Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਐਸਸੀ ਸਕਾਲਰਸ਼ਿਪ ਦੇ ਮੁੱਦੇ 'ਤੇ 'ਆਪ' ਵਿਧਾਇਕਾਂ ਵੱਲੋੰ ਮਨਪ੍ਰੀਤ ਬਾਦਲ ਨਾਲ ਮੁਲਾਕਾਤ

ਤਿੰਨ ਦਿਨਾਂ 'ਚ ਡਿਗਰੀਆਂ ਜਾਰੀ ਕਰਨ ਦਾ ਦਿੱਤਾ ਅਲਟੀਮੇਟਮ

Web Admin

Web Admin

5 Dariya News

ਚੰਡੀਗੜ੍ਹ , 22 Jan 2021

Last updated on: Jan 22, 2021, 00:00 IST

ਪੰਜਾਬ ਦੀ ਕੈਪਟਨ ਸਰਕਾਰ ਵੱਲੋਂ ਦਲਿਤ ਵਿਦਿਆਰਥੀਆਂ ਦੀ ਸਕਾਲਰਸ਼ਿਪ ਦੇ ਪੈਸੇ ਜਾਰੀ ਨਾ ਕਰਨ ਕਰਕੇ ਖਰਾਬ ਹੋ ਰਹੇ ਵਿਦਿਆਰਥੀਆਂ ਦੇ ਭਵਿੱਖ ਨੂੰ ਬਚਾਉਣ ਦੇ ਮਕਸਦ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨਾਲ ਮੁਲਾਕਾਤ ਕਰਦਿਆਂ ਇਸ ਉੱਤੇ ਤੁਰੰਤ ਕਾਰਵਾਈ ਕਰਨ ਦੀ ਮੰਗ ਕੀਤੀ।  ਵਿਧਾਨ ਸਭਾ 'ਚ ਵਿਰੋਧੀ ਧਿਰ ਦੀ ਉਪ ਆਗੂ ਸਰਵਜੀਤ ਕੌਰ ਮਾਣੂੰਕੇ ਦੀ ਅਗਵਾਈ ਵਿੱਚ ਅੱਜ ਸਵੇਰੇ ਸਮੇਂ ਜਦੋਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਕੋਠੀ ਪਹੁੰਚੇ ਤਾਂ ਪੁਲਿਸ ਕਰਮਚਾਰੀਆਂ ਨੇ ਉਨ੍ਹਾਂ ਨੂੰ ਦਾਖਲ ਨਾ ਹੋਣ ਦਿੱਤਾ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਮਾਸਟਰ ਬਲਦੇਵ ਸਿੰਘ, 'ਆਪ' ਆਗੂ ਜਸਟਿਸ ਜੋਰਾ ਸਿੰਘ, ਐਸਸੀ ਵਿੰਗ ਦੇ ਮੀਤ ਪ੍ਰਧਾਨ ਜੀਵਨ ਸਿੰਘ ਸੰਗੋਵਾਲ ਵੀ ਮੌਜੂਦ ਸਨ। ਕਾਫੀ ਸਮੇਂ ਤੱਕ 'ਆਪ' ਆਗੂਆਂ ਨੂੰ ਸੜਕ ਉੱਤੇ ਹੀ ਰੋਕੀ ਰੱਖਿਆ। ਇਸ ਤੋਂ ਬਾਅਦ ਮਨਪ੍ਰੀਤ ਸਿੰਘ ਬਾਦਲ ਨੇ 'ਆਪ' ਆਗੂਆਂ ਨਾਲ ਆਪਣੇ ਦਫ਼ਤਰ ਵਿੱਚ ਮੁਲਾਕਾਤ ਕੀਤੀ।'ਆਪ' ਵਿਧਾਇਕਾਂ ਨੇ ਕਿਹਾ ਕਿ ਪੰਜਾਬ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਵੱਲੋਂ ਦਲਿਤ ਵਿਦਿਆਰਥੀਆਂ ਦੇ ਸਕਾਲਰਸ਼ਿਪ ਦੇ 64 ਕਰੋੜ ਰੁਪਏ ਦਾ ਗਬਨ ਕਰਨ ਕਰਕੇ ਅੱਜ ਪੰਜਾਬ ਦੇ ਲੱਖਾਂ ਦਲਿਤ ਵਿਦਿਆਰਥੀ ਪ੍ਰਭਾਵਿਤ ਹੋ ਰਹੇ ਹਨ।  ਸਰਕਾਰ ਵੱਲੋਂ ਪ੍ਰਾਈਵੇਟ ਕਾਲਜਾਂ ਨੂੰ ਐਸਸੀ ਸਕਾਲਰਸ਼ਿਪ ਦਾ ਪੈਸਾ ਰਿਲੀਜ ਨਾ ਕਰਨ ਦੇ ਸਿੱਟੇ ਵਜੋਂ ਪ੍ਰਾਈਵੇਟ ਕਾਲਜਾਂ ਨੇ ਸੂਬੇ ਭਰ 'ਚ ਢਾਈ ਲੱਖ ਦੇ ਕਰੀਬ ਦਲਿਤ ਵਿਦਿਆਰਥੀਆਂ ਨੂੰ ਡਿਗਰੀਆਂ ਦੇਣ ਤੋਂ ਮਨਾ ਕੀਤਾ ਹੋਇਆ ਹੈ। ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਵਿਦਿਆਰਥੀਆਂ ਦੇ ਭਵਿੱਖ ਉੱਤੇ ਲਟਕ ਰਹੀ ਤਲਵਾਰ ਨੂੰ ਲੈ ਕੇ ਕਈ ਵਾਰ ਸਰਕਾਰ ਦੇ ਧਿਆਨ ਵਿੱਚ ਲਿਆਂਦਾ, ਪ੍ਰੰਤੂ ਸਰਕਾਰ ਨੇ ਅੱਜ ਤੱਕ ਕੋਈ ਕਾਰਵਾਈ ਨਹੀਂ ਕੀਤੀ।

'ਆਪ' ਆਗੂਆਂ ਨੇ ਕਿਹਾ ਕਿ ਬੀਤੇ 14 ਜਨਵਰੀ ਨੂੰ 4 ਕੈਬਨਿਟ ਮੰਤਰੀਆਂ ਦੀ ਕਮੇਟੀ ਜਿਸ 'ਚ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਚਰਨਜੀਤ ਸਿੰਘ ਚੰਨੀ ਅਤੇ ਸਾਧੂ ਸਿੰਘ ਧਰਮਸੋਤ ਨੇ ਪ੍ਰਾਈਵੇਟ ਕਾਲਜਾਂ ਨੂੰ ਤਿੰਨ ਦਿਨਾਂ ਦੇ ਅੰਦਰ ਦਲਿਤ ਵਿਦਿਆਰਥੀਆਂ ਦੀ ਡਿਗਰੀਆਂ ਰਿਲੀਜ ਕਰਨ ਜਾਂ ਕਾਰਵਾਈ ਲਈ ਤਿਆਰ ਰਹਿਣ ਦੀ ਚੇਤਾਵਨੀ ਦਿੱਤੀ ਸੀ। ਪਰ ਇਕ ਹਫਤੇ ਤੋਂ ਜ਼ਿਆਦਾ ਸਮਾਂ ਬੀਤ ਜਾਣ ਦੇ ਬਾਵਜੂਦ ਅਜੇ ਤੱਕ ਨਾ ਤਾਂ ਵਿਦਿਆਰਥੀਆਂ ਨੂੰ ਡਿਗਰੀਆਂ ਮਿਲੀਆਂ ਅਤੇ ਨਾ ਹੀ ਡਿਗਰੀਆਂ ਰੋਕਣ ਵਾਲੇ ਕਾਲਜਾਂ ਖਿਲਾਫ ਕੋਈ ਕਾਰਵਾਈ ਹੋਈ।'ਆਪ' ਆਗੂਆਂ ਨੇ ਕਿਹਾ ਕਿ ਦਲਿਤ ਵਿਦਿਆਰਥੀਆਂ ਦੇ ਭਵਿੱਖ ਨਾਲ ਸਰਕਾਰ ਵੱਲੋਂ ਕੀਤੇ ਜਾ ਰਹੇ ਖਿਲਵਾੜ ਦਾ ਹੁਣ ਬਿਲਕੁਲ ਪਰਦਾਫਾਸ ਹੋ ਚੁੱਕਿਆ ਹੈ। ਇਸ ਦਾ ਸਬੂਤ ਇਹ ਹੀ ਹੈ ਕਿ ਬੀਤੇ ਕੱਲ੍ਹ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਖੁਦ ਮੰਨਿਆ ਲਿਆ ਕਿ ਉਨ੍ਹਾਂ ਅਜੇ ਤੱਕ ਪ੍ਰਾਈਵੇਟ ਕਾਲਜਾਂ ਦੇ ਸਾਲ 2015-16 ਦੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ 309 ਕਰੋੜ ਰੁਪਏ ਜਾਰੀ ਨਹੀਂ ਕੀਤੇ ਹਨ। ਇਸਦੇ ਨਾਲ ਇਹ ਵੀ ਮੰਨਿਆ ਹੈ ਕਿ ਸਾਲ 2017-18, 2018-19, 2019-20 ਦੀ ਬਣਦੀ ਸਕਾਲਰਸ਼ਿਪ ਦੇ 40 ਪ੍ਰਤੀਸ਼ਤ 1200 ਕਰੋੜ ਵੀ ਜਾਰੀ ਨਹੀਂ ਕੀਤੇ ਹਨ।'ਆਪ' ਆਗੂਆਂ ਨੇ ਕਿਹਾ ਕਿ ਅੱਜ ਅਸੀਂ ਵਿੱਤ ਮੰਤਰੀ ਤੋਂ ਇਹ ਪੁੱਛਣ ਆਏ ਸੀ ਕਿ ਝੂਠੀ ਬਿਆਨਬਾਜ਼ੀ ਕਰਕੇ ਲੋਕਾਂ ਨੂੰ ਗੁੰਮਰਾਹ ਕਿਉਂ ਕਰ ਰਹੇ ਹਨ। ਉਨ੍ਹਾਂ ਪੰਜਾਬ ਸਰਕਾਰ ਨੂੰ ਚੇਤਾਵਨੀ ਵੀ ਦਿੱਤੀ ਕਿ ਜੇਕਰ ਕੈਪਟਨ ਸਰਕਾਰ ਨੇ ਤੁਰੰਤ ਵਿਦਿਆਰਥੀਆਂ ਦੇ ਵਜੀਫੇ ਦੇ ਪੈਸੇ ਜਾਰੀ ਨਾ ਕੀਤੇ ਤਾਂ ਆਮ ਆਦਮੀ ਪਾਰਟੀ ਸਰਕਾਰ ਵਿਰੁੱਧ ਤਿੱਖਾ ਅੰਦੋਲਨ ਸ਼ੁਰੂ ਕਰੇਗੀ। 'ਆਪ' ਆਗੂਆਂ ਨੇ ਇਹ ਵੀ ਕਿ ਵਿਦਿਆਰਥੀਆਂ ਦੇ ਲਈ ਇਕ ਹੈਲਪਲਾਈਨ ਨੰਬਰ ਜਾਰੀ ਕੀਤਾ ਜਾਵੇ, ਜਿਸ ਉੱਤੇ ਸੂਬੇ ਭਰ ਵਿੱਚੋਂ ਕੋਈ ਵੀ ਵਿਦਿਆਰਥੀ ਆਪਣੀ ਸਮੱਸਿਆ ਦੱਸ ਸਕੇ।  ਮਨਪ੍ਰੀਤ ਸਿੰਘ ਬਾਦਲ ਨੇ ਵਿਸ਼ਵਾਸ ਦਿਵਾਇਆ ਕਿ ਤਿੰਨ ਦਿਨਾਂ ਦੇ ਵਿੱਚ-ਵਿੱਚ ਐਸਸੀ ਵਿਦਿਆਰਥੀਆਂ ਦੀ ਸਕਾਲਰਸ਼ਿਪ ਦਾ ਪੈਸਾ ਜਾਰੀ ਕਰ ਦਿੱਤਾ ਜਾਵੇਗਾ। ਆਮ ਆਦਮੀ ਪਾਰਟੀ ਦੀ ਮੰਗ ਉੱਤੇ ਇਹ ਵੀ ਵਿਸ਼ਵਾਸ ਦਿੱਤਾ ਕਿ ਛੇਤੀ ਹੀ ਕੋਈ ਹੈਲਪਲਾਈਨ ਨੰਬਰ ਜਾਰੀ ਕੀਤਾ ਜਾਵੇਗਾ ਜਿਸ ਉੱਤੇ ਵਿਦਿਆਰਥੀ ਆਪਣੀ ਸਮੱਸਿਆ ਦੱਸ ਸਕਣਗੇ।

 

Tags: AAP , Aam Aadmi Party , AAP Punjab , Sarabjit Kaur , Baldev Singh Jaito , Justice Jora Singh (retd) , Jeevan Singh Sanghowal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD