Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਆਮ/ਜ਼ਿਮਨੀ ਚੋਣਾਂ-2021 ਸਬੰਧੀ ਪ੍ਰੋਗਰਾਮ ਦਾ ਐਲਾਨ

ਰਾਜ ਚੋਣ ਕਮਿਸ਼ਨ ਵੱਲੋਂ ਸਮਾਂ-ਸਾਰਣੀ ਦਾ ਐਲਾਨ, ਚੋਣ ਹਲਕਿਆਂ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ

Web Admin

Web Admin

5 Dariya News

ਚੰਡੀਗੜ੍ਹ , 16 Jan 2021

Last updated on: Jan 16, 2021, 00:00 IST

ਰਾਜ ਚੋਣ ਕਮਿਸ਼ਨਰ, ਪੰਜਾਬ ਜਗਪਾਲ ਸਿੰਘ ਸੰਧੂ ਵੱਲੋਂ ਅੱਜ ਇਥੇ 08 ਨਗਰ ਨਿਗਮਾਂ ਅਤੇ 109 ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਆਮ/ਜ਼ਿਮਨੀ ਚੋਣਾਂ ਦੀ ਸਮਾਂ ਸਾਰਣੀ ਦਾ ਐਲਾਨ ਕੀਤਾ ਗਿਆ। ਸਮਾਂ ਸਾਰਣੀ  ਬਾਰੇ ਐਲਾਨ ਹੋਣ ਦੇ ਨਾਲ ਹੀ ਰਾਜ ਦੇ ਸਾਰੇ ਚੋਣ ਹਲਕਿਆਂ ਵਿਚ `ਆਦਰਸ਼ ਚੋਣ ਜ਼ਬਤਾ` ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ। ਚੋਣ ਪ੍ਰਕਿਰਿਆ ਦੇ ਮੁਕੰਮਲ ਹੋਣ ਤੱਕ ਚੋਣ ਜ਼ਾਬਤਾ ਲਾਗੂ ਰਹੇਗਾ।ਉਨ੍ਹਾਂ ਕਿਹਾ ਕਿ ਨਗਰ ਨਿਗਮ ਫਗਵਾੜਾ ਦੇ  ਈ.ਆਰ.ਉ. ਵਲੋਂ ਤਿਆਰ ਕੀਤੀਆਂ ਗਈਆਂ ਵੋਟਰ ਸੂਚੀਆਂ ਵਿੱਚ ਕਮੀਆਂ ਸਾਹਮਣੇ ਆਈਆਂ ਹਨ ਜਿਸ ਕਾਰਨ ਵੋਟਰ ਸੂਚੀਆਂ ਦੁਬਾਰਾ  ਤਿਆਰ ਕਰਨ ਉਪਰੰਤ ਹੀ ਨਗਰ ਨਿਗਮ ਫਗਵਾੜਾ ਦੀਆਂ ਚੋਣਾਂ  ਕਰਵਾਈ ਜਾਣਗੀਆਂ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸ੍ਰੀ ਜਗਪਾਲ ਸਿੰਘ ਸੰਧੂ ਨੇ ਕਿਹਾ ਕਿ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ 30 ਜਨਵਰੀ 2021 ਤੋਂ ਸ਼ੁਰੂ ਹੋਵੇਗੀ ਅਤੇ 3 ਫਰਵਰੀ 2021 ਨਾਮਜ਼ਦਗੀਆਂ ਭਰਨ ਦੀ ਆਖ਼ਰੀ ਮਿਤੀ ਹੋਵੇਗੀ। ਨਾਮਜ਼ਦਗੀਆਂ ਦੀ ਪੜਤਾਲ 4 ਫਰਵਰੀ 2021 ਨੂੰ ਕੀਤੀ ਜਾਏਗੀ ਜਦੋਂ ਕਿ ਨਾਮਜ਼ਦਗੀਆਂ ਵਾਪਸ ਲੈਣ ਦੀ ਤਰੀਕ 5 ਫਰਵਰੀ 2021 ਹੈ ਅਤੇ ਇਸੇ ਤਾਰੀਖ਼ ਨੂੰ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕੀਤੇ ਜਾਣਗੇ। ਚੋਣ ਪ੍ਰਚਾਰ ਮਿਤੀ 12 ਫਰਵਰੀ 2021 ਨੂੰ ਸ਼ਾਮ 5:00 ਵਜੇ ਤੱਕ ਕੀਤਾ ਜਾ ਸਕੇਗਾ।ਵੋਟਾਂ ਪੈਣ ਦਾ ਕਾਰਜ  ਮਿਤੀ  14 ਫਰਵਰੀ 2021 ਨੂੰ ਸਵੇਰੇ 08.00 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗਾ। ਵੋਟਾਂ ਦੀ ਗਿਣਤੀ 17 ਫਰਵਰੀ 2021ਨੂੰ ਕੀਤੀ ਜਾਏਗੀ। ਚੋਣਾਂ ਕਰਵਾਉਣ ਲਈ 145ਰਿਟਰਨਿੰਗ ਅਫ਼ਸਰ ਅਤੇ 145 ਸਹਾਇਕ ਰਿਟਰਨਿੰਗ ਅਫ਼ਸਰ ਨਿਯੁਕਤ ਕੀਤੇ ਗਏ ਹਨ। ਇਨ੍ਹਾਂ ਚੋਣਾਂ ਨੂੰ ਨਿਰਪੱਖਤਾ ਅਤੇ ਪਾਰਦਰਸ਼ੀ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ 30 ਆਈ.ਏ.ਐਸ./ਪੀ.ਸੀ.ਐਸ. ਨੂੰ ਚੋਣ ਅਬਜਰਵਰ ਅਤੇ 6 ਆਈ.ਪੀ.ਐਸ. ਅਧਿਕਾਰੀਆਂ ਨੂੰ ਪੁਲਿਸ ਅਬਜਰਵਰ ਲਗਾਏ ਗਏ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ 08 ਨਗਰ ਨਿਗਮਾਂ ਲਈ 400 ਅਤੇ  109 ਨਗਰ ਕੌਂਸਲਾਂ / ਨਗਰ ਪੰਚਾਇਤਾਂ ਲਈ 1902 ਮੈਂਬਰ ਚੁਣੇ ਜਾਣਗੇ।ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮਿਉਂਸੀਪਲ ਚੋਣਾਂ ਵਿੱਚ ਮਹਿਲਾਵਾਂ ਲਈ 50% ਰਾਖਵਾਂਕਰਨ ਦਿੱਤਾ ਗਿਆ ਹੈ।  ਸ੍ਰੀ ਸੰਧੂ ਨੇ ਇਹ ਵੀ ਦੱਸਿਆ ਕਿ ਯੋਗਤਾ ਮਿਤੀ 01-01-2020 ਅਨੁਸਾਰ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਵੋਟਰ ਸੂਚੀਆਂ ਅਪਡੇਟ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਨੇ ਵੋਟਰਾਂ ਨੂੰ ਵੋਟਿੰਗ ਪ੍ਰਕਿਰਿਆ ਵਿੱਚ ਪੂਰੇ ਵੱਧ ਚੜ੍ਹ ਕੇ  ਅਤੇ ਇਮਾਨਦਾਰੀ ਨਾਲ ਹਿੱਸਾ ਲੈਣ ਦੀ ਅਪੀਲ ਕੀਤੀ।ਇਨ੍ਹਾਂ ਚੋਣਾਂ ਲਈ ਸੂਬੇ ਵਿੱਚ 20,49,777 ਪੁਰਸ਼, 18,65,354 ਮਹਿਲਾ ਅਤੇ 149 ਟ੍ਰਾਂਸਜੈਂਡਰ ਵੋਟਰਾਂ ਦੇ ਨਾਲ ਕੁੱਲ 39,15,280 ਰਜਿਸਟਰਡ ਵੋਟਰ ਹਨ। ਚੋਣ ਕਮਿਸ਼ਨ ਵੱਲੋਂ 4102 ਪੋਲਿੰਗ ਬੂਥ ਸਥਾਪਤ ਕੀਤੇ ਗਏ ਹਨ ਅਤੇ 18000 ਕਰਮਚਾਰੀਆਂ ਦੀ ਚੋਣ ਡਿਊਟੀ ਲਗਾਈ ਜਾਵੇਗੀ। ਇਹ ਚੋਣਾਂ ਈ.ਵੀ.ਐਮ. ਰਾਹੀਂ ਹੋਣਗੀਆਂ। ਇਸ ਮੰਤਵ ਲਈ 7000 ਈ.ਵੀ.ਐਮਜ਼ ਦਾ ਪ੍ਰਬੰਧ ਕੀਤਾ ਗਿਆ ਹੈ। ਰਾਜ ਚੋਣ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਨਗਰ ਨਿਗਮ ਦੇ ਉਮੀਦਵਾਰ ਲਈ ਖਰਚਾ ਹੱਦ 3 ਲੱਖ ਰੁਪਏ, ਨਗਰ ਕੌਂਸਲ ਕਲਾਸ -1 ਦੇ ਉਮੀਦਵਾਰ ਲਈ 2.70 ਲੱਖ ਰੁਪਏ, ਕਲਾਸ-2 ਲਈ 1.70 ਲੱਖ ਰੁਪਏ, ਕਲਾਸ-3 ਲਈ 1.45 ਲੱਖ ਰੁਪਏ ਅਤੇ ਨਗਰ ਪੰਚਾਇਤਾਂ ਦੇ ਉਮੀਦਵਾਰਾਂ ਲਈ ਖ਼ਰਚਾ ਹੱਦ 1.05 ਲੱਖ ਰੁਪਏ ਨਿਰਧਾਰਤ ਕੀਤੀ ਗਈ ਹੈ।ਸ਼੍ਰੀ ਸੰਧੂ ਨੇ  ਅੱਗੇ ਕਿਹਾ ਕਿ ਕੋਵਿਡ-19 ਦੇ ਮੱਦੇਨਜ਼ਰ, ਸਮੁੱਚੀ ਚੋਣ ਪ੍ਰਕਿਰਿਆ ਦੌਰਾਨ 10-12-2020 ਨੂੰ ਜਾਰੀ ਐਸ.ਓ.ਪੀ. ਅਤੇ ਵਿਸਥਾਰਤ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕੀਤੀ ਜਾਵੇਗੀ। 

ਕੋਵਿਡ-19 ਨਾਲ ਨਜਿੱਠਣ ਲਈ 1.65 ਕਰੋੜ ਰੁਪਏ ਅਲਾਟ ਕੀਤੇ ਗਏ ਹਨ। ਸੂਬੇ ਭਰ ਵਿੱਚ ਚੋਣ ਡਿਊਟੀ ਲਈ ਤਾਇਨਾਤ ਅਮਲੇ ਨੂੰ ਮਾਸਕ, ਸੈਨੇਟਾਈਜ਼ਰ, ਤਾਪਮਾਨ ਮਾਪਣ ਵਾਲੇ ਉਪਕਰਨ ਅਤੇ ਦਸਤਾਨੇ ਮੁਹੱਈਆ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ  ਅਬੋਹਰ, ਬਠਿੰਡਾ, ਬਟਾਲਾ, ਕਪੂਰਥਲਾ,ਗੁਰਦਾਸਪੁਰ, , ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਹੁਸ਼ਿਆਰਪੁਰ ਅਤੇ ਪਠਾਨਕੋਟ  ਨਗਰ ਨਿਗਮ ਲਈ ਵੋਟਾਂ ਪੈਣਗੀਆਂ। ਇਸ ਤੋਂ ਇਲਾਵਾ ਨਗਰ ਨਿਗਮ ਅੰਮ੍ਰਿਤਸਰ ਦੇ ਵਾਰਡ ਨੰ. 37 ਬੀ.ਸੀ. ਲਈ ਰਾਖਵਾਂ, ਵਿੱਚ ਜ਼ਿਮਨੀ ਚੋਣਾਂ ਹੋਣਗੀਆਂ।ਇਸੇ ਤਰ੍ਹਾਂ ਅੰਮ੍ਰਿਤਸਰ ਜ਼ਿਲ੍ਹੇ ਦੇ ਅਜਨਾਲਾ, ਰਮਦਾਸ, ਰਈਆ, ਮਜੀਠਾ ਅਤੇ ਜੰਡਿਆਲਾ ਗੁਰੂ ਵਿੱਚ ਮਿਉਂਸਪਲ ਕੌਂਸਲ/ਨਗਰ ਪੰਚਾਇਤ ਦੀਆਂ ਚੋਣਾਂ ਕਰਵਾਈਆਂ ਜਾ ਰਹੀਆਂ ਹਨ ਜਦਕਿ ਤਰਨ ਤਾਰਨ ਜ਼ਿਲ੍ਹੇ ਦੇ ਭਿੱਖੀਵਿੰਡ ਅਤੇ ਪੱਟੀ, ਗੁਰਦਾਸਪੁਰ ਜ਼ਿਲ੍ਹੇ ਵਿੱਚ ਗੁਰਦਾਸਪੁਰ, ਸ੍ਰੀ ਹਰਗੋਬਿੰਦਪੁਰ, ਫ਼ਤਿਹਗੜ੍ਹ ਚੂੜੀਆਂ, ਧਾਰੀਵਾਲ, ਕਾਦੀਆਂ ਅਤੇ ਦੀਨਾਨਗਰ ਵਿੱਚ ਚੋਣਾਂ ਕਰਵਾਈਆਂ ਜਾ ਰਹੀਆਂ ਹਨ ਜਦਕਿ ਪਠਾਨਕੋਟ ਜ਼ਿਲ੍ਹੇ ਦੇ ਸੁਜਾਨਪੁਰ ਵਿੱਚ ਇਹ ਚੋਣਾ ਕਰਵਾਈਆਂ ਜਾ ਰਹੀਆਂ ਹਨ।ਉਨ੍ਹਾਂ ਦੱਸਿਆ ਕਿ ਜਲੰਧਰ ਜ਼ਿਲ੍ਹੇ ਦੇ ਨਕੋਦਰ, ਨੂਰਮਹਿਲ, ਫਿਲੌਰ, ਕਰਤਾਰਪੁਰ, ਅਲਾਵਲਪੁਰ, ਆਦਮਪੁਰ, ਲੋਹੀਆਂ ਅਤੇ ਮਹਿਤਪੁਰ ਵਿੱਚ ਇਹ ਚੋਣਾਂ ਕਰਵਾਈਆਂ ਜਾ ਰਹੀਆਂ ਹਨ ਜਦਕਿ ਕਪੂਰਥਲਾ ਦੇ ਸੁਲਤਾਨਪੁਰ ਲੋਧੀ ਅਤੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਦਸੂਹਾ, ਮੁਕੇਰੀਆਂ, ਉੜਮੁੜ ਟਾਂਡਾ, ਗੜ੍ਹਸ਼ੰਕਰ, ਗੜ੍ਹਦੀਵਾਲਾ, ਹਰਿਆਣਾ ਅਤੇ ਸ਼ਾਮਚੁਰਾਸੀ ਸ਼ਾਮਲ ਹਨ ਜਦਕਿ ਸ਼ਹੀਦ ਭਗਤ ਸਿੰਘ ਨਗਰ ਦੇ ਨਵਾਂਸ਼ਹਿਰ, ਬੰਗਾ ਅਤੇ ਰਾਹੋਂ ਤੋਂ ਇਲਾਵਾ ਲੁਧਿਆਣਾ ਜ਼ਿਲ੍ਹੇ ਦੇ ਖੰਨਾ, ਜਗਰਾਉਂ, ਸਮਰਾਲਾ, ਰਾਏਕੋਟ, ਦੋਰਾਹਾ ਅਤੇ ਪਾਇਲ ਵਿੱਚ ਵੀ ਨਗਰ ਕੌਂਸਲਾਂ/ਨਗਰ ਪੰਚਾਇਤਾਂ ਦੀਆਂ ਵੋਟਾਂ ਪੈਣਗੀਆਂ।ਉਨ੍ਹਾਂ ਦੱਸਿਆ ਕਿ ਰੂਪਨਗਰ ਜ਼ਿਲ੍ਹੇ ਦੇ ਰੂਪਨਗਰ, ਅਨੰਦਪੁਰ ਸਾਹਿਬ, ਕੀਰਤਪੁਰ ਸਾਹਿਬ, ਨੰਗਲ, ਮੋਰਿੰਡਾ ਅਤੇ ਚਮਕੌਰ ਸਾਹਿਬ ਜਦਕਿ ਫ਼ਤਿਹਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਸਰਹਿੰਦ ਫਤਿਹਗੜ੍ਹ ਸਾਹਿਬ, ਗੋਬਿੰਦਗੜ੍ਹ ,ਬੱਸੀ ਪਠਾਣਾ ਅਤੇ ਖਮਾਣੋਂ ਇਸੇ ਤਰ੍ਹਾਂ ਪਟਿਆਲਾ ਜ਼ਿਲ੍ਹੇ ਦੇ ਰਾਜਪੁਰਾ, ਨਾਭਾ, ਸਮਾਣਾ, ਪਾਤੜਾਂ ਜਦਕਿ ਸੰਗਰੂਰ ਜ਼ਿਲ੍ਹੇ ਵਿੱਚ ਮਲੇਰਕੋਟਲਾ, ਸੁਨਾਮ, ਅਹਿਮਦਗੜ੍ਹ, ਧੂਰੀ, ਲਹਿਰਾਗਾਗਾ, ਲੌਂਗੋਵਾਲ, ਅਮਰਗੜ੍ਹ ਅਤੇ ਭਵਾਨੀਗੜ੍ਹ ਸ਼ਾਮਲ ਹਨ।ਉਨ੍ਹਾਂ ਦੱਸਿਆ ਕਿ ਬਰਨਾਲਾ ਜ਼ਿਲ੍ਹੇ ਵਿੱਚ ਬਰਨਾਲਾ, ਤਪਾ, ਭਦੌੜ, ਧਨੌਲਾ ਤੋਂ ਇਲਾਵਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਖਰੜ, ਜ਼ੀਰਕਪੁਰ, ਡੇਰਾਬੱਸੀ, ਕੁਰਾਲੀ, ਨਵਾਂਗਾਉਂ ਅਤੇ ਲਾਲੜੂ ਜਦਕਿ ਬਠਿੰਡਾ ਜ਼ਿਲ੍ਹੇ ਦੇ ਭੁੱਚੋ ਮੰਡੀ, ਗੋਨਿਆਣਾ, ਮੌੜ, ਰਾਮਾ, ਕੋਟਫੱਤਾ, ਸੰਗਤ, ਕੋਠੇਗੁਰੂ, ਮਹਿਰਾਜ, ਕੋਟਸ਼ਮੀਰ, ਲਹਿਰਾ ਮੁਹੱਬਤ, ਭਾਈਰੂਪਾ, ਨਥਾਣਾ, ਮਲੂਕਾ ਅਤੇ ਭਗਤਾ ਭਾਈਕਾ ਵਿੱਚ ਇਹ ਵੋਟਾਂ ਪੈਣਗੀਆਂ।ਉਨ੍ਹਾਂ ਦੱਸਿਆ ਕਿ ਮਾਨਸਾ ਜ਼ਿਲ੍ਹੇ ਵਿੱਚ ਮਾਨਸਾ, ਬੁਢਲਾਡਾ, ਬਰੇਟਾ, ਬੋਹਾ ਅਤੇ ਜੋਗਾ ਤੋਂ ਇਲਾਵਾ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਮੁਕਤਸਰ, ਮਲੋਟ, ਗਿੱਦੜਬਾਹਾ ਜਦਕਿ ਫਿਰੋਜ਼ਪੁਰ ਜ਼ਿਲ੍ਹੇ ਦੇ ਫਿਰੋਜ਼ਪੁਰ, ਗੁਰੂ ਹਰਸਹਾਏ, ਜ਼ੀਰਾ, ਤਲਵੰਡੀ ਭਾਈ, ਮੁਦਕੀ ਅਤੇ ਮਮਦੋਟ ਜਦਕਿ ਫਾਜ਼ਿਲਕਾ ਜ਼ਿਲ੍ਹੇ ਵਿੱਚ ਫਾਜ਼ਿਲਕਾ ਅਤੇ ਜਲਾਲਾਬਾਦ, ਅਰਣੀਵਾਲਾ ਸ਼ੇਖ ਸੁਭਾਣ ਇਸੇ ਤਰ੍ਹਾਂ ਫਰੀਦਕੋਟ ਜ਼ਿਲ੍ਹੇ ਦੇ ਫਰੀਦਕੋਟ, ਕੋਟਕਪੁਰਾ ਅਤੇ ਜੈਤੋ ਤੋਂ ਇਲਾਵਾ ਮੋਗਾ ਜ਼ਿਲ੍ਹੇ ਦੇ ਬੱਧਨੀਕਲਾਂ, ਕੋਟ ਈਸੇ ਖਾਂ ਅਤੇ ਨਿਹਾਲ ਸਿੰਘ ਵਾਲਾ ਵਿੱਚ ਵੀ ਵੋਟਾਂ ਪੈਣਗੀਆਂ।ਉਨ੍ਹਾਂ ਦੱਸਿਆ ਕਿ ਸੂਬੇ ਦੇ ਦੋ ਨਗਰ ਪੰਚਾਇਤਾਂ/ਨਗਰ ਕੌਂਸਲਾਂ ਦੇ ਤਿੰਨ ਵਾਰਡਾਂ ਵਿੱਚ ਜ਼ਿਮਨੀ ਚੋਣਾਂ ਕਰਵਾਈਆਂ ਜਾ ਰਹੀਆਂ ਹਨ ਜਿਨ੍ਹਾਂ ਵਿੱਚ ਹੁਸ਼ਿਆਰਪੁਰ ਜ਼ਿਲ੍ਹੇ ਦੇ ਵਾਰਡ ਨੰ. 1 ਮਹਿਲਾਵਾਂ ਲਈ ਰਾਖਵਾਂ ਅਤੇ ਵਾਰਡ ਨੰ. 11 ਐਸ.ਸੀ. ਲਈ ਰਾਖਵਾਂ ਜਦਕਿ ਲੁਧਿਆਣਾ ਜ਼ਿਲ੍ਹੇ ਦੇ ਮੁੱਲਾਪੁਰ ਦਾਖਾਂ ਦੇ ਵਾਰਡ ਨੰ. 8 ਵਿੱਚ ਵੀ ਵੋਟਾਂ ਪੈਣਗੀਆਂ।

 

Tags: ECI , State Election Commissioner Punjab , Jagpal Singh Sandhu , Municipal Corporations , Election Commissioner Of Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD