Wednesday, 22 July 2026

 

 

ਖ਼ਾਸ ਖਬਰਾਂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ

 

ਵਿਧਾਇਕ ਰਾਜਿੰਦਰ ਬੇਰੀ ਅਤੇ ਡਿਪਟੀ ਕਮਿਸ਼ਨਰ ਵਲੋਂ 97 ਰਾਸ਼ਨ ਡਿਪੂਆਂ ਦੇ ਅਲਾਟਮੈਂਟ ਪੱਤਰ ਤਕਸੀਮ

ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਸਕੀਮ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲਣ ’ਚ ਨਿਭਾ ਰਹੀ ਅਹਿਮ ਭੂਮਿਕਾ - ਵਿਧਾਇਕ ਅਤੇ ਡੀ.ਸੀ.

Web Admin

Web Admin

5 Dariya News

ਜਲੰਧਰ , 16 Jan 2021

Last updated on: Jan 16, 2021, 00:00 IST

ਪੰਜਾਬ ਸਰਕਾਰ ਦੀ ਘਰ-ਘਰ ਰੋਜ਼ਗਾਰ ਤੇ ਕਾਰੋਬਾਰ ਮਿਸ਼ਨ ਤਹਿਤ ਜ਼ਿਲ੍ਹੇ ਵਿੱਚ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਬਹਿਤਰ ਮੌਕੇ ਪ੍ਰਦਾਨ ਕਰਨ ਦੀ ਮੁਹਿੰਮ ਨੂੰ ਅੱਗੇ ਵਧਾਉਂਦਿਆਂ ਜਲੰਧਰ ਕੇਂਦਰੀ ਤੋਂ ਵਿਧਾਇਕ ਰਾਜਿੰਦਰ ਬੇਰੀ ਅਤੇ ਡਿਪਟੀ ਕਮਿਸ਼ਨਰ ਜਲੰਧਰ ਘਨਸ਼ਿਆਮ ਥੋਰੀ ਵਲੋਂ ਅੱਜ 97 ਨੌਜਵਾਨਾਂ ਨੂੰ ਰਾਸ਼ਨ ਡਿਪੂਆਂ ਦੇ ਅਲਾਟਮੈਂਟ ਪੱਤਰ ਸੌਂਪੇ ਗਏ। ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵਲੋਂ ਮੋਹਾਲੀ ਵਿਖੇ ਵਰਚੂਆਤ ਤੋਰ ’ਤੇ ਸ਼ੁਰੂ ਕੀਤੇ ਗਏ ਪ੍ਰੋਗਰਾਮ ਵਿਚ ਸ਼ਿਰਕਤ ਕਰਦਿਆਂ ਵਿਧਾਇਕ ਸ੍ਰੀ ਰਾਜਿੰਦਰ ਬੇਰੀ ਅਤੇ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਿਆਮ ਥੋਰੀ ਨੇ ਕਿਹਾ ਕਿ ਇਨਾਂ ਅਲਾਟੀਆਂ ਦੀ ਨਿਯੁਕਤੀ ਖੁਰਾਕ ਤੇ ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਪੰਜਾਬ ਵਲੋਂ ਮਹੀਨਾ ਭਰ ਚੱਲੀ ਲੰਬੀ ਪ੍ਰਕਿਰਿਆ ਤੋਂ ਬਾਅਦ ਕੀਤੀ ਗਈ ਹੈ ਜਿਸ ਤਹਿਤ ਜ਼ਿਲ੍ਹੇ ਦੇ ਸ਼ਹਿਰੀ ਖੇਤਰਾਂ ਵਿੱਚ 124 ਰਾਸ਼ਨ ਡਿਪੂਆਂ ਨੂੰ ਸ਼ੁਰੂ ਕਰਨ ਦੀ ਚੋਣ ਕੀਤੀ ਗਈ।ਉਨ੍ਹਾਂ ਦੱਸਿਆ ਕਿ ਅਬਾਦੀ ਵਿੱਚ ਵਾਧਾ ਹੋਣ ਦੇ ਅਧਾਰ ’ਤੇ 184 ਨੌਜਵਾਨਾਂ ਵਲੋਂ ਇਨਾਂ ਅਸਾਮੀਆਂ ’ਤੇ ਅਪਲਾਈ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਦਸਤਾਵੇਜਾਂ ਦੀ ਪੜਤਾਲ ਤੋਂ ਬਾਅਦ 160 ਨੌਜਵਾਨਾਂ ਨੂੰ ਇੰਟਰਵਿਊ ਲਈ ਬੁਲਾਇਆ ਗਿਆ ਸੀ ਜਿਸ ਵਿੱਚ 142 ਨੌਜਵਾਨਾਂ ਦੀ ਚੋਣ ਕੀਤੀ ਗਈ ਅਤੇ ਇਨਾਂ ਵਿਚੋਂ 97 ਨੌਜਵਾਨਾਂ ਨੂੰ ਅੱਜ ਰਾਸ਼ਨ ਡਿਪੂ ਚਲਾਉਣ ਲਈ ਅਲਾਟਮੈਂਟ ਪੱਤਰ ਸੌਂਪੇ ਗਏ ਹਨ। ਰਾਸ਼ਨ ਡਿਪੂ ਦੇ ਅਲਾਟੀਆਂ ਨੂੰ ਵਧਾਈ ਦਿੰਦਿਆਂ ਉਨਾਂ ਸੱਦਾ ਦਿੱਤਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਹਰ ਗਰੀਬ ਉਨਾਂ ਦੇ ਡਿਪੂਆਂ ਤੋਂ ਰਾਸ਼ਨ ਲੈ ਸਕੇ,ਜਿਸ ਨਾਲ ਜਨਤਕ ਵੰਡ ਪ੍ਰਣਾਲੀ ਨੂੰ ਹੇਠਲੇ ਪੱਧਰ ਤੱਕ ਮਜ਼ਬੂਤ ਕੀਤਾ ਜਾ ਸਕੇਗਾ। ਉਨ੍ਹਾਂ ਰਾਸ਼ਨ ਡਿਪੂ ਅਲਾਟੀਆਂ ਨੂੰ ਅਪੀਲ ਕੀਤੀ ਕਿ ਭੋਜਨ ਪਦਾਰਥਾਂ ਦੀ ਯੋਗ ਲਾਭਪਾਤਰੀਆਂ ਵਿੱਚ ਅਸਰਦਾਰ ਤੇ ਪਾਰਦਰਸ਼ੀ ਢੰਗ ਨਾਲ ਵੰਡ ਨੂੰ ਯਕੀਨੀ ਬਣਾਇਆ ਜਾਵੇ। ਵਿਧਾਇਕ ਅਤੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅੱਜ ਦਾ ਦਿਨ ਉਨਾਂ ਲਈ ਇਤਿਹਾਸਿਕ ਦਿਨ ਹੈ ਕਿਉਂਕਿ ਉਹ ਆਪਣੀ ਜਿੰਦਗੀ ਦੀ ਨਵੀਂ ਸ਼ੁਰੂਆਤ ਕਰਨ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਤਾਂ ਸਿਰਫ਼ ਇਕ ਅਗਾਜ਼ ਹੈ ਅਤੇ ਭਵਿੱਖ ਵਿੱਚ ਉਨਾਂ ਵਲੋਂ ਪੂਰੀ ਲਗਨ ਤੇ ਮਿਹਨਤ ਨਾਲ ਜਨਤਕ ਵੰਡ ਪ੍ਰਣਾਲੀ ਨੂੰ ਵੱਡੇ ਪੱਧਰ ’ਤੇ ਸਫ਼ਲ ਬਣਾਉਣ ਲਈ ਨਿਭਾਈ ਗਈ ਸਰਗਰਮ ਭੂਮਿਕਾ ਦੇ ਅਧਾਰ ’ਤੇ ਕਾਮਯਾਬੀ ਦੀ ਦਾਸਤਾਨ ਨੂੰ ਲਿਖਿਆ ਜਾਣਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਿੱਚ ਸੂਬਾ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਸਕੀਮ ਵਲੋਂ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜਗਾਰ ਮੁਹੱਈਆ ਕਰਵਾ ਕੇ ਉਨਾਂ ਦੀ ਕਿਸਮਤ ਬਦਲਣ ਵਿੱਚ ਅਹਿਮ ਭੂਮਿਕਾ ਨਿਭਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੀ ਲਗਾਤਾਰ ਨੌਜਵਾਨਾਂ ਲਈ ਜਾਬ ਮੇਲੇ/ਪਲੇਸਮੈਂਟ ਕੈਂਪ ਲਗਾਏ ਜਾ ਰਹੇ ਹਨ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ, ਸਹਾਇਕ ਕਮਿਸ਼ਨਰ ਹਰਦੀਪ ਸਿੰਘ, ਏਡੀਐਫਐਸਸੀ ਸੁਰਿੰਦਰ ਬੇਰੀ, ਡੀਐਫਐਸਓ ਅਸ਼ੋਕ ਕੁਮਾਰ ਅਤੇ ਹੋਰ ਵੀ ਹਾਜ਼ਰ ਸਨ।

 

Tags: DC Jalandhar , Ghanshyam Thori , Jalandhar , Deputy Commissioner Jalandhar , Rajinder Beri , Punjab Congress , Ghar Ghar Rozgar te Karobaar Mission , Fair Price Shops

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD