Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਡੈਨਮਾਰਕ ਦੀ ਕੰਪਨੀ ਹਾਰਟਮੈਨ ਪੈਕੇਜਿੰਗ ਨੇ ਪੰਜਾਬ ਅਧਾਰਤ ਮੋਹਨ ਫਾਇਬਰ ਨੂੰ ਖਰੀਦ ਕੇ ਪੰਜਾਬ ਵਿੱਚ ਕੀਤਾ ਨਿਵੇਸ਼

Web Admin

Web Admin

5 Dariya News

ਚੰਡੀਗੜ੍ਹ , 21 Jan 2021

Last updated on: Jan 21, 2021, 00:00 IST

ਡੈਨਮਾਰਕ ਦੀ ਪੈਕੇਜਿੰਗ ਕੰਪਨੀ ਹਾਰਟਮੈਨ ਪੈਕੇਜਿੰਗ ਨੇ ਪੰਜਾਬ ਅਧਾਰਤ ਮੋਹਨ ਫਾਇਬਰ ਨੂੰ 125 ਕਰੋੜ ਰੂਪਏ ਦੇ ਸ਼ੁੁਰੂਆਤੀ ਨਿਵੇਸ਼ ਨਾਲ ਖਰੀਦ ਕੇ ਪੰਜਾਬ ਨਿਵੇਸ਼ ਕੀਤਾ ਹੈ। ਹਾਰਟਮੈਨ ਗਰੁੱਪ  ਦੇ ਉੱਤਰੀ ਅਮਰੀਕਾ ਐਂਡ ਏਸ਼ੀਆ ਦੇ ਪ੍ਰਧਾਨ ਅਰਨੈਸਟੋ ਨੇ ਪੰਜਾਬ ਦੇ ਮੁੱਖ ਸਕੱਤਰ ਵਿਨੀ ਮਹਾਜਨ ਨਾਲ ਮੁਲਾਕਾਤ ਕੀਤੀ। ਅਰਨੈਸਟੋ ਨੇ ਦੱਸਿਆ ਕਿ ਉਹਨਾਂ ਨੇ ਪੰਜਾਬ ਵਿੱਚ ਨਿਵੇਸ਼ ਦੇ ਅਨੁਕੂਲ ਮਾਹੌਲ ਨੂੰ ਦੇਖਦਿਆਂ ਪੰਜਾਬ ਵਿੱਚ ਮੋਹਨ ਫਾਇਬਰਜ਼ ਦੇ ਮੌਜੂਦਾ ਪਲਾਂਟ ਨੂੰ ਖਰੀਦਿਆ ਹੈ ਅਤੇ ਉਹਨਾਂ ਨੇ ਸੂਬੇ ਵਿਚ ਆਪਣੀ ਕੰਪਨੀ ਦਾ ਵਿਸਥਾਰ ਕਰਨ ਲਈ ਆਪਣੀਆਂ ਭਵਿੱਖ ਦੀਆਂ ਨਿਵੇਸ਼ ਨੀਤੀਆਂ ਨੂੰ ਵੀ ਸਾਂਝਾ ਕੀਤਾ।ਉਹਨਾਂ ਕਿਹਾ ਕਿ ਕੰਪਨੀ ਸੂਬੇ ਵਿੱਚ ਫਲਾਂ ਅਤੇ ਸਬਜ਼ੀਆਂ ਦੀ ਪੈਕਿੰਗ ਦੇ ਬਜ਼ਾਰ ਦੀਆਂ ਸੰਭਾਵਨਾਵਾਂ ਤਲਾਸ਼ਣ ਸਬੰਧੀ ਵੀ ਯੋਜਨਾ ਬਣਾ ਰਹੀ ਹੈ।  ਮੁੱਖ ਸਕੱਤਰ ਨੇ ਉਹਨਾਂ ਨੂੰ  ਭਰੋਸਾ ਦਿੱਤਾ ਕਿ ਕੰਪਨੀ ਨੂੰ ਸੂਬਾ ਸਰਕਾਰ ਅਤੇ ਇਨਵੈਸਟ ਪੰਜਾਬ ਵਲੋਂ ਪੂਰਾ ਸਹਿਯੋਗ ਦਿੱਤਾ ਜਾਵੇਗਾ।ਡੈਨਮਾਰਕ ਵਿੱਚ 1917 ਵਿੱਚ ਸਥਾਪਤ ਹੋਈ ਹਾਰਟਮੈਨ ਕੰਪਨੀ ਮੋਲਡਿਡ ਫਾਇਬਰ ਐੱਗ ਪੈਕਿੰਗ ਦੀ ਦੁਨੀਆਂ ਦੀ ਸਭ ਤੋਂ ਮੋਹਰੀ ਕੰਪਨੀ ਹੈ ਜਿੱਥੇ ਲਗਭਗ 2200 ਕਰਮਚਾਰੀ ਕੰਮ ਕਰਦੇ ਹਨ। ਇਹ ਕੰਪਨੀ ਸਾਨੋਵੋ ਗ੍ਰੀਨ ਪੈਕ ਦੇ ਨਾਮ ਨਾਲ ਦੱਖਣੀ ਅਮਰੀਕਾ ਵਿੱਚ ਫਲਾਂ ਦੀ ਪੈਕਿੰਗ ਦੀ ਸਿਰਮੌਰ ਨਿਰਮਾਤਾ ਕੰਪਨੀ ਵੀ ਹੈ ਅਤੇ ਇਹ ਮੋਲਡਿਡ ਫਾਇਬਰ ਪੈਕਿੰਗ ਦਾ ਉਤਪਾਦਨ ਕਰਨ ਲਈ ਤਕਨੀਕ ਨਿਰਮਾਣ ਵਿੱਚ ਦੁਨੀਆਂ ਦੀ ਸਭ ਤੋਂ ਵੱਡੀ ਕੰਪਨੀ ਹੈ।ਇਹ ਯੂਰਪ,ਦੱਖਣੀ ਅਮਰੀਕਾ ਅਤੇ ਉੱਤਰੀ ਅਮਰੀਕਾ ਵਰਗੇ ਪ੍ਰਮੁੱਖ ਬਾਜਾਰਾਂ ਸਮੇਤ ਦੁਨੀਆਂ ਭਰ ਦੇ ਬਜਾਰਾਂ ਵਿੱਚ ਮੋਲਡਿਡ ਫਾਇਬਰ ਪੈਕੇਜਿੰਗ ਦੀ ਵਿਕਰੀ ਕਰਦੀ ਹੈ।ਹਾਰਟਮੈਨ ਦੀ ਮੋਲਡਿਡ ਫਾਇਬਰ ਐਂਡ ਪੈਕੇਜਿੰਗ ਉਦਯੋਗਿਕ ਕੰਪੋਜ਼ਟਿੰਗ ਪਲਾਂਟ ਵਿੱਚ ਖਾਦ ਬਣਾਉਣ ਲਈ ਵੀ ਪ੍ਰਮਾਣਿਤ ਹੈ।ਇਹ ਐਫ.ਐਸ.ਸੀ. ਮਿਕਸ ਪ੍ਰਮਾਣਿਤ ਅਤੇ ਕਾਰਬਨ ਨਿਊਟ੍ਰਲ ਐੱਗ ਪੈਕੇਜਿੰਗ ਵੀ ਉਪਲਬਧ ਕਰਵਾਉਂਦੀ ਹੈ।

ਮੋਹਾਲੀ ਜਿਲੇ ਵਿੱਚ ਸਥਿਤ ਮੋਹਨ ਫਾਇਬਰ ਪ੍ਰੋਡਕਟਸ ਲਿਮ. ਫਲਾਂ, ਮੁਰਗੀ ਪਾਲਣ ਅਤੇ ਫੂਡ ਸਰਵਿਸ ਉਦਯੋਗ ਲਈ ਮੋਲਡਿਡ ਫਾਇਬਰ ਪੈਕੇਜਿੰਗ ਉਪਲੱਬਧ ਕਰਵਾਉਣ ਵਾਲਿਆਂ ਵਿੱਚੋਂ ਮੋਹਰੀ ਸੀ।  ਡੈਨਮਾਰਕ ਆਧਾਰਤ ਕੰਪਨੀ ਹਾਰਟਮੈਨ ਵੱਲੋਂ ਕੀਤੀ ਇਹ ਖਰੀਦ ਭਾਰਤੀ ਬਾਜ਼ਾਰ ਵਿੱਚ ਦਾਖਲ ਹੋਣ ਲਈ ਇੱਕ ਅਹਿਮ ਕਦਮ ਸੀ ਤਾਂ ਜੋ ਉਹ ਆਪਣੀ ਮੌਜੂਦਾ ਸਮਰੱਥਾ ਦਾ ਵਿਸਥਾਰ ਕਰਕੇ ਕੰਪਨੀ ਦਾ ਵਿਕਾਸ ਕੀਤਾ ਜਾ ਸਕੇ ਅਤੇ ਹੋਰ ਸੰਭਾਵਨਾਵਾਂ ਪੈਦਾ ਕੀਤੀਆਂ ਜਾ ਸਕਣ। ਆਪਣੀਆਂ ਯੋਜਨਾਵਾਂ ਨਾਲ ਕੰਪਨੀ ਫੂਡ ਪ੍ਰੋਸੈਸਿੰਗ ਖੇਤਰ ਵਿੱਚ ਵੈਲਿਊ ਚੇਨ ਨੂੰ ਜੋੜੇਗੀ ਜਿੱਥੇ ਪੰਜਾਬ ਪਹਿਲਾਂ ਤੋਂ ਹੀ ਮੋਹਰੀ ਹੈ। ਨਿਵੇਸ਼ ਪੰਜਾਬ, ਵਪਾਰ ਸ਼ੁਰੂ ਕਰਨ ਸਬੰਧੀ ਮਨਜੂਰੀਆਂ ਦੇਣ ਵਿੱਚ ਕੰਪਨੀ ਨੂੰ ਸਹੂਲਤ ਪ੍ਰਦਾਨ ਕਰੇਗਾ। ਨਿਵੇਸ਼ ਪੰਜਾਬ, ਸੂਬਾ ਸਰਕਾਰ ਦੀ ਨਿਵੇਸ਼ ਨੂੰ ਹੁਲਾਰਾ ਦੇਣ ਵਾਲੀ ਏਜੰਸੀ ਹੈ ਅਤੇ ਇਹ ਇੱਕ ਹੀ ਛੱਤ ਹੇਠਾਂ  ਹਰ ਤਰਾਂ ਦੀਆਂ ਨਿਆਇਕ ਮੰਜੂਰੀਆਂ ਦੇਣ ਵਾਲਾ ਵਨ-ਸਟਾਪ ਸੈਂਟਰ ਹੈ। ਆਪਣੇ ਨਿਰੰਤਰ ਠੋਸ ਯਤਨਾਂ ਅਤੇ ਅਣਥੱਕ ਮਿਹਨਤ ਸਦਕਾ ਨਿਵੇਸ਼ ਪੰਜਾਬ ਨੇ ਭਾਰਤ  ਦੇ ਵੱਖ-ਵੱਖ ਸੂਬਿਆਂ ਦੀਆਂ 26 ਨਿਵੇਸ਼ ਪ੍ਰੋਤਸਾਹਨ ਏਜੇਂਸੀਆਂ ਵਿੱਚੋਂ ਸਭ ਤੋਂ ਵਧੀਆਂ ਪ੍ਰਦਰਸ਼ਨ ਕਰਨ ਵਾਲੀ ਏਜੰਸੀ ਦਾ ਦਰਜਾ ਹਾਸਲ ਕੀਤਾ ਹੈ।ਆਕਰਸ਼ਕ ਅਤੇ ਜਿਆਦਾ ਸੰਭਾਵਨਾਵਾਂ ਵਾਲੇ ਭਾਰਤੀ ਬਾਜ਼ਾਰ ਵਿੱਚ ਦਾਖਲ ਹੋਣ ਲਈ ਕਈ ਬਹੁ-ਰਾਸ਼ਟਰੀ ਕੰਪਨੀਆਂ ਪੰਜਾਬ ਤੋਂ ਸ਼ੁੁਰੂਆਤ ਕਰਦੀਆਂ ਹਨ।  ਹਾਰਟਮੈਨ  ਦੇ ਪੰਜਾਬ ਵਿੱਚ ਆਉਣ ਨਾਲ ਡੈਨਮਾਰਕ ਪੰਜਾਬ ਵਿੱਚ ਆਉਣ ਵਾਲਾ 11ਵਾਂ ਦੇਸ਼ ਬਣ ਗਿਆ ਹੈ ਜਿੱਥੋਂ ਦੀਆਂ ਕੰਪਨੀਆਂ ਨੇ ਪਿਛਲੇ 4 ਸਾਲਾਂ ਦੌਰਾਨ ਸੂਬੇ ਵਿੱਚ ਨਿਵੇਸ਼ ਕੀਤਾ ਹੈ ਅਤੇ  ਜੋ ਸੂਬੇ ਵਿਚ ਨਿਵੇਸ਼ ਲਈ ਸੁਖਾਵੇਂ ਮਾਹੌਲ ਅਤੇ ਨੀਤੀ ਢਾਂਚੇ ਦਾ ਇੱਕ ਸਿੱਟਾ ਹੈ।

 

Tags: Vini Mahajan , Chandigarh , Chief Secretary , Chief Secretary of Punjab , Chief Secretary Punjab , IAS officer , IAS , Punjab , Punjab Government , Government of Punjab , Rajat Agarwal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD