Saturday, 18 May 2024

 

 

ਖ਼ਾਸ ਖਬਰਾਂ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਉਭਰੇਗਾ ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਠੱਗਣ ਵਾਲੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼; 155 ਵਿਅਕਤੀ ਕਾਬੂ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਜੈਇੰਦਰ ਕੌਰ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ

 

ਮਾਤਰੀ ਮੌਤਾਂ ਘਟਾਉਣ ਲਈ ਹਾਈ ਰਿਸਕ ਗਰਭਵਤੀ ਔਰਤਾਂ ’ਤੇ ਖਾਸ ਧਿਆਨ ਦੇਣ ਦੀ ਜ਼ਰੂਰਤ : ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ

ਮਾਤਰੀ ਮੌਤਾਂ ਦੇ ਕਾਰਨ, ਉਪਾਅ, ਨਿਗਰਾਨੀ ਅਤੇ ਕਾਰਵਾਈ ਸਬੰਧੀ ਦੋ ਦਿਨਾ ਟ੍ਰੇਨਿੰਗ ਸਮਾਪਤ

Web Admin

Web Admin

5 Dariya News

ਨਵਾਂਸ਼ਹਿਰ , 22 Jan 2021

ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਡਾ. ਗੁਰਦੀਪ ਸਿੰਘ ਕਪੂਰ ਜੀ ਦੀ ਪ੍ਰਧਾਨਗੀ ਹੇਠ ਸਿਵਲ ਸਰਜਨ ਦਫਤਰ ਦੇ ਟ੍ਰੇਨਿੰਗ ਹਾਲ ਵਿਖੇ “ਮਾਤਰੀ ਮੌਤ ਨਿਗਰਾਨੀ ਅਤੇ ਕਾਰਵਾਈ” ਵਿਸ਼ੇ ਉੱਤੇ ਅੱਜ ਜ਼ਿਲ੍ਹਾ ਪੱਧਰੀ ਦੋ ਦਿਨਾ ਟ੍ਰੇਨਿੰਗ ਸਫਲਤਾਪੂਰਵਕ ਸਮਾਪਤ ਹੋ ਗਈ। ਇਸ ਟ੍ਰੇਨਿੰਗ ਵਿਚ ਜ਼ਿਲ੍ਹੇ ਦੀਆਂ ਵੱਖ-ਵੱਖ ਸਿਹਤ ਸੰਸਥਾਵਾਂ ਤੋਂ ਮੈਡੀਕਲ ਅਫਸਰਾਂ ਅਤੇ ਸਟਾਫ ਨਰਸਾਂ ਸਮੇਤ ਏ.ਐਨ.ਐਮਜ਼ ਨੇ ਭਾਗ ਲਿਆ।ਇਸ ਮੌਕੇ ਟ੍ਰੇਨਿੰਗ ਦੇ ਆਖਰੀ ਦਿਨ ਮਾਣਯੋਗ ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਮਾਤਰੀ ਮੌਤਾਂ ਰੋਕਣ ਲਈ ਐਮ.ਡੀ.ਐਸ.ਆਰ. ਇਕ ਨਿਗਰਾਨੀ ਸਿਸਟਮ ਹੈ, ਜਿਸ ਰਾਹੀਂ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਠੋਸ ਕਦਮ ਉਠਾਏ ਜਾ ਸਕਦੇ ਹਨ। ਮਾਤਰੀ ਮੌਤਾਂ ਨੂੰ ਘਟਾਉਣ ਲਈ ਹਾਈ ਰਿਸਕ ਔਰਤਾਂ ਉੱਤੇ ਵਿਸ਼ੇਸ਼ ਤੌਰ ਉੱਤੇ ਧਿਆਨ ਦੇਣ ਦੀ ਜ਼ਰੂਰਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਮਾਤਰੀ ਮੌਤ ਨਿਗਰਾਨੀ ਅਤੇ ਕਾਰਵਾਈ ਟ੍ਰੇਨਿੰਗ ਦਾ ਮੁੱਖ ਉਦੇਸ਼ ਵੀ ਮਾਤਰੀ ਮੌਤ ਦਰ ਦੇ ਸਹੀ ਕਾਰਨਾਂ ਦਾ ਪਤਾ ਲਗਾ ਕੇ ਉਸ ਵਿਚ ਕਮੀ ਲਿਆਉਣਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੱਸਿਆ ਕਿ ਮਾਤਰੀ ਮੌਤ ਨਿਗਰਾਨੀ ਅਤੇ ਕਾਰਵਾਈ ਇਕ ਜਾਂਚ, ਨਿਗਰਾਨੀ ਤੇ ਮੁਲਾਂਕਣ ਪ੍ਰਣਾਲੀ ਹੈ, ਜਿਸ ਵਿਚ ਅਸੀਂ ਗਰਭਵਤੀ ਔਰਤ ਦੀ ਮੌਤ ਦੇ ਕਾਰਨਾਂ ਦੀ ਪੜਤਾਲ ਕਰਦੇ ਹਾਂ ਅਤੇ ਵਜ੍ਹਾ ਸਮਝਣ ਤੋਂ ਬਾਅਦ ਹਾਈ ਰਿਸਕ ਔਰਤਾਂ ਸਮੇਤ ਗਰਭਵਤੀ ਔਰਤਾਂ ਨੂੰ ਕੁਪੋਸ਼ਣ ਮੁਕਤ ਕਰਨ, ਸਿਹਤ ਸੇਵਾਵਾਂ ਵਿਚ ਸੁਧਾਰ ਕਰਨ ਉੱਤੇ ਵਿਸ਼ੇਸ਼ ਧਿਆਨ ਦਿੰਦੇ ਹਾਂ। ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਜਤਿੰਦਰ ਸਿੰਘ ਨੇ ਕਿਹਾ ਕਿ ਪਿਛਲੇ ਸਾਲਾਂ ਵਿਚ ਸਿਹਤ ਵਿਭਾਗ ਨੇ ਰਿਪੋਰਟਿੰਗ, ਮੁਲਾਂਕਣ ਅਤੇ ਐਕਸ਼ਨ ਪਲਾਨ ਨਾਲ ਮਾਤਰੀ ਮੌਤ ਦੀ ਮੁਲਾਂਕਣ ਪ੍ਰਕਿਿਰਆ ਸ਼ੁਰੂ ਕੀਤੀ ਹੈ, ਜਿਸ ਤਹਿਤ ਮਾਂ ਦੀ ਮੌਤ ਦੇ ਕਾਰਨਾਂ ਦਾ ਪਤਾ ਲਗਾ ਕੇ ਠੋਸ ਯੋਜਨਾ ਉਲੀਕੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਇਸ ਟ੍ਰੇਨਿੰਗ ਦਾ ਮੁੱਖ ਉਦੇਸ਼ ਮਾਤਰੀ ਮੌਤ ਨਿਗਰਾਨੀ ਅਤੇ ਕਾਰਵਾਈ ਲਈ ਪ੍ਰਕਿਿਰਆ ਨੂੰ ਤੇਜ਼ ਅਤੇ ਪ੍ਰਬੰਧਨ ਨੂੰ ਮਜ਼ਬੂਤ ਬਣਾਉਣਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਮਾਤਰੀ ਮੌਤ ਦਾ ਗੁਪਤ ਮੁਲਾਂਕਣ ਕਰਵਾਉਣ ਲਈ ਇਕ ਸਿਸਟਮ ਸਥਾਪਿਤ ਕਰਨਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਮਾਤਰੀ ਮੌਤ ਦੇ ਕਾਰਨਾਂ ਦੇ ਮੁਲਾਂਕਣ ਨਾਲ ਭਵਿੱਖ ਵਿਚ ਠੋਸ ਕਦਮ ਉਠਾਏ ਜਾ ਸਕਦੇ ਹਨ। ਇਸ ਤਹਿਤ ਹਰ ਮਾਤਰੀ ਮੌਤ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਂਦੀ ਹੈ।ਇਸ ਟ੍ਰੇਨਿੰਗ ਵਿਚ ਬੱਚਿਆਂ ਦੇ ਮਾਹਰ ਡਾ. ਹਰਤੇਸ਼ ਸਿੰਘ ਪਾਹਵਾ, ਗਾਇਨੀਕੋਲੋਜਿਸਟ ਡਾ. ਮੋਨਿਕਾ ਜੈਨ ਤੇ ਸਟਾਫ ਨਰਸ ਨੇਹਾ ਨੇ ਵੀ ਟ੍ਰੇਨਿੰਗ ਵਿਚ ਸ਼ਾਮਲ ਉਮੀਦਵਾਰਾਂ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ।ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਾਕ ਐਕਸਟੈਨਸ਼ਨ ਐਜੂਕੇਟਰ ਵਿਕਾਸ ਵਿਰਦੀ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

 

Tags: Civil Surgeon SBS Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD