Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਿਪਟੀ ਕਮਿਸ਼ਨਰ, ਵਿਧਾਇਕ ਡਾ. ਧਰਮਵੀਰ ਅਗਨੀਹੋਤਰੀ ਤੇ ਹਰਮਿੰਦਰ ਸਿੰਘ ਗਿੱਲ ਨੇ ਸਿਵਲ ਹਸਪਤਾਲ ਵਿਖੇ ਟੀਕਾਕਰਨ ਮੁਹਿੰਮ ਦਾ ਰਸਮੀ ਤੌਰ ‘ਤੇ ਕੀਤਾ ਆਗਾਜ਼

ਸਿਵਲ ਸਰਜਨ ਡਾ. ਰੋਹਿਤ ਮਹਿਤਾ ਨੂੰ ਕੋਵਿਡ ਵੈਕਸੀਨ ਦਾ ਟੀਕਾ ਲਗਾ ਕੇ ਕੀਤੀ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ

Web Admin

Web Admin

5 Dariya News

ਤਰਨ ਤਾਰਨ , 16 Jan 2021

Last updated on: Jan 16, 2021, 00:00 IST

ਦੁਨੀਆ ਦੀ ਸਭ ਤੋਂ ਵੱਡੀ ਕਰੋਨਾ ਟੀਕਾਕਰਨ ਮੁਹਿੰਮ ਦਾ ਅੱਜ ਭਾਰਤ ਭਰ ਵਿੱਚ ਆਗਾਜ਼ ਹੋ ਗਿਆ ਹੈ।ਇਸ ਸਬੰਧੀ ਜਿਲ੍ਹਾ ਤਰਨ ਤਾਰਨ ਵਿੱਚ ਜਿਲ੍ਹਾ ਪੱਧਰੀ ਪ੍ਰੋਗਰਾਮ ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀ ਕੁਲੰਵਤ ਸਿੰਘ, ਹਲਕਾ ਵਿਧਾਇਕ ਤਰਨ ਤਾਰਨ ਡਾ. ਧਰਮਵੀਰ ਅਗਨੀਹੋਤਰੀ ਅਤੇ ਹਲਕਾ ਵਿਧਾਇਕ ਪੱਟੀ ਸ਼੍ਰੀ ਹਰਮਿੰਦਰ ਸਿੰਘ ਗਿੱਲ ਨੇ ਅੱਜ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਇਸ ਟੀਕਾਕਰਨ ਮੁਹਿੰਮ ਦਾ ਰਸਮੀ ਤੌਰ ‘ਤੇ ਆਗਾਜ਼ ਕੀਤਾ।ਇਸ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਸਿਵਲ ਸਰਜਨ ਤਰਨ ਤਾਰਨ ਡਾ. ਰੋਹਿਤ ਮਹਿਤਾ ਨੂੰ ਕੋਵਿਡ ਵੈਕਸੀਨ ਦਾ ਟੀਕਾ ਲਗਾ ਕੇ ਕੀਤੀ ਗਈ।ਇਸ ਮੌਕੇ ਐੱਸ. ਐੱਮ. ਓ. ਤਰਨ ਤਾਰਨ ਡਾ. ਸਵਰਨਜੀਤ ਧਵਨ, ਡੀ. ਐੱਮ. ਸੀ. ਡਾ. ਭਾਰਤੀ ਤੋਂ ਇਲਾਵਾ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।ਇਸ ਮੌਕੇ ਤੇ ਡਿਪਟੀ ਕਮਿਸ਼ਨਰ ਸ਼੍ਰੀ ਕੁਲੰਵਤ ਸਿੰਘ, ਹਲਕਾ ਵਿਧਾਇਕ ਤਰਨ ਤਾਰਨ ਡਾ. ਧਰਮਵੀਰ ਅਗਨੀਹੋਤਰੀ ਅਤੇ ਹਲਕਾ ਵਿਧਾਇਕ ਪੱਟੀ ਸ਼੍ਰੀ ਹਰਮਿੰਦਰ ਸਿੰਘ ਗਿੱਲ ਨੇ ਕਿਹਾ ਕਿ ਕਰੋਨਾ ਵਾਇਰਸ ਨੇ ਪਿਛਲੇ ਇੱਕ ਸਾਲ ਵਿੱਚ ਪੂਰੀ ਦੁਨੀਆਂ ਦੇ ਸਿਸਟਮ ਨੂੰ ਢਹਿ ਢੇਰੀ ਕਰ ਦਿੱਤਾ ਸੀ।ਉਹਨਾਂ ਨੇ ਕਿਹਾ ਕਿ ਸਾਡੇ ਸਾਇੰਸਦਾਨਾਂ ਨੇ ਬਹੁਤ ਹੀ ਮਿਹਨਤ ਨਾਲ ਕੋਵਿਡ ਦਾ ਟੀਕਾ ਤਿਆਰ ਕੀਤਾ ਹੈ, ਜਿਸ ਕਾਰਨ ਸਾਨੂੰ ਆਸ ਹੈ ਕਿ ਹੁਣ ਕੋਵਿਡ ਦੇ ਟੀਕੇ ਦੇ ਨਾਲ ਅਸੀਂ ਇਸ ਮਹਾਂਮਾਰੀ ‘ਤੇ ਪੂਰੀ ਤਰ੍ਹਾ ਕਾਬੂ ਪਾ ਲਵਾਂਗੇ।ਉਹਨਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਪਹਿਲੇ ਪੜਾਅ ਤਹਿਤ ਸਰਕਾਰੀ ਤੇ ਨਿੱਜੀ ਹਸਪਤਾਲਾਂ ਦੇ ਲੱਗੱਭਗ 6700 ਸਿਹਤ ਵਰਕਰਾਂ ਨੂੰ  ਇਹ ਵੈਕਸੀਨ ਲੱਗੇਗੀ। ਵੈਕਸੀਨ ਦੀ ਦੂਜੀ ਡੋਜ਼ 28 ਦਿਨ ਬਾਅਦ ਲੱਗੇਗੀ, ਜਦਕਿ  ਸਿਹਤ ਵਰਕਰਾਂ ਤੋਂ ਬਾਅਦ ਸੁਰੱਖਿਆ ਕਰਮੀਆਂ ਨੂੰ ਵੀ ਇਹ ਵੈਕਸੀਨ ਲਗਾਈ ਜਾਵੇਗੀ।ਇਸ ਮੌਕੇ ਸਿਵਲ ਸਰਜਨ ਤਰਨ ਤਾਰਨ ਡਾ. ਰੋਹਿਤ ਮਹਿਤਾ ਨੇ ਦੱਸਿਆ ਕਿ ਵੈਕਸੀਨੇਸ਼ਨ ਲਈ ਜ਼ਿਲ੍ਹੇ ਭਰ ਵਿੱਚ 19 ਵੈਕਸੀਨੇਸ਼ਨ ਸੈਂਟਰ ਬਣਾਏ ਗਏ ਹਨ, ਜਿੰਨਾ ਵਿੱਚ ਅਜੇ ਤਿੰਨ ਸੈਂਟਰ ਵਿੱਚ ਵੈਕਸੀਨੇਸ਼ਨ ਲਗਾਉਣੀ ਸ਼ੁਰੂ ਕੀਤੀ ਗਈ ਜਾਵੇਗੀ, ਸਿਵਲ ਹਸਪਤਾਲ ਤਰਨ ਤਾਰਨ, ਸਬ-ਡਵੀਜ਼ਨਲ ਹਸਪਤਾਲ ਪੱਟੀ ਅਤੇ ਖਡੂਰ ਸਾਹਿਬ।ਉਹਨਾਂ ਦੱਸਿਆ ਕਿ ਇਹਨਾਂ ਸੈਂਟਰਾਂ ਵਿੱਚ ਪੈਰਾਮੈਡੀਕਲ ਸਟਾਫ ਅਤੇ ਮੈਡੀਕਲ ਅਫਸਰਾਂ ਦੀ ਡਿਊਟੀ ਮਾਈਕਰੋਪਲਾਨ ਅਨੁਸਾਰ ਲਗਾਈ ਜਾ ਚੁੱਕੀ ਹੈ।ਵੈਕਸੀਨੇਸ਼ਨ ਵਾਲੇ ਦਿਨ ਜਿਸ ਨੂੰ ਟੀਕਾ ਲੱਗਣਾ ਹੈ, ਉਸ ਦੀ ਪਹਿਲਾ ਵੈਕਸੀਨੇਸ਼ਨ ਅਫਸਰ ਵੱਲੋ ਐਂਟਰੀ ਤੇ ਲਾਭਪਾਤਰੀ ਦਾ ਨਾਮ ਲਿਸਟ ਵਿੱਚ ਚੈੱਕ ਕੀਤਾ ਜਾਵੇਗਾ, ਉਸ ਤੋਂ ਬਾਅਦ “ਕੋਵਿਨ” ਐਪ ਵਿੱਚ ਦੂਸਰਾ ਵੈਕਸੀਨੇਸ਼ਨ ਅਫਸਰ ਟੀਕਾ ਲਗਾਉਣ ਵਾਲੇ ਦਾ ਨਾਮ ਵੈਰੀਫਾਈ ਕਰੇਗਾ, ਨਾਮ ਦੀ ਵੈਕਰੀਫਿਕੇਸ਼ਨ ਤੋਂ ਬਾਅਦ ਵੈਕਸੀਨੇਸ਼ਨ ਰੂਮ ਵਿੱਚ ਟੀਕਾ ਲਗਵਾਇਆ ਜਾਵੇਗਾ ਤੇ ਲਾਭਪਾਤਰੀ ਨੂੰ ਵੈਕਸੀਨ ਸਬੰਧੀ ਜ਼ਰੂਰੀ ਸੰਦੇਸ਼ ਦਿੱਤੇ ਜਾਣਗੇ । ਸੰਦੇਸ਼ ਪਾਉਣ ਤੋਂ ਬਾਅਦ ਟੀਕਾ ਲੱਗਣ ਵਾਲੇ ਵਿਅਕਤੀ ਨੂੰ 30 ਮਿੰਨ ਅਬਜਰਵੇਸ਼ਨ ਰੂਮ ਵਿੱਚ ਰੱਖਿਆ ਜਾਵੇਗਾ।

 

Tags: DC Tarntaran , Kulwant Singh , Tarntaran , Deputy Commissioner Tarntaran , Punjab Congress , Dr. Dharamvir Agnihotri , Covaxin , Covishield , Covid-19 Vaccine , Covid-19 Vaccine in India , COVID-19 Vaccination , COVID Vaccination17

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD