Wednesday, 15 May 2024

 

 

ਖ਼ਾਸ ਖਬਰਾਂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ ਬੀਐਸਐਫ ਦੇ ਵਿਹੜੇ ਗੂੰਜਿਆਂ ਮਤਦਾਨ ਦਾ ਨਾਅਰਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਘੰਟਾ ਘਰ ਚੌਕ ਸਮੇਤ ਮੁੱਖ ਬਜਾਰਾਂ ਦਾ ਦੌਰਾ

 

ਕੇਂਦਰ ਸਰਕਾਰ ਕਿਸਾਨ ਮਾਰੂ ਖੇਤੀ ਕਾਨੂੰਨ ਬਿਨਾਂ ਕਿਸੇ ਦੇਰੀ ਦੇ ਵਾਪਸ ਲਵੇ : ਤਿ੍ਰਪਤ ਬਾਜਵਾ ਤੇ ਸਰਕਾਰੀਆ

ਪੰਜਾਬ ਦੇ ਕੈਬਨਿਟ ਮੰਤਰੀ ਤਿ੍ਰਪਤ ਬਾਜਵਾ ਅਤੇ ਸਰਕਾਰੀਆ ਨੇ ਕਿਸਾਨਾਂ ਦੇ ਹੱਕ ਵਿਚ ਦਿੱਲੀ ਵਿਖੇ ਜੰਤਰ ਮੰਤਰ ਧਰਨੇ ਵਿਚ ਭਰੀ ਹਾਜ਼ਰੀ

Web Admin

Web Admin

5 Dariya News

ਦਿੱਲੀ , 20 Jan 2021

ਪੰਜਾਬ ਦੇ ਦੋ ਕੈਬਨਿਟ ਮੰਤਰੀਆਂ ਤਿ੍ਰਪਤ ਰਜਿੰਦਰ ਸਿੰਘ ਬਾਜਵਾ ਅਤੇ ਸੁਖਬਿੰਦਰ ਸਿੰਘ ਸਰਕਾਰੀਆ ਨੇ ਅੱਜ ਜੰਤਰ ਮੰਤਰ ਵਿਖੇ ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਵੱਲੋਂ ਕਿਸਾਨਾਂ ਦੇ ਹੱਕ ਵਿਚ ਦਿੱਤੇ ਜਾ ਰਹੇ ਧਰਨੇ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਸ੍ਰੀ ਤਿ੍ਰਪਤ ਬਾਜਵਾ ਅਤੇ ਸਰਕਾਰੀਆ ਨੇ ਸਾਂਝਾ ਬਿਆਨ ਜਾਰੀ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ ’ਤੇ ਥੋਪੇ ਗਏ ਤਿੰਨੋ ਕਾਲੇ ਕਾਨੂੰਨ ਤੁਰੰਤ ਵਾਪਸ ਲੈਣੇ ਚਾਹੀਦੇ ਹਨ।ਦੋਵਾਂ ਕੈਬਨਿਟ ਮੰਤਰੀਆਂ ਨੇ ਕਿਹਾ ਕਿ ਦੋ ਮਹੀਨੇ ਤੋਂ ਦੇਸ਼ ਭਰ ਦੇ ਲੱਖਾਂ ਕਿਸਾਨ ਦਿੱਲੀ ਦੀ ਸਰਹੱਦ ’ਤੇ ਹੱਡ ਚੀਰਵੀਂ ਠੰਡ ਵਿਚ ਸੰਘਰਸ਼ ਕਰ ਰਹੇ ਹਨ। ਪਰ ਕੇਂਦਰ ਸਰਕਾਰ ਕਿਸਾਨ ਮਾਰੂ ਕਾਨੂੰਨ ਰੱਦ ਕਰਨ ਦੀ ਬਜਾਏ ਕਿਸਾਨ ਸੰਘਰਸ਼ ਨੂੰ ਤਾਰਪੀਡੋ ਕਰਨ ਲਈ ਫੁੱਟ ਪਾਉ ਅਤੇ ਟਾਲ ਮਟੋਲ ਦੀ ਨੀਤੀ ‘ਤੇ ਕੰਮ ਕਰ ਰਹੀ ਹੈ। ਉਨਾਂ ਕਿਹਾ ਕਿ ਹੁਣ ਤੱਕ 100 ਤੋਂ ਵੱਧ ਕਿਸਾਨਾਂ ਦੀ ਇਸ ਸੰਘਰਸ਼ ਵਿਚ ਜਾਨ ਜਾ ਚੁੱਕੀ ਹੈ, ਇਸ ਸਭ ਦੇ ਬਾਵਜੂਦ ਵੀ ਕੇਂਦਰ ਸਰਕਾਰ ਹਾਲੇ ਵੀ ਕਿਸਾਨੀ ਮਾਮਲੇ ਦੇ ਹੱਲ ਕਰਨ ਲਈ ਕੋਈ ਠੋਸ ਕਦਮ ਨਹੀਂ ਉਠਾ ਰਹੀ, ਬਲਕਿ ਉਲਟਾ ਕਿਸਾਨਾਂ ਨੂੰ ਡਰਾਉਣ ਧਮਕਾਉਣ ਲਈ ਈ.ਡੀ ਦੇ ਨੋਟਿਸ ਭੇਜ ਰਹੀ ਹੈ।ਸ੍ਰੀ ਬਾਜਵਾ ਅਤੇ ਸਰਕਾਰੀਆ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਜਿੱਦ ਛੱਡ ਕੇ ਖੁਦ ਪਹਿਲਕਦਮੀ ਕਰਦਿਆਂ ਤਿੰਨੋ ਕਿਸਾਨ ਮਾਰੂ ਖੇਤੀ ਕਾਨੂੰਨ ਰੱਦ ਕਰਨ ਦਾ ਐਲਾਨ ਕਰਨ। ਦੋਵਾਂ ਮੰਤਰੀਆਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਦੇਸ਼ ਭਰ ਤੋਂ ਨਾ ਤਾਂ ਕਿਸੇ ਕਿਸਾਨ ਨੇ ਅਤੇ ਨਾ ਹੀ ਕਿਸੇ ਸੂਬਾ ਸਰਕਾਰ ਨੇ ਇਹ ਥੋਪੇ ਗਏ ਖੇਤੀ ਸੁਧਾਰਾਂ ਦੀ ਮੰਗ ਕੀਤੀ ਸੀ, ਜਿਸ ਕਾਰਨ ਪਹਿਲਾਂ ਹੀ ਪੰਜਾਬ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਧਾਨ ਸਭਾ ਦਾ ਵਿਸੇਸ਼ ਇਜਲਾਸ ਬੁਲਾਇਆ ਅਤੇੇ ਸਰਬ ਸੰਮਤੀ ਨਾਲ ਸਾਰੇ ਸਦਨ ਨੇ ਇਹ ਕਾਨੂੰਨ ਰੱਦ ਕਰ ਦਿੱਤੇ ਹਨ। ਉਨਾਂ ਨਾਲ ਹੀ ਕਿਹਾ ਕਿ ਕੇਂਦਰ ਸਰਕਾਰ ਨੂੰ ਇਹ ਕਾਲੇ ਕਾਨੂੰਨ ਨੂੰ ਲਾਗੂ ਕਰਵਾਉਣ ਲਈ ਵੱਡੇ ਉਦਯੋਗਿਕ ਘਰਾਣਿਆਂ ਦੇ ਦਬਾਅ ‘ਚੋਂ ਬਾਹਰ ਨਿਕਲ ਕੇ ਦੇਸ਼ ਦੇ ਅੰਨਦਾਤਾ ਅੱਗੇ ਸਿਰ ਝੁਕਾਉਂਦਿਆਂ ਤੁਰੰਤ ਇਹ ਕਾਨੂੰਨ ਰੱਦ ਕਰ ਦੇਣੇ ਚਾਹੀਦੇ ਹਨ।ਇਸ ਮੌਕੇ ਪੰਜਾਬ ਦੇ ਦੋਵਾਂ ਮੰਤਰੀਆਂ ਨੇ ਸੰਘਰਸ਼ ਕਰ ਰਹੇ ਕਿਸਾਨਾਂ ਅਤੇ ਕਿਸਾਨ ਜਥੇਬੰਦੀਆਂ ਨੂੰ ਵਧਾਈ ਵੀ ਦਿੱਤੀ ਕਿ ਲੱਖਾਂ ਲੋਕਾਂ ਦੇ ਇਕੱਠ ਦੇ ਬਾਵਜੂਦ ਏਨੇ ਵੱਡੇ ਅੰਦੋਲਨ ਵਿਚ ਸਭ ਨੇ ਸ਼ਾਂਤੀ ਬਣਾਈ ਹੋਈ ਹੈ।    

 

Tags: Tript Rajinder Singh Bajwa , Chandigarh , Punjab Pradesh Congress Committee , Congress , Punjab Congress , Government of Punjab , Punjab Government , Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD