Wednesday, 22 July 2026

 

 

ਖ਼ਾਸ ਖਬਰਾਂ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ

 

ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਨੇ ਸ੍ਰੀ ਮੁਕਤਸਰ ਸਾਹਿਬ ਵਿਖੇ ਕੋਵਿਡ-19 ਵੈਕਸੀਨ ਦੀ ਕੀਤੀ ਸ਼ੁਰੂਆਤ

ਘਰ ਘਰ ਰੁਜ਼ਗਾਰ ਸਕੀਮ ਤਹਿਤ ਸ੍ਰੀ ਮੁਕਤਸਰ ਸਾਹਿਬ ਦੇ ਬੇਰੁਜ਼ਗਾਰਾਂ ਨੂੰ ਰਾਸ਼ਨ ਡਿਪੂਆਂ ਦੀ ਕੀਤੀ ਗਈ ਅਲਾਟਮੈਂਟ

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 16 Jan 2021

Last updated on: Jan 16, 2021, 00:00 IST

   

ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਵਸਨੀਕਾਂ ਨੂੰ ਵਧੀਆ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਸਮੇਂ ਸਮੇਂ ਤੇ ਵੱਖ ਵੱਖ ਸਕੀਮਾਂ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਸ.ਅਜਾਇਬ ਸਿੰਘ ਭੱਟੀ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਨੇ ਦਫਤਰ ਡਿਪਟੀ ਕਮਿਸ਼ਨਰ ਵਿਖੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦਾ ਆਨ ਲਾਇਨ  ਪ੍ਰੋਗਰਾਮ ਵਿੱਚ ਸ਼ਾਮਿਲ ਹੋ ਕੇ  ਕੀਤਾ।ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ. ਭੱਟੀ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਘਰ ਘਰ ਰੁਜ਼ਗਾਰ ਸਕੀਮ ਤਹਿਤ ਪੰਜਾਬ ਵਿੱਚ ਸੱਤ ਹਜ਼ਾਰ ਦੇ ਡਿਪੂ ਹੋਲਡਰਾਂ ਨੂੰ ਨਵੇਂ ਰਾਸ਼ਨ ਡਿਪੂਆਂ ਦੀ ਅਲਾਟਮੈਂਟ ਕੀਤੀ ਗਈ ਹੈ।ਇਸੇ ਲੜੀ ਤਹਿਤ ਖੁਰਾਕ ਅਤੇ ਸਪਲਾਈ ਵਿਭਾਗ ਵਲੋਂ ਅੱਜ ਸ੍ਰੀ ਮੁਕਤਸਰ ਸਾਹਿਬ ਦੇ 8 ਬੇਰੁਜ਼ਗਾਰਾਂ ਨੂੰ ਆਪਣਾ ਰੁਜ਼ਗਾਰ ਸ਼ੁਰੂ ਕਰਨ ਲਈ 8 ਰਾਸ਼ਨ ਡਿਪੂਆਂ ਦੀ ਅਲਾਟਮੈਂਟ ਕੀਤੀ ਹੈ। ਇਸ ਮੌਕੇ ਤੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਸ.ਭੱਟੀ ਨੇ ਕਿਹਾ ਕਿ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਉਣ ਲਈ ਸਰਕਾਰ ਵਲੋਂ ਅੱਜ ਸਾਰੇ ਪੰਜਾਬ ਵਿੱਚ ਕੋਵਿਡ -19 ਵੈਕਸੀਨ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ ਤਾਂ ਜੋ ਇਸ ਵਾਇਰਸ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਸ. ਭੱਟੀ ਨੇ ਇਹ ਵੀ ਕਿਹਾ ਕਿ ਸ੍ਰੀ ਮੁਕਤਸਰ ਸਾਹਿਬ ਜਿ਼ਲ੍ਹੇ ਵਿੱਚ 5420 ਕੋਵਿਡ-19 ਵੈਕਸੀਨ ਦੀ ਡੋਜ ਪਹੁੰਚ ਚੁੱਕੀ ਹੈ।ਇਸ ਮੌਕੇ ਤੇ ਉਹਨਾਂ ਸਿਵਿਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚ ਕੇ ਕੋਵਿਡ 19 ਵੈਕਸੀਨ ਦੀ ਸ਼ੁਰੂਆਤ ਵੀ ਕੀਤੀ।ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸ੍ਰੀ ਐਮ.ਕੇ.ਅਰਾਵਿੰਦ ਕੁਮਾਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ, ਸ੍ਰੀਮਤੀ ਕਰਨ ਕੌਰ ਬਰਾੜ ਸਾਬਕਾ ਵਿਧਾਇਕ, ਸ੍ਰੀ ਹਰਚਰਨ ਸਿੰਘ ਸੋਥਾ ਜਿਲ੍ਹਾ ਕਾਂਗਰਸ ਪ੍ਰਧਾਨ,ਸ੍ਰੀ ਪ੍ਰਭਜੋਤ ਸਿੰਘ ਜਿ਼ਲ੍ਹਾ ਯੂਥ ਕਾਂਗਰਸ ਪ੍ਰਧਾਨ, ਡਾ. ਰੰਜੂ ਸਿੰਗਲਾ ਸਿਵਿਲ ਸਰਜਨ, ਸ੍ਰੀ ਦੀਵਾਨ ਚੰਦ ਜਿ਼ਲ੍ਹਾ ਫੂਡ ਤੇ ਸਪਲਾਈ ਕੰਟਰੋਲਰ ਵੀ ਹਾਜ਼ਰ ਸਨ।

 

Tags: Ajaib Singh Bhatti , Congress , Punjab Congress , Punjab , Sri Mukatsar Sahib , Covaxin , Covishield , Covid-19 Vaccine , Covid-19 Vaccine in India , COVID-19 Vaccination , COVID Vaccination , Ghar Ghar Rozgar te Karobaar Mission , Fair Price Shops

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD