Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਸੋਹਾਣਾ ਦੇ ਭ੍ਰਿਸ਼ਟਾਚਾਰ ਪ੍ਰਵਿਰਤੀ ਵਾਲੇ ਲੋਕਾਂ ਦੇ ਦੋਗਲੇ ਚਿਹਰੇ ਆਏ ਸਾਹਮਣੇ : ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ

ਵਾਰਡ ਨੰਬਰ 32 ਤੋਂ ਕੁਸ਼ਲ ਸ਼ਰਮਾ ਸੋਹਾਣਾ ਦੀ ਚੋਣ ਮੁਹਿੰਮ ਨੂੰ ਵਾਰਡ ਦੇ ਵਾਸ਼ਿੰਦਿਆਂ ਨੇ ਹੀ ਖੁਦ ਸਾਂਭਿਆ

Web Admin

Web Admin

5 Dariya News

ਮੁਹਾਲੀ , 24 Jan 2021

Last updated on: Jan 24, 2021, 00:00 IST

10 ਸਾਲ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਉਸ ਤੋਂ ਬਾਅਦ ਵੀ 4 ਸਾਲ ਨਗਰ ਨਿਗਮ ਵਿਚ ਸੱਤਾ ਦਾ ਆਨੰਦ ਮਾਣਨ ਵਾਲੇ ਲੋਕ ਹੁਣ ਮੌਕੇ ਤੋਂ ਫ਼ਰਾਰ ਹੋ ਗਏ ਹਨ ਪ੍ਰੰਤੂ ਲੋਕ ਹੁਣ ਇਨ੍ਹਾਂ  ਦੀ ਮੌਕਾਪ੍ਰਸਤੀ ਦੀ ਖੇਡ ਤੋਂ ਜਾਣੂ ਹੋ ਚੁੱਕੇ ਹਨ ਅਤੇ ਉਹ ਇਨ੍ਹਾਂ ਚੋਣਾਂ ਵਿੱਚ ਅਜਿਹੇ ਨੇਤਾਵਾਂ ਨੂੰ ਸਬਕ ਸਿਖਾਉਣ ਦਾ ਧਾਰੀ ਬੈਠੇ ਹਨ,  ਇਹ ਗੱਲ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਨੇ ਸੋਹਾਣਾ ਵਿਖੇ ਕਹੀ । ਪ੍ਰੋ:ਚੰਦੂਮਾਜਰਾ ਵਾਰਡ ਨੰਬਰ 32  ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਕੁਸ਼ਲ ਸ਼ਰਮਾ ਸੋਹਾਣਾ ਦੀ ਹਮਾਇਤ ਵਿੱਚ ਰੱਖੀ ਮੀਟਿੰਗ  ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।  ਇਸ ਮੌਕੇ ਤੇ ਸੋਹਾਣਾ ਦੇ ਵੱਡੀ ਗਿਣਤੀ ਵਿੱਚ ਪਰਿਵਾਰਾਂ ਨੇ ਕੁਸ਼ਲ ਸ਼ਰਮਾ ਸੁਹਾਣਾ ਦੀ ਚੋਣ ਮੁਹਿੰਮ ਨੂੰ ਖ਼ੁਦ  ਸਾਂਭਣ ਦਾ ਅੈਲਾਨ ਕੀਤਾ। ਇੱਥੇ ਇਹ ਵਰਣਨਯੋਗ ਹੈ ਕਿ  ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਕੁਸ਼ਲ ਸ਼ਰਮਾ ਸੁਹਾਣਾ ਦੇ ਹੱਕ ਵਿੱਚ  ਹੋਈ ਇਕੱਤਰਤਾ ਦੌਰਾਨ ਅਜਿਹਾ ਅਸਰ ਵੇਖਣ ਨੂੰ ਮਿਲਿਆ ਕਿ ਲੋਕਾਂ ਨੇ ਸੋਹਾਣਾ ਦੇ ਨੇਤਾ ਜਿਹੜੇ ਮੌਕੇ ਤੋਂ ਸ਼੍ਰੋਮਣੀ ਅਕਾਲੀ ਦਲ ਨੂੰ ਤਿਲਾਂਜਲੀ ਦੇ ਕੇ ਆਜ਼ਾਦ ਗਰੁੱਪ ਵਿੱਚ ਸ਼ਾਮਲ ਹੋ ਕੇ ਹੋ ਗਏ ਹਨ,  ਉਨ੍ਹਾਂ ਨੂੰ ਸਬਕ ਸਿਖਾਉਣ ਦਾ ਮਨ  ਬਣਾਈ ਬੈਠੇ ਹਨ । ਇਸ ਮੌਕੇ ਤੇ ਮੌਜੂਦ ਹਾਜ਼ਰ ਇਕੱਤਰਤਾ ਵਿੱਚ ਹਾਜ਼ਰ ਲੋਕਾਂ ਨੇ ਕਿਹਾ ਕਿ ਇਨ੍ਹਾਂ ਨੇਤਾਵਾਂ  ਨੇ ਸਿਰਫ਼ ਨਿੱਜੀ ਫ਼ਾਇਦਿਆਂ ਲਈ ਹੀ ਸਿਆਸਤ ਨੂੰ ਵਰਤਿਆ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਚੋਣ ਨਿਸ਼ਾਨ ਤੱਕੜੀ ਉੱਤੇ ਚੋਣ ਜਿੱਤ ਕੇ ਸਿਰਫ਼ ਨਿੱਜੀ ਫ਼ਾਇਦੇ ਲਈ ਹੀ ਸਿਆਸਤ ਕਰਦੇ ਰਹੇ। ਇਸ ਵਾਰਡ ਦੇ ਵਾਸ਼ਿੰਦਿਆਂ ਦੀਆਂ ਚਿਰਕੋਣੀ ਮੰਗਾਂ ਅਤੇ ਰੋਜ਼ਮਰ੍ਹਾ ਦੀਆਂ ਮੁਸ਼ਕਲਾਂ ਨੂੰ ਹੱਲ ਕਰਨ ਦੀ ਥਾਂ ਉੱਤੇ ਇਹ  ਭ੍ਰਿਸ਼ਟਾਚਾਰ ਪ੍ਰਵਿਰਤੀ ਵਾਲੇ ਲੋਕ ਆਪਣੀਆਂ ਤਿਜੌਰੀਆਂ ਭਰਦੇ ਰਹੇ  । ਉਨ੍ਹਾਂ ਨੂੰ ਲੋਕਾਂ ਦੀਆਂ ਸਮੱਸਿਆਵਾਂ ਅਤੇ ਰੋਜ਼ਮੱਰ੍ਹਾ ਦੀਆਂ ਮੁਸ਼ਕਲਾਂ ਨਾਲ ਕੋਈ ਲੈਣਾ ਦੇਣਾ ਕਦੇ ਵੀ ਨਹੀਂ ਰਿਹਾ। ਇਸ ਮੌਕੇ ਤੇ ਮੌਜੂਦ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਨੇ ਪੱਤਰਕਾਰਾਂ ਵੱਲੋਂ ਪੁੱਛੇ ਇਕ ਸਵਾਲ ਦੇ ਜਵਾਬ ਵਿੱਚ ਸਪਸ਼ਟ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਵਿੱਚ ਇਨ੍ਹਾਂ ਚੋਣਾਂ ਨੂੰ ਲੈ ਕੇ ਕਾਫੀ ਉਤਸ਼ਾਹ ਪਾਇਆ  ਜਾ ਰਿਹਾ ਹੈ ਅਤੇ ਉਹ ਖ਼ੁਦ ਅਗਾਂਹ ਹੋ ਕੇ ਵੱਖ -ਵੱਖ ਵਾਰਡਾਂ ਵਿੱਚ ਆਪਣੀਆਂ ਡਿਊਟੀਆਂ ਸੰਭਾਲ ਰਹੇ ਹਨ ਅਤੇ ਪਲ -ਪਲ ਸਾਰੇ ਵਾਰਡਾਂ ਵਿੱਚ ਚੋਣ ਮੁਹਿੰਮ ਨੂੰ ਸਿਖਰ ਉਤੇ ਪਹੁੰਚਾ ਰਹੇ ਹਨ  ਅਤੇ ਬਿਨਾਂ ਸ਼ੱਕ ਮੋਹਾਲੀ ਕਾਰਪੋਰੇਸ਼ਨ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਚੋਣ ਨਿਸ਼ਾਨ ਤੱਕੜੀ ਤੋਂ ਜਿੱਤ ਕੇ ਆਪਣਾ ਮੇਅਰ ਚੁਣਨ ਜਾ ਰਹੇ ਹਨ।

 

Tags: Prem Singh Chandumajra , Shiromani Akali Dal , SAD , Akali Dal , Jasmine Kaur , Ranjit Kaur Brar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD