Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਅਜ਼ਾਦ ਗਰੁੱਪ ਨੂੰ ਝਟਕਾ : ਅਕਾਲੀ ਦਲ ਦੇ 2 ਵਿੰਗਾਂ ਦੇ ਪ੍ਰਧਾਨਾਂ ਨੇ ਕੀਤੀ ਘਰ ਵਾਪਸੀ

ਆਜ਼ਾਦ ਗਰੁੱਪ ਦੇ ਹੋਰ ਉਮੀਦਵਾਰ ਵੀ ਜਲਦ ਹੋਣਗੇ ਅਕਾਲੀ ਦਲ ’ਚ ਸ਼ਾਮਲ : ਬਰਾੜ

Web Admin

Web Admin

5 Dariya News

ਐਸ.ਏ.ਐਸ. ਨਗਰ , 23 Jan 2021

Last updated on: Jan 23, 2021, 00:00 IST

ਕੁਲਵੰਤ ਸਿੰਘ ਦੀ ਅਗਵਾਈ ਵਾਲੇ ਆਜ਼ਾਦ ਗਰੁੱਪ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਸ਼੍ਰੋਮਣੀ ਅਕਾਲੀ ਦਲ ਬੀ. ਸੀ. ਵਿੰਗ ਦੇ ਜ਼ਿਲਾ ਪ੍ਰਧਾਨ ਅਤੇ ਸਾਬਕਾ ਅਕਾਲੀ ਕੌਂਸਲਰ ਗੁਰਮੁਖ ਸਿੰਘ ਸੋਹਲ ਨੇ ਆਪਣੇ ਸਾਥੀਆਂ ਸਮੇਤ  ਸ਼੍ਰੋਮਣੀ ਅਕਾਲੀ ਦਲ ਵਿਚ ਘਰ ਵਾਪਸੀ ਕਰ ਲਈ। ਅੱਜ ਤੜਕਸਾਰ ਪ੍ਰੋ. ਪ੍ਰੇਮ ਸਿੰਘ  ਚੰਦੂਮਾਜਰਾ, ਸੀਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦੇ ਗ੍ਰਹਿ ਫੇਜ਼-2 ਵਿਖੇ ਪੁੱਜ ਕੇ ਉਨ੍ਹਾਂ ਪ੍ਰੋ. ਚੰਦੂਮਾਜਰਾ ਦਾ ਅਸ਼ੀਰਵਾਦ ਪ੍ਰਾਪਤ ਕੀਤਾ ਅਤੇ ਪਾਰਟੀ ਦੇ ਚੋਣ ਨਿਸ਼ਾਨ ਤੱਕੜੀ ਉੱਤੇ ਹੀ ਚੋਣ ਲੜਨ ਦਾ ਐਲਾਨ ਕੀਤਾ। ਜ਼ਿਕਰਯੋਗ ਹੈ ਕਿ ਬੀਬੀ ਕੁਲਦੀਪ ਕੌਰ ਕੰਗ ਪ੍ਰਧਾਨ ਇਸਤਰੀ ਵਿੰਗ ਪਹਿਲਾਂ ਹੀ ਅਜਾਦ ਗਰੁੱਪ ਨੂੰ ਛੱਡ ਕੇ ਅਕਾਲੀ ਵਿਚ ਵਿਚ ਆ ਚੁੱਕੇ ਹਨ। ਇਸ ਮੌਕੇ ਪਾਰਟੀ ਦੇ ਜ਼ਿਲਾ ਸਹਾਇਕ ਅਬਜ਼ਰਵਰ ਤੇ ਚਰਨਜੀਤ ਸਿੰਘ ਬਰਾੜ ਸਿਆਸੀ ਸਕੱਤਰ ਤੇ ਬੁਲਾਰਾ ਨੇ ਕਿਹਾ ਕਿ ਉਪਰੋਕਤ 2 ਜ਼ਿਲਾ ਵਿੰਗਾਂ ਦੇ ਪ੍ਰਧਾਨਾਂ ਦਾ ਅਜ਼ਾਦ ਗਰੁੱਪ ਵਿਚੋਂ ਵਾਪਸ ਆਉਣ ਨਾਲ ਅਕਾਲੀ ਦਲ ਹੋਰ ਮਜ਼ਬੂਤ ਹੋ ਗਿਆ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਆਜ਼ਾਦ ਗਰੁੱਪ ਦੇ ਹੋਰ  ਉਮੀਦਵਾਰ ਵੀ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਅਜ਼ਾਦ ਗਰੁੱਪ ਵਿਚ ਹੁਣ ਤੱਕ ਜਿੰਨੇ ਵੀ ਉਮੀਦਵਾਰ ਗਏ ਹਨ, ਉਨ੍ਹਾਂ ਵਿਚ ਬਹੁਤ ਸਾਰੇ ਅਕਾਲੀ ਦਲ ਵਿਚੋਂ ਬਾਗੀ ਹੋ ਕੇ ਗਏ ਹਨ। ਉਮੀਦ ਹੈ ਕਿ ਉਨ੍ਹਾਂ ਵਿਚੋਂ ਬਹੁਤਿਆਂ ਦੀ ਛੇਤੀ ਹੀ ਘਰ ਵਾਪਸੀ ਹੋ ਜਾਵੇਗੀ, ਕਿਉਂਕਿ ਝੂਠ ਦੇ ਪੈਰ ਨਹੀਂ ਹੁੰਦੇ, ਉਨ੍ਹਾਂ ਨੂੰ ਗੁੰਮਰਾਹ ਕਰਕੇ ਅਜ਼ਾਦ ਗਰੁੱਪ ਵਿਚ ਸ਼ਾਮਿਲ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਕ ਪੁਰਾਣੀ ਪਾਰਟੀ ਹੈ, ਜਿਸ ਦੀ ਹੋਂਦ ਹਮੇਸ਼ਾ ਬਰਕਰਾਰ ਰਹੇਗੀ। ਆਜ਼ਾਦ ਗਰੁੱਪ ਵਾਲੇ ਤਾਂ ਖੂਹ ਦੇ ਡੱਡੂ ਵਾਂਗ ਹੁੰਦੇ ਹਨ ਜੋ ਕੇਵਲ ਬਰਸਾਤਾਂ ਵਿਚ ਹੀ ਬਾਹਰ ਨਿਕਲਦੇ ਹਨ। ਉਨ੍ਹਾਂ ਕਿਹਾ ਕਿ ਉੱਧਰ ਜੇਕਰ ਕਾਂਗਰਸ ਦੀ ਗੱਲ ਕਰੀਏ ਤਾਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਮੋਹਾਲੀ ਦੇ ਲੋਕ ਹੁਣ ਭਾਲੀਭਾਂਤ ਜਾਣ ਚੁੱਕੇ ਹਨ ਕਿ ਉਸ ਕੋਲ ਫੋਕੋ ਵਾਅਦਿਆਂ ਤੋਂ ਸਿਵਾ ਹੋ ਕੁਝ ਨਹੀਂ ਮਿਲ ਸਕਦਾ। ਅਕਾਲੀਆਂ ਵਲੋਂ ਸ਼ਹਿਰ ਦੇ ਕਰਵਾਏ ਵਿਕਾਸ ਕਾਰਜਾਂ ਨੂੰ ਵੀ ਕਾਂਗਰਸੀ ਆਪਣੇ ਵਲੋ ਕਰਵਾਏ ਕਹਿ ਕੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ, ਪਰ ਅੱਜ ਦਾ ਪੜਿਆ-ਲਿਖਆ ਨੌਜਵਾਨ ਵਰਗ  ਚੰਗੀ ਤਰ੍ਹਾਂ ਸਮਝ ਚੁੱਕਾ ਹੈ ਕਿ ਕੋਣ ਕਿੰਨੇ ਪਾਣੀ ਵਿਚ ਹੈ।ਸ. ਬਰਾੜ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਦੌਰਾਨ ਅਾਪਣੇ ਚੋਣ ਮੈਨੀਫੈਸਟੋ ਵਿਚ ਮੋਹਾਲੀ ਦੇ ਵਿਕਾਸ ਸਬੰਧੀ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕਰਕੇ ਸਿਹਤ ਮੰਤਰੀ ਬਣੇ ਬਲਬੀਰ ਸਿੱਧੂ ਨੇ  ਹਮੇਸ਼ਾ ਸ਼ਹਿਰ ਦੇ ਵਿਕਾਸ ਨੂੰ ਅੱਖੋ-ਪਰੋਖਾ ਕਰ ਕੇ ਮੋਹਾਲੀ ਨੂੰ ਵਿਨਾਸ਼ ਵੱਲ ਧਕੇਲਿਅਾ ਹੈ  ਅਤੇ ਬਲਬੀਰ ਸਿੱਧੂ ਨੇ ਸਿਰਫ ਅਾਪਣੇ ਪਰਿਵਾਰਵਾਦ ਨੂੰ ਉਤਸ਼ਾਹਿਤ ਕੀਤਾ ਹੈ, ਜਿਸ ਦੀ ਉਦਾਹਰਣ ਉਨਾਂ ਦੇ ਸਕੇ ਭਰਾ ਅਮਰਜੀਤ ਸਿੰਘ ਜੀਤੀ ਸਿੱਧੂ ਹਨ, ਜਿਨਾਂ ਨੂੰ ਮੇਅਰ ਦੇ ਉਮੀਦਵਾਰ ਵਜੋ ਅੱਗੇ  ਲਿਆਉਣ ਲਈ ਵਾਰਡ ਨੰਬਰ 10 ਤੋਂ ਕਾਰਪੋਰੇਸ਼ਨ ਚੋਣਾ ਵਿਚ ਖੜਾ ਕਰ ਿਦੱਤਾ ਹੈ ਤਾਂ ਜੋ ਇਹ ਦੋਵੇਂ ਭਰਾ ਰਲ ਕਿ ਸ਼ਹਿਰ ਨੂੰ ਲੁੱਟ ਸਕਣ, ਪਰ ਹੁਣ ਮੋਹਾਲੀ ਦੇ ਲੋਕ ਬਲਬੀਰ ਸਿੱਧ ਦੀਆਂ ਇਨਾਂ ਲੂਬੜ ਚਾਲਾਂ ਨੂੰ ਭਲੀਭਾਂਤੀ ਜਾਣ ਚੁੱਕੇ ਹਨ।ਇਸ ਮੌਕੇ ਹੋਰਨਾਂ ਤੋਂ ਇਲਾਵਾ ਐਡਵੋਕੇਟ ਸਿਮਰਨਜੀਤ ਸਿੰਘ ਚੰਦੂਮਾਜਰਾ, ਸੀਨੀਅਰ ਅਕਾਲੀ ਨੇਤਾ ਪ੍ਰਦੀਪ ਸਿੰਘ ਭਾਰਜ, ਗੁਰਮੁਖ ਸਿੰਘ ਸੋਹਲ ਪ੍ਰਧਾਨ ਬੀ. ਸੀ. ਵਿੰਗ ਜਿਲਾ ਮੋਹਾਲੀ, ਰਾਜ ਪ੍ਰੀਤ ਸਿੰਘ, ਗੁਰਪ੍ਰੀਤ ਸਿੰਘ ਮੋਹਾਲੀ, ਨਵ ਨਰਾਇਣ ਸਿੰਘ ਅਜਲਾ ਵੀ ਹਾਜਰ ਸਨ।

 

Tags: Prem Singh Chandumajra , Shiromani Akali Dal , SAD , Akali Dal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD