Thursday, 04 June 2026

 

 

ਖ਼ਾਸ ਖਬਰਾਂ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ

 

ਮੋਹਾਲੀ ਪੁਲਿਸ ਦੀ ਗੈਗਸਟਰਾ ਵਿਰੁੱਧ ਵੱਡੀ ਕਾਰਵਾਈ

ਲਾਰੈਂਸ ਬਿਸ਼ਨੋਈ ਗਰੁੱਪ ਦੇ ਸੂਟਰ ਦੀਪਕ ਟਿਨੂੰ ਅਤੇ ਸੰਪਤ ਨਹਿਰਾ ਦੇ ਚਾਰ ਸਾਥੀ ਅਸਸਲਿਆ ਸਮੇਤ ਗ੍ਰਿਫਤਾਰ

Web Admin

Web Admin

5 Dariya News

ਐਸ.ਏ.ਐਸ. ਨਗਰ , 20 Jan 2021

Last updated on: Jan 20, 2021, 00:00 IST

ਸਤਿੰਦਰ ਸਿੰਘ ਪੀ. ਪੀ. ਐਸ , ਐਸ ਐਸ ਪੀ ਐਸ.ਏ.ਐਸ. ਨਗਰ ਨੇ ਪ੍ਰੈਸ ਨੋਟ ਰਾਹੀ ਦੱਸਿਆ ਕਿ ਮੁਹਾਲੀ ਪੁਲਿਸ ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ ਜਦੋਂ ਡਾ. ਰਵਜੋਤ ਗਰੇਵਾਲ ਆਈ ਪੀ ਐਸ ਕਪਤਾਨ ਪੁਲਿਸ ਦਿਹਾਤੀ ਐਸ ਏ ਐਸ ਨਗਰ, ਅਤੇ ਸ੍ਰੀ ਬਿਕਰਮਜੀਤ ਸਿੰਘ ਬਰਾੜ ਪੀ ਪੀ ਐਸ ਡੀ.ਐਸ.ਪੀ ਮੁੱਲਾਪੁਰ ਗਰੀਬਦਾਸ ਦੀ ਅਗਵਾਈ ਵਿਚ ਜਿਲਾ ਪੁਲਿਸ ਵੱਲੋਂ ਸਮਾਜ ਵਿਰੋਧੀ ਅਨਸਰਾ ਅਤੇ ਗੈਗਸਟਰਾ ਵਿਰੁੱਧ ਚਲਾਈ ਹੋਈ ਮੁਹਿੰਮ ਦੌਰਾਨ ਮੁੱਖ ਅਫਸਰ ਥਾਣਾ ਸਿਟੀ ਕੁਰਾਲੀ ਨੇ ਪੰਜਾਬ , ਹਰਿਆਣਾ ਰਾਜਸਥਾਨ ਸਟੇਟਾਂ ਅਤੇ ਚੰਡੀਗੜ ਵਿੱਚ ਕਤਲਾਂ ਅਤੇ ਡਕੈਤੀਆਂ ਲਈ ਜਿੰਮੇਵਾਰ ਲਾਰੇਂਸ ਬਿਸਨੋਈ ਗੈਂਗ ਦੇ ਜੇਲ ਵਿੱਚ ਬੰਦ ਸ਼ਾਰਪ ਸ਼ੂਟਰ ਸੰਪਤ ਨਹਿਰਾ ਤੇ ਦੀਪਕ ਉਰਫ ਟਿਨੂੰ ਦੇ ਅਤੀ ਨੇੜਲੇ ਚਾਰ ਸਾਥੀਆਂ ਨੂੰ ਉਨਾ ਦੇ ਹਥਿਆਰਾਂ ਸਮੇਤ ਕਾਬੂ ਕਰਕੇ ਗ੍ਰਿਫਤਾਰ ਕਰਨ ਵਿੱਚ ਸਫਲਤਾ ਪ੍ਰਾਪਤ ਕੀਤੀ।ਐਸ ਐਸ ਪੀ ਮੋਹਾਲੀ ਨੇ ਅੱਗੇ ਦੱਸਿਆ ਕਿ ਮਿਤੀ 18/19-1-2021 ਦੀ ਰਾਤ ਨੂੰ ਐਸ ਐਚ ਓ ਸਿਟੀ ਕੁਰਾਲੀ ਨੇ ਭਰੋਸੇ ਯੋਗ ਇਤਲਾਹ ਮਿਲੀ ਕਿ ਸੰਪਤ ਨਹਿਰਾ ਅਤੇ ਦੀਪਕ ਟੀਨੂੰ ਦੇ ਨਜਦੀਕੀ ਸਾਥੀ ਕੁਰਾਲੀ ਏਰੀਆ ਵਿਚ ਐਕਟਿਵ ਹਨ ਅਤੇ ਕਿਸੇ ਵੱਡੀ ਵਾਰਦਾਤ ਦੀ ਤਿਆਰੀ ਵਿਚ ਹਨ। ਜਿਸ ਪਰ ਮੁਕੱਦਮਾ ਨੰਬਰ 4 ਮਿਤੀ 19-1-2021 ਅ/ਧ 399,402 ਆਈਪੀਸੀ ਅਤੇ 25-54-59 ਅਸਲਾ ਐਕਟ ਥਾਣਾ ਸਿਟੀ ਕੁਰਾਲੀ ਦਰਜ ਕੀਤਾ ਗਿਆ ਅਤੇ ਹੇਠ ਲਿਖੇ ਦੋਸ਼ੀਆਨ ਨੂੰ ਗ੍ਰਿਫ਼ਤਾਰ ਕਰਕੇ ਉਹਨਾ ਪਾਸ ਨਿਮਨਲਿਖਤ ਅਨੁਸਾਰ ਅਸਲਾ ਐਮੋਨੀਸਨ ਬਰਾਮਦ ਕੀਤਾ ਗਿਆ ।ਗ੍ਰਿਫਤਾਰ ਦੋਸ਼ੀਆਂ ਦਰਸ਼ਨ ਸਿੰਘ ਪੁੱਤਰ ਸੋਹਣ ਸਿੰਘ ਵਾਸੀ ਪਿੰਡ ਅਮਲਾਲਾ ਥਾਣਾ ਡੇਰਾਬੱਸੀ ਜਿਲਾ ਐਸ ਏ ਐਸ ਨਗਰ ਕੋਲੋ 7.65 ਐਮ.ਐਮ ਪਿਸਟਲ ਸਮੇਤ 6 ਜਿੰਦਾ ਕਾਰਤੂਸ , ਮਨੀਸ਼ ਕੁਮਾਰ ਪੁੱਤਰ ਗੁਰਨਾਮ ਸਿੰਘ ਵਾਸੀ ਪਿੰਡ ਬੀਬੀਪੁਰ ਥਾਣਾ ਜੁਲਕਾ ਜਿਲਾ ਪਟਿਆਲਾ ਕੋਲੋ 12 ਬੋਰ ਸਿੰਗਲ ਬੈਰਲ ਦੇਸੀ ਬੰਦੂਕ ਸਮੇਤ ਦੋ ਜਿੰਦਾ ਕਾਰਤੂਸ , ਸੂਰਜ ਪੁੱਤਰ ਰਾਜੂ ਵਾਸੀ ਕੁਰਾਲੀ ਜਿਲਾ ਐਸ ਏ ਐਸ ਨਗਰ ਕੋਲੋਂ ਪਿਸਤੋਲ 7.65 ਐਮ.ਐਮ ਸਮੇਤ 5 ਜਿੰਦਾ ਕਾਰਤੂਸ , ਭਗਤ ਸਿੰਘ ਉਰਫ ਹਨੀ ਪੁੱਤਰ ਸਵਰਨ ਸਿੰਘ ਵਾਸੀ ਕੁਰਾਲੀ ਕੋਲੋ ਪਿਸਤੋਲ 315 ਬੋਰ ਸਮੇਤ 4 ਜਿੰਦਾ ਕਾਰਤੂਸ ਹਥਿਆਰ ਬ੍ਰਾਮਦ ਕੀਤੇ।

ਸਤਿੰਦਰ ਸਿੰਘ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਗ੍ਰਿਫਤਾਰ ਦੋਸ਼ੀਆ ਦਾ ਅਪਰਾਧਿਕ ਪਿਛੋਕੜ ਹੈ ਤੇ ਦੋਸੀ ਦਰਸ਼ਨ ਸਿੰਘ ਵਾਸੀ ਅਮਲਾਲਾ, ਥਾਣਾ ਸਿਵਲ ਲਾਈਨ ਭਿਵਾਨੀ ਦੇ ਸਾਲ 2017 ਦੇ ਕਤਲ ਦੇ ਮੁੱਕਦਮੇ ਵਿੱਚ ਭਗੌੜਾ ਸੀ ਅਤੇ ਮਨੀਸ਼ ਕੁਮਾਰ ਵਿਰੁੱਧ ਥਾਣਾ ਜੁਲਕਾਂ ਜਿਲਾ ਪਟਿਆਲਾ ਵਿਖੇ ਕਤਲ ਦਾ ਮੁਕੱਦਮਾ ਦਰਜ ਹੈ। ਇਹਨਾ ਗ੍ਰਿਫਤਾਰ ਸਾਰੇ ਦੋਸੀਆ ਦੀ ਪੁੱਛ ਗਿੱਛ ਅਤੇ ਮੁਢਲੀ ਤਫਤੀਸ ਤੋਂ ਸਾਹਮਣੇ ਆਇਆ ਹੈ ਕਿ ਇਹ ਸਾਰੇ ਜਣੇ ਤੇ ਇਹਨਾ ਦੇ ਹੋਰ ਭਗੌੜੇ ਸਾਥੀ ਲਾਰੇਂਸ ਬਿਸ਼ਨੋਈ ਗੈਗਸਟਰ ਗਰੁੱਪ ਦੇ ਜੇਲ ਵਿੱਚ ਬੰਦ ਸ਼ਾਰਪ ਸ਼ੂਟਰ ਸੰਪਤ ਨਹਿਰਾ ਤੇ ਦੀਪਕ ਟਿਨੂੰ ਦੇ ਨੇੜਲੇ ਸਾਥੀ ਹਨ। ਦੋਸੀ ਦਰਸਨ ਸਿੰਘ ਨੇ ਸਾਲ 2017 ਵਿਚ ਗੈਗਸਟਰ ਦੀਪਕ ਟਿਨੂੰ ਨੂੰ ਉਸ ਸਮੇ ਹੁਬਲੀ ਕਰਨਾਟਕਾ ਵਿਖੇ ਪਨਾਹ ਦਿੱਤੀ ਹੋਈ ਸੀ ਜਦੋਂ ਉਸਦੀ ਤਲਾਸ਼ ਕਈ ਸਟੇਟਾ ਦੀ ਪੁਲਿਸ ਕਰ ਰਹੀ ਸੀ। ਜਿਥੇ ਦੀਪਕ ਟਿਨੂੰ ਨੂੰ ਹਰਿਆਣਾ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਸੀ । ਦਰਸਨ ਸਿੰਘ ਜਿਹੜਾ ਕਿ ਪਿਛਲੇ ਕਾਫੀ ਸਮੇਂ ਤੋਂ ਭਗੌੜਾ ਚੱਲਿਆਂ ਆ ਰਿਹਾ ਸੀ ਜਿਸ ਨੇ ਆਪਣੇ ਸੰਪਰਕ ਕੁਰਾਲੀ ਦੇ ਸੂਰਜ ਅਤੇ ਹਨੀ ਨਾਲ ਬਣਾ ਲਏ ਸਨ ਅਤੇ ਇਹਨਾ ਨਾਲ ਰਲ ਕੇ ਫਿਰ ਅਪਰਾਧਿਕ ਕਾਰਵਾਈਆਂ ਕਰਨ ਲੱਗ ਪਿਆ ਸੀ। ਇਹਨਾ ਨੇ ਕੁਝ ਸਮਾ ਪਹਿਲਾ ਮਲੇਰਕੋਟਲਾ ਵਿਖੇ ਆਪਣੇ ਵਿਰੋਧੀ ਗੁੱਟ ਤੇ ਸ਼ਰੇਆਮ ਫਾਇਰਿੰਗ ਕੀਤੀ ਸੀ ਤੇ ਫਰਾਰ ਹੋ ਗਏ ਸੀ । ਹੁਣ ਇਹ ਇਕਠੇ ਹੋ ਕੇ ਆਪਣਾ ਨਵਾ ਗਰੋਹ ਬਣਾ ਕੇ ਅਪਰਾਧਿਕ ਕਾਰਵਾਈਆਂ ਸ਼ੁਰੂ ਕਰਨ ਲਈ ਵਿਉਂਤ ਬੰਦੀ ਕਰ ਰਹੇ ਸਨ ਅਤੇ ਇਹ ਗਰੁੱਪ ਆਪਣੇ ਗਿਰੋਹ ਲਈ ਹਥਿਆਰਾਂ ਦਾ ਪ੍ਰਬੰਧ ਕਰਕੇ ਡਕੈਤੀਆ ਦੀ ਯੋਜਨਾ ਬਣਾਉਣ ਵਿੱਚ ਲੱਗਾ ਹੋਇਆ ਸੀ ਇਸ ਗਰੁੱਪ ਵਿੱਚ ਸਾਮਲ ਹੋਰ ਅਪਰਾਧੀਆ ਬਾਰੇ ਗ੍ਰਿਫਤਾਰ ਦੋਸੀਆ ਪਾਸੋ ਸੁਰਾਗ ਲਗਾਇਆ ਜਾ ਰਿਹਾ ਹੈ । ਇਸ ਕੇਸ ਵਿੱਚ ਜਲਦੀ ਹੀ ਹੋਰ ਅਪਰਾਧੀਆਂ ਦੀ ਗ੍ਰਿਫਤਾਰੀ ਹੋਣ ਦੀ ਸੰਭਾਵਨਾ ਹੈ ।

 

Tags: Crime News Punjab , Punjab Police , Police , Crime News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD