Thursday, 04 June 2026

 

 

ਖ਼ਾਸ ਖਬਰਾਂ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ

 

ਵਿਜੈ ਇੰਦਰ ਸਿੰਗਲਾ ਨੇ ਕੋਵਿਡ ਵੈਕਸੀਨ ਦੀ ਪਹਿਲੀ ਡੋਜ਼ ਲੈਣ ਵਾਲੇ ਡਾਕਟਰਾਂ ਨਾਲ ਅੱਧਾ ਘੰਟਾ ਰਹਿ ਕੇ ਲੰਘਾਇਆ ਉਨਾਂ ਦਾ ਨਿਰੀਖਣ ਸਮਾਂ

ਫ਼ਰੰਟਲਾਇਨ ਹੈਲਥ ਵਰਕਰਾਂ ਤੋਂ ਬਾਅਦ ਹੁਣ ਸਫ਼ਾਈ ਸੇਵਕਾਂ ਨੂੰ ਵੀ ਪਹਿਲ ਦੇ ਆਧਾਰ ’ਤੇ ਲਗਾਈ ਜਾਵੇਗੀ ਵੈਕਸੀਨ: ਵਿਜੈ ਇੰਦਰ ਸਿੰਗਲਾ

Web Admin

Web Admin

5 Dariya News

ਸੰਗਰੂਰ , 16 Jan 2021

Last updated on: Jan 16, 2021, 00:00 IST

ਕੋਵਿਡ-19 ਦੀ ਮਹਾਂਮਾਰੀ ਦੌਰਾਨ ਟੀਕੇ ਦੇ ਰੂਪ ਵਿਚ ਆਈ ਵੱਡੀ ਰਾਹਤ ਤਹਿਤ ਅੱਜ ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਸਿਵਲ ਹਸਪਤਾਲ ਸੰਗਰੂਰ ਤੋਂ ਡਾਕਟਰਾਂ ਅਤੇ ਫਰੰਟਲਾਇਨ ਸਿਹਤ ਕਰਮੀਆਂ ਲਈ ਕੋਵਿਡ ਟੀਕਾਕਰਨ ਦੀ ਸ਼ੁਰੂਆਤ ਕਰਵਾਈ। ਇਸ ਟੀਕਾਕਰਨ ਮੁਹਿੰਮ ਵਿਚ ਸਭ ਤੋਂ ਪਹਿਲਾਂ ਟੀਕਾ ਸਿਵਲ ਹਸਪਤਾਲ ਦੇ ਐਸ.ਐਮ.ਓ. ਡਾ. ਬਲਜੀਤ ਸਿੰਘ ਨੇ ਲਗਵਾਇਆ। ਅੱਜ ਪਹਿਲੇ 10 ਡਾਕਟਰਾਂ ਤੇ ਸਿਹਤ ਕਰਮੀਆਂ ਨੂੰ ਟੀਕਾ ਲਗਵਾਉਣ ਤੋਂ ਲੈ ਕੇ ਉਨਾਂ ਦਾ ਅੱਧੇ ਘੰਟੇ ਦਾ ਨਿਰੀਖਣ ਸਮਾਂ ਪੂਰਾ ਹੋਣ ਤੱਕ ਕੈਬਨਿਟ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਉਨਾਂ ਦੇ ਨਾਲ ਰਹੇ ਅਤੇ ਉਨਾਂ ਦੀ ਹੌਸਲਾ ਅਫ਼ਜਾਈ ਕੀਤੀ।ਇਸ ਮੌਕੇ ਬੋਲਦਿਆਂ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਕੋਰੋਨਾਵਾਇਰਸ ਦੇ ਪ੍ਰਕੋਪ ਤੋਂ ਬਚਾਉਣ ਲਈ ਢੁਕਵੇਂ ਪ੍ਰਬੰਧ ਕੀਤੇ ਹਨ ਅਤੇ ਹੁਣ ਵੈਕਸੀਨ ਆਉਣ ਨਾਲ ਸਭ ਤੋਂ ਪਹਿਲਾਂ ਲੋਕਾਂ ਦੀ ਸੰਭਾਲ ’ਚ ਲੱਗੇ ਡਾਕਟਰਾਂ ਤੇ ਸਿਹਤ ਕਰਮੀਆਂ ਨੂੰ ਇਸਦੀ ਪਹਿਲੀ ਡੋਜ਼ ਦਿੱਤੀ  ਜਾ ਰਹੀ ਹੈ। ਉਨਾਂ ਕਿਹਾ ਕਿ ਸੰਗਰੂਰ ਜ਼ਿਲੇ ’ਚ 7,660 ਡੋਜ਼ਾਂ ਪ੍ਰਾਪਤ ਹੋਈਆਂ ਹਨ ਅਤੇ ਅੱਜ ਤੋਂ ਸਥਾਨਕ ਸਿਵਲ ਹਸਪਤਾਲ ਤੋਂ ਇਲਾਵਾ ਸਿਵਲ ਹਸਪਤਾਲ ਧੂਰੀ ਅਤੇ ਮਲੇਰਕੋਟਲਾ ਵਿਚ ਵੀ ਟੀਕਾਕਰਨ ਕੀਤਾ ਜਾ ਰਿਹਾ ਹੈ। ਉਨਾਂ ਦੱਸਿਆ ਕਿ ਅੱਜ ਪੂਰੇ ਜ਼ਿਲੇ ’ਚ 300 ਲੋਕਾਂ ਨੂੰ ਵੈਕਸੀਨ ਲਗਾਈ ਜਾਣੀ ਹੈ ਅਤੇ ਵੈਕਸੀਨ ਲਈ ਹੁਣ ਤੱਕ 7693 ਫਰੰਟਲਾਇਨ ਹੈਲਥ ਵਰਕਰਾਂ ਨੇ ਆਨਲਾਇਨ ਰਜਿਸਟਰੇਸ਼ਨ ਕਰਵਾਈ ਹੈ।ਸ਼੍ਰੀ ਸਿੰਗਲਾ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਨਗਰ ਨਿਗਮਾਂ ਤੇ ਨਗਰ ਕੌਂਸਲਾਂ ਦੇ ਸਫ਼ਾਈ ਸੇਵਕਾਂ ਨੂੰ ਵੀ ਵੈਕਸੀਨ ਮੁਹੱਈਆ ਕਰਵਾਉਣ ਦਾ ਫ਼ੈਸਲਾ ਕੀਤਾ ਹੈ ਜੋ ਗਰਾਂਉਡ ਪੱਧਰ ’ਤੇ ਕੰਮ ਕਰਨ ਵਾਲੇ ਇਨਾਂ ਲੋਕਾਂ ਲਈ ਪ੍ਰੇਰਨਾ ਦਾ ਵੀ ਕਰੇਗਾ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਸ਼੍ਰੀ ਸਿੰਗਲਾ ਨੇ ਸਥਾਨਕ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਰਾਸ਼ਨ ਡਿਪੂਆਂ ਦੀ ਵੀ ਅਲਾਟਮੈਂਟ ਕੀਤੀ ਅਤੇ ਇਸਦੇ ਨਾਲ ਹੀ 56 ਲਾਭਪਾਤਰੀਆਂ ਨੂੰ ਸਮਾਰਟ ਰਾਸ਼ਨ ਕਾਰਡਾਂ ਦੀ ਵੀ ਵੰਡ ਕੀਤੀ।ਇਸ ਮੌਕੇ ਹੋਰਨਾਂ ਤੋਂ ਇਲਾਵਾ ਡਿਪਟੀ ਕਮਿਸ਼ਨਰ ਰਾਮਵੀਰ, ਵਧੀਕ ਡਿਪਟੀ ਕਮਿਸ਼ਨਰ ਅਨਮੋਲ ਸਿੰਘ ਧਾਲੀਵਾਲ, ਮਾਸਟਰ ਅਜੈਬ ਸਿੰਘ ਰਟੌਲਾਂ, ਚੇਅਰਮੈਨ ਡੀ.ਪੀ.ਸੀ. ਰਾਜਿੰਦਰ ਸਿੰਘ ਰਾਜਾ ਬੀਰ ਕਲਾਂ, ਚੇਅਰਮੈਨ ਨਗਰ ਸੁਧਾਰ ਟਰੱਸਟ ਨਰੇਸ਼ ਗਾਬਾ, ਵਾਇਸ ਚੇਅਰਮੈਨ ਮਹੇਸ਼ ਕੁਮਾਰ ਮੇਸ਼ੀ, ਸਹਾਇਕ ਕਮਿਸ਼ਨਰ ਡਾ. ਕਰਮਜੀਤ ਸਿੰਘ, ਸਿਵਲ ਸਰਜਨ ਡਾ. ਅੰਜਨਾ ਗੁਪਤਾ, ਸਿਹਤ ਵਿਭਾਗ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਵੀ ਹਾਜ਼ਰ ਸਨ।

 

Tags: Vijay Inder Singla , Sangrur , Punjab Pradesh Congress Committee , Congress , Punjab Congress , Government of Punjab , Punjab Government , Punjab , Sangrur , Covaxin , Covishield , Covid-19 Vaccine , Covid-19 Vaccine in India , COVID-19 Vaccination , COVID Vaccination , Ghar Ghar Rozgar te Karobaar Mission , Fair Price Shops

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD