Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਬੇਰੁਜ਼ਗਾਰ ਨੌਜਵਾਨਾਂ ਨੂੰ ਰਾਸ਼ਨ ਡਿਪੂਆਂ ਦੀ ਅਲਾਟਮੈਂਟ ਸਮਾਜਿਕ ਤੇ ਆਰਥਿਕ ਬਰਾਬਰਤਾ ਵੱਲ ਅਹਿਮ ਕਦਮ : ਰਾਣਾ ਗੁਰਜੀਤ ਸਿੰਘ

ਕਾਰੋਬਾਰ ਮਿਸ਼ਨ ਤਹਿਤ ਰਾਸ਼ਨ ਡਿਪੂਆਂ ਦੇ ਅਲਾਟਮੈਂਟ ਪੱਤਰ ਤਕਸੀਮ

Web Admin

Web Admin

5 Dariya News

ਕਪੂਰਥਲਾ , 16 Jan 2021

Last updated on: Jan 16, 2021, 00:00 IST

ਕਪੂਰਥਲਾ ਤੋਂ ਸੀਨੀਅਰ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ‘ਕਾਰੋਬਾਰ ਮਿਸ਼ਨ’ ਤਹਿਤ ਬੇਰੁਜ਼ਗਾਰ ਨੌਜਵਾਨਾਂ ਨੂੰ  ਰਾਸ਼ਨ ਡਿਪੂਆਂ ਦੀ ਅਲਾਟਮੈਂਟ ਕਰਕੇ  ਸਵੈ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣਾ ਸਮਾਜਿਕ ਤੇ ਆਰਥਿਕ ਬਰਾਬਰਤਾ ਵੱਲ ਅਹਿਮ ਕਦਮ ਹੈ ਕਿਉਂਕਿ ਇਸ ਨਾਲ ਨਾ ਸਿਰਫ ਉਹ ਆਪਣਾ ਸਵੈ ਰੁਜ਼ਗਾਰ ਸਥਾਪਿਤ ਕਰਨ ਦੇ ਕਾਬਿਲ ਹੋਏ ਹਨ ਬਲਕਿ ਲੋੜਵੰਦਾਂ ਨੂੰ ਪੰਜਾਬ ਸਰਕਾਰ ਵਲੋਂ ਦਿੱਤਾ ਜਾਣ ਵਾਲਾ ਰਾਸ਼ਨ ਲੈਣ ਵਿਚ ਵੱਡੀ ਸਹੂਲਤ ਮਿਲੇਗੀ। ਅੱਜ ਇੱਥੇ ਜਿਲ੍ਹਾ ਪ੍ਰਸ਼ਾਸ਼ਕੀ ਕੰਪਲੈਕਸ ਵਿਖੇ ਹੋਏ ਸਮਾਗਮ ਦੌਰਾਨ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕਰੋਨਾ ਵੈਕਸੀਨ ਦੀ ਸ਼ੁਰੂਆਤ ਤੇ ਰਾਸ਼ਨ ਡਿਪੂਆਂ ਦੀ ਅਲਾਟਮੈਂਟ ਸਬੰਧੀ ਸਮਾਗਮ ਵਿਚ ਆਨਲਾਇਨ ਤਰੀਕੇ ਭਾਗ ਲਿਆ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਮਜ਼ੋਰ ਤਬਕੇ ਦੇ ਲੋਕਾਂ ਲਈ ਹਾਲ ਹੀ ਵਿਚ ‘ਸਮਾਰਟ ਰਾਸ਼ਨ ਕਾਰਡ’ ਦੀ ਸ਼ੁਰੂਆਤ ਕੀਤੀ ਗਈ ਸੀ, ਜਿਸ ਨਾਲ ਯੋਗ ਲਾਭਪਾਤਰੀ ਸੂਬੇ ਦੇ ਕਿਸੇ ਵੀ ਥਾਂ ਤੋਂ ਕਣਕ ਲੈ ਸਕਦੇ ਹਨ ਅਤੇ ਹੁਣ ਪੰਜਾਬ ਸਰਕਾਰ ਵਲੋਂ ਘਰ-ਘਰ ਰੋਜ਼ਗਾਰ ਮਿਸ਼ਨ ਤੇ ਕਾਰੋਬਾਰ ਮਿਸ਼ਨ ਤਹਿਤ ਬੇਰੁਜਗਾਰ ਨੌਜਵਾਨਾਂ ਨੂੰ ਪਹਿਲ ਦੇ ਆਧਾਰ ’ਤੇ ਰਾਸ਼ਨ ਡਿਪੂਆਂ ਦੀ ਅਲਾਟਮੈਂਟ ਕੀਤੀ ਗਈ ਹੈ।ਕਪੂਰਥਲਾ ਜਿਲ੍ਹੇ ਵਿਚ ਦੇ ਸ਼ਹਿਰੀ ਖੇਤਰਾਂ ਵਿਚ  ਕੁੱਲ 49 ਨਵੇਂ ਰਾਸ਼ਨ ਡਿਪੂਆਂ ਦੀ ਅਲਾਟਮੈਂਟ ਕੀਤੀ ਜਾਣੀ ਹੈ, ਜਿਸ ਵਿਚੋਂ ਰਾਣਾ ਗੁਰਜੀਤ ਸਿੰਘ ਵਲੋਂ ਅੱਜ 15 ਰਾਸ਼ਨ ਡਿਪੂ ਹੋਲਡਰਾਂ ਨੂੰ ਅਲਾਟਮੈਂਟ ਪੱਤਰ ਸੌਂਪੇ ਗਏ।ਜਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਸ੍ਰੀਮਤੀ ਗੀਤਾ ਬਿਸ਼ੰਭੂ ਨੇ ਦੱਸਿਆ ਕਿ ਕਪੂਰਥਲਾ ਲਈ 5, ਸੁਲਤਾਨਪੁਰ ਲੋਧੀ ਲਈ 5 ਤੇ ਫਗਵਾੜਾ ਲਈ 5 ਰਾਸ਼ਨ ਡਿਪੂ ਹੋਲਡਰਾਂ ਨੂੰ ਅਲਾਟਮੈਂਟ ਪੱਤਰ ਸੌਂਪੇ ਗਏ ਹਨ। ਉਨ੍ਹਾਂ  ਦੱਸਿਆ ਕਿ ਇਨ੍ਹਾਂ ਰਾਸ਼ਨ  ਡਿਪੂ ਮਾਲਕਾਂ ਨੂੰ ਪੰਜਾਬ ਸਰਕਾਰ ਵਲੋਂ ਪ੍ਰਤੀ ਕੁਇੰਟਲ ਕਣਕ ਪਿੱਛੇ 50 ਰੁਪੈ ਕਮਿਸ਼ਨ ਦਿੱਤਾ ਜਾਵੇਗਾ।ਇਸ ਮੌਕੇ ਰਾਸ਼ਨ ਡਿਪੂ ਪ੍ਰਾਪਤ ਕਰਨ ਵਾਲੇ ਕਪੂਰਥਲਾ ਸ਼ਹਿਰ ਦੇੇ ਵਾਸੀ ਨੌਜਵਾਨ ਰਾਹੁਲ ਨੇ ਦਸਿਆ ਕਿ ਰਾਸ਼ਨ ਡਿਪੂ ਮਿਲਣ ਨਾਲ ਉਹ ਆਪਣਾ ਕੰਮ  ਸ਼ੁਰੂ ਕਰਨ ਦੇ ਕਾਬਿਲ ਹੋ ਗਿਆ ਹੈ, ਅਤੇ ਇਹ ਉਸ ਵਰਗੇ ਬੇਰੁਜ਼ਗਾਰ ਨੌਜਵਾਨਾਂ ਲਈ ਬਹੁਤ ਖਾਸ ਮੌਕਾ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਰਾਹੁਲ ਚਾਬਾ, ਐਸ ਡੀ ਐਮ ਵਰਿੰਦਰਪਾਲ ਸਿੰਘ ਬਾਜਵਾ ,ਅਨੂਪ ਕੱਲਣ ਚੇਅਰਮੈਨ ਜਿਲਾ ਯੋਜਨਾ ਬੋਰਡ , ਬਲਾਕ ਕਾਂਗਰਸ ਦਿਹਾਤੀ ਦੇ ਪ੍ਰਧਾਨ ਅਮਰਜੀਤ ਸਿੰਘ ਸੈਦੋਵਾਲ, ਨਰਿੰਦਰ ਮਨਸੂ  ਤੇ ਹੋਰ ਅਧਿਕਾਰੀ ਹਾਜ਼ਰ ਸਨ।ਕੈਪਸ਼ਨ- ਕਪੂਰਥਲਾ ਵਿਖੇ ਰਾਸ਼ਨ ਡਿਪੂਆਂ ਦੀ ਅਲਾਟਮੈਂਟ ਸਬੰਧੀ ਸਮਾਗਮ ਵਿੱਚ ਵਿਧਾਇਕ ਰਾਣਾ ਗੁਰਜੀਤ ਸਿੰਘ ਤੇ ਹੋਰ।

 

Tags: Rana Gurjit Singh , Punjab Pradesh Congress Committee , Congress , Punjab Congress , Government of Punjab , Punjab Government , Punjab , Kapurthala , Ghar Ghar Rozgar te Karobaar Mission , Fair Price Shops

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD