Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਗਣਤੰਤਰ ਦਿਵਸ ਮੌਕੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਰੂਪਮਾਨ ਕਰੇਗੀ ਪੰਜਾਬ ਦੀ ਝਾਕੀ

ਨੌਵੇਂ ਪਾਤਿਸ਼ਾਹ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੂਬੇ ਦੀ ਝਾਕੀ ਫ਼ਿਜ਼ਾ ਵਿੱਚ ਬਿਖੇਰੇਗੀ ਰੂਹਾਨੀਅਤ ਦਾ ਰੰਗ

Web Admin

Web Admin

5 Dariya News

ਨਵੀਂ ਦਿੱਲੀ/ਚੰਡੀਗੜ੍ਹ , 22 Jan 2021

Last updated on: Jan 22, 2021, 00:00 IST

ਗਣਤੰਤਰ ਦਿਵਸ ਮੌਕੇ ਇਸ ਵਾਰ ਪੰਜਾਬ ਦੀ ਝਾਕੀ, ਸਦੀਵੀ ਮਾਨਵੀ ਕਦਰਾਂ-ਕੀਮਤਾਂ, ਧਾਰਮਿਕ ਸਹਿ-ਹੋਂਦ ਅਤੇ ਧਰਮ ਦੀ ਆਜ਼ਾਦੀ ਨੂੰ ਬਰਕਰਾਰ ਰੱਖਣ ਦੀ ਖ਼ਾਤਰ ਆਪਣਾ ਮਹਾਨ ਜੀਵਨ ਕੁਰਬਾਨ ਕਰਨ ਵਾਲੇ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਦ੍ਰਿਸ਼ਮਾਨ ਕਰੇਗੀ।ਫੁੱਲ ਡਰੈੱਸ ਰਿਹਰਸਲ ਤੋਂ ਪਹਿਲਾਂ ਮੀਡੀਆ ਨਾਲ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੇ ਅੰਮ੍ਰਿਤਸਰ ਵਿਖੇ 1 ਅਪ੍ਰੈਲ, 1621 ਨੂੰ ਪ੍ਰਕਾਸ਼ ਧਾਰਿਆ। ਮੁਗ਼ਲਾਂ ਵਿਰੁੱਧ ਲੜਾਈ ਦੌਰਾਨ ਬਹਾਦਰੀ ਦਿਖਾਉਣ ਕਰਕੇ ਨੌਵੇਂ ਪਾਤਿਸ਼ਾਹ ਨੂੰ ਉਨ੍ਹਾਂ ਦੇ ਪਿਤਾ ਅਤੇ ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਤੇਗ਼ ਬਹਾਦਰ (ਤਲਵਾਰ ਦੇ ਧਨੀ) ਦਾ ਨਾਮ ਦਿੱਤਾ। ‘ਹਿੰਦ ਦੀ ਚਾਦਰ' ਵਜੋਂ ਜਾਣੇ ਜਾਂਦੇ ਮਹਾਨ ਦਾਰਸ਼ਨਿਕ, ਅਧਿਆਤਮਕ ਰਹਿਨੁਮਾ ਅਤੇ ਕਵੀ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੇ 57 ਸਲੋਕਾਂ ਸਮੇਤ 15 ਰਾਗਾਂ ਵਿੱਚ ਗੁਰਬਾਣੀ ਰਚੀ ਜਿਸ ਨੂੰ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਸ਼ਾਮਲ ਕੀਤਾ।ਨੌਵੇਂ ਪਾਤਿਸ਼ਾਹ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਨੁੱਖਤਾ ਪ੍ਰਤੀ ਪ੍ਰੇਮ-ਪਿਆਰ, ਅਮਨ, ਬਰਾਬਰੀ ਅਤੇ ਭਾਈਚਾਰਕ ਸਾਂਝ ਦੇ ਸਦੀਵੀ ਸੰਦੇਸ਼ ਦਾ ਪ੍ਰਚਾਰ ਕਰਨ ਹਿੱਤ ਦੂਰ-ਦੁਰਾਡੇ ਤੱਕ ਯਾਤਰਾਵਾਂ ਕੀਤੀਆਂ। ਔਰੰਗਜ਼ੇਬ ਦੀ ਕੱਟੜ ਧਾਰਮਿਕ ਨੀਤੀ ਅਤੇ ਜ਼ੁਲਮ ਦਾ ਸਾਹਮਣਾ ਕਰ ਰਹੇ ਕਸ਼ਮੀਰੀ ਪੰਡਤਾਂ ਦੀ ਗਾਥਾ ਸੁਣ ਕੇ ਗੁਰੂ ਸਾਹਿਬ ਨੇ ਮੁਗ਼ਲ ਬਾਦਸ਼ਾਹ ਨੂੰ ਵੰਗਾਰਿਆ। 

ਇਸਲਾਮ ਕਬੂਲਣ ਤੋਂ ਇਨਕਾਰ ਕਰਨ 'ਤੇ ਮੁਗ਼ਲ ਬਾਦਸ਼ਾਹ ਦੇ ਹੁਕਮ 'ਤੇ ਨੌਵੇਂ ਪਾਤਿਸ਼ਾਹ ਨੂੰ 11 ਨਵੰਬਰ, 1675 ਨੂੰ ਚਾਂਦਨੀ ਚੌਕ, ਦਿੱਲੀ ਵਿਖੇ ਸ਼ਹੀਦ ਕਰ ਦਿੱਤਾ ਗਿਆ।ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਦਰਸਾਉਂਦੀ ਸਮੁੱਚੀ ਝਾਕੀ ਚਾਰ-ਚੁਫੇਰੇ ਰੂਹਾਨੀਅਤ ਦਾ ਪਾਸਾਰ ਕਰੇਗੀ। ਟਰੈਕਟਰ ਵਾਲੇ ਅਗਲੇ ਹਿੱਸੇ 'ਤੇ ਪਾਵਨ ਪਾਲਕੀ ਸਾਹਿਬ ਸੁਸ਼ੋਭਿਤ ਹੋਵੇਗੀ। ਟ੍ਰੇਲਰ ਵਾਲੇ ਹਿੱਸੇ ਦੇ ਸ਼ੁਰੂ ਵਿੱਚ ‘ਪ੍ਰਭਾਤ ਫੇਰੀ' ਦਰਸਾਈ ਜਾਵੇਗੀ ਅਤੇ ਸੰਗਤ ਕੀਰਤਨ ਕਰਦੀ ਵਿਖਾਈ ਦੇਵੇਗੀ। ਟ੍ਰੇਲਰ ਦੇ ਆਖ਼ਰੀ ਹਿੱਸੇ ਵਿੱਚ ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਨੂੰ ਦਰਸਾਇਆ ਗਿਆ ਹੈ, ਜੋ ਉਸ ਥਾਂ ਉਸਾਰਿਆ ਗਿਆ ਹੈ, ਜਿਥੇ ਭਾਈ ਲੱਖੀ ਸ਼ਾਹ ਵਣਜਾਰਾ ਜੀ ਅਤੇ ਉਨ੍ਹਾਂ ਦੇ ਪੁੱਤਰ ਭਾਈ ਨਗਾਹੀਆ ਜੀ ਨੇ ਗੁਰੂ ਸਾਹਿਬ ਦੇ ਬਿਨਾਂ ਸੀਸ ਦੇ ਧੜ ਦਾ ਸਸਕਾਰ ਕਰਨ ਲਈ ਆਪਣਾ ਘਰ ਸਾੜ ਦਿੱਤਾ ਸੀ।ਇੱਥੇ ਇਹ ਦੱਸਣਾ ਯੋਗ ਹੋਵੇਗਾ ਕਿ ਪੰਜਾਬ ਦੀ ਝਾਕੀ ਨੂੰ ਲਗਾਤਾਰ ਪੰਜਵੇਂ ਸਾਲ ਗਣਤੰਤਰ ਦਿਵਸ ਪਰੇਡ ਲਈ ਚੁਣਿਆ ਗਿਆ ਹੈ। ਸਾਲ 2019 ਵਿੱਚ ਪੰਜਾਬ ਦੀ ਝਾਕੀ ਨੇ ਸ਼ਾਨਦਾਰ ਪ੍ਰਾਪਤੀ ਦਰਜ ਕਰਦਿਆਂ ਤੀਜਾ ਸਥਾਨ ਜਿੱਤਿਆ ਸੀ। ਉਦੋਂ ਜਲ੍ਹਿਆਂਵਾਲਾ ਬਾਗ਼ ਕਤਲੇਆਮ ਦੀ ਝਾਕੀ ਨੇ ਸਭ ਪਾਸੇ ਪ੍ਰਸ਼ੰਸਾ ਖੱਟੀ ਸੀ। ਇਸ ਤੋਂ ਪਹਿਲਾਂ 1967 ਅਤੇ 1982 ਵਿੱਚ ਵੀ ਪੰਜਾਬ ਦੀ ਝਾਕੀ ਤੀਜੇ ਸਥਾਨ 'ਤੇ ਰਹੀ ਸੀ।

 

Tags: Punjab Tableau , Republic Day , Republic Day Tableau of Punjab for 2021 , Palki Sahib , Palanquin , Prabhat Pheri

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD