Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਪੰਜਾਬ ਅਤੇ ਆਸਟਰੇਲੀਆ ਮਜ਼ਬੂਤ ਸਾਂਝ ਵਧਾਉਣ ਦੀ ਰਾਹ ‘ਤੇ

ਆਸਟਰੇਲੀਆ ਦੇ ਹਾਈ ਕਮਿਸਨਰ ਵੱਲੋਂ ਮੁੱਖ ਮੰਤਰੀ ਅਤੇ ਮੁੱਖ ਸਕੱਤਰ ਨਾਲ ਮੁਲਾਕਾਤ

Web Admin

Web Admin

5 Dariya News

ਚੰਡੀਗੜ੍ਹ , 21 Jan 2021

Last updated on: Jan 21, 2021, 00:00 IST

ਭਾਰਤ ਲਈ ਆਸਟਰੇਲੀਆ ਦੇ ਹਾਈ ਕਮਿਸਨਰ ਬੈਰੀ ਓ’ਫੈਰਲ ਏਓ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਤੋਂ ਬਾਅਦ ਅੱਜ ਮੁੱਖ ਸਕੱਤਰ ਵਿਨੀ ਮਹਾਜਨ ਨਾਲ ਵੀ ਮੁਲਾਕਾਤ ਕੀਤੀ। ਬੀਤੇ ਕੱਲ ਉਨਾਂ ਨੇ ਪੰਜਾਬ ਵਿਚ ਆਪਣੇ ਪਹਿਲੇ ਦੌਰੇ ਦੀ ਸ਼ੁਰੂਆਤ ਕੀਤੀ ਸੀ। ਮੁੱਖ ਮੰਤਰੀ ਅਤੇ ਹਾਈ ਕਮਿਸ਼ਨਰ ਨੇ ਕੋਵਿਡ-19 ਤੋਂ ਬਾਅਦ ਆਰਥਿਕ ਵਿਕਾਸ ਨੂੰ ਮੁੜ ਲੀਹਾਂ ’ਤੇ ਲਿਆਉਣ, ਖੇਤੀਬਾੜੀ, ਪਾਣੀ ਅਤੇ ਸਿੱਖਿਆ ਦੇ ਖੇਤਰ ਵਿਚ ਪੰਜਾਬ ਤੇ ਆਸਟਰੇਲੀਆ ਦਰਮਿਆਨ ਆਰਥਿਕ ਸਹਿਯੋਗ ਵਿਚ ਵਾਧਾ ਕਰਨ ਅਤੇ ਆਪਸੀ ਵਪਾਰਕ ਸਬੰਧਾਂ ਨੂੰ ਮਜ਼ਬੂਤ ਕਰਨ ਬਾਰੇ ਵਿਚਾਰ ਚਰਚਾ ਕੀਤੀ। ਪੰਜਾਬ ਦੀ ਮੁੱਖ ਸਕੱਤਰ ਵਿਨੀ ਮਹਾਜਨ ਨੇ ਅੱਜ ਭਾਰਤ ਲਈ ਆਸਟਰੇਲੀਆ ਦੇ ਹਾਈ ਕਮਿਸਨਰ ਨਾਲ ਗੱਲਬਾਤ ਕੀਤੀ। ਸ੍ਰੀਮਤੀ ਮਹਾਜਨ ਨੇ ਆਸਟਰੇਲੀਆ-ਭਾਰਤ ਸਿੱਖਿਆ ਸਬੰਧੀ ਭਾਈਵਾਲੀ ਬਾਰੇ ਚਾਨਣਾ ਪਾਇਆ ਅਤੇ ਭਾਰਤ ਵਿਚ ਕੈਂਪਸ ਸਥਾਪਤ ਕਰਨ ਵਿੱਚ ਦਿਲਚਸਪੀ ਰੱਖਣ ਵਾਲੀਆਂ ਆਸਟਰੇਲੀਆ ਯੂਨੀਵਰਸਟੀਆਂ ਲਈ ਮੋਹਾਲੀ ਨੂੰ ਇਕ ਆਦਰਸ਼ ਸਥਾਨ ਦੱਸਿਆ। ਉਨਾਂ ਪੇਸ਼ਕਸ਼ ਕੀਤੀ ਕਿ ਖੇਤੀਬਾੜੀ ਵਿਚ ਖੋਜ ਅਤੇ ਵਿਕਾਸ ਦੇ ਸਹਿਯੋਗ ਵਿਚ ਵਾਧਾ ਕੀਤਾ ਜਾ ਸਕਦਾ ਹੈ। ਮੀਟਿੰਗ ਦੌਰਾਨ ਸਰਕਾਰੀ ਵਫਦ ਨੇ ਖੇਤੀ ਜਿਣਸਾਂ ਜਿਵੇਂ ਕਿੰਨੂ, ਨਾਸਪਾਤੀ, ਟਮਾਟਰ, ਆਲੂ ਦੇ ਬੀਜ ਆਦਿ ਵਿਚ ਸਾਂਝ ਵਧਾਉਣ ਦੀ ਵੀ ਪੇਸ ਕੀਤੀ। ਉਨਾਂ ਕਿਹਾ ਕਿ ਦੋਵਾਂ ਦੇਸ਼ਾਂ ਲਈ ਇਨਾਂ ਖੇਤਰਾਂ ਵਿਚ ਕਾਫੀ ਸੰਭਾਵਨਾਵਾਂ ਹਨ।  ਸੂਬਾ ਸਰਕਾਰ ਵਲੋਂ ਆਸਟਰੇਲੀਆਈ ਸਰਕਾਰ ਨੂੰ ਖੇਤੀ-ਨਿਰਯਾਤ ਸਰਟੀਫਿਕੇਟ ਵਿਚ ਛੋਟ ਦੇਣ ਦੀ ਵੀ ਅਪੀਲ ਕੀਤੀ ਗਈ ਜਿਵੇਂ ਕਿ ਅਮਰੀਕਾ ਅਤੇ ਕਨੇਡਾ ਵੱਲੋਂ ਦਿੱਤੀ ਜਾਂਦੀ ਹੈ। ਆਸਟਰੇਲੀਆਈ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ ਕਰਨ ਲਈ ਸੱਦਾ ਵੀ ਦਿੱਤਾ ਗਿਆ। 

ਉਨਾਂ ਨੂੰ ਦੱਸਿਆ ਗਿਆ ਕਿ ਪੰਜਾਬ ਨਿਵੇਸਕਾਂ ਨੂੰ ਢੁਕਵਾਂ ਮਾਹੌਲ ਪ੍ਰਦਾਨ ਕਰਦਾ ਹੈ।ਭਾਰਤ ਲਈ ਆਸਟਰੇਲੀਆ ਦੇ ਹਾਈ ਕਮਿਸਨਰ ਬੈਰੀ ਓ’ਫੈਰਲ ਏਓ ਵਲੋਂ ਆਸਟਰੇਲੀਆਈ ਪੈਨਸਨ ਫੰਡਾਂ ਦੀ ਭਾਰਤੀ ਬੁਨਿਆਦੀ ਢਾਂਚੇ ਦੇ ਖੇਤਰ ਵਿੱਚ ਲੰਮੇ ਸਮੇਂ ਲਈ ਨਿਵੇਸ ਕਰਨ ਸਬੰਧੀ ਦਿਲਚਸਪੀ ਜ਼ਾਹਰ ਕੀਤੀ ਗਈ। ਹਾਈ ਕਮਿਸਨਰ ਨੇ ਆਸਟਰੇਲੀਆ ਦੀਆਂ ਯੂਨੀਵਰਸਿਟੀਆਂ ਦੇ ਆਪਣੇ ਪੰਜਾਬੀ ਹਮਰੁਤਬਾ ਨਾਲ ਸਹਿਯੋਗ ਵਿਚ ਵਾਧਾ ਕਰਨ ਅਤੇ ਆਪਣੀ ਸਰਕਾਰ ਵਲੋਂ ਸੂਬੇ ਨੂੰ ਖੇਤੀਬਾੜੀ ਅਤੇ ਇਸ ਨਾਲ ਸਬੰਧਤ ਸੇਵਾਵਾਂ, ਸਿੱਖਿਆ ਅਤੇ ਉਦਯੋਗਾਂ ਦੀਆਂ ਆਧੁਨਿਕ ਕਾਰਜ ਪ੍ਰਣਾਲੀਆਂ ਦੇ ਖੇਤਰ ਵਿਚ ਵਧੇਰੇ ਸਹਿਯੋਗ ਦੇਣ ਦੀ ਇੱਛਾ ਜ਼ਾਹਰ ਕੀਤੀ ਗਈ।ਸੂਬਾ ਸਰਕਾਰ ਦੇ ਵਫਦ ਵਿਚ ਵਧੀਕ ਮੁੱਖ ਸਕੱਤਰ ਵਿਕਾਸ ਅਨਿਰੁਧ ਤਿਵਾੜੀ, ਨਿਵੇਸ ਉਤਸ਼ਾਹ ਅਤੇ ਉਦਯੋਗ ਤੇ ਵਣਜ ਵਿਭਾਗ ਦੇ ਪ੍ਰਮੁੱਖ ਸਕੱਤਰ ਅਲੋਕ ਸੇਖਰ, ਇਨਵੈਸਟ ਪੰਜਾਬ ਦੇ ਸੀਈਓ ਰਜਤ ਅਗਰਵਾਲ, ਅਤੇ ਪੀ.ਏ.ਆਈ.ਸੀ. ਦੇ ਐਮ.ਡੀ. ਮਨਜੀਤ ਬਰਾੜ ਸ਼ਾਮਲ ਸਨ। ਇਸ ਤੋਂ ਇਲਾਵਾ ਆਸਟਰੇਲੀਆ ਦੇ ਹਾਈ ਕਮਿਸਨਰ ਦੇ ਨਾਲ ਲੌਰੇਨ ਡਾਂਸਰ, ਸੈਕਿੰਡ ਸੈਕਟਰੀ ਆਰਥਿਕ ਅਤੇ ਵਪਾਰ ਅਤੇ ਪਰੱਗਿਯਾ ਸੇਠ, ਸੀਨੀਅਰ ਪਾਲਿਸੀ ਅਫਸਰ, ਆਰਥਿਕ ਅਤੇ ਵਪਾਰ ਹਾਜ਼ਰ ਸਨ।ਆਪਣੇ ਦੌਰੇ ਦੌਰਾਨ ਆਸਟਰੇਲੀਆ ਦੇ ਹਾਈ ਕਮਿਸਨਰ ਨੇ ਟਰਾਈਡੈਂਟ ਗਰੁੱਪ ਦੇ ਰਾਜਿੰਦਰ ਗੁਪਤਾ ਨਾਲ ਗੱਲਬਾਤ ਕੀਤੀ ਅਤੇ ਬਾਂਸਲ ਸਪਿਨਿੰਗ ਮਿੱਲ, ਸਾਹਨੇਵਾਲ ਦਾ ਦੌਰਾ ਕੀਤਾ ਜਿੱਥੇ ਕਿ ਆਸਟਰੇਲੀਆ ਦੀ ਮੈਰੀਨੋ ਉੱਨ ਤਿਆਰ ਕੀਤੀ ਜਾਂਦੀ ਹੈ। ਉਨਾਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਅਤੇ ਆਸਟਰੇਲੀਆਈ ਸੈਂਟਰ ਫਾਰ ਇੰਟਰਨੈਸਨਲ ਐਗਰੀਕਲਚਰਲ ਰਿਸਰਚ ਵਲੋਂ ਸਾਂਝੇ ਤੌਰ ’ਤੇ ਤਿਆਰ ਕੀਤਾ ਗਿਆ “ਹੈਪੀ ਸੀਡਰ“ (ਇੱਕ ਮਸੀਨ ਜੋ ਪਰਾਲੀ ਸਾੜਨ ਨੂੰ ਰੋਕਣ ਵਿਚ ਸਹਾਇਤਾ ਕਰਦੀ ਹੈ) ਵੀ ਵੇਖਿਆ।ਕਾਬਿਲੇਗੌਰ ਹੈ ਕਿ ਪੰਜਾਬ ਸਰਕਾਰ ਲਈ ਇਹ ਦੌਰਾ ਆਸਟਰੇਲੀਆ ਨਾਲ ਹੁਨਰ ਵਿਕਾਸ, ਸਿੱਖਿਆ, ਖੇਤੀਬਾੜੀ, ਫੂਡ ਪ੍ਰੋਸੈਸਿੰਗ, ਬੁਨਿਆਦੀ ਢਾਂਚੇ ਅਤੇ ਵਪਾਰ ਵਰਗੇ ਖੇਤਰਾਂ ਵਿੱਚ ਦੁਵੱਲੇ ਸਹਿਯੋਗ ਵਿਚ ਵਾਧਾ ਕਰਨ ਦਾ ਇੱਕ ਸੁਨਹਿਰੀ ਮੌਕਾ ਸੀ।

 

Tags: Vini Mahajan , Chandigarh , Chief Secretary , Chief Secretary of Punjab , Chief Secretary Punjab , IAS officer , IAS , Punjab , Punjab Government , Government of Punjab , Rajat Agarwal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD