Tuesday, 07 May 2024

 

 

ਖ਼ਾਸ ਖਬਰਾਂ ਬਠਿੰਡਾ ਵਿੱਚ ਭਗਵੰਤ ਮਾਨ ਨੇ ਬਾਦਲਾਂ ਤੇ ਕੈਪਟਨ ਤੇ ਬੋਲਿਆ ਹਮਲਾ, ਲੋਕਾਂ ਨੂੰ ਸੁਹਿਰਦ ਆਗੂ ਗੁਰਮੀਤ ਖੁੱਡੀਆਂ ਨੂੰ ਵੋਟ ਪਾਉਣ ਦੀ ਕੀਤੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਸੁਨਾਮ 'ਚ ਮੀਤ ਹੇਅਰ ਲਈ ਕੀਤਾ ਚੋਣ ਪ੍ਰਚਾਰ, ਭਾਰੀ ਵੋਟਾਂ ਨਾਲ ਜਿਤਾਉਣ ਲਈ ਲੋਕਾਂ ਨੂੰ ਕੀਤੀ ਅਪੀਲ ਕੱਲ ਤੋਂ ਲੋਕ ਸਭਾ ਚੋਣਾਂ ਲਈ ਕਾਗਜ਼ ਭਰ ਸਕਣਗੇ ਉਮੀਦਵਾਰ-ਘਨਸ਼ਾਮ ਥੋਰੀ ਵਿਰੋਧੀ ਪਾਰਟੀਆਂ ਦੇ ਕਈ ਸੀਨੀਅਰ ਆਗੂਆਂ ਦੇ ਸ਼ਾਮਲ ਹੋਣ ਨਾਲ ਆਮ ਆਦਮੀ ਪਾਰਟੀ ਦੀ ਤਾਕਤ ਕਈ ਗੁਣਾ ਵਧੀ 99.65 ਫੀਸਦ ਤੋਂ ਵੱਧ ਕਣਕ ਦੀ ਖਰੀਦ, ਕਿਸਾਨਾਂ ਨੂੰ 1658 ਕਰੋੜ ਰੁਪਏ ਦਾ ਭੁਗਤਾਨ ਵੀ ਕੀਤਾ - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਆਮ ਆਦਮੀ ਪਾਰਟੀ ਦੀ 2 ਸਾਲਾਂ ਦੀ ਕਾਰਗੁਜ਼ਾਰੀ ਤੋ ਪੰਜਾਬ ਦੇ ਲੋਕ ਬੇਹਦ ਖੁਸ਼ – ਲਾਲਜੀਤ ਸਿੰਘ ਭੁੱਲਰ ਪੰਜਾਬ ਵਿੱਚ 13 ਸੀਟਾਂ ਉੱਪਰ ਸ਼ਾਨਦਾਰ ਜਿੱਤ ਹਾਸਿਲ ਕਰੇਗੀ ਆਮ ਆਦਮੀ ਪਾਰਟੀ–ਮਨਜਿੰਦਰ ਸਿੰਘ ਲਾਲਪੁਰਾ ਅੰਮ੍ਰਿਤਸਰ ਨੂੰ ਬਣਾਇਆ ਜਾਵੇਗਾ ਸਪੈਸ਼ਲ ਇਕਾਨਮੀ ਜੋਨ -ਗੁਰਜੀਤ ਸਿੰਘ ਔਜਲਾ ਪੰਜਾਬ ਦੇ ਲੋਕਾਂ ਲਈ ਉਮੀਦ ਦੀ ਕਿਰਨ ਹੈ ਅਕਾਲੀ ਦਲ : ਐਨ.ਕੇ. ਸ਼ਰਮਾ ਕੋਈ ਨਾਗਰਿਕ ਵੋਟ ਪਾਉਣ ਤੋਂ ਨਾ ਰਹੇ ਵਾਂਝਾ, ਪ੍ਰਚਾਰ ਲਈ ਸਹਿਯੋਗ ਕਰਨ ਸਿਨੇਮਾ ਘਰਾਂ ਤੇ ਮਾਲਜ਼ ਦੇ ਪ੍ਰਬੰਧਕ-ਕੰਚਨ ਐਲਪੀਯੂ ਵੱਲੋਂ ਐਕਸਚੇਂਜ ਪ੍ਰੋਗਰਾਮ ਦੇ ਤਹਿਤ ਯੂਨਾਈਟਿਡ ਕਿੰਗਡਮ ਦੇ 15 ਵਿਦਿਆਰਥੀਆਂ ਦੀ ਮੇਜ਼ਬਾਨੀ ਪਰਿਵਾਰਕ ਕਾਮੇਡੀ ਦਾ ਨਵਾਂ ਰੰਗ ਅਤੇ ਪਿਓ-ਪੁੱਤ ਦੇ ਰਿਸ਼ਤੇ ਦੀ ਕਹਾਣੀ ਫ਼ਿਲਮ 'ਸ਼ਿੰਦਾ-ਸ਼ਿੰਦਾ ਨੋ ਪਾਪਾ' PEC ਨੇ ਜੋਇੰਟ ਰਿਸਰਚ ਅਤੇ ਅਕੈਡੇਮਿਕ੍ਸ ਦੀਆਂ ਗਤੀਵਿਧੀਆਂ ਲਈ ਯੂਨੀਵਰਸਿਟੀ ਆਫ਼ ਲੱਦਾਖ ਨਾਲ MoU ਕੀਤਾ ਸਾਈਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੋਲਿੰਗ ਸਟਾਫ਼ ਦੀ ਸਿਖਲਾਈ ਦਾ ਪਹਿਲਾ ਸੈਸ਼ਨ ਲਾਇਆ ਗਿਆ ਰਾਖੀ ਗੁਪਤਾ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਹੜੇ ਗਾਏ ਪੰਜਾਬੀ ਗੀਤ ‘ਮਾਹੀਆ‘ ਦਾ ਲੋਕ-ਅਰਪਣ ਚੋਣ ਰਿਹਰਸਲ ’ਚ ਗੈਰਹਾਜ਼ਰ ਰਹਿਣ ਵਾਲੇ ਕਰਮਚਾਰੀਆਂ ਵਿਰੁੱਧ ਕੀਤੀ ਜਾਵੇਗੀ ਸਖ਼ਤ ਕਾਰਵਾਈ - ਜਿਲ੍ਹਾ ਚੋਣ ਅਫ਼ਸਰ ਜੰਡਿਆਲਾ ਗੁਰੁ ਦੇ ਪਿੰਡ ਬੰਡਾਲਾ ਦੇ ਸੈਂਕੜੇ ਪਰਿਵਾਰ ਮੰਤਰੀ ਹਰਭਜਨ ਸਿੰਘ ਈ ਟੀ ਓ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਚ ਸ਼ਾਮਲ ਲੋਕ ਸਭਾ ਚੋਣਾਂ ਸਬੰਧੀ ਜ਼ਿਲ੍ਹੇ ਭਰ ਵਿਚ ਪੋਲਿੰਗ ਅਮਲੇ ਦੀ ਹੋਈ ਪਹਿਲੀ ਰਿਹਰਸਲ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਗਿਣਤੀ ਕੇਂਦਰਾਂ ਅਤੇ ਸਟਰਾਂਗ ਰੂਮਾਂ ਦਾ ਨਿਰੀਖਣ ਆਮ ਆਦਮੀ ਪਾਰਟੀ ਸੰਵਿਧਾਨ ਤੇ ਸੰਵਿਧਾਨਕ ਸੰਸਥਾਵਾਂ ਨੂੰ ਬਚਾਉਣ ਦੀ ਲੜਾਈ ਲੜ ਰਹੀ ਹੈ: ਮੀਤ ਹੇਅਰ ਸੱਥਾਂ ਤੋਂ ਸੰਸਦ ਤੱਕ ਸੰਗਰੂਰ ਦੀ ਹਰ ਮੰਗ ਉਠਾਵਾਗਾਂ: ਮੀਤ ਹੇਅਰ

 

ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਵਿੱਚ 1.74 ਲੱਖ ਸਿਹਤ-ਸੰਭਾਲ ਕਾਮਿਆਂ ਲਈ ਕੋਵਿਡ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ

ਮੁੱਖ ਮੰਤਰੀ ਦੀ ਹਾਜ਼ਰੀ ਵਿੱਚ ਪੰਜ ਸਿਹਤ ਕਾਮਿਆਂ ਦਾ ਟੀਕਾਕਰਨ

Web Admin

Web Admin

5 Dariya News

ਮੋਹਾਲੀ (ਐਸ.ਏ.ਐਸ ਨਗਰ) , 16 Jan 2021

ਕੋਵਿਡ ਟੀਕਾਕਰਨ ਮੁਹਿੰਮ ਦੀ ਅੱਜ ਸ਼ੁਰੂਆਤ ਕਰਕੇ ਪੰਜਾਬ ਮੁਲਕ ਵਿੱਚ ਇਨਾਂ ਇਤਿਹਾਸਕ ਪਲਾਂ ਦਾ ਹਿੱਸਾ ਬਣ ਗਿਆ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਹਿਲੇ ਪੜਾਅ ਵਿੱਚ 1.74 ਲੱਖ ਸਿਹਤ-ਸੰਭਾਲ ਕਾਮਿਆਂ ਦੇ ਟੀਕਾਕਰਨ ਮੁਹਿੰਮ ਦੀ ਵਰਚੁਅਲ ਤੌਰ ’ਤੇ ਸ਼ੁਰੂਆਤ ਕੀਤੀ ਅਤੇ ਇੱਥੇ ਉਨਾਂ ਦੀ ਮੌਜੂਦਗੀ ਵਿੱਚ ਪੰਜ ਸਿਹਤ-ਸੰਭਾਲ ਕਾਮਿਆਂ ਨੂੰ ਕੋਵਿਡ ਵੈਕਸੀਨ ਲਾਈ ਗਈ।ਅੱਜ ਮੁਹਾਲੀ ਦੇ 6-ਫੇਜ਼ ਸਥਿਤ ਸਿਵਲ ਹਸਪਤਾਲ ਵਿੱਚ ਮੁੱਖ ਮੰਤਰੀ ਦੀ ਹਾਜ਼ਰੀ ਵਿੱਚ ਪਹਿਲੀਆਂ ਪੰਜ ਖੁਰਾਕਾਂ ਡਾ. ਸੰਦੀਪ ਸਿੰਘ, ਡਾ ਚਰਨ ਕਮਲ, ਡਾ. ਡਿੰਪਲ ਧਾਲੀਵਾਲ ਸ੍ਰੀਵਾਸਤਵਾ, ਕੰਪਿਊਟਰ ਅਪ੍ਰੇਟਰ ਆਸ਼ਾ ਯਾਦਵ ਅਤੇ ਦਰਜਾ ਚਾਰ ਕਰਮਚਾਰੀ ਸੁਰਜੀਤ ਸਿੰਘ ਨੂੰ ਲਾਈਆਂ ਗਈਆਂ। ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਸਿਵਲ ਹਸਪਤਾਲ ਵਿਖੇ ਇਨਾਂ ਪੰਜ ਸਿਹਤ ਕਾਮਿਆਂ ਨੂੰ ਸਨੇਹ ਵਜੋਂ ਤੋਹਫੇ ਦੇ ਤੌਰ ’ਤੇ ਬੂਟੇ ਭੇਟ ਕੀਤੇ।ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਉਹ ਸਭ ਤੋਂ ਪਹਿਲਾ ਵੈਕਸੀਨ ਲਗਵਾਉਣਾ ਚਾਹੁੰਦੇ ਸਨ ਪਰ ਭਾਰਤ ਸਰਕਾਰ ਦੇ ਨਿਰਦੇਸ਼ਾਂ ਦੇ ਮੁਤਾਬਕ ਪਹਿਲੇ ਪੜਾਅ ਵਿੱਚ ਸਿਰਫ ਸਿਹਤ-ਸੰਭਾਲ ਕਾਮਿਆਂ ਨੂੰ ਵੀ ਇਸ ਵਿੱਚ ਕਵਰ ਕੀਤਾ ਜਾ ਸਕਦਾ ਸੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ,‘‘ਮੈਂ ਅਗਲੇ ਪੜਾਅ ਵਿੱਚ ਨਿਸ਼ਚਤ ਤੌਰ ’ਤੇ ਵੈਕਸੀਨ ਲੁਆਵਾਂਗਾ।’’ ਮੁੱਖ ਮੰਤਰੀ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਪਹਿਲਾਂ ਸਿਹਤ ਕਾਮਿਆਂ ਨੂੰ ਵੈਕਸੀਨ ਦਿੱਤੀ ਜਾਵੇਗੀ ਅਤੇ ਉਸ ਤੋਂ ਬਾਅਦ ਫੌਜੀ ਸੈਨਿਕਾਂ ਅਤੇ ਪੁਲੀਸ ਮੁਲਾਜ਼ਮਾਂ ਦਾ ਟੀਕਾਕਰਨ ਹੋਵੇਗਾ। ਉਨਾਂ ਇਹ ਵੀ ਖੁਲਾਸਾ ਕੀਤਾ ਕਿ ਉਹ ਘੱਟ ਆਮਦਨ ਵਾਲੇ ਗਰੁੱਪਾਂ ਨਾਲ ਸਬੰਧਤ ਲੋਕਾਂ ਨੂੰ ਵੈਕਸੀਨ ਮੁਫ਼ਤ ਮੁਹੱਈਆ ਕਰਵਾਉਣ ਦੀ ਆਗਿਆ ਦੇਣ ਬਾਰੇ ਪ੍ਰਧਾਨ ਮੰਤਰੀ ਨੂੰ ਪੱਤਰ ਵੀ ਲਿਖ ਚੁੱਕੇ ਹਨ।ਇਸ ਟੀਕਾਕਰਨ ਦੀ ਸੁਰੱਖਿਆ ਬਾਰੇ ਇਕ ਸਵਾਲ ਦੇ ਜਵਾਬ ਵਿੱਚ ਇਸ ਵੈਕਸੀਨ ਨੂੰ ਉਸ ਵੇਲੇ ਤੱਕ ਪ੍ਰਵਾਨਗੀ ਨਹੀਂ ਦਿੱਤੀ ਗਈ ਜਦੋਂ ਤੱਕ ਵਿਗਿਆਨੀਆਂ ਨੇ ਇਸ ਦੇ ਸੁਰੱਖਿਅਤ ਹੋਣ ਦੀ ਜ਼ਾਮਨੀ ਨਹੀਂ ਦਿੱਤੀ। ਉਨਾਂ ਕਿਹਾ ਕਿ ਵਿਸ਼ਵ ਵਿੱਚ ਬਹੁਤ ਸਾਰੀਆਂ ਉੱਘੀਆਂ ਸ਼ਖਸੀਅਤਾਂ ਬਿਨਾਂ ਕਿਸੇ ਪ੍ਰਭਾਵ ਤੋਂ ਕੋਵਿਡ ਵੈਕਸੀਨ ਲੁਆ ਚੁੱਕੀਆਂ ਹਨ ਅਤੇ ਇਨਾਂ ਹਸਤੀਆਂ ਵਿੱਚ ਇੰਗਲੈਂਡ ਦੀ ਮਹਾਰਾਣੀ ਐਲਿਜਾਬੈੱਥ ਜੋ 93 ਵਰਿਆਂ ਦੀ ਹੈ ਅਤੇ ਉਨਾਂ ਦੇ ਪਤੀ ਜੋ 99 ਵਰਿਆਂ ਦੇ ਹਨ।ਇਸ ਤੋਂ ਪਹਿਲਾਂ ਕਿਸਾਨ ਵਿਕਾਸ ਚੈਂਬਰ ਵਿੱਚ ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਕੋਵਿਡ ਟੀਕਾਕਰਨ ਦੀ ਸੂਬਾ ਪੱਧਰੀ ਸ਼ੁਰੂਆਤ ਦਾ ਐਲਾਨ ਕਰਦਿਆਂ ਉਹ ਖੁਸ਼ੀ ਮਹਿਸੂਸ ਕਰ ਰਹੇ ਹਨ। ਇਸ ਦੇ ਨਾਲ ਹੀ ਉਨਾਂ ਨੇ ਲੋਕਾਂ ਨੂੰ ਮਾਸਕ ਪਹਿਨਣ, ਸਮਾਜਿਕ ਦੂਰੀ ਅਤੇ ਹੋਰ ਸੁਰੱਖਿਆ ਉਪਾਵਾਂ ਦਾ ਪਾਲਣ ਕਰਦੇ ਰਹਿਣ ਦੀ ਅਪੀਲ ਕੀਤੀ। ਇਹ ਜ਼ਿਕਰ ਕਰਦਿਆਂ ਕਿ ਤਾਲਾਬੰਦੀ, ਕਰਫਿਊ ਅਤੇ ਇਸ ਤੋਂ ਬਾਅਦ ਦੀਆਂ ਸਾਰੀਆਂ ਪਾਬੰਦੀਆਂ ਦਾ ਮੰਤਵ ਕੋਵਿਡ ਮਹਾਂਮਾਰੀ ਦੇ ਸਿਖਰ ਨੂੰ ਟਾਲਣਾ ਸੀ ਤਾਂ ਜੋ ਇਸਦਾ ਟੀਕਾ ਉਪਲਬਧ ਹੋ ਸਕੇ, ਮੁੱਖ ਮੰਤਰੀ ਨੇ ਬਿਪਤਾ ਦੀ ਇਸ ਘੜੀ ਵਿੱਚ ਸਬਰ ਰੱਖਣ ਅਤੇ ਸਹਿਯੋਗ ਦੇਣ ਲਈ ਲੋਕਾਂ ਦਾ ਧੰਨਵਾਦ ਕੀਤਾ।ਉਨਾਂ ਕਿਹਾ ਕਿ ਇਹ ਇਕ ਇਤਿਹਾਸਕ ਪਲ ਹੈ ਅਤੇ ਉਹ ਉਮੀਦ ਕਰਦੇ ਹਨ ਕਿ ਇਹ ਪੰਜਾਬ ਅਤੇ ਦੇਸ਼ ਦੇ ਬਾਕੀ ਹਿੱਸੇ ਵਿੱਚੋਂ ਕੋਵਿਡ ਮਹਾਂਮਾਰੀ ਦੇ ਮੁਕੰਮਲ ਖ਼ਾਤਮੇ ਦਾ ਰਾਹ ਪੱਧਰਾ ਕਰੇਗਾ। ਹਰੇਕ ਨਾਗਰਿਕ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਉਨਾਂ ਨੇ ਵਾਹਿਗੁਰੂ ਅੱਗੇ ਟੀਕਾਕਰਨ ਮੁਹਿੰਮ ਦੀ ਸਫਲਤਾ ਲਈ ਅਰਦਾਸ ਵੀ ਕੀਤੀ।

ਮੁੱਖ ਮੰਤਰੀ ਨੇ ਸੂਬੇ ਵਿੱਚ ਕੋਵਿਡ ਦਾ ਫੈਲਾਅ ਰੋਕਣ ਲਈ ਸਿਹਤ-ਸੰਭਾਲ ਕਾਮਿਆਂ ਅਤੇ ਹੋਰਾਂ ਦੀ ਸ਼ਲਾਘਾ ਕੀਤੀ ਜਿਸ ਨਾਲ ਹੁਣ ਕੋਵਿਡ ਪਾਜ਼ੇਟਿਵ ਦੀ ਗਿਣਤੀ 3700 ਦੇ ਸਿਖਰ ’ਤੇ ਪਹੁੰਚ ਗਈ ਸੀ, ਹੁਣ ਘਟ ਕੇ 242 ਰਹਿ ਗਈ ਹੈ। ਉਨਾਂ ਕਿਹਾ ਕਿ ਇਹ ਗਿਣਤੀ ਵੀ ਸਿਫਰ ’ਤੇ ਲਿਆਉਣ ਦਾ ਟੀਚਾ ਹੈ ਅਤੇ ਉਨਾਂ ਦੀ ਸਰਕਾਰ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਲਈ ਆਪਣੇ ਉਪਰਾਲੇ ਜਾਰੀ ਰੱਖੇਗੀ।ਕੋਵਿਡ-19 ਮਹਾਂਮਾਰੀ ਕਰਕੇ ਸੂਬੇ ਵਿਚ ਸਾਲ ਭਰ ਤੋਂ ਬਣੇ ਹਲਾਤਾਂ ਨੂੰ ਚੇਤੇ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਦੇਸ਼ ਵਿਚ ਕੋਵਿਡ ਦਾ ਪਹਿਲਾ ਕੇਸ 30 ਜਨਵਰੀ, 2020 ਨੂੰ ਕੇਰਲਾ ਤੋਂ ਸਾਹਮਣੇ ਆਇਆ ਸੀ ਅਤੇ ਪੰਜਾਬ ਵਿੱਚ ਕੋਵਿਡ-19 ਦਾ ਪਹਿਲਾ ਮਾਮਲਾ 5 ਮਾਰਚ, 2020 ਨੂੰ ਰਿਪੋਰਟ ਕੀਤਾ ਗਿਆ ਸੀ ਜਿਸ ਨੇ ਇਟਲੀ ਦੀ ਯਾਤਰਾ (ਟਰੈਵਲ ਹਿਸਟਰੀ) ਕੀਤੀ ਸੀ। ਮੁੱਖ ਮੰਤਰੀ ਨੇ ਕਿਹਾ ਕਿ ਮਹਾਂਮਾਰੀ ਦੇ ਫੈਲਾਅ ਤੋਂ ਲੈ ਕੇ ਹੁਣ ਤੱਕ ਪੰਜਾਬ ਵਿਚ ਲਗਭਗ 1.2 ਕਰੋੜ ਵਿਅਕਤੀਆਂ ਦੀ ਕੋਵਿਡ ਦੇ ਲੱਛਣਾਂ ਲਈ ਸਕਰੀਨਿੰਗ ਕੀਤੀ ਗਈ ਹੈ ਅਤੇ ਹੁਣ ਤੱਕ 41 ਲੱਖ ਤੋਂ ਜ਼ਿਆਦਾ ਵਿਅਕਤੀਆਂ ਦੀ ਟੈਸਟਿੰਗ ਕੀਤੀ ਜਾ ਚੁੱਕੀ ਹੈ ਅਤੇ ਤਕਰੀਬਨ 1.7 ਲੱਖ ਵਿਅਕਤੀਆਂ ਕਰੋਨਾ ਪਾਜ਼ੇਟਿਵ ਪਾਏ ਗਏ।ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਅਜਿਹਾ ਪਹਿਲਾ ਰਾਜ ਹੈ ਜਿਸਨੇ ਤਾਲਾਬੰਦੀ ਅਤੇ ਕਰਫਿਊ ਲਗਾਉਣ ਤੋਂ ਇਲਾਵਾ ਕਰਫਿਊ ਦੌਰਾਨ ਖਾਣ-ਪੀਣ ਦੀਆਂ ਵਸਤਾਂ ਅਤੇ ਦਵਾਈਆਂ ਘਰ-ਘਰ ਪਹੁੰਚਾਉਣ ਨੂੰ ਯਕੀਨੀ ਬਣਾਇਆ। ਉਨਾਂ ਕਿਹਾ ਕਿ ਇਸ ਮਾਰੂ ਵਾਇਰਸ ’ਤੇ ਕਾਬੂ ਪਾਉਣ ਲਈ ‘ਮਿਸ਼ਨ ਫਤਹਿ’ ਤਹਿਤ ਉਨਾਂ ਦੀ ਸਰਕਾਰ ਵੱਲੋਂ ਚੁੱਕੇ ਮਹੱਤਵਪੂਰਨ ਕਦਮਾਂ ’ਤੇ ਚਾਨਣਾ ਪਾਇਆ।ਆਪਣੇ ਸੰਬੋਧਨ ਵਿੱਚ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਟੀਕੇ ਦੀ ਖਰੀਦ ਲਈ ਮਾਮਲਾ ਲਗਾਤਾਰ ਕੇਂਦਰ ਕੋਲ ਉਠਾਉਣ ਲਈ ਮੁੱਖ ਮੰਤਰੀ ਧੰਨਵਾਦ ਕੀਤਾ, ਜੋ ਕਿ ਸਮੇਂ ਦੀ ਲੋੜ ਸੀ। ਉਨਾਂ ਕਿਹਾ ਕਿ ਸਾਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ ਜਿਸ ਵਿੱਚ ਰਜਿਸਟ੍ਰੇਸ਼ਨ ਲਈ ਆਨਲਾਈਨ ਪੋਰਟਲ ਅਤੇ ਟੀਕਾਕਰਨ ਲਈ 366 ਥਾਵਾਂ ਕਾਰਜਸ਼ੀਲ ਹਨ। ਮੁਢਲੇ ਪੜਾਅ ਵਿੱਚ ਲਗਭਗ 408 ਟੀਕਾਕਰਨ ਟੀਮਾਂ ਗਠਿਤ ਕੀਤੀਆਂ ਗਈਆਂ ਹਨ ਅਤੇ 59 ਟੀਮਾਂ ਤੁਰੰਤ ਕਾਰਜ ਸੁਰੂ ਕਰਨਗੀਆਂ। ਸਿੱਧੂ ਨੇ ਦੱਸਿਆ ਕਿ ਢੁਕਵੇਂ ਤਾਪਮਾਨ ’ਤੇ ਵਾਇਲਜ਼ (ਸ਼ੀਸ਼ੀਆਂ) ਸਟੋਰ ਕਰਨ ਲਈ ਸੂਬੇ ਵਿੱਚ 729 ਕੋਲਡ ਚੇਨ ਪੁਆਇੰਟਸ ਸਥਾਪਤ ਕੀਤੇ ਗਏ ਹਨ।ਸਿਹਤ ਤੇ ਪਰਿਵਾਰ ਭਲਾਈ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ ਨੇ ਕਿਹਾ ਕਿ ਦੇਸ਼ ਵਿਚ ਸੀਮਿਤ ਐਮਰਜੈਂਸੀ ਵਰਤੋਂ ਲਈ ਟੀਕੇ ਅਧਿਕਾਰਤ ਕੀਤੇ ਗਏ ਹਨ। ਇਨਾਂ ਵਿੱਚੋਂ ਕੇਂਦਰੀ ਸਿਹਤ ਕਾਮਿਆਂ ਲਈ 3000 ਖੁਰਾਕਾਂ, ਰੱਖਿਆ ਸਿਹਤ ਸੰਭਾਲ ਕਾਮਿਆਂ ਲਈ 9000 ਖ਼ੁਰਾਕਾਂ ਤੋਂ ਇਲਾਵਾ ਸਰਕਾਰੀ ਅਤੇ ਨਿੱਜੀ ਸਿਹਤ ਸੰਸਥਾਵਾਂ ਵਿੱਚ ਕੰਮ ਕਰਦੇ ਸੂਬਾਈ ਸਿਹਤ ਕਰਮਚਾਰੀਆਂ ਲਈ 1.93 ਲੱਖ ਖੁਰਾਕਾਂ ਸ਼ਾਮਲ ਹਨ।ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਕੋਈ ਵੀ ਸੂਬਾ ਜਾਂ ਕੇਂਦਰ ਸਰਕਾਰ ਰੱਖਿਆ, ਖੁਰਾਕ ਅਤੇ ਸਿਹਤ ਵਰਗੇ ਪ੍ਰਮੁੱਖ ਸੈਕਟਰਾਂ ਦਾ ਨਿੱਜੀਕਰਨ ਨਹੀਂ ਕਰ ਸਕਦੀ। ਉਨਾਂ ਕਿਹਾ ਕਿ ਇਨਾਂ ਸੈਕਟਰਾਂ ਵਿੱਚ ਕੁਝ ਹੱਦ ਤੱਕ ਤਾਂ ਨਿੱਜੀ ਸੇਵਾਵਾਂ ਹਾਸਲ ਕੀਤੀਆਂ ਜਾ ਸਕਦੀਆਂ ਹਨ ਪਰ ਇਸ ਉਪਰ ਸੰਪੂਰਨ ਤੌਰ ’ਤੇ ਨਿਰਭਰ ਨਹੀਂ ਹੋਇਆ ਜਾ ਸਕਦਾ। ਉਨਾਂ ਨੇ ਪੇਂਡੂ ਇਲਾਕਿਆਂ ਵਿੱਚ ਮੋਬਾਈਲ ਸਿਹਤ ਸੇਵਾ ਦੀ ਲੋੜ ’ਤੇ ਜ਼ੋਰ ਦਿੱਤਾ ਤਾਂ ਕਿ ਮਹਿਲਾਵਾਂ ਵਿੱਚ ਉਨਾਂ ਦੀ ਸਿਹਤ ਸੰਭਾਲ ਅਤੇ ਭਲਾਈ ਬਾਰੇ ਜਾਗਰੂਕਤਾ ਪੈਦਾ ਕੀਤੀ ਜਾ ਸਕੇ। ਉਨਾਂ ਕਿਹਾ ਕਿ ਇਹ ਮੋਬਾਈਲ ਵੈਨਾਂ ਡਾਕਟਰਾਂ ਅਤੇ ਪੈਰਾ-ਮੈਡੀਕਲ ਸਟਾਫ ਸਮੇਤ ਜਾਂਚ ਅਤੇ ਇਲਾਜ ਦੀਆਂ ਸਹੂਲਤਾਂ ਨਾਲ ਲੈਸ ਹੋਣੀਆਂ ਚਾਹੀਦੀਆਂ ਹਨ।ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਕੋਵਿਡ ਦੀ ਸਥਿਤੀ ਨਾਲ ਨਿਪਟਣ ਲਈ ਫੌਰੀ ਬਣਦੇ ਕਦਮ ਚੁੱਕਣ ਲਈ ਕੈਪਟਨ ਅਮਰਿੰਦਰ ਸਿੰਘ ਦੀ ਦੂਰਅੰਦੇਸ਼ੀ ਵਾਲੀ ਲੀਡਰਸ਼ਿਪ ਦੀ ਸ਼ਲਾਘਾ ਕੀਤੀ।

 

Tags: Captain Amarinder Singh , Amarinder Singh , Punjab Pradesh Congress Committee , Congress , Punjab Congress , Chandigarh , Chief Minister of Punjab , Punjab Government , Government of Punjab , Sunil Jakhar , Barinder Singh Dhillon , Balbir Singh Sidhu , Covaxin , Covishield , Covid-19 Vaccine , Covid-19 Vaccine in India , COVID-19 Vaccination

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD