Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਅਮਿਤ ਵਿੱਜ ਵਿਧਾਇਕ ਹਲਕਾ ਪਠਾਨਕੋਟ ਨੇ ਬੇਰੁਜਗਾਰ ਨੌਜਵਾਨਾਂ ਨੂੰ ਨਵੇ ਰਾਸ਼ਨ ਡਿਪੂਆਂ ਦੇ ਲਾਇੰਸਸ ਵੰਡੇ

ਕੋਵਿਡ-19 ਟੀਕਾਕਰਨ ਦੀ ਸੁਰੂਆਤ ਸਬੰਧੀ ਅਤੇ ਰਾਸ਼ਨ ਡਿਪੂਆਂ ਦੀ ਅਲਾਟਮੈਂਟ ਵਰਚੂਅਲ ਪ੍ਰੋਗਰਾਮ ਦਾ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਨੇ ਕੀਤਾ ਸੁਭਆਰੰਭ

Web Admin

Web Admin

5 Dariya News

ਪਠਾਨਕੋਟ , 16 Jan 2021

Last updated on: Jan 16, 2021, 00:00 IST

ਦੁਨੀਆ ਦੀ ਸਭ ਤੋਂ ਵੱਡੀ ਕਰੋਨਾ ਟੀਕਾਕਰਨ ਮੁਹਿੰਮ ਦਾ ਅੱਜ ਭਾਰਤ ਭਰ ਵਿੱਚ ਆਗਾਜ ਕਰ ਦਿੱਤਾ ਗਿਆ । ਪੰਜਾਬ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁਹਾਲੀ ਵਿਖੇ ਆਯੋਜਿਤ ਸੂਬਾ ਪੱਧਰੀ ਪ੍ਰੋਗਰਾਮ ਦੌਰਾਨ ਵਰਚੂਅਲ ਮਾਧਿਅਮ ਰਾਹੀ ਕਰੋਨਾ ਟੀਕਾਕਰਨ ਮੁਹਿੰਮ ਦਾ ਪੰਜਾਬ ਭਰ ਵਿੱਚ ਸ਼ੁੱਭਆਰੰਭ ਕਰ ਦਿੱਤਾ । ਇਸ ਸਬੰਧ ਵਿੱਚ ਜਿਲ੍ਹਾ ਪਠਾਨਕੋਟ ਵਿਖੇ ਜਿਲ੍ਹਾ ਪੱਧਰੀ ਪ੍ਰੋਗਰਾਮ ਸਿਵਲ ਹਸਪਤਾਲ ਵਿਖੇ ਕੋਵਿਡ-19 ਟੀਕਾਕਰਨ ਦੀ ਸੁਰੂਆਤ ਸਬੰਧੀ ਅਤੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਰਾਸ਼ਨ ਡਿਪੂਆਂ ਦੀ ਅਲਾਟਮੈਂਟ ਕਰਨ ਸਬੰਧੀ ਵਰਚੂਅਲ ਪ੍ਰੋਗਰਾਮ ਆਯੋਜਿਤ ਕੀਤੇ ਗਏ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਅਮਿਤ ਵਿੱਜ ਵਿਧਾਇਕ ਹਲਕਾ ਪਠਾਨਕੋਟ, ਗੁਰਸਿਮਰਨ ਸਿੰਘ ਢਿੱਲੋਂ ਐਸ.ਡੀ.ਐਮ. ਪਠਾਨਕੋਟ, ਅਨਿਲ ਦਾਰਾ ਚੇਅਰਮੈਨ ਜਿਲ੍ਹਾ ਪਲਾਨਿੰਗ ਬੋਰਡ, ਵਿਭੂਤੀ ਸਰਮਾ ਚੇਅਰਮੈਨ ਨਗਰ ਸੁਧਾਰ ਟਰੱਸਟ ਪਠਾਨਕੋਟ, ਅਵਤਾਰ ਸਿੰਘ ਕਲੇਰ ਚੇਅਰਮੈਨ ਖੇਤੀ ਵਿਕਾਸ ਬੈਂਕ ਪਠਾਨਕੋਟ, ਸੁਖਵਿੰਦਰ ਸਿੰਘ ਜਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਪਠਾਨਕੋਟ, ਸੰਜੀਵ ਬੈਂਸ ਜਿਲ੍ਹਾ ਪ੍ਰਧਾਨ ਕਾਂਗਰਸ ਕਮੇਟੀ ਪਠਾਨਕੋਟ, ਰਾਮ ਲੁਭਾਇਆ ਜਿਲ੍ਹਾ ਲੋਕ ਸੰਪਰਕ ਅਫਸ਼ਰ ਪਠਾਨਕੋਟ, ਪੰਨਾ ਲਾਲ ਭਾਟੀਆ, ਕਾਰਤਿਕ ਵਡੈਹਰਾ, ਅਜੈ ਕੁਮਾਰ, ਗੋਰਵ ਵਡੈਹਰਾ, ਵਿਕਾਸ ਬੰਟੀ, ਨੀਤਿਨ ਲਾਡੀ ਅਤੇ ਹੋਰ ਪਾਰਟੀ ਕਾਰਜ ਕਰਤਾ ਵੀ ਹਾਜ਼ਰ ਸਨ।ਅੱਜ ਦੇ ਸਮਾਰੋਹ ਦੋਰਾਨ ਸ੍ਰੀ ਅਮਿਤ ਵਿੱਜ ਵਿਧਾਇਕ ਹਲਕਾ ਪਠਾਨਕੋਟ ਨੇ ਪੰਜਾਬ ਸਰਕਾਰ ਦੀ ਫਲੈਗਸ਼ਿਪ ਮੁਹਿੰਮ “ਘਰ-ਘਰ ਰੋਜਗਾਰ” ਤਹਿਤ ਜਿਲ੍ਹੇ ਦੇ 5 ਬੇਰੁਜਗਾਰ ਨੌਜਵਾਨਾਂ ਨੂੰ ਨਵੇਂ ਰਾਸ਼ਨ ਡਿਪੂ ਅਲਾਟ ਕੀਤੇ । ਜਿਨ੍ਹਾਂ ਵਿੱਚ ਪਠਾਨਕੋਟ ਦੇ ਵਾਰਡ ਨੰਬਰ 34 ਤੋਂ ਸਾਮ ਲਾਲ, ਵਾਰਡ ਨੰਬਰ 37 ਤੋਂ ਸੰਦੀਪ, ਵਾਰਡ ਨੰਬਰ 3 ਤੋਂ ਨਵੀਨ ਮਹਾਜਨ,ਵਾਰਡ ਨੰਬਰ 28 ਤੋਂ ਅਮਿਤ ਥਾਪਾ, ਅਤੇ ਵਾਰਡ ਨੰਬਰ 13 ਤੋਂ ਸਿਵਾ ਸੈਣੀ ਨੂੰ ਰਾਸ਼ਨ ਡਿਪੂਆਂ ਦੀ ਅਲਾਟਮੈਂਟ ਕੀਤੀ ਗਈ। 

ਇਸ ਮੋਕੇ ਤੇ ਨਵੇਂ ਰਾਸ਼ਨ ਡਿਪੂ ਮਿਲਣ ਤੇ ਲਾਭਪਾਤਰੀਆਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਅਤੇ ਭਰੋਸਾ ਦਿੱਤਾ ਕਿ ਉਹ ਸਾਰਾ ਕਾਰਜ ਨਿਯਮਾਂ ਅਨੁਸਾਰ ਕਰਨਗੇ।ਇਸ ਮੌਕੇ ਸ੍ਰੀ ਅਮਿਤ ਵਿੱਜ ਵਿਧਾਇਕ ਪਠਾਨਕੋਟ ਨੇ ਕਿਹਾ ਕਿ ਕਰੋਨਾ ਵਾਇਰਸ ਨੇ ਬੀਤੇ ਸਮੇਂ ਵਿੱਚ ਪੂਰੀ ਦੁਨਿਆਂ ਦੇ ਸਿਸਟਮ ਨੂੰ ਢਹਿ ਢੇਰੀ ਕਰ ਦਿੱਤਾ ਸੀ । ਉਹਨਾਂ ਕਿਹਾ ਕਿ ਸਾਡੇ ਸਾਇੰਸਦਾਨਾਂ ਨੇ ਬਹੁਤ ਹੀ ਮਿਹਨਤ ਨਾਲ ਕੋਵਿਡ ਦਾ ਟੀਕਾ ਤਿਆਰ ਕੀਤਾ ਹੈ । ਉਹਨਾਂ ਕਿਹਾ ਕਿ ਟੀਕਾਕਰਨ ਨੂੰ ਸ਼ੁਰੂ ਕਰਨ ਤੋਂ ਪਹਿਲਾ ਇਸ ਟੀਕੇ ਉਪਰ ਹਰ ਤਰ੍ਹਾਂ ਦੇ ਵਿਗਿਆਨਕ ਟੈਸਟ ਕੀਤੇ ਜਾ ਚੁੱਕੇ ਹਨ । ਜਿਸ ਕਾਰਨ ਸਾਨੂੰ ਆਸ ਹੈ ਕਿ ਹੁਣ ਕੋਵਿਡ ਦੇ ਟੀਕੇ ਦੇ ਨਾਲ ਅਸੀ ਇਸ ਮਹਾਂਮਾਰੀ ਤੇ ਪੂਰੀ ਤਰ੍ਹਾ ਕਾਬੂ ਪਾ ਲਵਾਂਗੇ । ਉਨ੍ਹਾਂ ਕਿਹਾ ਕਿ ਪਰ ਲੋਕਾਂ ਨੂੰ ਅੱਜ ਵੀ ਸਾਵਧਾਨੀਆਂ ਰੱਖਣੀਆਂ ਚਾਹੀਦੀਆਂ ਹਨ ਅਤੇ ਘਰ ਤੋਂ ਨਿਕਲਣ ਲੱਗਿਆਂ ਮਾਸਕ ਦਾ ਪ੍ਰਯੋਗ ਜਰੂਰ ਕਰੋ, ਸਮਾਜਿੱਕ ਦੂਰੀ ਬਣਾ ਕੇ ਰੱਖੋਂ ਅਤੇ ਵਾਰ ਵਾਰ ਹੱਥਾਂ ਨੂੰ ਧੋਵੋ।ਰਾਸ਼ਨ ਡਿਪੂਆਂ ਦੇ ਨਵੇਂ ਲਾਇੰਸਸ ਅਲਾਟ ਕੀਤੇ ਜਾਣ ਬਾਰੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ ਵਾਅਦੇ ਮੁਤਾਬਕ ਸੂਬੇ ਦੇ ਬੇਰੁਜਗਾਰ ਨੌਜਵਾਨਾਂ ਨੂੰ ਰੋਜਗਾਰ ਦੇ ਵਸੀਲੇ ਦੇਣ ਲਈ ਕਮਰਕੱਸੇ ਕੀਤੇ ਹੋਏ ਹਨ । ਉਹਨਾਂ ਕਿਹਾ ਕਿ ਇਹਨਾਂ ਰਾਸ਼ਨ ਡਿਪੂਆਂ ਨੂੰ ਅਲਾਟ ਕਰਨ ਪਿੱਛੇ ਮੁੱਖ ਮਕਸਦ ਇਹ ਹੈ ਕਿ ਲੋਕਾਂ ਨੂੰ ਉਹਨਾਂ ਦੇ ਘਰਾਂ ਦੀਆਂ ਬਰੂਹਾਂ ਅੱਗੇ ਹੀ ਰਾਸ਼ਨ ਦੀ ਸਪਲਾਈ ਹੋ ਸਕੇ ਤਾਂ ਜੋ ਨਾਗਰਿਕਾਂ ਨੂੰ ਰਾਸ਼ਨ ਲੈਣ ਲਈ ਇੱਕ ਪਿੰਡ ਤੋਂ ਦੂਜੇ ਪਿੰਡ ਨਾ ਜਾਣਾ ਪਵੇ । ਉਹਨਾਂ ਕਿਹਾ ਕਿ ਦੂਜਾ ਮੰਤਵ ਬੇਰੁਜਗਾਰ ਨੌਜਵਾਨਾਂ ਨੂੰ ਉਹਨਾਂ ਦੇ ਪੈਰਾਂ ਤੇ ਖੜਾ ਕਰਨਾ ਹੈ ਤਾਂ ਜੋ ਉਹ ਸੂਬੇ ਦੇ ਵਿਕਾਸ ਵਿੱਚ ਆਪਣੀ ਉਸਾਰੂ ਭੂਮਿਕਾ ਨਿਭਾ ਸਕਣ ।ਉਨ੍ਹਾਂ ਦੱਸਿਆ ਕਿ ਕੋਵਿਡ-19 ਟੀਕਾਕਰਨ ਮੁਹਿੰਮ ਦਾ ਆਗਾਜ ਕਰਨ ਲਈ ਜਿਲ੍ਹਾ ਪੱਧਰੀ ਪ੍ਰੋਗਰਾਮ ਸਿਵਲ ਹਸਪਤਾਲ ਪਠਾਨਕੋਟ ਵਿਖੇ ਰੱਖਿਆ ਗਿਆ ਸੀ । ਉਹਨਾਂ ਕਿਹਾ ਕਿ ਜਿਲ੍ਹੇ ਅੰਦਰ ਕੋਵਿਡ ਟੀਕਾਕਰਨ ਮੁਹਿੰਮ ਨੂੰ ਸੰਚਾਰੂ ਢੰਗ ਨਾਲ ਚਲਾਉਣ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ ।

 

Tags: Congress , Punjab Congress , Amit Vij , Pathankot , Ghar Ghar Rozgar te Karobaar Mission , Fair Price Shops

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD