Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮਾਨਸਾ ਵਿਖੇ ਕੋਰੋਨਾ ਟੀਕਾਕਰਨ ਪ੍ਰੋਗਰਾਮ ਦਾ ਆਗਾਜ਼

ਪਹਿਲੇ ਪੜਾਅ ਤਹਿਤ ਜ਼ਿਲ੍ਹਾ ਮਾਨਸਾ ਲਈ 3160 ਵੈਕਸੀਨ ਹੋਏ ਪ੍ਰਾਪਤ

Web Admin

Web Admin

5 Dariya News

ਮਾਨਸਾ , 16 Jan 2021

Last updated on: Jan 16, 2021, 00:00 IST

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਸੂਬੇ ਦੇ 1.74 ਲੱਖ ਸਿਹਤ ਕਾਮਿਆਂ ਦਾ ਕੋਰੋਨਾ ਤੋਂ ਬਚਾਅ ਲਈ ਟੀਕਾਕਰਨ ਕੀਤੇ ਜਾਣ ਦੀ ਮੁਹਿੰਮ ਦਾ ਆਗਾਜ਼ ਕੀਤਾ ਗਿਆ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਾਨਸਾ ਵਿਖੇ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ, ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰਪਾਲ ਅਤੇ ਚੇਅਰਮੈਨ ਜ਼ਿਲ੍ਹਾ ਪਰਿਸ਼ਦ ਬਿਕਰਮ ਸਿੰਘ ਮੋਫ਼ਰ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਇਸ ਸ਼ੁਰੂਆਤੀ ਸਮਾਗਮ ’ਚ ਸ਼ਮੂਲੀਅਤ ਕੀਤੀ ਅਤੇ ਬਾਅਦ ਵਿੱਚ ਸਿਵਲ ਹਸਪਤਾਲ ਵਿਖੇ ਕੋਰੋਨਾ ਟੀਕਾਕਰਨ ਪ੍ਰੋਗਰਾਮ ਦਾ ਰਸਮੀ ਉਦਘਾਟਨ ਕੀਤਾ। ਜ਼ਿਲ੍ਹੇ ਵਿੱਚ ਪਹਿਲਾਂ ਤੋਂ ਜਾਰੀ ਕੋਵਿਡ ਸੈਂਪਲਿੰਗ ਪ੍ਰਕਿਰਿਆ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੇ ਜ਼ਿਲ੍ਹਾ ਨੋਡਲ ਅਫ਼ਸਰ ਡਾ. ਰਣਜੀਤ ਸਿੰਘ ਰਾਏ ਨੇ ਪ੍ਰਮੁੱਖ ਸ਼ਖਸੀਅਤਾਂ ਦੀ ਹਾਜ਼ਰੀ ਵਿੱਚ ਸਵੈ ਇੱਛਾ ਨਾਲ ਸਭ ਤੋਂ ਪਹਿਲਾ ਟੀਕਾ ਲਗਵਾਇਆ। ਇਸ ਮੌਕੇ ਵਿਧਾਇਕ ਸ. ਮਾਨਸ਼ਾਹੀਆ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕੋਵਿਡ ਮਹਾਂਮਾਰੀ ਤੋਂ ਬਚਾਅ ਲਈ ਸੂਬੇ ਭਰ ਵਿੱਚ ਸਿਹਤ ਕਾਮਿਆਂ ਦੁਆਰਾ ਨਿਭਾਈਆਂ ਗਈਆਂ ਸਿਹਤ ਸੇਵਾਵਾਂ ਦੀ ਜ਼ੋਰਦਾਰ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਦੀ ਦੂਰ ਅੰਦੇਸ਼ੀ ਸੋਚ ਸਦਕਾ ਹੀ ਸੂਬਾ ਵਾਸੀ ਕੋਵਿਡ ਤੋਂ ਬਚਾਅ ਲਈ ਸਿਹਤ ਸਲਾਹਾਂ ਦੀ ਪਾਲਣਾ ਕਰਕੇ ਮਾਰੂ ਸਿੱਟਿਆਂ ਤੋਂ ਸੁਰੱਖਿਅਤ ਹੋ ਸਕੇ ਹਨ। ਸ. ਮਾਨਸ਼ਾਹੀਆ ਨੇ ਦੱਸਿਆ ਕਿ ਜ਼ਿਲ੍ਹਾ ਮਾਨਸਾ ਵਿਖੇ ਪਹਿਲੇ ਪੜਾਅ ਤਹਿਤ 3160 ਵੈਕਸੀਨ ਪ੍ਰਾਪਤ ਹੋਏ ਹਨ ਜਿਸ ਵਿੱਚੋਂ ਅੱਜ ਇਹ ਵੈਕਸੀਨ 100 ਹੈਲਥ ਕੇਅਰ ਵਰਕਰਾਂ ਜਿਨ੍ਹਾਂ ਵਿੱਚ ਡਾਕਟਰ, ਫਾਰਮੇਸੀ ਅਫ਼ਸਰ, ਸਟਾਫ਼ ਨਰਸਾਂ, ਏ.ਐਨ.ਐਮਜ਼, ਵਾਰਡ ਸਹਾਇਕ ਅਤੇ ਸਫ਼ਾਈ ਸੇਵਕਾਂ ਨੂੰ ਲਗਾਈ ਜਾਵੇਗੀ। 

ਉਨ੍ਹਾਂ ਕਿਹਾ ਕਿ ਇਹ ਵੈਕਸੀਨ ਪੂਰੀ ਤਰ੍ਹਾਂ ਸੁਰੱਖਿਅਤ ਹੈ ਅਤੇ ਇਸ ਸਬੰਧੀ ਕਿਸੇ ਵੀ ਕਿਸਮ ਦੀਆਂ ਅਫ਼ਵਾਹਾਂ ’ਤੇ ਵਿਸ਼ਵਾਸ ਨਹੀਂ ਕਰਨਾ ਚਾਹੀਦਾ। ਉਨ੍ਹਾਂ ਦੱਸਿਆ ਕਿ ਟੀਕਿਆਂ ਦੀ ਵਰਤੋਂ ਸਬੰਧੀ ਸਿਹਤ ਕਰਮਚਾਰੀਆਂ ਤੇ ਅਧਿਕਾਰੀਆਂ ਨੂੰ ਪਹਿਲਾਂ ਹੀ ਵਿਸ਼ੇਸ਼ ਸਿਖਲਾਈ ਦਿੱਤੀ ਜਾ ਚੁੱਕੀ ਹੈ ਅਤੇ ਪੰਜਾਬ ਸਰਕਾਰ ਵੱਲੋਂ ਪੜਾਅਵਾਰ ਢੰਗ ਨਾਲ ਟੀਕਾਕਰਨ ਦੀ ਯੋਜਨਾ ਬਣਾਈ ਗਈ ਹੈ ਜਿਸ ਤਹਿਤ ਹੈਲਥ ਕੇਅਰ ਵਰਕਰ, ਫਰੰਟਲਾਈਨ ਵਰਕਰ, ਬਜ਼ੁਰਗ (50 ਸਾਲ ਤੋਂ ਵੱਧ ਉਮਰ ਵਾਲੇ) ਵਾਲੀ ਆਬਾਦੀ ਤਰਜੀਹੀ ਸਮੂਹ ਹੋਣਗੇ। ਇਸ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਘਰ ਘਰ ਰੋਜ਼ਗਾਰ ਤੇ ਕਾਰੋਬਾਰ ਮਿਸ਼ਨ ਤਹਿਤ ਰਾਸ਼ਨ ਡਿਪੂਆਂ ਦੀ ਅਲਾਟਮੈਂਟ ਸਬੰਧੀ ਮੁਹਿੰਮ ਦਾ ਵੀ ਆਗਾਜ਼ ਕੀਤਾ ਗਿਆ ਅਤੇ ਮਾਨਸਾ ਵਿਖੇ ਵਿਧਾਇਕ ਸ਼੍ਰੀ ਮਾਨਸ਼ਾਹੀਆ, ਡਿਪਟੀ ਕਮਿਸ਼ਨਰ ਅਤੇ ਸ਼੍ਰੀ ਮੋਫ਼ਰ ਸਮੇਤ ਹੋਰ ਸ਼ਖਸੀਅਤਾਂ ਵੱਲੋਂ ਜ਼ਿਲ੍ਹੇ ਦੇ ਕੁਝ ਲਾਭਪਾਤਰੀਆਂ ਨੂੰ ਰਸਮੀ ਤੌਰ ’ਤੇ ਇਨ੍ਹਾਂ ਡਿਪੂਆਂ ਦੀਆਂ ਅਲਾਟਮੈਂਟ ਸਬੰਧੀ ਸਰਟੀਫਿਕੇਟ ਜਾਰੀ ਕੀਤੇ। ਸਰਕਾਰ ਵੱਲੋਂ ਡਿੱਪੂ ਲਾਇਸੰਸ ਧਾਰਕਾਂ ਰਾਹੀਂ ਸਮਾਰਟ ਰਾਸ਼ਨ ਕਾਰਡ ਯੋਜਨਾ ਤਹਿਤ ਅਨਾਜ ਦੀ ਵੰਡ ਈ ਪੋਸ ਮਸ਼ੀਨਾਂ ਰਾਹੀਂ ਕਰਵਾਈ ਜਾਂਦੀ ਹੈ। ਇਸ ਮੌਕੇ ਯੂਥ ਆਗੂ ਸ਼੍ਰੀ ਚੁਸ਼ਪਿੰਦਰਵੀਰ ਸਿੰਘ, ਪ੍ਰਧਾਨ ਨਗਰ ਪੰਚਾਇਤ ਭੀਖੀ ਸ਼੍ਰੀ ਵਿਨੋਦ ਸਿੰਗਲਾ, ਸਿਵਲ ਸਰਜਨ ਡਾ. ਸੁਖਵਿੰਦਰ ਸਿੰਘ, ਡੀ.ਐਫ.ਐਸ.ਸੀ ਸ਼੍ਰੀਮਤੀ ਮਧੂ, ਸ਼੍ਰੀ ਤਰੁਨ ਸਿੰਘ ਪੰਨੂ , ਐਸ.ਐਮ.ਓ ਡਾ. ਹਰਚੰਦ ਸਿੰਘ, ਜ਼ਿਲ੍ਹਾ ਟੀਕਾਕਰਨ ਅਧਿਕਾਰੀ ਡਾ. ਸੰਜੀਵ ਓਬਰਾਏ ਸਮੇਤ ਹੋਰ ਸ਼ਖਸੀਅਤਾਂ ਵੀ ਮੌਜੂਦ ਸਨ। 

 

Tags: Nazar Singh Manshahia , Punjab Congress , Mansa , Bikram Singh Moffer , Covaxin , Covishield , Covid-19 Vaccine , Covid-19 Vaccine in India , COVID-19 Vaccination , COVID Vaccination , Ghar Ghar Rozgar te Karobaar Mission , Fair Price Shops

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD