Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕੋਵਿਡ ਵੈਕਸੀਨ ਦੀ ਸ਼ੁਰੂਆਤ ਨਾਲ ਲੋਕਾਂ ’ਚ ਜਾਗੀ ਆਸ ਦੀ ਕਿਰਨ-ਮਨਪ੍ਰੀਤ ਸਿੰਘ ਬਾਦਲ

ਡਿਪਟੀ ਕਮਿਸ਼ਨਰ ਨੇ ਬਿਨਾਂ ਡਰ-ਭੈਅ ਤੋਂ ਕਰੋਨਾ ਵੈਕਸੀਨੇਸ਼ਨ ਕਰਵਾਉਣ ਦੀ ਕੀਤੀ ਅਪੀਲ

Web Admin

Web Admin

5 Dariya News

ਬਠਿੰਡਾ , 16 Jan 2021

Last updated on: Jan 16, 2021, 00:00 IST

ਵਿੱਤ ਮੰਤਰੀ ਪੰਜਾਬ, ਮਨਪ੍ਰੀਤ ਸਿੰਘ ਬਾਦਲ ਨੇ ਸੂਬਾ ਸਰਕਾਰ ਵਲੋਂ ਕੌਮਾਂਤਰੀ ਮਹਾਂਮਾਰੀ ਕੋਵਿਡ-19 ਤੋਂ ਮੁਕੰਮਲ ਨਿਯਾਤ ਪਾਉਣ ਦੇ ਮੱਦੇਨਜ਼ਰ ਸ਼ੁਰੂ ਕੀਤੀ ਗਈ ਕੋਵਿਡ ਵੈਕਸੀਨ ਨੂੰ ਇਤਿਹਾਸਕ ਕਦਮ ਦੱਸਦਿਆਂ ਕਿਹਾ ਕਿ ਇਸ ਨਾਲ ਆਮ ਲੋਕਾਂ ’ਚ ਆਸ ਦੀ ਨਵੀਂ ਕਿਰਨ ਜਾਗੀ ਹੈ। ਇੱਥੋਂ ਦੇ ਸਿਵਲ ਹਸਪਤਾਲ ਵਿਖੇ ਕੋਵਿਡ ਵੈਕਸੀਨ ਦੀ ਸ਼ੁਰੂਆਤ ਮੌਕੇ ਉਨਾਂ ਕਿਹਾ ਕਿ ਸਰਕਾਰ ਦੀ ਮੁੱਢਲੀ ਤਰਜ਼ੀਹ ਸੂਬੇ ਦੇ ਆਮ ਲੋਕਾਂ ਦੀ ਨਰੋਈ ਸਿਹਤ ਲਈ ਜਲਦੀ ਤੋਂ ਜਲਦੀ ਅਤੇ ਸਸਤੀ ਤੋਂ ਸਸਤੀ ਵੈਕਸੀਨ ਮੁਹੱਈਆ ਕਰਵਾਉਣਾ ਹੈ। ਇਸ ਮੌਕੇ ਉਨਾਂ ਨਾਲ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ੍ਰੀਨਿਵਾਸਨ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ।ਇਸ ਤੋਂ ਪਹਿਲਾਂ ਵਿੱਤ ਮੰਤਰੀ ਸ. ਬਾਦਲ ਵਲੋਂ ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ’ਚ ਹੋਏ ਵਰਚੂਅਲ ਪ੍ਰੋਗਰਾਮ ’ਚ ਵੀ ਸ਼ਿਰਕਤ ਕੀਤੀ ਗਈ। ਇਸ ਵਰਚੂਅਲ ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਕੋਵਿਡ ਟੀਕਾਕਰਨ ਅਤੇ ਰਾਸ਼ਨ ਡਿਪੂਆਂ ਦੀ ਅਲਾਟਮੈਂਟ ਦੀ ਸ਼ੁਰੂਆਤ ਕੀਤੀ ਗਈ।ਇਸ ਉਪਰੰਤ ਵਿੱਤ ਮੰਤਰੀ ਸ. ਬਾਦਲ ਦੀ ਮੌਜੂਦਗੀ ਵਿਚ ਸਿਵਲ ਹਸਪਤਾਲ ਵਿਖੇ ਕੋਵਿਡ ਵੈਕਸੀਨ ਦਾ ਪਹਿਲਾ ਟੀਕਾ ਬਠਿੰਡਾ ਏਮਜ਼ ਦੇ ਐਗਜੀਕਿਊਟਿਵ ਡਾਇਰੈਕਟਰ ਡਾ. ਡੀ.ਕੇ ਸਿੰਘ ਤੇ ਦੂਸਰਾ ਟੀਕਾ ਸਿਵਲ ਸਰਜਨ ਡਾ. ਤੇਜਵੰਤ ਸਿੰਘ ਢਿੱਲੋਂ ਦੇ ਲਗਾਇਆ ਗਿਆ।ਇਸ ਮੌਕੇ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਹਿਲੇ ਪੜਾਅ ਤਹਿਤ ਕੋਵਿਡ ਵੈਕਸੀਨ ਦੀ ਸ਼ੁਰੂਆਤ ਕੋਵਿਡ ਮਹਾਂਮਾਰੀ ਦੌਰਾਨ ਮੂਹਰਲੀਆਂ ਕਤਾਰਾਂ ’ਚ ਲੜਨ ਵਾਲੇ ਸਿਹਤ ਕਾਮਿਆਂ ਤੋਂ ਕੀਤੀ ਗਈ ਹੈ। 

ਉਨਾਂ ਇੱਕ ਸਵਾਲ ਦੇ ਜਵਾਬ ਵਿਚ ਦੱਸਿਆ ਕਿ ਆਉਣ ਵਾਲੇ ਤਿੰਨ-ਚਾਰ ਮਹੀਨਿਆਂ ’ਚ ਕੋਵਿਡ ਵੈਕਸੀਨ ਆਮ ਮੈਡੀਕਲ ਸਟੋਰਾਂ ਤੋਂ ਮਿਲਣੀ ਸ਼ੁਰੂ ਹੋ ਜਾਵੇਗੀ। ਉਨਾਂ ਇੱਕ ਹੋਰ ਸਵਾਲ ਦੇ ਜਵਾਬ ਵਿਚ ਕਿਹਾ ਕਿ ਸੂਬਾ ਸਰਕਾਰ ਦੀ ਹਰ ਸੰਭਵ ਕੋਸ਼ਿਸ਼ ਹੋਵੇਗੀ ਕਿ ਕੋਈ ਵੀ ਵਿਅਕਤੀ ਇਸ ਟੀਕਾਕਰਨ ਤੋਂ ਵਾਝਾਂ ਨਾ ਰਹੇ।ਇਸ ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ੍ਰੀਨਿਵਾਸਨ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਹਿਲੇ ਪੜਾਅ ਤਹਿਤ ਜ਼ਿਲੇ ਅੰਦਰ ਤਿੰਨ ਵੈਕਸੀਨੇਸ਼ਨ ਕੇਂਦਰ ਸਥਾਪਤ ਕੀਤੇ ਗਏ ਹਨ, ਜਿਨਾਂ ’ਚ ਸਿਵਲ ਹਸਪਤਾਲ ਬਠਿੰਡਾ, ਸੀ.ਐਚ.ਸੀ. ਗੋਨਿਆਣਾ, ਐਸ.ਡੀ.ਐਚ. ਤਲਵੰਡੀ ਸਾਬੋ ਸ਼ਾਮਲ ਹਨ। ਉਨਾਂ ਕਿਹਾ ਕਿ ਕਰੋਨਾ ਵੈਕਸੀਨ ਦੀ ਦੂਸਰੀ ਡੋਜ਼ 28 ਦਿਨਾਂ ਬਾਅਦ ਦਿੱਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਜ਼ਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਕਿਸੇ ਵੀ ਡਰ-ਭੈਅ ਤੋਂ ਕਰੋਨਾ ਵੈਕਸੀਨ ਲਗਵਾਉਣ ਲਈ ਅੱਗੇ ਆਉਣ ਤੇ ਹੋਰਨਾਂ ਵਿਅਕਤੀਆਂ ਨੂੰ ਵੀ ਪ੍ਰੇਰਿਤ ਕਰਨ ਤਾਂ ਜੋ ਇਸ ਨਾਮਰਾਦ ਬਿਮਾਰੀ ਦੀ ਲਾਗ ਤੋਂ ਨਿਯਾਤ ਮਿਲ ਸਕੇ।ਇਸ ਮੌਕੇ ਸਿਵਲ ਸਰਜਨ ਡਾ. ਤੇਜਵੰਤ ਸਿੰਘ ਢਿੱਲੋਂ ਨੇ ਦੱਸਿਆ ਕਿ ਵੈਕਸੀਨ ਦੀ ਸ਼ੁਰੂਆਤ ਉਪਰੰਤ ਜ਼ਿਲਾ ਟੀਕਾਕਰਨ ਅਫਸਰ ਮਿਨਾਕਸੀ ਸਿੰਗਲਾ, ਸਹਾਇਕ ਸਿਵਲ ਸਰਜਨ ਡਾ. ਅਨੁਪਮਾਂ ਸਰਮਾਂ, ਜ਼ਿਲਾ ਸਿਹਤ ਅਫ਼ਸਰ ਡਾ. ਊਸ਼ਾ ਗੋਇਲ, ਡੀ.ਐਫ.ਪੀ.ਓ. ਡਾ. ਗੁਰਦੀਪ ਸਿੰਘ, ਡੀ.ਐਮ.ਸੀ. ਡਾ. ਰਮਨਦੀਪ ਸਿੰਗਲਾ, ਡਾ. ਪਾਮਿਲ ਬਾਂਸਲ, ਡਾ. ਜਯੰਤ ਅਗਰਵਾਲ ਵਲੋਂ ਵੈਕਸੀਨ ਦਾ ਟੀਕਾ ਲਗਵਾਇਆ ਗਿਆ।ਇਸ ਦੌਰਾਨ ਉਨਾਂ ਦੇ ਨਾਲ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ਼੍ਰੀ ਕੇ.ਕੇ. ਅਗਰਵਾਲ, ਜ਼ਿਲਾ ਯੋਜਨਾ ਕਮੇਟੀ ਦੇ ਚੇਅਰਮੈਨ ਸ਼੍ਰੀ ਜਗਰੂਪ ਸਿੰਘ ਗਿੱਲ ਅਤੇ ਸ਼੍ਰੀ ਅਰੁਣ ਵਧਾਵਨ ਤੋਂ ਇਲਾਵਾ ਜ਼ਿਲਾ ਫੂਡ ਤੇ ਸਪਲਾਈ ਕੰਟਰੋਲਰ ਜਸਪ੍ਰੀਤ ਸਿੰਘ ਕਾਹਲੋ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ।

 

Tags: Manpreet Singh Badal , Punjab Pradesh Congress Committee , Congress , Punjab Congress , Bathinda , Punjab , Government of Punjab , Punjab Government , Covaxin , Covishield , Covid-19 Vaccine , Covid-19 Vaccine in India , COVID-19 Vaccination , COVID Vaccination , Ghar Ghar Rozgar te Karobaar Mission , Fair Price Shops

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD