Tuesday, 14 May 2024

 

 

ਖ਼ਾਸ ਖਬਰਾਂ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ ਬੀਐਸਐਫ ਦੇ ਵਿਹੜੇ ਗੂੰਜਿਆਂ ਮਤਦਾਨ ਦਾ ਨਾਅਰਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਘੰਟਾ ਘਰ ਚੌਕ ਸਮੇਤ ਮੁੱਖ ਬਜਾਰਾਂ ਦਾ ਦੌਰਾ ਮੋਹਕਮਪੁਰਾ ਤੋਂ ਆਮ ਆਦਮੀ ਪਾਰਟੀ ਦੇ ਪ੍ਰਧਾਨ ਕਾਂਗਰਸ ਵਿੱਚ ਸ਼ਾਮਲ ਜਨਰਲ ਅਬਜਰਵਰ ਦੀ ਨਿਗਰਾਨੀ ਹੇਠ ਚੋਣ ਅਮਲੇ ਦੀ ਹੋਈ ਰੈਂਡੇਮਾਈਜੇਸ਼ਨ ਕੇਸ ਵਿੱਚੋਂ ਨਾਮ ਕੱਢਣ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਕਰਿੰਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ 5ਵੇਂ ਦਿਨ ਅੱਜ 19 ਨਾਮਜ਼ਦਗੀ ਪੱਤਰ ਹੋਏ ਦਾਖਲ ਪ੍ਰੋ: ਵਿਰਸਾ ਸਿੰਘ ਵਲਟੋਹਾ ਨੇ ਖਡੂਰ ਸਾਹਿਬ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ

 

ਰਾਣਾ ਕੇ.ਪੀ.ਸਿੰਘ ਨੇ ਕੀਤਾ ਜਿਲ੍ਹਾ ਰੂਪਨਗਰ ਵਿੱਚ ਕੋਵਿਡ ਟੀਕਾਕਰਨ ਮੁਹਿੰਮ ਦਾ ਆਗਾਜ

ਡਾ. ਬਲਦੇਵ ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ ਨੂੰ ਲਗਾਇਆ ਗਿਆ ਕੋਵਿਡ ਦਾ ਪਹਿਲਾ ਟੀਕਾ

Web Admin

Web Admin

5 Dariya News

ਰੂਪਨਗਰ , 16 Jan 2021

ਦੁਨੀਆ ਦੀ ਸਭ ਤੋਂ ਵੱਡੀ ਕਰੋਨਾ ਟੀਕਾਕਰਨ ਮੁਹਿੰਮ ਦਾ ਅੱਜ ਭਾਰਤ ਭਰ ਵਿੱਚ ਆਗਾਜ ਕਰ ਦਿੱਤਾ ਗਿਆ । ਪੰਜਾਬ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁਹਾਲੀ ਵਿਖੇ ਆਯੋਜਿਤ ਸੂਬਾ ਪੱਧਰੀ ਪ੍ਰੋਗਰਾਮ ਦੌਰਾਨ ਵਰਜੂਅਲ ਮਾਧਿਅਮ ਰਾਹੀ ਕਰੋਨਾ ਟੀਕਾਕਰਨ ਮੁਹਿੰਮ ਦਾ ਪੰਜਾਬ ਭਰ ਵਿੱਚ ਸ਼ੁੱਭਆਰੰਭ ਕਰ ਦਿੱਤਾ । ਇਸ ਸਬੰਧ ਵਿੱਚ ਜਿਲ੍ਹਾ ਰੂਪਨਗਰ ਵਿਖੇ ਜਿਲ੍ਹਾ ਪੱਧਰੀ ਪ੍ਰੋਗਰਾਮ ਵਿੱਚ ਸਪੀਕਰ ਪੰਜਾਬ ਵਿਧਾਨ ਸਭਾ ਰਾਣਾ ਕੇ.ਪੀ. ਸਿੰਘ ਨੇ  ਡਾ. ਬਲਦੇਵ ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ ਸਿਵਲ ਹਸਪਤਾਲ, ਰੂਪਨਗਰ  ਨੂੰ ਕੋਵਿਡ ਦਾ ਟੀਕਾ ਲਗਾਏ ਜਾਣ ਮੌਕੇ ਹਾਜਰੀ ਭਰ ਕੇ ਇਸ ਮੁਹਿੰਮ ਦਾ ਜਿਲ੍ਹੇ ਵਿੱਚ ਰਸਮੀ ਤੌਰ ਤੇ ਆਗਾਜ ਕਰ ਦਿੱਤਾ । ਇਸ ਤੋਂ ਫੌਰੀ ਮਗਰੋ ਕੀਤੇ ਪ੍ਰੋਗਰਾਮ ਦੌਰਾਨ ਰਾਣਾ ਕੇ.ਪੀ. ਸਿੰਘ ਨੇ ਪੰਜਾਬ ਸਰਕਾਰ ਦੀ ਫਲੈਗਸ਼ਿਪ ਮੁਹਿੰਮ “ਘਰ-ਘਰ ਰੋਜਗਾਰ” ਤਹਿਤ ਜਿਲ੍ਹੇ ਦੇ 5 ਬੇਰੁਜਗਾਰ ਨੌਜਵਾਨਾਂ ਨੂੰ ਨਵੇਂ ਰਾਸ਼ਨ ਡਿਪੂ ਅਲਾਟ ਕੀਤੇ ।ਇਸ ਮੌਕੇ ਪੱਤਰਕਾਰ ਨਾਲ ਗੱਲਬਾਤ ਕਰਦਿਆ ਪੰਜਾਬ ਵਿਧਾਨ ਸਭਾ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਕੋਵਿਡ ਵੈਕਸੀਨ ਸਬੰਧੀ ਕੁਝ ਸ਼ਰਾਰਤੀ ਅਨਸਰਾਂ ਵੱਲੋ ਫੈਲਾਈਆਂ ਜਾ ਰਹੀਆਂ ਅਫਵਾਹਾਂ ਤੋਂ ਸੁਚੇਤ ਹੋਣ ਲਈ ਨਾਗਰਿਕਾਂ ਨੂੰ ਅਪੀਲ ਕੀਤੀ । ਉਹਨਾਂ ਕਿਹਾ ਕਿ ਕਰੋਨਾ ਵਾਇਰਸ ਨੇ ਬੀਤੇ ਸਮੇਂ ਵਿੱਚ ਪੂਰੀ ਦੁਨਿਆਂ ਦੇ ਸਿਸਟਮ ਨੂੰ ਢਹਿ ਢੇਰੀ ਕਰ ਦਿੱਤਾ ਸੀ । ਉਹਨਾਂ ਕਿਹਾ ਕਿ ਸਾਡੇ ਸਾਇੰਸਦਾਨਾਂ ਨੇ ਬਹੁਤ ਹੀ ਮਿਹਨਤ ਨਾਲ ਕੋਵਿਡ ਦਾ ਟੀਕਾ ਤਿਆਰ ਕੀਤਾ ਹੈ । ਉਹਨਾਂ ਕਿਹਾ ਕਿ ਟੀਕਾਕਰਨ ਨੂੰ ਸ਼ੁਰੂ ਕਰਨ ਤੋਂ ਪਹਿਲਾ ਇਸ ਟੀਕੇ ਉਪਰ ਹਰ ਤਰ੍ਹਾਂ ਦੇ ਵਿਗਿਆਨਕ ਟੈਸਟ ਕੀਤੇ ਜਾ ਚੁੱਕੇ ਹਨ । ਜਿਸ ਕਾਰਨ ਸਾਨੂੰ ਆਸ ਹੈ ਕਿ ਹੁਣ ਕੋਵਿਡ ਦੇ ਟੀਕੇ ਦੇ ਨਾਲ ਅਸੀ ਇਸ ਮਹਾਂਮਾਰੀ ਤੇ ਪੂਰੀ ਤਰ੍ਹਾ ਕਾਬੂ ਪਾ ਲਵਾਂਗੇ । ਰਾਸ਼ਨ ਡਿਪੂਆਂ ਦੇ ਨਵੇਂ ਲਾਇੰਸਸ ਅਲਾਟ ਕੀਤੇ ਜਾਣ ਦੇ ਮੰਤਵ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ ਵਾਅਦੇ ਮੁਤਾਬਕ ਸੂਬੇ ਦੇ ਬੇਰੁਜਗਾਰ ਨੌਜਵਾਨਾਂ ਨੂੰ ਰੋਜਗਾਰ ਦੇ ਵਸੀਲੇ ਦੇਣ ਲਈ ਕਮਰਕੱਸੇ ਕੀਤੇ ਹੋਏ ਹਨ । ਉਹਨਾਂ ਕਿਹਾ ਕਿ ਇਹਨਾਂ ਰਾਸ਼ਨ ਡਿਪੂਆਂ ਨੂੰ ਅਲਾਟ ਕਰਨ ਪਿੱਛੇ ਮੁੱਖ ਮਕਸਦ ਇਹ ਹੈ ਕਿ ਲੋਕਾਂ ਨੂੰ ਉਹਨਾਂ ਦੇ ਘਰਾਂ ਦੀਆਂ ਬਰੂਹਾਂ ਅੱਗੇ ਹੀ ਰਾਸ਼ਨ ਦੀ ਸਪਲਾਈ ਹੋ ਸਕੇ ਤਾਂ ਜੋ ਨਾਗਰਿਕਾਂ ਨੂੰ ਰਾਸ਼ਨ ਲੈਣ ਲਈ ਇੱਕ ਪਿੰਡ ਤੋਂ ਦੂਜੇ ਪਿੰਡ ਨਾ ਜਾਣਾ ਪਵੇ । ਉਹਨਾਂ ਕਿਹਾ ਕਿ ਦੂਜਾ ਮੰਤਵ ਬੇਰੁਜਗਾਰ ਨੌਜਵਾਨਾਂ ਨੂੰ ਉਹਨਾਂ ਦੇ ਪੈਰਾਂ ਤੇ ਖੜਾ ਕਰਨਾ ਹੈ ਤਾਂ ਜੋ ਉਹ ਸੂਬੇ ਦੇ ਵਿਕਾਸ ਵਿੱਚ ਆਪਣੀ ਉਸਾਰੂ ਭੂਮਿਕਾ ਨਿਭਾ ਸਕਣ ।

ਅੱਜ ਦੇ ਪ੍ਰੋਗਰਾਮ ਦੀ ਵਧੇਰੇ ਜਾਣਕਾਰੀ ਦਿੰਦੇ ਹੋਏ  ਸੋਨਾਲੀ ਗਿਰੀ, ਡਿਪਟੀ ਕਮਿਸ਼ਨਰ ਰੂਪਨਗਰ ਨੇ ਦੱਸਿਆ ਕਿ ਕੋਵਿਡ-19 ਟੀਕਾਕਰਨ ਮੁਹਿੰਮ ਦਾ ਆਗਾਜ ਕਰਨ ਲਈ ਜਿਲ੍ਹਾ ਪੱਧਰੀ ਪ੍ਰੋਗਰਾਮ ਸਿਵਲ ਹਸਪਤਾਲ, ਰੂਪਨਗਰ ਵਿਖੇ ਰੱਖਿਆ ਗਿਆ ਸੀ । ਉਹਨਾਂ ਦੱਸਿਆ ਕਿ ਜਿਲ੍ਹੇ ਵਿੱਚ ਕੋਵਿਡ ਵੈਕਸੀਨ ਦਾ ਪਹਿਲਾ ਟੀਕਾ ਡਾ. ਬਲਦੇਵ ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ ਸਿਵਲ ਹਸਪਤਾਲ, ਰੂਪਨਗਰ  ਨੂੰ ਲਗਾਇਆ ਗਿਆ। ਜਦਕਿ ਜਿਲ੍ਹੇ ਵਿੱਚ 2 ਹੋਰ ਸਿਹਤ ਸੰਸਥਾਵਾਂ,ਸਬ-ਡਵੀਜਨਲ ਹਸਪਤਾਲ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਸ਼੍ਰੀ ਸੁੱਚਾ ਸਿੰਘ ਮਲਟੀਪਰਪਜ ਹੈਲਥ ਵਰਕਰ ਅਤੇ ਪੀ.ਐਮ.ਓ. ਸ਼੍ਰੀਮਤੀ ਸ਼ਾਲਨੀ ਚੌਧਰੀ, ਬੀ.ਬੀ.ਐਮ.ਬੀ. ਹਸਪਤਾਲ,ਨੰਗਲ ਨੂੰ ਵੀ ਕੋਵਿਡ ਵੈਕਸੀਨ ਦਾ ਟੀਕਾ ਲਗਾਇਆ ਗਿਆ। ਉਹਨਾਂ ਕਿਹਾ ਕਿ ਜਿਲ੍ਹੇ ਅੰਦਰ ਕੋਵਿਡ ਟੀਕਾਕਰਨ ਮੁਹਿੰਮ ਨੂੰ ਸੰਚਾਰੂ ਢੰਗ ਨਾਲ ਚਲਾਉਣ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ ।ਡਾ. ਦਵਿੰਦਰ ਕੁਮਾਰ, ਸਿਵਲ ਸਰਜਨ, ਰੂਪਨਗਰ ਨੇ ਇਹ ਜਾਣਕਾਰੀ ਦਿੰਦੇ ਦੱਸਿਆ ਕਿ ਜਿਲ੍ਹੇ ਅੰਦਰ ਤਕਰੀਬਨ 5270 ਹੈਲਥ ਵਰਕਰਾਂ ਨੂੰ ਪਹਿਲੇ ਗੇੜ ਦੌਰਾਨ ਵੈਕਸੀਨ ਦਿੱਤੀ ਜਾਵੇਗੀ । 3 ਸਿਹਤ ਸੰਸਥਾਵਾਂ ਵਿਖੇ ਟੀਕਾਕਰਨ ਦੀ ਸ਼ੁਰੂਆਤ ਕਰਦਿਆਂ ਹਰ ਟੀਕਾਕਰਨ ਸ਼ੈਸ਼ਨ ਤੇ 100 ਲਾਭਪਾਤਰੀ ਪ੍ਰ੍ਤੀ ਦਿਨ ਨੂੰ ਟੀਕਾ ਲਗਾਇਆ ਜਾਵੇਗਾ ਅਤੇ ਜਰੂਰਤ ਪੈਣ ਤੇ ਟੀਕਾਕਰਨ ਸ਼ੈਸ਼ਨ ਸਾਇਟਾਂ ਦੀ ਗਿਣਤੀ ਵਧਾਈ ਜਾਵੇਗੀ । ਇਸ ਮੌਕੇ ਵਿਸ਼ੇਸ਼ ਤੌਰ ਤੇ ਡਾ. ਅਖਿਲ ਚੌਧਰੀ ਐਸ.ਐਸ.ਪੀ. ਰੂਪਨਗਰ, ਸ਼੍ਰੀਮਤੀ ਦੀਪਸ਼ਿਖਾ ਸ਼ਰਮਾਂ ਵਧੀਕ ਡਿਪਟੀ ਕਮਿਸ਼ਨਰ (ਜ), ਸ. ਗੁਰਵਿੰਦਰ ਸਿੰਘ ਜੌਹਲ ਐਸ.ਡੀ. ਐਮ. ਰੂਪਨਗਰ, ਸ. ਸਤਵੀਰ ਸਿੰਘ, ਡੀ.ਐਫ.ਐਸ.ਸੀ., ਡਾ.ਜਸਕਿਰਨਦੀਪ ਕੌਰ ਰੰਧਾਵਾ ਜਿਲ੍ਹਾ ਟੀਕਾਕਰਨ ਅਫਸਰ, ਡਾ. ਤਰਸੇਮ ਸਿੰਘ, ਸੀਨੀਅਰ ਮੈਡੀਕਲ ਅਫਸਰ ਇੰ. ਸਿਵਲ ਹਸਪਤਾਲ, ਰੂਪਨਗਰ, ਡਾ. ਪਵਨ ਕੁਮਾਰ ਸੀਨੀਅਰ ਮੈਡੀਕਲ ਅਫਸਰ ਇੰ. ਪੀ.ਐਚ.ਸੀ. ਝਾਂਡੀਆਂ, ਡੀ.ਪੀ.ਐਮ. ਡਾ. ਭੀਮ ਸੇਨ, ਐਪਡੀਮੋਲੋਜਿਸਟ, ਡਾ. ਸੁਮੀਤ ਸ਼ਰਮਾ, ਐਪਡੀਮੋਲੋਜਿਸਟ, ਸ਼੍ਰੀਮਤੀ ਡੌਲੀ ਸਿੰਗਲਾ ਤੋਂ ਇਲਾਵਾ ਸਿਵਲ ਤੇ ਪੁਲਿਸ ਪ੍ਰਸ਼ਾਸ਼ਨ ਦੇ ਸੀਨੀਅਰ ਅਧਿਕਾਰੀਆਂ ਤੋਂ ਇਲਾਵਾ ਸ਼ਹਿਰ ਦੇ ਪਤਵੰਤੇ ਹਾਜਰ ਸਨ 

 

Tags: Rana K.P. Singh , Rana Kanwarpal Singh , Speaker Punjab Vidhan Sabha , Chandigarh , Punjab Pradesh Congress Committee , Congress , Punjab Congress , Government of Punjab , Punjab Government , Punjab , Covaxin , Covishield , Covid-19 Vaccine , Covid-19 Vaccine in India , COVID-19 Vaccination , COVID Vaccination

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD