Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਰਾਸ਼ਨ ਡਿਪੂਆਂ ਦੇ ਲਾਇਸੈਂਸ ਵੰਡਣ ਦੀ ਹੋਈ ਸ਼ੁਰੂਆਤ

ਰਾਜ ਭਰ ਵਿੱਚ ਫਰੰਟਲਾਈਨ ਹੈੱਲਥ ਵਰਕਰਾਂ ਨੂੰ ਕੋਵਿਡ-19 ਦੀ ਵੈਕਸੀਨ ਲਗਾਉਣ ਦੀ ਵੀ ਕੀਤੀ ਗਈ ਸ਼ੂਰੂਆਤ

Web Admin

Web Admin

5 Dariya News

ਤਰਨ ਤਾਰਨ , 16 Jan 2021

Last updated on: Jan 16, 2021, 00:00 IST

ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਨੂੰ ਪੂਰਾ ਕਰਨ ਲਈ ਅੱਜ ਨੌਜਵਾਨਾਂ ਨੂੰ ਰਾਸ਼ਨ ਡਿਪੂਆਂ ਦੀ ਵੰਡ ਸ਼ੁਰੂ ਕਰ ਦਿੱਤੀ ਹੈ ਅਤੇ ਇਸੇ ਨਾਲ ਹੀ ਰਾਜ ਭਰ ਵਿੱਚ ਫਰੰਟਲਾਈਨ ਹੈੱਲਥ ਵਰਕਰਾਂ ਨੂੰ ਕੋਵਿਡ-19 ਦੀ ਵੈਕਸੀਨ ਲਗਾਉਣ ਦੀ ਵੀ ਸ਼ੂਰੂਆਤ ਕੀਤੀ ਗਈ। ਇਹਨਾਂ ਦੋਵੇਂ ਕਾਰਜਾਂ ਦਾ ਰਸਮੀਂ ਉਦਘਾਟਨ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਮੋਹਾਲੀ ਤੋਂ ਵੀਡੀਉ ਕਾਨਫਰੰਸਿੰਗ ਰਾਹੀਂ ਵਰਚੂਅਲ ਸਮਾਗਮ ਦੌਰਾਨ ਕੀਤਾ ਗਿਆ। ਇਸ ਵਰਚੂਅਲ ਸਮਾਗਮ ਵਿੱਚ ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ, ਹਲਕਾ ਵਿਧਾਇਕ ਤਰਨ ਤਾਰਨ ਡਾ. ਧਰਮਬੀਰ ਅਗਨੀਹੋਤਰੀ ਅਤੇ ਹਲਕਾ ਵਿਧਾਇਕ ਪੱਟੀ ਸ੍ਰੀ ਹਰਮਿੰਦਰ ਸਿੰਘ ਗਿੱਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਦੇ ਮੀਟਿੰਗ ਹਾਲ ਤੋਂ ਆੱਨਲਾਈਨ ਤਰੀਕੇ ਨਾਲ ਸ਼ਿਰਕਤ ਕੀਤੀ ਗਈ। ਇਸ ਮੌਕੇ ਸਿਵਲ ਸਰਜਨ ਡਾ. ਰੋਹਿਤ ਮਹਿਤਾ ਅਤੇ ਕਾਂਗਰਸੀ ਆਗੂ ਡਾ. ਸੰਦੀਪ ਅਗਨੀਹੋਤਰੀ ਤੋਂ ਇਲਾਵਾ ਹੋਰ ਅਧਿਕਾਰੀ ਤੇ ਰਾਸ਼ਨ ਡਿਪੂਆਂ ਦੇ ਲਾਈਸੰਸ ਹਾਸਿਲ ਕਰਨ ਵਾਲੇ ਲਾਭਪਾਤਰੀ ਵੀ ਹਾਜ਼ਰ ਸਨ।ਇਸ ਉਪਰੰਤ ਜਾਣਕਾਰੀ ਦਿੰਦਿਆਂ ਹਲਕਾ ਵਿਧਾਇਕ ਤਰਨ ਤਾਰਨ ਡਾ. ਧਰਮਬੀਰ ਅਗਨੀਹੋਤਰੀ ਅਤੇ ਹਲਕਾ ਵਿਧਾਇਕ ਪੱਟੀ ਸ੍ਰੀ ਹਰਮਿੰਦਰ ਸਿੰਘ ਗਿੱਲ ਨੇ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਕਾਂਗਰਸ ਪਾਰਟੀ ਨੇ ਚੋਣ ਵਾਅਦਾ ਕੀਤਾ ਸੀ ਕਿ ਹਰੇਕ ਘਰ ਨੂੰ ਇੱਕ ਨੌਕਰੀ ਜਾਂ ਰੋਜ਼ਗਾਰ ਜ਼ਰੂਰ ਦਿੱਤਾ ਜਾਵੇਗਾ। ਇਸੇ ਨੂੰ ਅਮਲੀ ਜਾਮਾ ਪਹਿਨਾਉਣ ਲਈ ਪੰਜਾਬ ਸਰਕਾਰ ਦ੍ਰਿੜ ਸੰਕਲਪ ਹੈ ਅਤੇ ਇਸ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਰਾਜ ਦੇ ਨੌਜਵਾਨਾਂ ਨੂੰ ਕਾਰੋਬਾਰ ਨਾਲ ਜੋੜਨ ਲਈ ਰਾਸ਼ਨ ਡਿਪੂਆਂ ਦੀ ਵੰਡ ਕੀਤੀ ਜਾ ਰਹੀ ਹੈ। ਰਾਜ ਭਰ ਵਿੱਚ 7200 ਰਾਸ਼ਨ ਡਿਪੂਆਂ ਦੀ ਵੰਡ ਕੀਤੀ ਜਾਣੀ ਹੈ। ਉਹਨਾਂ ਕਿਹਾ ਕਿ ਡੀਪੂ ਵੰਡਣ ਵਿੱਚ ਪੂਰੀ ਤਰ੍ਹਾਂ ਪਾਰਦਰਸ਼ਤਾ ਰੱਖੀ ਜਾ ਰਹੀ ਹੈ ਅਤੇ ਰਾਸ਼ਨ ਡਿਪੂ ਸ਼ਹਿਰੀ ਅਤੇ ਦਿਹਾਤੀ ਖੇਤਰਾਂ ਵਿੱਚ ਵੰਡੇ ਜਾਣਗੇ।

ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਕਮਜ਼ੋਰ ਤਬਕੇ ਦੇ ਲੋਕਾਂ ਲਈ ਹਾਲ ਹੀ ਵਿਚ ‘ਸਮਾਰਟ ਰਾਸ਼ਨ ਕਾਰਡ’ ਦੀ ਸ਼ੁਰੂਆਤ ਕੀਤੀ ਗਈ ਸੀ, ਜਿਸ ਨਾਲ ਯੋਗ ਲਾਭਪਾਤਰੀ ਸੂਬੇ ਦੇ ਕਿਸੇ ਵੀ ਥਾਂ ਤੋਂ ਕਣਕ ਲੈ ਸਕਦੇ ਹਨ ਅਤੇ ਹੁਣ ਪੰਜਾਬ ਸਰਕਾਰ ਵਲੋਂ ਘਰ-ਘਰ ਰੋਜ਼ਗਾਰ ਮਿਸ਼ਨ ਤੇ ਕਾਰੋਬਾਰ ਮਿਸ਼ਨ ਤਹਿਤ ਬੇਰੁਜਗਾਰ ਨੌਜਵਾਨਾਂ ਨੂੰ ਪਹਿਲ ਦੇ ਆਧਾਰ ’ਤੇ ਰਾਸ਼ਨ ਡਿਪੂਆਂ ਦੀ ਅਲਾਟਮੈਂਟ ਕੀਤੀ ਜਾ ਰਹੀ ਹੈ।ਉਹਨਾਂ ਦੱਸਿਆ ਕਿ ਅੱਜ ਜਿਲ੍ਹੇ ਦੇ ਸ਼ਹਿਰੀ ਖੇਤਰਾਂ ਵਿੱਚ  ਕੁੱਲ 07 ਨਵੇਂ ਰਾਸ਼ਨ ਡਿਪੂਆਂ ਦੀ ਅਲਾਟਮੈਂਟ ਕੀਤੀ ਗਈ ਹੈ। ਇਹਨਾਂ ਵਿੱਚੋਂ 04 ਲਾਭਪਤਾਰੀ ਪੱਟੀ ਅਤੇ 03 ਲਾਭਪਾਤਰੀ ਤਰਨ ਤਾਰਨ ਸ਼ਹਿਰੀ ਖੇਤਰ ਨਾਲ ਸਬੰਧਿਤ ਹਨ,ਜਿੰਨ੍ਹਾਂ ਡਿਪੂ ਹੋਲਡਰਾਂ ਨੂੰ ਅੱਜ ਅਲਾਟਮੈਂਟ ਪੱਤਰ ਸੌਂਪੇ ਗਏ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਮਿਸ਼ਨ ਫਤਹਿ ਤਹਿਤ ਅੱਜ ਜ਼ਿਲ੍ਹਾ ਤਰਨ ਤਾਰਨ ਦੇ ਸਿਹਤ ਕਰਮਚਾਰੀਆਂ ਲਈ ਕੋਵਿਡ-19 ਵੈਕਸੀਨੇਸ਼ਨ ਲਗਾਉਣ ਦੀ ਸ਼ੁਰੂਆਤ ਕੀਤੀ ਗਈ ਹੈ।ਉਨ੍ਹਾਂ ਦੱਸਿਆ ਕਿ ਪਹਿਲੇ ਪੜਾਅ ਵਿੱਚ ਜ਼ਿਲ੍ਹਾ ਤਰਨ ਤਾਰਨ ਦੇ ਲੱਗਭੱਗ 6700 ਸਿਹਤ ਕਰਮਚਾਰੀਆਂ ਨੂੰ ਕੋਵਿਡ-19 ਵੈਕਸੀਨ ਦਿੱਤੀ ਜਾਵੇਗੀ।ਉਹਨਾਂ ਦੱਸਿਆ ਕਿ ਵੈਕਸੀਨ ਦੀ ਦੂਜੀ ਖੁਰਾਕ 28 ਦਿਨਾਂ ਬਾਅਦ ਲਗਾਈ ਜਾਵੇਗੀ। ਇਸ ਤੋਂ ਬਾਅਦ ਸੁਰੱਖਿਆ ਕਰਮਚਾਰੀ, ਆਂਗਨਵਾੜੀ ਵਰਕਰ, 50 ਸਾਲ ਤੋਂ ਵੱਧ ਦੀ ਉਮਰ ਵਾਲੇ, ਬਿਮਾਰੀ ਤੋਂ ਪੀੜ੍ਹਤ 50 ਸਾਲ ਤੋਂ ਘੱਟ ਉਮਰ ਅਤੇ ਹੋਰ ਲੋਕ ਸ਼ਾਮਲ ਹਨ।ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸੋਸ਼ਲ ਮੀਡੀਆ `ਤੇ ਕਿਸੇ ਵੀ ਤਰ੍ਹਾਂ ਦੀਆਂ ਅਫਵਾਹਾਂ ਤੋਂ ਸੁਚੇਤ ਰਹਿਣ। ਉਹਨਾਂ ਚੇਤਾਵਨੀ ਦਿੱਤੀ ਕਿ ਜੇਕਰ ਕੋਈ ਵਿਅਕਤੀ ਕੋਵਿਡ-19 ਵੈਕਸੀਨ ਸਬੰਧੀ ਅਫਵਾਹਾਂ ਫੈਲਾਉਂਦਾ ਪਾਇਆ ਗਿਆ ਤਾਂ ਉਸਦੇ ਖ਼ਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।

 

Tags: DC Tarntaran , Kulwant Singh , Tarntaran , Deputy Commissioner Tarntaran , Punjab Congress , Dr. Dharamvir Agnihotri , Covaxin , Covishield , Covid-19 Vaccine , Covid-19 Vaccine in India , COVID-19 Vaccination , COVID Vaccination , Ghar Ghar Rozgar te Karobaar Mission , Fair Price Shops

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD