Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਰਜ਼ੀਆ ਸੁਲਤਾਨਾ ਵੱਲੋਂ ਜਲ ਸਪਲਾਈ ਦੇ ਸਾਰੇ ਪ੍ਰੋਜੈਕਟ ਸਮਾਂਬੱਧ ਪੂਰੇ ਕਰਨ ਦੇ ਨਿਰਦੇਸ਼

ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਵੱਲੋਂ ਵਿਭਾਗ ਦੇ ਅਧਿਕਾਰੀਆਂ ਨਾਲ ਉੱਚ ਪੱਧਰੀ ਸਮੀਖਿਆ ਮੀਟਿੰਗ

Web Admin

Web Admin

5 Dariya News

ਚੰਡੀਗੜ , 22 Jan 2021

Last updated on: Jan 22, 2021, 00:00 IST

ਪੰਜਾਬ ਦੀ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਰਜ਼ੀਆ ਸੁਲਤਾਨਾ ਨੇ ਪਿੰਡਾਂ ਨੂੰ ਸਾਫ ਅਤੇ ਸ਼ੁੱਧ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਚੱਲ ਰਹੇ ਸਾਰੇ ਪ੍ਰੋਜੈਕਟਾਂ ਨੂੰ ਸਮੇਂ ਸਿਰ ਪੂਰਾ ਕਰਨ ਦੇ ਨਿਰਦੇਸ਼ ਦਿੱਤੇ ਹਨ। ਮਹਾਤਮਾ ਗਾਂਧੀ ਰਾਜ ਲੋਕ ਪ੍ਰਸ਼ਾਸਨ ਸੰਸਥਾ ਵਿਖੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨਾਂ ਅਧਿਕਾਰੀਆਂ ਨੂੰ ਪਾਣੀ ਦੀ ਕੁਆਲਿਟੀ ਦਾ ਪੱਧਰ ਉੱਚਾ ਚੁੱਕਣ ਦੀਆਂ ਵੀ ਹਦਾਇਤਾਂ ਜਾਰੀ ਕੀਤੀਆਂ। ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਨੇ ਕਿਹਾ ਕਿ ਪੀਣ ਵਾਲਾ ਸਾਫ ਪਾਣੀ ਮਨੁੱਖੀ ਜ਼ਿੰਦਗੀ ਦਾ ਆਧਾਰ ਹੈ ਅਤੇ ਲੋਕਾਂ ਦੀ ਸਿਹਤ ਨਾਲ ਜੁੜਿਆ ਮਸਲਾ ਹੈ, ਇਸ ਲਈ ਜਿੱਥੇ ਪਾਣੀ ਦੀ ਕੁਆਲਿਟੀ ਦਾ ਪੱਧਰ ਉੱਚਾ ਹੋਵੇ ਉੱਥੇ ਹੀ ਜਲ ਸਪਲਾਈ ਕਰਨ ਵਾਲੀਆਂ ਥਾਂਵਾਂ ‘ਤੇ ਵੀ ਸਾਫ-ਸਫਾਈ ਨੂੰ ਤਵੱਜੋਂ ਦਿੱਤੀ ਜਾਵੇ। ਉਨਾਂ ਅਧਿਕਾਰੀਆਂ ਨੂੰ ਕਿਹਾ ਕਿ ਪੰਜਾਬ ਭਰ ਵਿਚ ਜਿੰਨੇ ਵੀ ਪ੍ਰੋਜੈਕਟ ਚੱਲ ਰਹੇ ਹਨ ਉਨਾਂ ਨੂੰ ਸਮੇਂ ਸਿਰ ਪੂਰਾ ਕਰਨ ਲਈ ਕੇਂਦਰ ਸਰਕਾਰ, ਨਿਰਮਾਤਾ ਕੰਪਨੀਆਂ ਅਤੇ ਫੰਡ ਮੁਹੱਈਆ ਕਰਵਾਉਣ ਵਾਲੀਆਂ ਏਜੰਸੀਆਂ ਖਾਸ ਤੌਰ ‘ਤੇ ਵਿਸ਼ਵ ਬੈਂਕ ਅਤੇ ਨਾਬਾਰਡ ਨਾਲ ਪੂਰਾ ਤਾਲਮੇਲ ਰੱਖਿਆ ਜਾਵੇ। 

ਕਾਬਿਲੇਗੌਰ ਹੈ ਕਿ ਸਾਲ 2021 ਦੀ ਇਹ ਪਹਿਲੀ ਸਮੀਖਿਆ ਮੀਟਿੰਗ ਸੀ ਅਤੇ ਜਲ ਸਪਲਾਈ ਮੰਤਰੀ ਨੇ ਕਿਹਾ ਕਿ ਉਹ ਹੁਣ ਹਰ ਮਹੀਨੇ ਅਧਿਕਾਰੀਆਂ ਨਾਲ ਇਕ ਮੀਟਿੰਗ ਕਰਿਆ ਕਰਨਗੇ ਤਾਂ ਜੋ ਸਾਰੇ ਪ੍ਰੋਜੈਕਟਾਂ ਦੀ ਪ੍ਰਗਤੀ ਬਾਰੇ ਜਾਣਿਆਂ ਜਾ ਸਕੇ। ਇਸ ਮੌਕੇ ਅਧਿਕਾਰੀਆਂ ਨੇ ਮੰਤਰੀ ਨੂੰ ਦੱਸਿਆ ਕਿ ਫਿਰੋਜ਼ਪੁਰ, ਫਾਜ਼ਿਲਕਾ ਅਤੇ ਅਬੋਹਰ ਦੇ ਇਲਾਕੇ ਵਿਚ ਸ਼ੁਰੂ ਹੋਣ ਵਾਲੇ ਨਹਿਰੀ ਪਾਣੀ ਆਧਾਰਿਤ ਪ੍ਰੋਜੈਕਟ ਜਲਦ ਤਿਆਰ ਕੀਤੇ ਜਾ ਰਹੇ ਹਨ। ਫਿਰੋਜ਼ਪੁਰ ਵਾਲੇ ਪ੍ਰੋਜੈਕਟ (12 ਐਮਐਲਡੀ) ਨਾਲ ਇਲਾਕੇ ਦੇ 93 ਪਿੰਡਾਂ, ਫਾਜ਼ਿਲਕਾ ਵਾਲੇ ਪ੍ਰੋਜੈਕਟ (34 ਐਮਐਲਡੀ) ਨਾਲ 205 ਪਿੰਡਾਂ ਅਤੇ ਅਬੋਹਰ (63 ਐਮਐਲਡੀ) ਵਾਲੇ ਪ੍ਰੋਜੈਕਟ ਨਾਲ 115 ਪਿੰਡਾਂ ਨੂੰ ਲਾਭ ਪੁੱਜੇਗਾ। ਇਸ ਤੋਂ ਪਹਿਲਾਂ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਨੂੰ ਮੋਗਾ, ਪਟਿਆਲਾ, ਫਤਹਿਗੜ ਸਾਹਿਬ, ਅੰਮਿ੍ਰਤਸਰ, ਤਰਨ ਤਾਰਨ ਅਤੇ ਗੁਰਦਾਸਪੁਰ ਜ਼ਿਲਿਆਂ ਵਿਖੇ ਨਹਿਰੀ ਪਾਣੀ ਆਧਾਰਿਤ 11 ਪ੍ਰੋਜੈਕਟਾਂ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੱਤੀ ਗਈ। ਇਨਾਂ ਪ੍ਰੋਜੈਕਟਾਂ ਦੇ ਮੁਕੰਮਲ ਹੋ ਜਾਣ ਤੋਂ ਬਾਅਦ ਇਨਾਂ ਜ਼ਿਲਿਆਂ ਦੇ ਉਨਾਂ ਪਿੰਡਾਂ ਨੂੰ ਸ਼ੁੱਧ ਪਾਣੀ ਮਿਲੇਗਾ ਜਿਨਾਂ ਵਿਚ ਯੂਰੇਨੀਅਮ, ਫਲੋਰਾਇਡ ਅਤੇ ਆਰਸੈਨਿਕ ਦੀ ਸਮੱਸਿਆ ਹੈ। ਜਲ ਜੀਵਨ ਮਿਸ਼ਨ ਤਹਿਤ ਚੱਲ ਰਹੇ ਪ੍ਰੋਜੈਕਟ ਬਾਰੇ ਵੀ ਮੰਤਰੀ ਨੂੰ ਦੱਸਿਆ ਗਿਆ।  ਮੀਟਿੰਗ ਵਿਚ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ, ਵਧੀਕ ਸਕੱਤਰ ਅਤੇ ਵਿਭਾਗ ਮੁਖੀ ਅਮਿਤ ਤਲਵਾੜ, ਵਧੀਕ ਸਕੱਤਰ ਪਰਨੀਤ ਸ਼ੇਰਗਿੱਲ, ਉੱਤਰੀ, ਦੱਖਣੀ ਤੇ ਕੇਂਦਰੀ ਖੇਤਰ ਦੇ ਚੀਫ ਇੰਜੀਨੀਅਰ ਅਤੇ ਨਿਗਰਾਨ ਇੰਜੀਨੀਅਰਾਂ ਤੋਂ ਇਲਾਵਾ ਹੋਰ ਅਧਿਕਾਰੀ ਹਾਜ਼ਰ ਸਨ। 

 

Tags: Razia Sultana , Water Supply and Sanitation Minister , Chandigarh , Punjab Pradesh Congress Committee , Congress , Punjab Congress , Government of Punjab , Punjab Government , Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD