Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼

 

'ਆਪ' ਵੱਲੋਂ ਜਸਟਿਸ ਜੋਰਾ ਸਿੰਘ (ਰਿਟਾ.) ਸੂਬਾ ਲੀਗਲ ਸੈੱਲ ਦੇ ਪ੍ਰਧਾਨ ਅਤੇ ਐਡਵੋਕੇਟ ਕਸ਼ਮੀਰ ਸਿੰਘ ਮੱਲ੍ਹੀ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ

ਲਾਲ ਚੰਦ ਕਟਾਰੂਚੱਕ ਨੂੰ ਐਸ ਸੀ ਵਿੰਗ ਦਾ ਸੂਬਾ ਪ੍ਰਧਾਨ ਤੇ ਜੀਵਨ ਸਿੰਘ ਸੰਗੋਵਾਲ ਨੂੰ ਮੀਤ ਪ੍ਰਧਾਨ ਲਗਾਇਆ

Web Admin

Web Admin

5 Dariya News

ਚੰਡੀਗੜ੍ਹ , 21 Jan 2021

Last updated on: Jan 21, 2021, 00:00 IST

ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਲੀਗਲ ਸੈਲ ਅਤੇ ਐਸਸੀ ਵਿੰਗ ਦੇ ਅਹੁਦੇਦਾਰਾਂ ਦਾ ਐਲਾਨ ਕੀਤਾ ਗਿਆ। ਪਾਰਟੀ ਹੈੱਡਕੁਆਟਰ ਤੋਂ ਜਾਰੀ ਸਾਂਝੇ ਬਿਆਨ ਰਾਹੀਂ ਪਾਰਟੀ ਦੇ ਇੰਚਾਰਜ ਤੇ ਦਿੱਲੀ ਦੇ ਵਿਧਾਇਕ ਜਰਨੈਲ ਸਿੰਘ ਅਤੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ  ਨੇ ਦੱਸਿਆ ਕਿ ਜਸਟਿਸ ਜੋਰਾ ਸਿੰਘ (ਰਿਟਾ.) ਨੂੰ ਸੂਬੇ ਦੇ ਲੀਗਲ ਸੈੱਲ ਦਾ ਪ੍ਰਧਾਨ ਅਤੇ ਐਡਵੋਕੇਟ ਕਸ਼ਮੀਰ ਸਿੰਘ ਮੱਲ੍ਹੀ ਨੂੰ ਸੂਬਾ ਸਕੱਤਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਐਸ ਸੀ ਵਿੰਗ ਦੇ ਪ੍ਰਧਾਨ ਅਤੇ ਮੀਤ ਪ੍ਰਧਾਨ ਵੀ ਨਿਯੁਕਤ ਕੀਤੇ ਗਏ ਹਨ। ਇਨ੍ਹਾਂ ਵਿੱਚ ਲਾਲ ਚੰਦ ਕਟਾਰੂਚੱਕ ਨੂੰ ਪ੍ਰਧਾਨ ਅਤੇ ਜੀਵਨ ਸਿੰਘ ਸੰਗੋਵਾਲ ਨੂੰ ਮੀਤ ਪ੍ਰਧਾਨ ਲਗਾਇਆ ਗਿਆ ਹੈ।ਆਪ ਆਗੂਆਂ ਨੇ ਕਿਹਾ ਕਿ ਸੂਬੇ ਵਿੱਚ ਲੀਗਲ ਸੈਲ ਅਤੇ ਐਸਸੀ ਵਿੰਗ ਨੂੰ ਮਜ਼ਬੂਤ ਕਰਨ ਦੇ ਮਕਸਦ ਨਾਲ ਪਾਰਟੀ ਵੱਲੋਂ ਇਹ ਨਿਯੁਕਤੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਜਸਟਿਸ ਜੋਰਾ ਸਿੰਘ (ਰਿਟਾ.) ਅਤੇ ਐਡਵੋਕੇਟ ਕਸ਼ਮੀਰ ਸਿੰਘ ਮੱਲ੍ਹੀ ਪਿਛਲੇ ਲੰਬੇ ਸਮੇਂ ਤੋਂ ਲੋਕ ਮੁੱਦਿਆਂ ਨੂੰ ਚੁੱਕਦੇ ਹੋਏ ਲੋਕਾਂ ਦੇ ਹੱਕ ਸੱਚ ਲਈ ਆਵਾਜ਼ ਬੁਲੰਦ ਕਰਦੇ ਆ ਰਹੇ ਹਨ। ਉਹ ਕਾਨੂੰਨ ਨੂੰ ਹਰ ਪੱਖ ਤੋਂ ਸਮਝਦੇ ਹਨ।  ਉਨ੍ਹਾਂ ਕਿਹਾ ਕਿ ਸਾਨੂੰ ਪੂਰੀ ਉਮੀਦ ਹੈ ਕਿ ਜਸਟਿਸ ਜੋਰਾ ਸਿੰਘ ਦੀ ਅਗਵਾਈ ਵਿੱਚ ਪੰਜਾਬ ਦਾ ਲੀਗਲ ਸੈਲ ਮਜ਼ਬੂਤ ਹੋਵੇਗਾ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੇ ਰਾਜ ਵਿੱਚ ਦਲਿਤ ਭਾਈਚਾਰੇ ਉਪਰ ਜ਼ੁਲਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦਲਿਤ ਭਾਈਚਾਰੇ ਦੀਆਂ ਮੰਗਾਂ ਨੂੰ ਲੈ ਕੇ ਪਿਛਲੇ ਸਮੇਂ ਤੋਂ ਆਵਾਜ਼ ਬੁਲੰਦ ਕਰਦੀ ਆ ਰਹੀ ਹੈ। ਹੁਣ ਦਲਿਤ ਭਾਈਚਾਰੇ ਨੂੰ ਲਾਮਬੰਦ ਕਰਨ ਲਈ ਲਾਲ ਚੰਦ ਕਟਾਰੂਚੱਕ ਨੂੰ ਪ੍ਰਧਾਨ ਅਤੇ ਜੀਵਨ ਸਿੰਘ ਸੰਘੋਵਾਲ ਨੂੰ ਮੀਤ ਪ੍ਰਧਾਨ ਲਗਾਇਆ ਗਿਆ ਹੈ।ਇਸ ਤੋਂ ਇਲਾਵਾ ਪਾਰਟੀ ਵੱਲੋਂ ਲੰਬੇ ਸਮੇਂ ਤੋਂ ਪਾਰਟੀ ਲਈ ਕਾਰਜ ਕਰ ਰਹੇ ਬਰਿੰਦਰ ਸ਼ਰਮਾ ਨੂੰ ਸੂਬਾ ਈਵੇਟ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਪਾਰਟੀ ਵੱਲੋਂ  ਸਾਰੇ ਵਿਧਾਨ ਸਭਾ ਖੇਤਰਾਂ ਵਿੱਚ 450 ਬਲਾਕ ਦੇ ਕਿਊਮਨੀਕੇਸ਼ਨ ਦੇ ਇੰਚਾਰਜ ਵੀ ਨਿਯੁਕਤ ਕੀਤੇ ਗਏ ਹਨ।

 

Tags: AAP , Aam Aadmi Party , Aam Aadmi Party Punjab , AAP Punjab , Justice Jora Singh , Kashmir Singh Malhi , Lal Chand Kataruchakk , Jeevan Singh Sanghowal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD