Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

26 ਜਨਵਰੀ ਦੀ ਪ੍ਰੇਡ ਵਿੱਚ ਸ਼ਾਮਲ ਹੋਣ ਲਈ ਅੰਮਿ੍ਤਸਰ ਤੋਂ ਜਥੇ ਰਵਾਨਾ

Web Admin

Web Admin

5 Dariya News/(ਵਰੁਣ ਸੋਨੀ)

ਜੰਡਿਆਲਾ ਗੁਰੂ , 20 Jan 2021

Last updated on: Jan 20, 2021, 00:00 IST

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਅੱਜ ਹਜ਼ਾਰਾਂ ਟਰੈਕਟਰ ਟਰਾਲੀਆਂ ਦਾ ਜਥਾ ਜ਼ਿਲ੍ਹਾ ਅੰਮ੍ਰਿਤਸਰ ਮੀਤ ਪ੍ਰਧਾਨ ਰਣਜੀਤ ਸਿੰਘ ਕਲੇਰ ਬਾਲਾਂ ਅਤੇ ਜੋਨ ਆਗੂ ਤਰਨਤਾਰਨ ਦਿਆਲ ਸਿੰਘ ਮੀਆਂ ਵਿੱਚ ਦੀ ਪ੍ਰਧਾਨਗੀ ਹੇਠ ਦਿੱਲੀ ਨੂੰ ਰਵਾਨਾ ਹੋਈਆਂ,ਇਸ ਪੰਜਵੇਂ ਜਥੇ ਦੀ ਅਗਵਾਈ ਕਰਦਿਆਂ ਆਗੂਆਂ ਨੇ ਦੱਸਿਆ ਕਿ ਪੂਰੇ ਭਾਰਤ ਵਿੱਚ  ਕਿਸਾਨਾਂ ਦੇ ਦਿੱਲੀ ਆਉਣ ਤੇ ਕੇਂਦਰ ਨੇਂ ਰੋਕ ਲਗਾਈ ਹੋਈ ਹੈ, ਉਸ ਦੇ ਬਾਵਯੂਦ ਵੀ ਲੋਕ  ਦਿੱਲੀ ਪਹੁੰਚ ਕਰਨ ਵਿੱਚ ਸਫਲ ਹੋ ਰਹੇ ਹਨ।ਇਸ ਤਰਾਂ 26 ਜਨਵਰੀ ਦੀ ਤਿਆਰੀ ਲਈ ਪਿੰਡ ਵਿੱਚ ਟਰੈਕਟਰ ਮਾਰਚ ਕੱਢ ਕੇ , ਅਨਾਊਂਸਮੈਂਟ ਰਾਹੀਂ, ਲੋਕਾਂ ਨੂੰ ਦਿੱਲੀ ਜਾਣ ਲਈ ਅਪੀਲ ਕਰ ਰਹੇ ਹਨ, ,ਜਿਸ ਦੇ ਫਲਸਰੂਪ ਇਸ ਵਾਰ ਵੱਡੀ ਪੱਧਰ ਤੇ ਕਾਫ਼ਲੇ ਵਿਚ ਔਰਤਾਂ ਸ਼ਾਮਲ ਹਨ।   ਇਸ ਤੋਂ ਇਲਾਵਾ ਸਿਮਲੇ ਜਾ ਕੇ ਕਿਸਾਨਾਂ ਨੂੰ ਗ੍ਰਿਫਤਾਰ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਆਗੂਆਂ ਨੇ ਕਿਹਾ ਕਿ ਨੈਸ਼ਨਲ ਇਨਵੈਟੀਗੇਸ਼ਨ ਅਜੰਨਸੀ  ਪੰਜਾਬ ਤੇ  ਲਗਾਤਰ ਕੀਤੇ ਜਾ ਰਹੇ ਪ੍ਰਕਾਰ ਬੰਦ ਕਰੇ, ਹਰਿਆਣਾ ਸਰਕਾਰ ਵੱਲੋਂ ਕੀਤੇ ਜਾ ਰਹੇ ਕਿਸਾਨਾਂ ਤੇ ਤਸ਼ੱਦਦ ਸ਼ਾਂਤਮਈ ਅੰਦੋਲਨ ਨੂੰ ਬਦਨਾਮ ਕਰਨ ਲਈ ਕੋਸ਼ਿਸ਼ ਕਰ ਰਹੇ ਹਨ ।ਭਾਵੇਂ ਕੇਂਦਰ ਸਰਕਾਰ ਦੀ ਗਰਦਨ ਵਿੱਚ ਵਿਸ਼ਵ ਵਿਉਪਾਰ ਸੰਸਥਾਂ ਦਾ ਸਰੀਆ ਹੋਣ ਕਰਕੇ  ਝੁਕਦਿਆਂ ਸਮਾਂ ਲੱਗੇ, ਪਰ ਕਿਸਾਨ ਵੀ ਹੱਕ ਲੲ ਬਿਨਾਂ ਘਰ ਵਾਪਸੀ ਕਰਨ ਵਾਲੇ ਨਹੀਂ, ਮੌਦੀ ਸਰਕਾਰ ਵੱਲੋਂ ਬੇ ਸਿੱਟਾ ਹੋਣ ਵਾਲੀਆਂ ਮੀਟਿੰਗਾਂ ਵਿੱਚ ਭਾਵੇਂ ਕੁਝ ਨਹੀਂ ਨਿਕਲਦਾ, ਪਰ ਲੋਕਾਂ ਵਿੱਚ ਹੋਰ ਗੁੱਸਾ ਵਧਦਾ ਜਾ ਰਿਹਾ ਹੈ, ਅਜਿਹੇ ਹਾਲਾਤ ਵਿੱਚ ਮੌਦੀ ਦੀ ਬਾਂਹ ਮੜੋੜ ਕੇ ਕਾਲ਼ੇ ਕਾਨੂੰਨ ਤੇ ਡੱਟੇ ਰਹਿਣ ਪਿੱਠ ਥਾਪੜਾ ਦੇਂਦਿਆ  ਅੰਤਰਰਾਸ਼ਟਰੀ ਮੁਦਰਾ ਫੰਡ (ਆਈ.ਐੱਮ.ਐੱਫ.) ਦੀ ਮੁਖੀ ਕ੍ਰਿਸਟਾਲਿਨਾ ਜਾਰਜੀਆਵਾ ਨੇ ਤਿੰਨ ਕਾਲੇ ਕਾਨੂੰਨਾਂ ਤੇ ਮੌਦੀ ਸਰਕਾਰ ਦੀ ਤਰਫਦਾਰੀ ਕਰਦਿਆਂ ਕਾਲੇ ਕਾਨੂੰਨਾਂ ਨੂੰ ਲਾਹੇਵੰਦਾ ਦੱਸਿਆ ਜਿਸ ਤੇ ਵਿਰੋਧ ਜਤਾਉਂਦਿਆਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਪੂਰੇ ਪੰਜਾਬ ਪੱਧਰੀ ਮੈਡਮ ਜਾਰਜੀਆਵਾ ਵਿਰੋਧ ਕੀਤਾ ਜਾ ਰਿਹਾ ਹੈ ਅੱਜ ਦਿੱਲੀ ਜਾਣ ਵਾਲ਼ੇ ਕਾਫ਼ਲਿਆਂ ਤੋਂ ਇਲਾਵਾ , ਪੰਜਾਬ ਵਿੱਚੋਂ 21,22,23,24 ਨੂੰ ਲਗਾਤਾਰ ਹਜਾ਼ਰ ਟਰੈਕਟਰ ਟਰਾਲੀਆਂ ਤੋਂ ਇਲਾਵਾਂ ਹੋਰ ਵ੍ਹੀਕਲ ਸ਼ਾਮਲ ਹੋਣ ਗੇ ਅਤੇ ਸ਼ਾਂਤਮਈ 26 ਜਨਵਰੀ ਦੀ ਪ੍ਰੇਡ ਕੀਤੀ ਜਾਵੇਗੀ। ਇਸ ਸਮੇਂ, ਅਮਰਦੀਪ ਬਾਗ਼ੀ, ਸਵਿੰਦਰ ਸਿੰਘ ਰੂਪੋਵਾਲੀ, ਹਰਬਿੰਦਰ ਸਿੰਘ ਕੰਗ, ਕਰਨਜੀਤ ਸਿੰਘ, ਰਣਜੀਤ ਸਿੰਘ, ਬਲਵਿੰਦਰ ਸਿੰਘ, ਬਲਵਿੰਦਰ ਸਿੰਘ ਬਿੰਦੂ, ਰੁਮਾਣਾ ਚੱਕ ਪ੍ਰਗਟ ਸਿੰਘ, ਗੁਰਮੀਤ ਸਿੰਘ, ਪ੍ਰਤਾਪ ਸਿੰਘ, ਸਾਬੀ ਲੋਹਗੜ, ਰਣਜੀਤ ਸਿੰਘ, ਸੁੱਖਦੇਵ ਸਿੰਘ ਚਾਟੀਵਿੰਡ,ਗੁਰਮੇਲ ਸਿੰਘ, ਅਮਰੀਕ ਕੌਰ, ਗਗਨਦੀਪ ਕੌਰ, ਸਵਿੰਦਰ ਕੌਰ, ਬਿਸ਼ਨ ਕੌਰ  ਆਦਿ ਹਾਜ਼ਰ ਸਨ।

 

Tags: Protest , Agitation , #TakeBackFarmLaws , #IndiaSupportFarmerProtest , Agitation , Demonstration , MSP , #FarmLaws , Farm Laws , #FarmerBills , Farmer Bills , #FarmersProtest , Farmers Protest

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD