰ.ਓ. ਸ. ਹਰਦੀਪ ਸਿੰਘ, ਚੈਨਲ ਹੈੱਡ ਸਾਹਿਬ ਸਿੰਘ, ਐਡੀਟਰ ਇੰਚਾਰਜ ਦਰਸ਼ਨ ਸਿੰਘ ਦਰਸ਼ਕ, ਮੈਨੇਜਰ ਰਮਿੰਦਰ ਸਿੰਘ ਬੱਬਲ, ਸ. ਮਨਪ੍ਰੀਤ ਸਿੰਘ, ਸ. ਪਰਮਜੀਤ ਸਿੰਘ ਸਰਕੂਲੇਸ਼ਨ ਮੈਨੇਜਰ, ਵਰਿੰਦਰਪਾਲ ਸਿੰਘ ਪੀਏ ਚੰਦੂਮਾਜਰਾ, ਜਗਜੀਤ ਸਿੰਘ ਕੋਹਲੀ ਸਿਆਸੀ ਸਕੱਤਰ, ਸ੍ਰੀਮਤੀ ਰਮਨਦੀਪ ਕੌਰ, ਗੁਰਮੁੱਖ ਸਿੰਘ ਰੁਪਾਣਾ, ਅਮਰਜੀਤ ਸਿੰਘ ਸਿਰਤਾਜ, ਅਵਤਾਰ ਸਿੰਘ ਗਹੀਰ ਅਤੇ ਦੇਸ਼ ਦੇ ਵੱਖ-ਵੱਖ ਕੋਨਿਆਂ ਤੋਂ ਪੱਤਰਕਾਰ ਭਾਈਚਾਰਾ ਆਇਆ ਹੋਇਆ ਸੀ। ਜਿਨ੍ਹਾਂ ਦਾ ਅਦਾਰੇ ਵੱਲੋਂ ਮਾਣ-ਸਨਮਾਨ ਕੀਤਾ ਗਿਆ।

 

Tags: Sadhu Singh Dharamsot , Punjab Social Welfare and Minorities , Punjab Pradesh Congress Committee , Congress , Chandigarh , Punjab Congress , Government of Punjab , Punjab Government , Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD