Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਪੰਜਾਬ ਚੋਂ ਹਜ਼ਾਰਾਂ ਟਰੈਕਟਰ ਤਿਰੰਗੇ ਅਤੇ ਕੁੱਲ ਹਿੰਦ ਕਿਸਾਨ ਸਭਾ ਦੇ ਲਾਲ ਝੰਡੇ ਲਾ ਕੇ 26 ਨੂੰ ਦਿੱਲੀ ਪੁੱਜਣਗੇ - ਕਾਮਰੇਡ ਸੇਖੋਂ

ਪ੍ਰਧਾਨ ਮੰਤਰੀ ਝੂਠਾ ਵਕਾਰ ਛੱਡ ਕੇ ਅਤੇ ਵੱਡਾ ਦਿਲ ਕਰਕੇ ਤਿੰਨੇ ਕਾਲੇ ਕਾਨੂੰਨ ਰੱਦ ਕਰ ਦੇਣ - ਕਾਮਰੇਡ ਤੱਗੜ

Web Admin

Web Admin

5 Dariya News

ਜਲੰਧਰ , 23 Jan 2021

Last updated on: Jan 23, 2021, 00:00 IST

ਜ਼ਿਲ੍ਹਾ ਜਲੰਧਰ - ਕਪੂਰਥਲਾ ਦੀ ਮੀਟਿੰਗ ਜ਼ਿਲ੍ਹਾ ਹੈੱਡਕੁਆਟਰ ਭਾਈ ਰਤਨ ਸਿੰਘ ਯਾਦਗਾਰੀ ਟਰੱਸਟ ਬਿਲਡਿੰਗ ਜਲੰਧਰ ਵਿਖੇ ਹੋਈ ਜਿਸ ਦੀ ਪ੍ਰਧਾਨਗੀ  ਕਾਮਰੇਡ ਗੁਰਚੇਤਨ ਸਿੰਘ ਬਾਸੀ ਨੇ ਕੀਤੀ  । ਆਰੰਭ ਵਿੱਚ ਸੀ.ਪੀ.ਆਈ. ( ਐਮ. )  ਦੇ ਵਿਛੜੇ  ਸਿਰਮੌਰ ਆਗੂ ਕਾਮਰੇਡ ਰਘੁਨਾਥ  ਸਿੰਘ ਅਤੇ ਵਰਤਮਾਨ ਕਿਸਾਨ ਸੰਘਰਸ਼ ਦੌਰਾਨ ਸ਼ਹੀਦੀਆਂ ਪਾਉਣ ਵਾਲੇ ਡੇਢ ਸੌ ਤੋਂ ਵੱਧ ਕਿਸਾਨਾਂ ਨੂੰ  ਦੋ ਮਿੰਟ ਦਾ ਮੋਨ  ਧਾਰਨ ਕਰਕੇ ਸ਼ਰਧਾਂਜਲੀ ਭੇਂਟ ਕੀਤੀ ਗਈ  । ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸੀ.ਪੀ.ਆਈ. ( ਐਮ. )ਦੇ ਸੂਬਾ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਨੇ ਜਿੱਥੇ ਦੇਸ਼ ਅਤੇ ਪੰਜਾਬ ਦੀ ਰਾਜਨੀਤਕ ਅਤੇ ਆਰਥਿਕ ਸਥਿਤੀ ਬਾਰੇ ਚਾਨਣਾ ਪਾਇਆ । ਉੱਥੇ ਅੱਜ  ਕੱਲ ਦੇਸ਼ ਭਰ ਦੇ ਕਿਸਾਨਾਂ ਵੱਲੋਂ ਲੜੇ ਜਾ ਰਹੇ ਅਤੇ ਨਵਾਂ ਇਤਿਹਾਸ ਸਿਰਜ ਰਹੇ ਵਰਤਮਾਨ ਕਿਸਾਨ ਸੰਘਰਸ਼ ਦੇ ਵੱਖ - ਵੱਖ ਪਹਿਲੂਆਂ ਬਾਰੇ ਵੀ ਆਪਣੇ ਵਿਚਾਰ ਪੇਸ਼ ਕੀਤੇ  । ਕਾਮਰੇਡ ਸੇਖੋਂ ਨੇ ਕਿਹਾ ਕਿ ਸੀ.ਪੀ. ਆਈ. ( ਐੱਮ. ) ਪਹਿਲੇ ਦਿਨ ਤੋਂ ਹੀ ਇਸ ਸੰਘਰਸ਼ ਦੀ ਮੁਕੰਮਲ ਹਿਮਾਇਤ  ਕਰਦੀ ਆ ਰਹੀ ਹੈ ਅਤੇ ਅੰਤਿਮ ਜਿੱਤ ਤੱਕ ਇਸ ਨੂੰ ਜਾਰੀ ਰੱਖੇਗੀ  । ਕਾਮਰੇਡ ਸੇਖੋਂ ਨੇ ਪੰਜਾਬ ਦੇ ਸਮੂਹ ਕਿਸਾਨਾਂ ਅਤੇ ਹੋਰ ਸਾਰੇ ਜਮਹੂਰੀ ਸੋਚ ਵਾਲੇ ਪੰਜਾਬੀਆਂ ਨੂੰ ਹੋਕਾ ਦਿੱਤਾ ਕਿ ਉਹ 26 ਜਨਵਰੀ ਦੀ ਇਤਿਹਾਸਕ ਟਰੈਕਟਰ ਪਰੇਡ ਵਿੱਚ ਲੱਖਾਂ ਦੀ ਗਿਣਤੀ  ਵਿੱਚ ਸ਼ਮੂਲੀਅਤ ਕਰਨ ਲਈ ਹੁੰਮ ਹੁਮਾ ਕੇ ਦਿੱਲੀ ਪਹੁੰਚਣ  । ਕਾਮਰੇਡ ਸੇਖੋਂ ਨੇ ਦੱਸਿਆ ਕਿ 26 ਜਨਵਰੀ ਦੇ ਲਾਮਿਸਾਲ ਟਰੈਕਟਰ ਮਾਰਚ ਵਿਚ ਸ਼ਾਮਲ ਹੋਣ ਲਈ ਪੰਜਾਬ ਵਿੱਚੋਂ ਹਜ਼ਾਰਾਂ ਟਰੈਕਟਰ ਕੌਮੀ ਝੰਡਾ ਤਿਰੰਗਾ ਅਤੇ ਕੁੱਲ ਹਿੰਦ ਕਿਸਾਨ ਸਭਾ ਦੇ ਲਾਲ ਝੰਡੇ ਲਾ ਕੇ ਦਿੱਲੀ ਪਹੁੰਚਣਗੇ  । ਕਾਮਰੇਡ ਸੇਖੋਂ ਅਨੁਸਾਰ ਹਜ਼ਾਰਾਂ ਦੀ ਗਿਣਤੀ ਵਿੱਚ ਟਰੈਕਟਰ ਪਹਿਲਾਂ ਹੀ ਦਿੱਲੀ ਨੂੰ ਚਾਲੇ ਪਾ ਚੁੱਕੇ ਹਨ  । 

ਇਨ੍ਹਾਂ ਵਿਚੋਂ ਇਕ ਵੱਡਾ ਹਿੱਸਾ ਤਾਂ ਦਿੱਲੀ ਦੀਆਂ ਬਰੂਹਾਂ ਉੱਤੇ ਪਹਿਲਾਂ ਹੀ ਪਹੁੰਚ ਚੁੱਕਾ ਹੈ  । ਸੂਬਾ ਸਕੱਤਰੇਤ ਮੈਂਬਰ ਅਤੇ ਜ਼ਿਲ੍ਹਾ ਸਕੱਤਰ ਕਾਮਰੇਡ ਲਹਿੰਬਰ ਸਿੰਘ ਤੱਗੜ ਨੇ ਇਸ ਮੌਕੇ ਤੇ ਸੰਬੋਧਨ ਕਰਦੇ ਹੋਏ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜ਼ੋਰਦਾਰ ਅਪੀਲ ਕੀਤੀ ਕਿ ਪ੍ਰਧਾਨ ਮੰਤਰੀ ਝੂਠੇ ਵਕਾਰ ਦੇ ਸਵਾਲ  ਨੂੰ ਛੱਡ ਕੇ ਅਤੇ ਵੱਡਾ ਦਿਲ ਕਰਕੇ ਤਿੰਨੇ ਕਾਲੇ ਕਾਨੂੰਨਾਂ ਨੂੰ ਆਪਣੇ ਤੌਰ ਤੇ ਹੀ ਰੱਦ ਕਰ ਦੇਣ ਅਤੇ ਕਿਸਾਨਾਂ ਦੀਆਂ ਬਾਕੀ ਮੰਗਾਂ ਜਿਵੇ ਕਿ ਐੱਮ.ਐੱਸ.ਪੀ. , ਸਰਕਾਰੀ ਖ਼ਰੀਦ ਅਤੇ ਪਬਲਿਕ  ਵੰਡ ਪ੍ਰਣਾਲੀ ( ਪੀ.ਡੀ.ਐਸ.) ਦੀ ਕਾਨੂੰਨੀ ਗਾਰੰਟੀ ਨੂੰ ਪ੍ਰਵਾਨ ਕਰ ਲੈਣ  । ਕਾਮਰੇਡ ਤੱਗੜ ਨੇ ਕਿਹਾ ਕਿ ਅਜਿਹਾ ਕਰਨ ਨਾਲ ਪ੍ਰਧਾਨ ਮੰਤਰੀ ਦਾ ਕੱਦ ਛੋਟਾ ਨਹੀਂ ਹੋਵੇਗਾ ਸਗੋਂ ਹੋਰ ਉੱਚਾ ਹੋਵੇਗਾ  ।ਮੀਟਿੰਗ ਵਿੱਚ ਹੋਏ ਬਾਕੀ ਫ਼ੈਸਲਿਅਂ ਬਾਰੇ ਕਾਮਰੇਡ ਤੱਗੜ ਨੇ ਦੱਸਿਆ ਕਿ 28 ਫ਼ਰਵਰੀ ਤੱਕ ਦੋਹਾਂ ਜ਼ਿਲ੍ਹਿਆਂ ਵਿੱਚ ਸਾਰੀ ਪਾਰਟੀ ਮੈਂਬਰਸ਼ਿਪ ਦਾ ਨਵੀਨੀਕਰਨ ਮੁਕੰਮਲ ਕਰ ਲਿਆ ਜਾਵੇਗਾ  । ਪਾਰਟੀ ਵਾਸਤੇ ਫੰਡ ਇਕੱਠਾ ਕਰਨ ਅਤੇ ਪਾਰਟੀ ਦੇ ਬੁਲਾਰੇ ਮਾਸਿਕ ਲੋਕ ਲਹਿਰ ਦੀ ਜੀਵਨ ਗਾਹਕ ਬਣਾਉਣ ਦੀਆਂ ਮੁਹਿੰਮਾਂ ਵੀ 28 ਫਰਵਰੀ ਤੱਕ ਮੁਕੰਮਲ ਕਰ ਲਈਆਂ ਜਾਣਗੀਆਂ  । ਜ਼ਿਲ੍ਹੇ ਵਿਚ ਹੋਣ ਵਾਲੀਆਂ ਮਿਉਂਸਿਪਲ ਕਮੇਟੀਆਂ ਅਤੇ ਨਗਰ ਪੰਚਾਇਤਾਂ ਦੀ ਚੋਣਾਂ ਵਿਚ ਵੀ ਪਾਰਟੀ ਸ਼ਮੂਲੀਅਤ ਕਰੇਗੀ  । ਮੀਟਿੰਗ ਵਿੱਚ ਕਾਮਰੇਡ ਸੁਖਪ੍ਰੀਤ ਸਿੰਘ ਜੌਹਲ , ਪ੍ਰਸ਼ੋਤਮ ਬਿਲਗਾ , ਪ੍ਰਕਾਸ਼ ਕਲੇਰ , ਸੁਖਦੇਵ ਸਿੰਘ ਬਾਸੀ , ਵਰਿੰਦਰਪਾਲ ਕਾਲਾ , ਗੁਰਪਰਮਜੀਤ ਕੌਰ ਤੱਗੜ  , ਵਿਜੈ ਧਰਨੀ , ਮਲਕੀਤ ਚੰਦ ਭੋਇਪੁਰੀ , ਰਾਮ ਮੂਰਤੀ ਸਿੰਘ , ਸੀਤਲ ਸਿੰਘ ਸੰਘਾ ਅਤੇ ਹੋਰ ਸਾਥੀਆਂ ਨੇ ਸ਼ਮੂਲੀਅਤ ਕੀਤੀ  । ਇਸ ਮੌਕੇ ਤੇ ਜ਼ਿਲ੍ਹੇ ਵੱਲੋਂ 22000 ਰੁਪਏ ਪਾਰਟੀ ਫੰਡ ਵੀ ਸਾਥੀ ਸੇਖੋਂ ਨੂੰ ਭੇਂਟ ਕੀਤਾ ਗਿਆ  । ਕਾਮਰੇਡ ਤੱਗੜ ਨੇ ਦੱਸਿਆ ਕਿ ਹੁਣ ਤੱਕ ਕੁੱਲ 71000 ਰੁਪਏ ਜ਼ਿਲ੍ਹੇ ਵਲੋਂ  ਸੂਬਾ ਪਾਰਟੀ ਨੂੰ ਭੇਂਟ ਕੀਤੇ ਜਾ ਚੁੱਕੇ ਹਨ  । ਕਿਸਾਨ ਸੰਘਰਸ਼ ਵਾਸਤੇ ਦਿੱਲੀ ਮੋਰਚੇ ਵਿਚ ਭੇਜੀ ਸਹਾਇਤਾ ਇਸ ਤੋਂ ਵੱਖਰੀ ਹੈ  । ਅੰਤ ਵਿੱਚ ਕਾਮਰੇਡ ਗੁਰਚੇਤਨ ਸਿੰਘ ਬਾਸੀ ਨੇ ਸਾਰੇ ਸਾਥੀਆਂ ਦਾ ਧੰਨਵਾਦ ਕੀਤਾ ।

 

Tags: Protest , MSP , #FarmLaws , Farm Laws , #FarmerBills , Farmer Bills , #FarmersProtest , Farmers Protest , Protest

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD