Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸੂਬਾ ਸਰਕਾਰ ਵਲੋਂ ਬੇਟੀ ਨੂੰ ਬਚਾਉਣ ਤੇ ਪੜ੍ਹਾਉਣ ਦੇ ਨਾਲ-ਨਾਲ ਉਸਨੂੰ ਆਰਥਿਕ ਪੱਧਰ ਤੇ ਉੱਚਾ ਚੁੱਕਣ ਲਈ ਕੀਤੇ ਵਿਸ਼ੇਸ ਉਪਰਾਲੇ-ਅਰੁਣਾ ਚੋਧਰੀ

ਨਵ ਜੰਮੀਆਂ ਧੀਆਂ ਦੇ ਸਨਮਾਨ ਵਿਚ ਲੋਹੜੀ ਸਮਾਰੋਹ

Web Admin

Web Admin

5 Dariya News

ਦੀਨਾਨਗਰ (ਗੁਰਦਾਸਪੁਰ) , 16 Jan 2021

Last updated on: Jan 16, 2021, 00:00 IST

ਨਵ ਜੰਮੀਆਂ ਧੀਆਂ ਦੇ ਸਨਮਾਨ ਵਿਚ ਲੋਹੜੀ ਸਮਾਰੋਹ ਐਸ.ਐਸ.ਐਮ ਕਾਲਜ ਦੀਨਾਨਗਰ ਵਿਖੇ ਕਰਵਾਇਆ ਗਿਆ , ਜਿਸ ਵਿਚ ਸ੍ਰੀਮਤੀ ਅਰੁਣਾ ਚੋਧਰੀ ਕੈਬਨਿਟ ਮੰਤਰੀ ਪੰਜਾਬ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ  ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਅਤੇ ਅਮਰਜੀਤ ਸਿੰਘ ਭੁੱਲਰ ਜ਼ਿਲਾ ਪ੍ਰੋਗਰਾਮ ਅਫਸਰ ਵੀ ਮੋਜੂਦ ਸਨ। ਜਿਲਾ ਪ੍ਰਸ਼ਾਸਨ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਗੁਰਦਾਸਪੁਰ ਦੇ ਸਹਿਯੋਗ ਨਾਲ ਮਨਾਏ ਗਏ ਇਸ ਸਮਾਗਮ ਦੌਰਾਨ ਧੀਆਂ ਦੀ ਲੋਹੜੀ ਮਨਾਈ ਗਈ ਤੇ ਧੀਆਂ ਦੀਆਂ ਮਾਵਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕਾਲਜ ਦੇ ਕੈਂਪਸ ਵਿਚ ਭੁੱਗਾ ਬਾਲ ਕੇ ਅਤੇ ਗਿੱਧਾ ਪਾ ਕੇ ਧੀਆਂ ਦੀ ਲੋਹੜੀ ਮਨਾਈ ਗਈ।ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ੍ਰੀਮਤੀ ਚੋਧਰੀ ਨੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਧੀਆਂ ਦੀ ਲੋਹੜੀ ਮਨਾਏ ਜਾਣ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਅੱਜ ਹਰ ਖੇਤਰ ਵਿਚ ਲੜਕੀਆਂ ਲੜਕੇ ਦੇ ਬਰਾਬਰ ਤਰੱਕੀ ਕਰ ਰਹੀਆਂ ਹਨ ਅਤੇ ਪੰਜਾਬ ਸਰਕਾਰ ਵਲੋਂ ਵੀ ਲੜਕੀਆਂ ਨੂੰ ਅੱਗੇ ਵੱਧਣ ਦੇ ਮੌਕੇ ਪ੍ਰਦਾਨ ਕੀਤੇ ਗਏ ਹਨ। ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਜਨਵਰੀ ਦੇ ਪਹਿਲੇ ਹਫਤੇ ਤੋਂ ਧੀਆਂ ਦੀ ਲੋਹੜੀ ਦੇ ਸਮਾਗਮ ਕਰਵਾਏ ਜਾ ਰਹੇ ਹਨ ਅਤੇ 24 ਜਨਵਰੀ ਨੂੰ ਰਾਜ ਪੱਧਰੀ ਸਮਾਗਮ ਫਿਰੋਜ਼ਪੁਰ ਵਿਚ ਹੋਵੇਗਾ।

ਉਨਾਂ ਨੇ ਅੱਗੇ ਕਿਹਾ ਕਿ ਅੱਜ ਬੇਟੀ ਨੂੰ ਬਚਾਉਣ ਤੇ ਪੜ੍ਹਾਉਣ ਦੇ ਨਾਲ-ਨਾਲ ਉਨਾਂ ਨੂੰ ਆਰਥਿਕ ਪੱਧਰ ਤੇ ਉੱਚਾ ਚੁੱਕਣ ਲਈ ਉਤਸ਼ਾਹਿਤ ਕਰਨ ਦੀ ਲੋੜ ਹੈ ਤਾਂ ਜੋ ਉਹ ਜ਼ਿੰਦਗੀ ਵਿਚ ਕਿਸੇ ਉੱਪਰ ਨਿਰਭਰ ਨਾ ਰਹਿਣ ਤੇ ਦੁਨੀਆਂ ਵਿਚ ਸਵੈ ਮਾਣ ਨਾਲ ਆਪਣਾ ਜੀਵਨ ਬਸਰ ਕਰਨ। ਉਨਾਂ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਬੇਟੀ ਨੂੰ ਅੱਗੇ ਵੱਧਣ ਦੇ ਬਰਾਬਰ ਮੌਕੇ ਪ੍ਰਦਾਨ ਕਰਨ। ਉਨਾਂ ਲੜਕਿਆਂ ਦੇ ਮੁਕਾਬਲੇ ਲੜਕੀਆਂ ਦੀ ਘੱਟ ਰਹੀ ਗਿਣਤੀ ਤੇ ਚਿੰਤਾ ਜਾਹਿਰ ਕਰਦਿਆਂ ਕਿਹਾ ਕਿ ਭਾਵੇਂ ਕਿ ਅੱਗੇ ਨਾਲ ਲੜਕੀ-ਲੜਕੇ ਦਾ ਅਨੁਪਾਤ ਘਟਿਆਂ ਹੈ ਪਰ ਫਿਰ ਵੀ ਲੋਕਾਂ ਨੂੰ ਖੁਦ ਅੱਗੇ ਆ ਕੇ ਸਮਾਜਿਕ ਬੁਰਾਈ ਭਰੂਣ ਹੱਤਿਆਂ ਨੂੰ ਖਤਮ ਕਰਨ ਵਿਚ ਰੋਲ ਨਿਭਾਉਣਾ ਪਵੇਗਾ।ਇਸ ਤੋਂ ਪਹਿਲਾਂ ਜਿਲਾ ਪ੍ਰੋਗਰਾਮ ਅਫਸਰ ਨੇ ਮੁੱਖ ਮਹਿਮਾਨ ਡਿਪਟੀ ਕਮਿਸ਼ਨਰ ਸਮੇਤ ਸਮਾਗਮ ਵਿਚ ਪੁਹੰਚੀਆਂ ਸਮੂਹ ਹਸਤੀਆਂ, ਨਵ ਜੰਮੀਆਂ ਧੀਆਂ ਦੀਆਂ ਮਾਵਾਂ, ਹਲਕੇ ਦੀਆਂ ਉੱਘੀਆਂ ਹਸਤੀਆਂ, ਮਹਿਲਾ ਸਰਪੰਚਾਂ ਅਤੇ ਐਸ ਐਸ ਐਮ ਕਾਲਜ ਦੀਨਾਨਗਰ ਦੇ ਪਿ੍ਰੰਸੀਪਲ ਦਾ ਧੰਨਵਾਦ ਕੀਤਾ। ਉਨਾਂ ਕਿਹਾ ਕਿ ਸ੍ਰੀਮਤੀ ਅਰੁਨਾ ਚੋਧਰੀ ਕੈਬਨਿਟ ਮੰਤਰੀ ਪੰਜਾਬ ਦੀ ਅਗਵਾਈ ਹੇਠ ਇਸਤਰੀ ਤੇ ਬਾਲ ਵਿਕਾਸ ਵਿਭਾਗ ਗੁਰਦਾਸਪੁਰ ਵਲੋਂ ‘ਬੇਟੀ ਬਚਾਓ ਬੇਟੀ ਪੜਾਓ’ ਤਹਿਤ ਜਾਗਰੂਕਤਾ ਸਮਾਗਮ ਕਰਵਾਏ ਜਾ ਰਹੇ ਹਨ ਅਤੇ ਅੱਜ ਇਸ਼ ਮੰਤਵ ਤਹਿਤ ਨਵ ਜੰਮੀਆਂ ਧੀਆਂ ਦੀ ਲੋਹੜੀ ਮਨਾਈ ਗਈ ਹੈ। ਉਨਾਂ ਕਿਹਾ ਕਿ ਵਿਭਾਗ ਵਲੋਂ ਲੋਕਾਂ ਨੂੰ ਲੜਕੀਆਂ ਨੂੰ ਅੱਗੇ ਵੱਧਣ ਲਈ ਬਰਾਬਰ ਮੌਕੇ ਮੁਹੱਈਆ ਕਰਵਾਉਣ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਅਤੇ ਪਿੰਡ ਪੱਧਰ ਤਕ ਜਾਗਰੂਕਤਾ ਸਮਾਗਮ ਕੀਤੇ ਜਾਂ ਦੇ ਹਨ।ਸਮਾਗਮ ਦੌਰਾਨ ਬੱਚਿਆਂ ਵਲੋਂ ਸ਼ਾਨਦਾਰ ਸੱਭਿਆਚਾਰਕ ਸਮਾਮਗ ਪੇਸ਼ ਕੀਤਾ ਗਿਆ। ਇਸ ਮੌਕੇ ਸ੍ਰੀਮਤੀ ਅੰਮਿ੍ਰਤਬੀਰ ਕੋਰ ਵਾਲੀਆ ਵਾਈਸ ਚੇਅਰਪਰਸਨ ਮਹਿਲਾ ਕਮਿਸ਼ਨ ਪੰਜਾਬ ਰਾਜ, ਹਰਵਿੰਦਰ ਸਿੰਘ ਬਲਾਕ ਸੰਮਤੀ ਚੇਅਰਮੈਨ ਦੀਨਾਨਗਰ, ਆਰ.ਕੇ ਤੁਲੀ ਪਿ੍ਰੰਸੀਪਲ ਐਸ.ਐਸ.ਐਮ ਕਾਲਜ ਵਰਿੰਦਰ ਗਿੱਲ ਸੀ.ਡੀ.ਪੀ.ਓ ਸਮੇਤ ਵੱਖ-ਵੱਖ ਹਸਤੀਆਂ ਆਦਿ ਮੋਜੂਦ  ਸਨ।

 

Tags: Aruna Chaudhary , Punjab Pradesh Congress Committee , Congress , Chandigarh , Punjab Congress , Government of Punjab , Punjab Government , Punjab , Punjab Social Security , Women and Child Development

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD