Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਆਵਾਰਾ ਪਸ਼ੂਆਂ ਦੀ ਸਾਂਭ ਸੰਭਾਲ ਲਈ ਗੋਪਾਲ ਗਊਂਸ਼ਾਲਾ ਫਿਰੋਜ਼ਪੁਰ ਛਾਉਣੀ ਵਿਖੇ 15 ਲੱਖ ਦੀ ਲਾਗਤ

ਨਾਲ ਬਣਵਾਏ ਗਏ ਤਿੰਨ ਸ਼ੈੱਡ,ਵਿਧਾਇਕ ਪਿੰਕੀ ਨੇ ਕੀਤਾ ਉਦਘਾਟਨ

Web Admin

Web Admin

5 Dariya News

ਫਿਰੋਜ਼ਪੁਰ , 16 Jan 2021

Last updated on: Jan 16, 2021, 00:00 IST

ਫਿਰੋਜ਼ਪੁਰ ਛਾਉਣੀ ਵਿਖੇ ਸਥਿਤ ਗੋਪਾਲ ਗਊਂਸ਼ਾਲਾ ਵਿਚ ਆਵਾਰਾ ਪਸ਼ੂਆਂ ਦੇ ਰੱਖ ਰਖਾਵ ਲਈ ਤਿੰਨ ਸ਼ੈੱਡਾਂ ਨੂੰ ਬਣਵਾਉਣ ਲਈ ਵਿਧਾਇਕ ਫਿਰੋਜ਼ਪੁਰ  ਸ਼ਹਿਰੀ ਪਰਮਿੰਦਰ ਸਿੰਘ ਪਿੰਕੀ ਵੱਲੋਂ 15 ਲੱਖ ਰੁਪਏ ਦੀ ਰਾਸ਼ੀ ਦਿੱਤੀ ਗਈ ਸੀ, ਜਿਸ ਦਾ ਨਿਰਮਾਣ ਕਾਰਜ ਪੂਰਾ ਹੋਣ ਉਪਰੰਤ ਅੱਜ ਵਿਧਾਇਕ ਪਿੰਕੀ ਵੱਲੋਂ ਗਊਂਸ਼ਾਲਾ ਵਿਖੇ ਪਹੁੰਚ ਕੇ ਇਸ ਦਾ ਉਦਘਾਟਨ ਕੀਤਾ ਗਿਆ।ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਕਿਹਾ ਕਿ ਇਸ ਗਊਸ਼ਾਲਾ ਵਿਚ ਪਹਿਲਾਂ 200 ਦੇ ਕਰੀਬ ਗਊਂਆਂ ਦੇ ਰੱਖਣ ਦਾ ਪ੍ਰਬੰਧ ਸੀ ਜਦਕਿ ਹੁਣ ਇਹ ਤਿੰਨ ਸ਼ੈੱਡ ਤਿਆਰ ਹੁਣ ਨਾਲ ਇਸ ਗਊਂਸ਼ਾਲਾ ਦੀ ਕਪੈਸਿਟੀ ਦੋਗਨੀ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਇੱਕ ਸ਼ੈੱਡ ਨੰਦੀ ਸ਼ਾਲਾ (ਬੱਲਦ) ਲਈ ਅਤੇ ਬਾਕੀ ਦੋ ਸ਼ੈੱਡ ਗਊਂਆਂ ਨੂੰ ਰੱਖਣ ਲਈ ਵਰਤੇ ਜਾਣਗੇ। ਉਨ੍ਹਾਂ ਕਿਹਾ ਕਿ ਸੜਕਾਂ ਤੇ ਘੁੱਮ ਰਹੇ ਬੇਸਹਾਰਾ ਪਸ਼ੂਆਂ ਨੂੰ ਇਕੱਠਾ ਕਰਕੇ ਇਸ ਗਊਸ਼ਾਲਾ ਵਿੱਚ ਰੱਖਿਆ ਜਾਵੇਗਾ ਅਤੇ ਅਵਾਰਾ ਪਸ਼ੂਆਂ ਦੀ ਸਾਂਭ ਸੰਭਾਲ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਸ਼ੈੱਡਾਂ ਦੇ ਤਿਆਰ ਹੋਣ ਨਾਲ ਹੁਣ ਲੋਕਾਂ ਨੂੰ ਸ਼ਹਿਰ ਵਿੱਚ ਆਵਾਰਾ ਪਸ਼ੂਆਂ ਤੋਂ ਆ ਰਹੀ ਸਮੱਸਿਆ ਦਾ ਵੀ ਹੱਲ ਹੋਵੇਗਾ ਤੇ ਨਾਲ ਹੀ ਸੜਕ ਹਾਦਸਿਆਂ ਨੂੰ ਵੀ ਠੱਲ ਪਵੇਗੀ। ਉਨ੍ਹਾਂ ਦੱਸਿਆ ਕਿ ਫਿਰੋਜ਼ਪੁਰ ਛਾਉਣੀ ਦੀ ਗੋਪਾਲ ਗਊਸ਼ਾਲਾ ਦੇ ਵਿਸਥਾਰ ਨਾਲ ਇੱਥੇ ਗਊ-ਧਨ ਰੱਖਣ ਦੀ ਸਮਰੱਥਾ ਵਿੱਚ ਵਾਧਾ ਹੋਏਗਾ। ਇਸ ਦੇ ਨਾਲ  ਹੀ ਵਿਧਾਇਕ ਵੱਲੋਂ ਗਊਂਸ਼ਾਲਾ ਵਿਚ ਪਸ਼ੂਆਂ ਦੀ ਸਾਂਭ ਸੰਭਾਲ ਲਈ 10 ਲੱਖ ਰੁਪਏ ਹੋਰ ਦੇਣ ਦਾ ਐਲਾਨ ਵੀ ਕੀਤਾ ਗਿਆ, ਜੋ ਕਿ ਜਲਦ ਹੀ ਗਊਂਸ਼ਾਲਾ ਦੀ ਪ੍ਰਬੰਧਕ ਕਮੇਟੀ ਨੂੰ ਦੇ ਦਿੱਤਾ ਜਾਵੇਗਾ। 

ਇਸ ਦੌਰਾਨ ਗਊਂਸ਼ਾਲਾ ਦੇ ਨਵੇਂ ਪ੍ਰਧਾਨ ਨਰੇਸ਼ ਅਗਰਵਾਲ ਨੇ ਕਾਰਜਭਾਰ ਵੀ ਸੰਭਾਲਿਆ ਇਸ ਤੋਂ ਪਹਿਲਾਂ ਗਊਂਸ਼ਾਲਾਂ ਦੇ ਪ੍ਰਧਾਨ ਰਾਕੇਸ਼ ਅਗਰਵਾਲ ਸਨ।ਇਸ ਮੌਕੇ ਵਿਧਾਇਕ ਪਿੰਕੀ ਨੇ ਆਪਣੇ ਸੰਬੋਧਨ ਵਿੱਚ ਕਿਸਾਨਾਂ ਦਾ ਪੱਖ ਪੂਰਦਿਆਂ ਕਿਹਾ ਕਿ ਸਾਡੇ ਕਿਸਾਨ ਭਰਾਂ ਜੋ ਆਪਣੇ ਹੱਕਾਂ ਦੀ ਲੜਾਈ ਲਈ ਇਸ ਵੇਲੇ ਦਿੱਲੀ ਵਿਚ ਬੈਠੇ ਹਨ ਸਾਨੂੰ ਸਾਰਿਆਂ ਨੂੰ ਉਨ੍ਹਾਂ ਦਾ ਸਹਿਯੋਗ ਦੇਣਾ ਚਾਹੀਦਾ ਹੈ ਕਿਉਂਕਿ ਇਹ ਸਾਡੀਆਂ ਫਸਲਾਂ ਦਾ ਹੀ ਨਹੀਂ ਬਲਕਿ ਸਾਡੀਆਂ ਨਸਲਾਂ ਦਾ ਵੀ ਸਵਾਲ ਹੈ। ਉਨ੍ਹਾਂ ਕਿਹਾ ਕਿ ਸਾਨੂੰ ਵੱਧ ਚੜ ਕੇ ਇਸ ਅੰਦੋਲਨ ਵਿਚ ਹਿੱਸਾ ਪਾਉਣਾ ਚਾਹੀਦਾ ਹੈ ਤਾਂ ਜੋ ਅਸੀਂ ਇਸ ਬਿੱਲਾਂ ਨੂੰ ਰੱਦ ਕਰਵਾ ਕੇ ਕਿਸਾਨ ਅਤੇ ਖੇਤੀ ਨੂੰ ਬੱਚਾ ਸਕੀਏ।ਉਨ੍ਹਾਂ ਇਹ ਵੀ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਫਿਰੋਜ਼ਪੁਰ ਵਿਚ ਹੋਰ ਪ੍ਰਾਜੈਕਟ ਵੀ ਲਿਆਂਦੇ ਜਾਣਗੇ ਅਤੇ ਫਿਰੋਜ਼ਪੁਰ ਦੇ ਵਿਕਾਸ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਫਿਰੋਜ਼ਪੁਰ ਨੂੰ ਬੈਕਵਰਡ ਸ਼੍ਰੇਣੀ ਵਿਚੋਂ ਕੱਢ ਕੇ ਵਿਕਾਸਸ਼ੀਲ ਜ਼ਿਲ੍ਹਾ ਬਣਾਇਆ ਜਾਵੇਗਾ। ਉਨ੍ਹਾਂ ਫਿਰੋਜ਼ਪੁਰ ਨੂੰ ਐਸਪਿਰੇਸ਼ਨਲ ਜ਼ਿਲ੍ਹਿਆਂ ਵਿਚੋਂ ਪਹਿਲੇ ਨੰਬਰ ਤੇ ਆਉਣ ਤੇ ਲੋਕਾਂ ਨੂੰ ਵਧਾਈ ਵੀ ਦਿੱਤੀ।ਇਸ ਮੌਕੇ ਡਿਪਟੀ ਕਮਿਸ਼ਨਰ ਗੁਰਪਾਲ ਸਿੰਘ ਚਾਹਲ, ਐਸਡੀਐਮ ਅਮਿੱਤ ਗੁਪਤਾ, ਐਸਪੀ (ਐਚ) ਬਲਬੀਰ ਸਿੰਘ, ਜ਼ਿਲ੍ਹਾ ਕਾਂਗਰਸ ਪ੍ਰਧਾਨ ਗੁਰਚਰਨ ਸਿੰਘ ਨਾਹਰ, ਚੇਅਰਮੈਨ ਪਲਾਨਿੰਗ ਬੋਰਡ ਮਾਸਟਰ ਗੁਲਜਾਰ ਸਿੰਘ, ਅਮਰਜੀਤ ਸਿੰਘ ਭੋਗਲ, ਬਿੱਟੂ ਸਾਂਘਾ, ਬਲਬੀਰ ਬਾਠ, ਰਾਜਿੰਦਰ ਛਾਬੜਾ, ਪਵਨ ਕੁਮਾਰ ਗਰਗ, ਸ਼ਾਲਿੰਫਰ ਬਬਲੂ, ਕੁਲਭੁਸ਼ਨ ਕੁਮਾਰ, ਕਮਲ ਗਰਗ ਆਦਿ ਹਾਜ਼ਰ ਸਨ। 

 

Tags: Parminder Singh Pinky , Congress , Punjab Congress , Ferozpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD