Wednesday, 22 July 2026

 

 

ਖ਼ਾਸ ਖਬਰਾਂ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ

 

ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਕੁਰਸੀ ਦੀ ਪਰਵਾਹ ਕੀਤੇ ਬਿਨਾਂ ਕੇਂਦਰੀ ਖੇਤੀਬਾੜੀ ਕਾਨੂੰਨ ਰੱਦ ਕੀਤੇ : ਸਾਧੂ ਸਿੰਘ ਧਰਮਸੋਤ

ਕੈਪਟਨ ਅਮਰਿੰਦਰ ਸਿੰਘ ਨੇ ਸਹੀ ਸਮੇਂ 'ਤੇ ਸਹੀ ਫੈਸਲਾ ਕੀਤਾ-ਧਰਮਸੋਤ

Web Admin

Web Admin

5 Dariya News

ਪਟਿਆਲਾ , 19 Jan 2021

Last updated on: Jan 19, 2021, 00:00 IST

ਪੰਜਾਬ ਦੇ ਜੰਗਲਾਤ ਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮਾਮਲਿਆਂ ਬਾਰੇ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਮੁਢੋਂ ਹੀ ਸੂਬੇ ਦੇ ਕਿਸਾਨਾਂ ਦੇ ਹਿਤਾਂ ਲਈ ਆਪਣੀ ਕੁਰਸੀ ਦੀ ਪਰਵਾਹ ਕੀਤੇ ਬਿਨਾਂ ਕਿਸਾਨਾਂ ਦੇ ਹੱਕ 'ਚ ਡੱਟ ਕੇ ਖੜ੍ਹੇ ਹਨ।ਅੱਜ ਇੱਥੇ ਇੱਕ ਨਿਜੀ ਸਮਾਗਮ 'ਚ ਪੁੱਜੇ ਸ. ਧਰਮਸੋਤ ਨੇ ਪੱਤਰਕਾਰਾਂ ਨਾਲ ਗ਼ੈਰ ਰਸਮੀ ਗੱਲਬਾਤ ਕਰਦਿਆਂ ਇੱਕ ਸਵਾਲ ਦੇ ਜਵਾਬ 'ਚ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਕ ਇਤਿਹਾਸਕ ਫੈਸਲਾ ਲੈਂਦਿਆਂ ਕੇਂਦਰੀ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀਬਾੜੀ ਬਾਰੇ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਨੂੰ ਪੰਜਾਬ ਵਿਧਾਨ ਸਭਾ 'ਚ ਰੱਦ ਕਰਵਾਇਆ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਮਾਣ ਹੈ ਆਪਣੇ ਆਗੂ 'ਤੇ ਜਿਸਨੇ ਸਹੀ ਸਮੇਂ 'ਤੇ ਸਹੀ ਫੈਸਲਾ ਕੀਤਾ।ਸ. ਧਰਮਸੋਤ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਕੁਰਸੀ ਦੀ ਰਤਾ ਵੀ ਪਰਵਾਹ ਨਹੀਂ ਕੀਤੀ ਅਤੇ ਮੁੱਖ ਮੰਤਰੀ ਨੇ ਕਿਸਾਨਾਂ ਦੇ ਸੰਘਰਸ਼ ਨੂੰ ਹੋਰ ਤਕੜਾ ਕੀਤਾ, ਜਦੋਂਕਿ ਗੁਆਂਢੀ ਸੂਬੇ ਨੇ ਜਦੋਂ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਿਆ ਤਾਂ ਪੰਜਾਬ ਦੇ ਕੈਪਟਨ ਅਮਰਿੰਦਰ ਸਿੰਘ ਨੇ ਹੀ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੂੰ ਕਿਸਾਨਾਂ ਨਾਲ ਮੱਥਾ ਲਾਉਣ ਤੋਂ ਵਰਜਿਆ ਸੀ। ਇਸ ਤੋਂ ਬਿਨ੍ਹਾਂ ਦੋ ਮਹੀਨੇ ਪੰਜਾਬ 'ਚ ਲੱਗੇ ਧਰਨਿਆਂ 'ਤੇ ਕੈਪਟਨ ਸਰਕਾਰ ਨੇ ਕੋਈ ਰੋਕ ਨਹੀਂ ਲਾਈ।

ਸ. ਧਰਮਸੋਤ ਨੇ ਅਕਾਲੀ ਦਲ ਬਾਦਲ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਹਰਸਿਮਰਤ ਕੌਰ ਬਾਦਲ ਨੇ ਕਾਲੇ ਕਾਨੂੰਨ ਕੇਂਦਰੀ ਕੈਬਨਿਟ 'ਚ ਬੈਠ ਕੇ ਭਾਜਪਾ ਦਾ ਸਾਥ ਦਿੰਦਿਆਂ ਪਾਸ ਕਰਵਾਏ ਅਤੇ ਹੁਣ ਆਪਣਾ ਵਕਾਰ ਗੁਆ ਚੁੱਕਾ ਅਕਾਲੀ ਦਲ ਕਿਸਾਨਾਂ ਦਾ ਸਾਥ ਦੇਣ ਵਾਲੇ ਕੈਪਟਨ ਅਮਰਿੰਦਰ ਸਿੰਘ 'ਤੇ ਕੇਂਦਰ ਸਰਕਾਰ ਨਾਲ ਮਿਲੇ ਹੋਣ ਦੇ ਬੇ ਬੁਨਿਆਦ ਦੋਸ਼ ਲਗਾ ਰਹੇ ਹਨ।ਉਨ੍ਹਾਂ ਨੇ ਹੋਰ ਕਿਹਾ ਕਿ ਕਾਂਗਰਸ ਪਾਰਟੀ ਇੱਕੋ-ਇੱਕ ਵਾਹਦ ਪਾਰਟੀ ਹੈ, ਜਿਸ ਨੇ ਸਭ ਤੋਂ ਪਹਿਲਾਂ ਇਨ੍ਹਾਂ ਕੇਂਦਰੀ ਕਾਲੇ ਕਾਨੂੰਨਾਂ ਦੀ ਡੱਟ ਕੇ ਖ਼ਿਲਾਫ਼ਤ ਕੀਤੀ।ਕੈਬਨਿਟ ਮੰਤਰੀ ਨੇ ਕਿਹਾ ਕਿ ਕਿਸਾਨੀ ਸੰਘਰਸ਼, ਕਿਸਾਨਾਂ ਦੀਆਂ ਜਾਇਜ਼ਾ ਮੰਗਾਂ ਨੂੰ ਲੈਕੇ ਚੱਲ ਰਿਹਾ ਹੈ ਅਤੇ ਅੱਜ ਪੂਰੀ ਦੁਨੀਆਂ ਦੀਆਂ ਨਜ਼ਰਾਂ ਇਸ ਸੰਘਰਸ਼ 'ਤੇ ਟਿਕੀਆਂ ਹੋਈਆਂ ਹਨ, ਇਸ ਲਈ ਪੰਜਾਬ ਸਰਕਾਰ ਵੀ ਇਨ੍ਹਾਂ ਦੇ ਸੰਘਰਸ਼ ਨੂੰ ਆਪਣੀ ਪੂਰੀ ਹਮਾਇਤ ਦੇ ਰਹੀ ਹੈ। ਉਨ੍ਹਾਂ ਦੱਸਿਆ ਕਿ ਕਿਸਾਨੀ ਪ੍ਰਭਾਵਤ ਹੋਣ ਨਾਲ ਹਰ ਵਰਗ ਪ੍ਰਭਾਵਤ ਹੋਵੇਗਾ, ਇਸ ਲਈ ਇਹ ਸੰਘਰਸ਼ ਇਕੱਲੇ ਕਿਸਾਨਾਂ ਦਾ ਹੀ ਨਹੀਂ ਬਲਕਿ ਹਰ ਵਰਗ ਦਾ ਸੰਘਰਸ਼ ਬਣ ਚੁੱਕਾ ਹੈ।ਸ. ਧਰਮਸੋਤ ਨੇ ਕਿਸਾਨੀ ਸੰਘਰਸ਼ ਦਾ ਸਾਥ ਦੇਣ ਵਾਲਿਆਂ ਨੂੰ ਐਨ.ਆਈ.ਏ. ਅਤੇ ਹੋਰ ਵੱਖ-ਵੱਖ ਏਜੰਸੀਆਂ ਨਾਲ ਪ੍ਰੇਸ਼ਾਨ ਕਰਨ ਦੀ ਕੇਂਦਰ ਸਰਕਾਰ ਦੀ ਨੀਤੀ ਦੀ ਸਖ਼ਤ ਨਿਖੇਧੀ ਕਰਦਿਆਂ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਕਿਸਾਨਾਂ ਦੇ ਸੱਚੇ ਦਰਦ ਨੂੰ ਸਮਝਦੇ ਹੋਏ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਤੁਰੰਤ ਰੱਦ ਕਰਨ, ਕਿਉਂਕਿ ਕੇਂਦਰ ਸਰਕਾਰ ਲੋਕਾਂ ਦੀ ਚੁਣੀ ਹੋਈ ਸਰਕਾਰ ਹੈ ਇਸ ਲਈ ਉਸਨੂੰ ਸ਼ਾਂਤਮਈ ਅੰਦੋਲਨ ਕਰ ਰਹੇ ਲੋਕਾਂ ਦੀ ਗੱਲ ਜਰੂਰ ਸੁਨਣੀ ਚਾਹੀਦੀ ਹੈ। ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਚੇਅਰਮੈਨ ਸੰਤੋਖ ਸਿੰਘ, ਕੌਂਸਲਰ ਹਰਵਿੰਦਰ ਸਿੰਘ ਨਿੱਪੀ ਅਤੇ ਹੋਰ ਸ਼ਖ਼ਸੀਅਤਾਂ ਮੌਜੂਦ ਸਨ।

 

Tags: Sadhu Singh Dharamsot , Punjab Social Welfare and Minorities , Punjab Pradesh Congress Committee , Congress , Chandigarh , Punjab Congress , Government of Punjab , Punjab Government , Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD