Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਫਿਰੋਜ਼ਪੁਰ ਜ਼ਿਲ੍ਹੇ ਵਿੱਚ ਕਰੋਨਾ ਟੀਕਾਕਰਨ ਮੁਹਿੰਮ ਦੀ ਹੋਈ ਸ਼ੁਰੂਆਤ

ਜ਼ਿਲ੍ਹੇ ਵਿਚ ਟੀਕਾਕਰਨ ਦੇ ਪਹਿਲੇ ਗੇਡ਼ ਸਿਹਤ ਕਾਮਿਆਂ ਦਾ ਹੋਵੇਗਾ ਟੀਕਾਕਰਨ

Web Admin

Web Admin

5 Dariya News

ਫਿਰੋਜ਼ਪੁਰ , 16 Jan 2021

Last updated on: Jan 16, 2021, 00:00 IST

ਅੱਜ ਪੂਰੇ ਦੇਸ਼ ਵਿਚ ਕੋਵਿਡ ਤੋਂ ਸੁਰੱਖਿਆ ਸਬੰਧੀ  ਸ਼ੁਰੂ ਹੋਈ ਟੀਕਾਕਰਨ ਮੁਹਿੰਮ ਅਤੇ ਰਾਸ਼ਨ ਡਿਪੂਆਂ ਦੇ ਅਲਾਟਮੈਂਟ ਦੀ ਸ਼ੁਰੂਆਤ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਦੇ ਸਿਹਤ ਕਰਮੀਆਂ ਲਈ ਮੋਹਾਲੀ ਤੋਂ ਕੀਤੀ ਗਈ  ।ਇਸ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਵਰਚੂਅਲ ਪ੍ਰੋਗਰਾਮ ਜ਼ਿਲ੍ਰਾ ਪ੍ਰਬੰਧਕੀ ਕੰਪਲੈਕਸ ਵਿਖੇ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਪਰਮਿੰਦਰ ਸਿੰਘ ਪਿੰਕੀ, ਡਿਪਟੀ ਕਮਿਸ਼ਨਰ ਗੁਰਪਾਲ ਸਿੰਘ ਚਾਹਲ, ਵਧੀਕ ਡਿਪਟੀ ਕਮਿਸ਼ਨਰ (ਜਨ.) ਰਾਜਦੀਪ ਕੌਰ ਅਤੇ ਸਿਵਲ ਸਰਜਨ ਡਾ. ਰਾਜਿੰਦਰ ਰਾਜ ਨੇ ਹਿੱਸਾ ਲਿਆ।ਵਿਧਾਇਕ ਪਿੰਕੀ ਨੇ ਕਿਹਾ ਕਿ ਕੋਵਿਡ 19 ਵਿਰੁੱਧ ਚਲਾਈ ਗਈ ਮਿਸ਼ਨ ਫਤਿਹ ਮੁਹਿੰਮ ਦਾ ਅੱਜ ਮਹੱਤਵਪੂਰਨ ਦਿਨ ਹੈ ਇਸ ਲਈ ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ, ਸਿਹਤ ਵਿਭਾਗ ਦੇ ਡਾਕਟਰ ਪੈਰਾ ਮੈਡੀਕਲ ਸਟਾਫ ਪੁਲੀਸ ਤੇ ਸਮਾਜ ਸੇਵੀ ਸੰਸਥਾਵਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਨ੍ਹਾਂ ਨੇ ਮਹਾਂਮਾਰੀ ਦੌਰਾਨ ਬਹੁਤ ਦਲੇਰੀ ਨਾਲ ਕੰਮ ਕੀਤਾ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਜੀ ਦੀ ਯੋਗ ਅਗਵਾਈ ਹੇਠ ਸਿਹਤ ਵਿਭਾਗ ਪੰਜਾਬ ਵੱਲੋਂ  ਵਿਭਾਗ ਦੇ ਪਹਿਲੀ ਕਤਾਰ ਦੇ ਸਿਹਤ ਕਰਮੀਆਂ ਦੇ ਟੀਕਾਕਰਨ ਦੀ ਅੱਜ ਸ਼ੁਰੂਆਤ ਕੀਤੀ ਗਈ ਹੈ ਜਿਸ ਤਹਿਤ ਅਗਲੇ ਪੰਜ ਦਿਨਾਂ ਵਿਚ ਪੂਰੇ ਪੰਜਾਬ ਵਿਚ 40 ਹਜਾਰ ਦੇ ਕਰੀਬ ਸਿਹਤ ਕਾਮਿਆਂ ਦਾ ਟੀਕਾਕਰਨ ਕੀਤਾ ਜਾਵੇਗਾ। ਇਸ ਦੌਰਾਨ ਡਿਪਟੀ ਕਮਿਸ਼ਨਰ ਸ੍ਰ: ਗੁਰਪਾਲ ਸਿੰਘ ਚਾਹਲ ਨੇ ਦੱਸਿਆ ਕਿ ਇਹ ਵੈਕਸੀਨ ਲਗਾਉਣ ਲਈ ਚਾਰ ਕੈਟਾਗਰੀਆਂ ਬਣਾਈਆਂ ਗਈਆਂ ਹਨ, ਜਿਸ ਤਹਿਤ ਪਹਿਲੀ ਕੈਟਾਗਿਰੀ ਵਿਚ ਹੈਲਥ ਵਰਕਰਾਂ ਨੂੰ ਕਵਰ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਟੀਕਾਕਰਨ ਦੇ ਭੰਡਾਰਨ ਅਤੇ ਢੋਆ ਢੁਆਈ ਲਈ ਢੁੱਕਵੀਂ ਸਮਰੱਥਾ ਹੈ।  ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਢੁੱਕਵੀਂ  ਗਿਣਤੀ ਵਿੱਚ ਵੈਕਸੀਨੇਟਰਾਂ ਦੀ ਪਛਾਣ ਕੀਤੀ ਗਈ ਹੈ ਅਤੇ ਉਨ੍ਹਾਂ ਨੂੰ ਸਿਖਲਾਈ ਦਿੱਤੀ ਗਈ ਹੈ ਅਤੇ ਟੀਕਾਕਰਨ ਸੈਸ਼ਨਾਂ ਦੇ ਪ੍ਰਬੰਧ  ਲਈ ਢੁੱਕਵੀਂ ਗਿਣਤੀ ਵਿਚ ਟੀਮਾਂ ਲਗਾਈਆਂ ਗਈਆਂ ਹਨ। 

ਉਨ੍ਹਾਂ ਕਿਹਾ ਕਿ ਕੋਵਿਡ ਵੈਕਸੀਨੇਸ਼ਨ ਦੀ ਸ਼ੁਰੂਆਤ ਸਦਕਾ ਸਾਨੂੰ ਕੋਰੋਨਾ ਵਰਗੀ ਮਹਾਂਮਾਰੀ ਤੋਂ ਨਿਜਾਤ ਪਾਉਣ ਵਿੱਚ ਮਦਦ ਮਿਲੇਗੀ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਰਾਜਿੰਦਰ ਰਾਜ ਨੇ ਦੱਸਿਆ ਕਿ ਕੋਵਿਸ਼ੀਲਡ ਦਵਾਈ ਫਿਰੋਜ਼ਪੁਰ ਵਿਚ ਸਿਹਤ ਵਿਭਾਗ ਵੱਲੋਂ ਉਪਲੱਬਧ ਕਰਵਾਈ ਜਾਵੇਗੀ ਅਤੇ ਇਹ ਦਵਾਈ ਇੱਕ ਵਿਅਕਤੀ ਨੂੰ ਦੋ ਪੜਾਵਾਂ ਵਿੱਚ ਲਗਾਈ ਜਾਵੇਗੀ। ਉਨ੍ਹਾਂ ਦੱਸਿਆ ਕਿ  ਜ਼ਿਲ੍ਹੇ ਵਿਚ ਤਿੰਨ ਸਟੇਸ਼ਨਾਂ ਤੇ ਟੀਕਾਕਰਨ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਵਿਚ ਫਿਰੋਜ਼ਪੁਰ ਸਿਵਲ ਹਸਪਤਾਲ, ਦੂਜਾ ਸੀਐਚਸੀ ਗੁਰੂਹਰਸਹਾਏ ਤੇ ਤੀਜਾ ਸੀਐਚਸੀ ਜ਼ੀਰਾ ਵਿਖੇ ਟੀਕਾਕਰਨ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਤਿੰਨਾਂ ਸੈਂਟਰਾਂ ਵਿਚ ਰੋਜਾਨਾ 100 ਸਿਹਤ ਕਰਮੀਆਂ ਦਾ ਟੀਕਾਕਰਨ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਪਹਿਲੇ ਪੜਾਅ ਦੇ ਟੀਕਾਕਰਨ ਤਹਿਤ ਫਿਰੋਜ਼ਪੁਰ ਜ਼ਿਲ੍ਹੇ ਨੂੰ 6200 ਖੁਰਾਕਾਂ ਪ੍ਰਾਪਤ ਹੋਈਆਂ ਹਨ ਅਤੇ ਪਹਿਲੇ ਦਿਨ 2 ਸਿਹਤ ਕਰਮੀਆਂ ਦਾ ਟੀਕਾਕਰਨ ਕੀਤਾ ਗਿਆ ਹੈ।ਇਸ ਤੋਂ ਇਲਾਵਾ ਅੱਜ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਵੱਲੋਂ ਯੋਗ ਲਾਭਪਾਤਰੀਆਂ ਨੂੰ ਰਾਸ਼ਨ ਡਿਪੂਆਂ ਦੇ ਅਲਾਟਮੈਂਟ ਪੱਤਰ ਵੀ ਦਿੱਤੇ ਗਏ। ਰਾਸ਼ਨ ਡਿਪੂਆਂ ਸਬੰਧੀ ਅਲਾਟਮੈਂਟ ਪੱਤਰ ਦੇਣ ਦੌਰਾਨ ਵਿਧਾਇਕ ਪਿੰਕੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਬਹੁਪੱਖੀ ਵਿਕਾਸ ਲਈ ਦਿਨ ਰਾਤ ਇੱਕ ਕਰਕੇ ਕੰਮ ਕਰ ਰਹੀ ਹੈ ਅਤੇ ਨੌਜਵਾਨਾਂ ਨੂੰ ਰੋਜਗਾਰ ਮੁਹੱਈਆ ਕਰਵਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰ: ਗੁਰਪਾਲ ਸਿੰਘ ਚਾਹਲ ਨੇ ਕਿਹਾ ਕਿ ਲੋਕਾਂ ਨੂੰ ਪੂਰਨ ਪਾਰਦਰਸ਼ੀ ਢੰਗ ਨਾਲ ਸਰਕਾਰ ਦੀਆਂ ਸਕੀਮਾਂ ਦਾ ਲਾਭ ਦਿੱਤਾ ਜਾ ਰਿਹਾ ਹੈ ਰਾਸ਼ਨ ਡਿਪੂਆਂ ਦੀ ਅਲਾਟਮੈਂਟ ਹਾਸਲ ਕਰਨ ਵਾਲੇ ਲਾਭਪਾਤਰੀਆਂ ਨੂੰ ਜਿੱਥੇ ਰੋਜਗਾਰ ਪੱਖੋਂ ਲਾਭ ਮਿਲੇਗਾ, ਉੱਥੇ ਜਨਤਕ ਵੰਡ ਪ੍ਰਣਾਲੀ ਵੀ ਹੋਰ ਮਜਬੂਤ ਹੋਵੇਗੀ।

 

Tags: Parminder Singh Pinky , Congress , Punjab Congress , DC Ferozepur , Deputy Commissioner Ferozepur , Ferozepur , Gurpal Singh Chahal , Covaxin , Covishield , Covid-19 Vaccine , Covid-19 Vaccine in India , COVID-19 Vaccination , COVID Vaccination

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD