Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਅਕਾਲੀ ਦਲ ਨੇ ਵਾਰਡ ਨੰਬਰ 41 ਤੋਂ ਬੀਬੀ ਬਰਾੜ ਅਤੇ 49 ਤੋਂ ਬੀਬੀ ਜਸਮੀਨ ਕੌਰ ਨੂੰ ਉਮੀਦਵਾਰ ਵਜੋਂ ਐਲਾਨਿਆ

ਨਿਗਮ ਚੌਣਾਂ ਵਿੱਚ ਬਹੁਮਤ ਹਾਸਲ ਕਰਾਂਗੇ : ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਬਰਾੜ

Web Admin

Web Admin

5 Dariya News

ਮੋਹਾਲੀ , 24 Jan 2021

Last updated on: Jan 24, 2021, 00:00 IST

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਅੱਜ ਵਾਰਡ ਨੰਬਰ 41 ਤੋਂ ਰਣਜੀਤ ਕੌਰ ਬਰਾੜ ਤੇ ਵਾਰਡ ਨੰਬਰ 49 ਤੋਂ ਜਸਮੀਨ ਕੌਰ ਐਮ. ਏ, ਬੀ.ਐੱਡ ਨੂੰ  ਉਮੀਦਵਾਰਾਂ ਵਜੋਂ ਐਲਾਨ ਕਰ ਦਿੱਤਾ, ਜਿਸ ਉਪਰੰਤ ਪ੍ਰੋ. ਚੰਦੂਮਾਜਰਾ ਨੇ ਸ਼੍ਰੋਮਣੀ ਅਕਾਲੀ ਦਲ ਬੀ. ਸੀ. ਵਿੰਗ ਦੇ ਜ਼ਿਲਾ ਪ੍ਰਧਾਨ ਅਤੇ ਸਾਬਕਾ ਅਕਾਲੀ ਕੌਂਸਲਰ ਗੁਰਮੁਖ ਸਿੰਘ ਸੋਹਲ , ਇਸਤਰੀ ਵਿੰਗ ਦੀ ਪ੍ਰਧਾਨ ਬੀਬੀ ਕੁਲਦੀਪ ਕੌਰ ਕੰਗ  ਅਤੇ ਉਮੀਦਵਾਰ ਜਸਪਾਲ ਸਿੰਘ ਸਮੇਤ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਅਰਦਾਸ ਕਰਕੇ ਚੋਣ ਮੁਹਿੰਮ ਦਾ ਆਗਾਜ ਕੀਤਾ।ਨਵੇਂ ਉਮੀਦਵਾਰਾਂ ਦੀ ਚੋਣ ਮੁਹਿੰਮ ਦੀ ਸ਼ੁਰੂਆਤ ਕਰਦਿਆ  ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਪੜ੍ਹੇ-ਲਿਖੇ ਉਮੀਦਵਾਰਾਂ ਦਾ ਅਕਾਲੀ ਦਲ ਨਾਲ ਜੁੜਨਾ ਇਸ ਗੱਲ ਦਾ ਸੰਕੇਤ ਹੈ ਕਿ ਹੁਣ ਉਹ ਦਿਨ ਦੂਰ ਨਹੀਂ ਜਦੋਂ ਮੋਹਾਲੀ ਵਿਚੋਂ ਕਾਂਗਰਸ ਅਤੇ ਆਜਾਦ ਪਾਰਟੀ ਦਾ ਪੱਕੇ ਤੌਰ ’ਤੇ ਭੋਗ ਪੈ ਜਾਵੇਗਾ, ਕਿਉਂਕਿ ਨੌਜਵਾਨ ਵਰਗ ਚੰਗੀ ਤਰ੍ਹਾਂ ਸਮਝ ਚੁੱਕਾ ਹੈ ਕਿ ਉਨ੍ਹਾਂ ਲਈ ਕਿਹੜੀ ਪਾਰਟੀ ਠੀਕ ਹੈ । ਉਨ੍ਹਾਂ ਕਿਹਾ ਕਿ ਕੁਲਵੰਤ ਸਿੰਘ ਦੀ ਅਗਵਾਈ ਵਾਲੇ ਆਜ਼ਾਦ ਗਰੁੱਪ ਨੂੰ ਕੱਲ ਉਸ ਵੇਲੇ ਵੱਡਾ ਝਟਕਾ ਲੱਗਾ ਸੀ ਜਦੋਂ ਸ਼੍ਰੋਮਣੀ ਅਕਾਲੀ ਦਲ ਬੀ. ਸੀ. ਵਿੰਗ ਦੇ ਜ਼ਿਲਾ ਪ੍ਰਧਾਨ ਅਤੇ ਸਾਬਕਾ ਅਕਾਲੀ ਕੌਂਸਲਰ ਗੁਰਮੁਖ ਸਿੰਘ ਸੋਹਲ ਨੇ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿਚ ਘਰ ਵਾਪਸੀ ਕਰ ਲਈ ਸੀ ਤੇ ਉੱਧਰ ਬੀਬੀ ਕੁਲਦੀਪ ਕੌਰ ਕੰਗ ਪ੍ਰਧਾਨ ਇਸਤਰੀ ਵਿੰਗ ਪਹਿਲਾਂ ਹੀ ਆਜਾਦ ਗਰੁੱਪ ਨੂੰ ਛੱਡ ਕੇ ਅਕਾਲੀ ਵਿਚ ਵਿਚ ਆ ਚੁੱਕੇ ਹਨ।

ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ  ਕਿਹਾ ਕਿ ਕੁਲਵੰਤ ਸਿੰਘ ਦੇ ਆਜ਼ਾਦ ਗਰੁੱਪ ਵਿਚ ਹੁਣ ਤੱਕ ਜਿੰਨੇ ਵੀ ਉਮੀਦਵਾਰ ਗਏ ਹਨ, ਉਨ੍ਹਾਂ ਵਿਚ ਬਹੁਤ ਸਾਰੇ ਅਕਾਲੀ ਦਲ ਵਿਚੋਂ ਬਾਗੀ ਹੋ ਕੇ ਗਏ ਹਨ। ਉਮੀਦ ਹੈ ਕਿ ਉਨ੍ਹਾਂ ਵਿਚੋਂ ਬਹੁਤਿਆਂ ਦੀ ਛੇਤੀ ਹੀ ਘਰ ਵਾਪਸੀ ਹੋ ਜਾਵੇਗੀ।ਉਨ੍ਹਾਂ ਕਿਹਾ ਕਿ ਸਾਬਕਾ ਮੇਅਰ ਕੁਲਵੰਤ ਸਿੰਘ ਨੇ ਆਪਣੇ ਕਾਰਜਕਾਲ ਦੌਰਾਨ ਸ਼ਹਿਰ ਲਈ ਕੋਈ ਵਿਕਾਸ ਕੰਮ ਨਹੀਂ ਕੀਤਾ। ਮੇਅਰ ਦੇ ਅਹੁਦੇ ’ਤੇ ਰਹਿੰਦਿਆਂ ਸ਼ਹਿਰ ਵਾਸੀਆਂ ਬਾਰੇ ਬਿਲਕੁੱਲ ਨਹੀਂ ਸੋਚਿਆ। ਕੇਵਲ ਆਪਣੇ ਚਹੇਤਿਆਂ ਨੂੰ ਹੀ ਤਰਜੀਹ ਦਿੱਤੀ । ਉੱਧਰ ਜੇਕਰ ਕਾਂਗਰਸ ਦੀ ਗੱਲ ਕਰੀਏ ਤਾਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਮੋਹਾਲੀ ਦੇ ਲੋਕ ਹੁਣ ਭਾਲੀਭਾਂਤ ਜਾਣ ਚੁੱਕੇ ਹਨ ਕਿ ਉਸ ਕੋਲ ਫੋਕੋ ਵਾਅਦਿਆਂ ਤੋਂ ਸਿਵਾ ਹੋ ਕੁਝ ਨਹੀਂ ਮਿਲ ਸਕਦਾ। ਅਕਾਲੀਆਂ ਵਲੋਂ ਸ਼ਹਿਰ ਦੇ ਕਰਵਾਏ ਵਿਕਾਸ ਕਾਰਜਾਂ ਨੂੰ ਵੀ ਕਾਂਗਰਸੀ ਆਪਣੇ ਵਲੋ ਕਰਵਾਏ ਕਹਿ ਕੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ, ਪਰ ਅੱਜ ਦਾ ਪੜਿਆ-ਲਿਖਆ ਨੌਜਵਾਨ ਵਰਗ ਚੰਗੀ ਤਰ੍ਹਾਂ ਸਮਝ ਚੁੱਕਾ ਹੈ ਕਿ ਕੋਣ ਕਿੰਨੇ ਪਾਣੀ ਵਿਚ ਹੈ।ਇਸ ਮੌਕੇ ਪ੍ਰਦੀਪ ਭਾਰਦਵਾਜ, ਬੀਬੀ ਕੁਲਦੀਪ ਕੌਰ ਕੰਗ, ਸਤਨਾਮ ਕੌਰ ਸੋਹਲ, ਜਸਪਾਲ ਸਿੰਘ, ਗੁਰਮੁਖ ਸਿੰਘ ਸੋਹਲ, ਹਰਪਾਲ ਸਿੰਘ ਬਰਾੜ, ਮਨਜੀਤ ਸਿੰਘ ਮਾਨ ਆਦਿ ਹਾਜਰ ਸਨ।

 

Tags: Prem Singh Chandumajra , Shiromani Akali Dal , SAD , Akali Dal , Jasmine Kaur , Ranjit Kaur Brar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD