Saturday, 13 June 2026

 

 

ਖ਼ਾਸ ਖਬਰਾਂ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ

 

ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਅਤੇ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਵਲੋਂ ਗੁਰਦਾਸਪੁਰ ਅੰਦਰ ਕੋਵਿਡ-19 ਵੈਕਸੀਨ ਦੇ ਟੀਕਾਕਰਣ ਦੀ ਸ਼ੁਰੂਆਤ

Web Admin

Web Admin

5 Dariya News

ਗੁਰਦਾਸਪੁਰ , 16 Jan 2021

Last updated on: Jan 16, 2021, 00:00 IST

ਬਰਿੰਦਰਮੀਤ ਸਿੰਘ ਪਾਹੜਾ ਹਲਕਾ ਵਿਧਾਇਕ ਗੁਰਦਾਸਪੁਰ ਵਲੋਂ ਅੱਜ ਸਿਵਲ ਹਸਪਤਾਲ ਗੁਰਦਾਸਪੁਰ ਤੋਂ ਕੋਵਿਡ-19 ਵੈਕਸੀਨ ਦੇ ਟੀਕਾਕਰਨ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ, ਐਡਵੋਕੈਟ ਬਲਜੀਤ ਸਿੰਘ ਪਾਹੜਾ ਚੇਅਰਮੈਨ ਮਿਲਕ ਪਲਾਂਟ ਗੁਰਦਾਸਪੁਰ ਅਤੇ ਸਿਹਤ ਅਧਿਕਾਰੀ ਮੋਜੂਦ ਸਨ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਪਾਹੜਾ ਨੇ ਦੱਸਿਆ ਕਿ ਅੱਜ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵਲੋਂ ਸੂਬੇ ਭਰ ਅੰਦਰ ਕੋਵਿਡ-19 ਟੀਕਾਕਰਨ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਦੇ ਚੱਲਦਿਆਂ ਅੱਜ ਸਥਾਨਕ ਸਿਵਲ ਹਸਪਾਤਲ ਵਿਖੇ ਟੀਕਾਕਰਨ ਦੀ ਸ਼ੁਰੂਆਤ ਕੀਤੀ ਗਈ ਹੈ। ਉਨਾਂ ਕਿਹਾ ਕਿ ਰਾਜ ਸਰਕਾਰ ਵਲੋ ਕੋਵਿਡ-19 ਮਹਾਂਮਾਰੀ ਵਿਰੁੱਧ ਠੋਸ ਉਪਰਾਲੇ ਕੀਤੇ ਗਏ ਸਨ ਅਤੇ ਸਮੂਹਿਕ ਸਹਿਯੋਗ ਨਾਲ ਇਸ ਦੇ ਫੈਲਾਅ ਨੂੰ ਰੋਕਣ ਵਿਚ ਮਦਦ ਮਿਲੀ ਹੈ। ਉਨਾਂ ਕੋਵਿਡ-19 ਦੋਰਾਨ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਕੋਵਿਡ ਵਿਰੁੱਧ ਕੀਤੇ ਗਏ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਿਹਤ ਵਿਭਾਗ ਸਮੇਤ ਵੱਖ-ਵੱਖ ਵਿਭਾਗਾਂ ਵਲੋਂ ਲੋਕਾਂ ਨੂੰ ਕੋਰੋਨਾ ਵਿਰੁੱਧ ਜਾਗਰੂਕ ਕਰਨ ਵਿਚ ਵਿਸ਼ੇਸ਼ ਯਤਨ ਕੀਤੇ ਗਏ ਸਨ ਅਤੇ ਜਿਲੇ ਅੰਦਰ ਇਸ ਬਿਮਾਰੀ ਉੱਪਰ ਕਾਫੀ ਹੱਦ ਤਕ ਕੰਟਰੋਲ ਰਿਹਾ। ਉਨਾਂ ਦੱਸਿਆ ਕਿ ਸੂਬਾ ਸਰਕਾਰ ਵਲੋਂ ਪਹਿਲੇ ਪੜਾਅ ਤਹਿਤ ਹੈਲਥ ਵਰਕਰਾਂ ਨੂੰ ਕੋਵਿਡ-19 ਵਿਰੁੱਧ ਟੀਕੇ ਲਗਾਏ ਜਾਣਗੇ ਅਤੇ ਲੋੜਵੰਦ ਲੋਕਾਂ ਨੂੰ ਮੁਫਤ ਟੀਕੇ ਲਗਾਏ ਜਾਣਗੇ।

 ਇਸ ਮੌਕੇ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਨੇ ਦੱਸਿਆ ਕਿ ਟੀਕਾਕਰਣ ਦੀ ਸ਼ੁਰੂਆਤ ਲਈ ਜ਼ਿਲ੍ਹੇ ਵਿੱਚ 4 ਸਥਾਨਾਂ ਜਿਵੇਂ ਜ਼ਿਲਾ ਹਸਪਤਾਲ ਗੁਰਦਾਸਪੁਰ, ਸਿਵਲ ਹਸਪਤਾਲ ਬਟਾਲਾ, ਸੀ.ਐਚਸੀ ਕਲਾਨੌਰ ਅਤੇ ਤਿੱਬੜੀ ਕੈਂ  ਦੀ ਚੋਣ ਕੀਤੀ ਗਈ ਹੈ। ਉਨਾਂ ਦੱਸਿਆ ਕਿ ਜਿਲੇ ਅੰਦਰ ਪਹਿਲੇ ਪੜਾਅ ਤਹਿਤ ਰਜਿਸਟਰਡ ਹੋਏ ਕਰੀਬ 9 ਹਜ਼ਾਰ ਸਰਕਾਰੀ ਅਤੇ ਪ੍ਰਾਈਵੇਟ ਹੈਲਥ ਵਰਕਰਾਂ ਦਾ ਟੀਕਾਕਰਨ ਕੀਤਾ ਜਾਵੇਗਾ ਅਤੇ ਉਸ ਤੋਂ ਬਾਅਦ ਫਰੰਟ ਲਾਈਨ ਵਰਕਰ ਆਦਿ ਦਾ ਟੀਕਾਕਰਨ ਕੀਤਾ ਜਾਵੇਗਾ।ਉਨਾਂ ਅੱਗੇ ਦੱਸਿਆ ਕਿ ਹਰੇਕ ਟੀਕਾਕਰਣ ਸੈਸ਼ਨ ਦੇ ਪ੍ਰਬੰਧਨ ਲਈ 5 ਮੈਂਬਰੀ ਟੀਮ ਬਣਾਈ ਗਈ ਅਤੇ ਟੀਮ ਦੀਆਂ ਨਿਰਧਾਰਤ ਜਿੰਮੇਵਾਰੀਆਂ ਮੁਤਾਬਿਕ ਪਹਿਲਾ ਵੈਕਸੀਨੇਸ਼ਨ ਅਧਿਕਾਰੀ ਐਂਟਰਸ ‘ਤੇ ਇਹ ਯਕੀਨੀ ਬਣਾਏਗਾ ਕਿ ਸਿਰਫ ਯੋਗ ਵੈਕਸੀਨੇਟਰ ਹੀ ਦਾਖਲ ਹੋਣ, ਦੂਜਾ ਵੈਕਸੀਨੇਸ਼ਨ ਅਧਿਕਾਰੀ ਕੋਵਿਨ ਐਪ ‘ਤੇ ਲਾਭਪਾਤਰੀਆਂ ਦੀ ਤਸਦੀਕ ਕਰੇਗਾ, ਤੀਜਾ ਵੈਕਸੀਨੇਸ਼ਨ ਅਧਿਕਾਰੀ ਇੰਟ੍ਰਾ ਮਸਕੁਲਰ ਵਜੋਂ ਟੀਕਾ ਲਗਾਏਗਾ, ਚੌਥਾ ਵੈਕਸੀਨੇਸ਼ਨ ਅਧਿਕਾਰੀ ਏਈਐਫਆਈ (ਟੀਕਾਕਰਣ ਤੋਂ ਬਾਅਦ ਐਡਵਰਸ ਈਫੈਕਟ) ਦੀ ਨਿਗਰਾਨੀ ਲਈ ਓਬਜ਼ਰਵੇਸ਼ਨ ਰੂਮ ਵਿਖੇ ਤਾਇਨਾਤ ਹੋਵੇਗਾ ਅਤੇ ਪੰਜਵਾਂ ਵੈਕਸੀਨੇਸ਼ਨ ਅਧਿਕਾਰੀ ਲਾਭਪਾਤਰੀਆਂ ਦੀ ਆਮਦ ਨੂੰ ਨਿਯੰਤਰਣ ਕਰਨ ਵਿਚ ਸਹਾਇਤਾ ਕਰੇਗਾ।ਇਸ ਮੌਕੇ ਡਾ. ਵਿਜੇ ਕੁਮਾਰ ਜਿਲਾ ਪਰਿਵਾਰ ਤੇ ਭਲਾਈ ਅਫਸਰ, ਡਾ ਮਨਚੰਦਾ ਜੀ, ਡਾ. ਭਾਰਤ ਭੂਸ਼ਣ ਐਸ.ਐਮ.ਓ, ਡਾ. ਚੇਤਨਾ ਐਸ.ਐਮ.ਓ ਗੁਰਦਾਸਪੁਰ. ਡਾ. ਅੰਕੁਰ ਅਤੇ ਸਮੂਹ ਸਟਾਫ ਹਾਜਰ ਸੀ।

 

Tags: Brindarmeet Singh Pahra , DC Gurdaspur , Mohammad Ishfaq , Gurdaspur , Deputy Commissioner Gurdaspur , Punjab Congress , Covaxin , Covishield , Covid-19 Vaccine , Covid-19 Vaccine in India , COVID-19 Vaccination , COVID Vaccination

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD