Thursday, 04 June 2026

 

 

ਖ਼ਾਸ ਖਬਰਾਂ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ

 

ਨੈਸ਼ਨਲ ਕੁਆਲਿਟੀ ਅਸਿਓਰੈਂਸ ਸਟੈਂਡਰਡ ਅਤੇ ਮਿਸ਼ਨ ਕਾਇਕਲਪ ਦੇ ਸਰਵੇਖਣ ਦੌਰਾਨ ਮਾਨਸਾ ਦੇ 2 ਹਸਪਤਾਲਾਂ ਨੇ ਕੀਤਾ ਪਹਿਲਾ ਸਥਾਨ ਪ੍ਰਾਪਤ

ਸਿਵਲ ਹਸਪਤਾਲ ਮਾਨਸਾ ਅਤੇ ਮੁੱਢਲਾ ਸਿਹਤ ਕੇਂਦਰ ਉੱਭਾ ਨੂੰ ਮਿਲਿਆ ਪਹਿਲਾ ਸਥਾਨ

Web Admin

Web Admin

5 Dariya News

ਮਾਨਸਾ , 22 Jan 2021

Last updated on: Jan 22, 2021, 00:00 IST

ਭਾਰਤ ਸਰਕਾਰ ਵੱਲੋਂ ਨੈਸ਼ਨਲ ਕੁਆਲਿਟੀ ਅਸਿਓਰੈਂਸ ਸਟੈਂਡਰਡ ਅਤੇ ਮਿਸ਼ਨ ਕਾਇਆਕਲਪ ਤਹਿਤ ਕੀਤੇ ਗਏ ਸਰਵੇਖਣ ਮੁਤਾਬਿਕ ਮਾਨਸਾ ਜਿ਼ਲ੍ਹੇ ਅੰਦਰ ਸਿਵਲ ਹਸਪਤਾਲ ਮਾਨਸਾ ਅਤੇ ਮੁੱਢਲਾ ਸਿਹਤ ਕੇਂਦਰ ਉੱਭਾ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਇਸ ਮੌਕੇ ਸਿਵਲ ਸਰਜਨ ਡਾ. ਸੁਖਵਿੰਦਰ ਸਿੰਘ ਨੇ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੀਆਂ ਜਿ਼ਲ੍ਹੇ ਦੀਆਂ ਸਿਹਤ ਸੰਸਥਾਵਾਂ ਨੂੰ ਮਨਿਸਟਰੀ ਆਫ ਹੈਲਥ ਐਂਡ ਵੈਲਫੇਅਰ ਭਾਰਤ ਸਰਕਾਰ ਵੱਲੋਂ ਜਾਰੀ ਕੀਤੇ ਮਾਣ ਪੱਤਰ ਪ੍ਰਦਾਨ ਕੀਤੇ। ਸਿਵਲ ਸਰਜਨ ਨੇ ਦੱਸਿਆ ਕਿ ਨੈਸ਼ਨਲ ਕੁਆਲਿਟੀ ਅਸਿਓਰੈਂਸ ਸਟੈਂਡਰਡ ਦਾ ਸਰਟੀਫਿਕੇਟ ਹਾਸਲ ਕਰਨ ਸਬੰਧੀ ਸਿਹਤ ਸੰਸਥਾਂ ਨੂੰ ਬੇਹੱਦ ਉੱਚ ਪੱਧਰ ਦੇ ਕੁਆਲਿਟੀ ਮਾਪਦੰਡਾਂ ਤੇ ਖਰਾ ਉਤਰਨਾ ਪੈਂਦਾ ਹੈ, ਜਿਸ ਵਿੱਚ ਬਿਲਡਿੰਗ ਦੀ ਦੇਖ-ਰੇਖ ਦੇ ਨਾਲ-ਨਾਲ ਪੂਰੇ ਸਟਾਫ ਦੀ ਇੰਟਰਵਿਊ ਵੀ ਸ਼ਾਮਲ ਹੁੰਦੀ ਹੈ। ਉਨ੍ਹਾਂ ਕਿਹਾ ਕਿ ਸਿਵਲ ਹਸਪਤਾਲ ਮਾਨਸਾ ਨੂੰ ਇਸ ਤਰ੍ਹਾਂ ਦਾ ਰਾਸ਼ਟਰੀ ਪੱਧਰ ਦਾ ਪ੍ਰਮਾਣ ਪੱਤਰ ਮਿਲਣਾ ਪੂਰੇ ਜਿ਼ਲ੍ਹੇ ਲਈ ਬਹੁਤ ਵੱਡੀ ਮਾਣ ਵਾਲੀ ਗੱਲ ਹੈ।ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਖਿ਼ਆਲਾ ਕਲਾਂ ਡਾ. ਹਰਦੀਪ ਸ਼ਰਮਾਂ ਨੇ ਕਿਹਾ ਕਿ ਮਿਸ਼ਨ ਕਾਇਆਕਲਪ ਤਹਿਤ ਪਿਛਲੇ 4 ਸਾਲਾਂ ਤੋਂ ਲਗਾਤਾਰ ਚੌਥੀ ਵਾਰ ਪਹਿਲਾ ਸਥਾਨ ਪ੍ਰਾਪਤ ਕਰਨ ਵਾਲਾ ਮੱਢਲਾ ਸਿਹਤ ਕੇਂਦਰ ਉੱਭਾ ਮਾਨਸਾ ਜਿ਼ਲ੍ਹੇ ਦਾ ਪਹਿਲਾ ਸਿਹਤ ਕੇਂਦਰ ਬਣ ਗਿਆ ਹੈ ਜੋ ਕਿ ਬੀਤੇ ਲੰਬੇ ਸਮੇਂ ਤੋਂ ਸਿਹਤ ਸਬੰਧੀ ਆਪਣੀਆਂ ਸ਼ਲਾਘਾਯੋਗ ਸੇਵਾਵਾਂ ਪ੍ਰਦਾਨ ਕਰ ਰਿਹਾ ਹੈ ਜਿਸ ਤਹਿਤ ਜਨਰਲ ਓ.ਪੀ.ਡੀ. ਤੋਂ ਇਲਾਵਾ 24 ਘੰਟੇ ਜਣੇਪਾ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।ਡਾ. ਅਰਸ਼ਦੀਪ ਸਿੰਘ ਜਿ਼ਲ੍ਹਾ ਨੋਡਲ ਅਫਸਰ ਕੁਆਲਿਟੀ ਅਸਿਓਰੈਂਸ ਅਤੇ ਮੈਡੀਕਲ ਅਫਸਰ ਮੁੱਢਲਾ ਸਿਹਤ ਕੇਂਦਰ ਉੱਭਾ ਨੇ ਇਸ ਪ੍ਰਾਪਤੀ ਦੇ ਸਬੰਧ ਵਿੱਚ ਕਿਹਾ ਕਿ ਇਹ ਸਭ ਸਿਵਲ ਸਰਜਨ ਦੀ ਅਗਵਾਈ ਅਤੇ ਸਮੂਹ ਸਿਹਤ ਕੇਂਦਰ ਦੇ ਸਟਾਫ ਦੀ ਦਿਨ ਰਾਤ ਕੀਤੀ ਮਿਹਨਤ ਸਦਕਾ ਹੀ ਸੰਭਵ ਹੋ ਸਕਿਆ ਹੈ।ਇਸ ਮੌਕੇ ਡਾ. ਵਿਜੇ ਕੁਮਾਰ ਜਿ਼ਲ੍ਹਾ ਪਰਿਵਾਰ ਭਲਾਈ ਅਫਸਰ, ਡਾ. ਸੰਜੀਵ ਓਬਰਾਏ ਜਿ਼ਲ੍ਹਾ ਟੀਕਾਕਰਨ ਅਫਸਰ, ਡਾ. ਬਲਜੀਤ ਕੌਰ ਜਿ਼ਲ੍ਹਾ ਸਕੂਲ ਹੈਲਥ ਪ੍ਰੋਗਰਾਮ ਅਫਸਰ, ਡਾ.ਹਰਚੰਦ ਸਿੰਘ ਸੀਨੀਅਰ ਮੈਡੀਕਲ ਅਫਸਰ ਸਿਵਲ ਹਸਪਤਾਲ ਮਾਨਸਾ, ਡਾ. ਗੁਰਚੇਤਨ ਪ੍ਰਕਾਸ਼ ਸੀਨੀਅਰ ਮੈਡੀਕਲ ਅਫਸਰ ਸਬ ਡਵੀਜਨ ਹਸਪਤਾਲ ਬੁਢਲਾਡਾ, ਡਾ. ਸੁਖਵਿੰਦਰ ਸਿੰਘ ਦਿਓਲ ਸੀਨੀਅਰ ਮੈਡੀਕਲ ਅਫਸਰ ਸਬ ਡਵੀਜਨ ਹਸਪਤਾਲ ਸਰਦੂਲਗੜ੍ਹ, ਜਿ਼ਲ੍ਹਾ ਮਾਸ ਮੀਡੀਆ ਅਫਸਰ ਸੁਖਮਿੰਦਰ ਸਿੰਘ, ਜਿ਼ਲ੍ਹਾ ਪ੍ਰੋਗਰਾਮ ਮੈਨੇਜਰ ਅਵਤਾਰ ਸਿੰਘ ਅਤੇ ਜਿ਼ਲ੍ਹਾ ਐਪੀਡਿਮਾਲੋਜਿਸਟ ਸੰਤੋਸ਼ ਭਾਰਤੀ ਮੌਜੂਦ ਸਨ।

 

Tags: Civil Surgeon Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD