Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਮੁੱਖ ਮੰਤਰੀ ਵੱਲੋਂ ‘ਘਰ ਘਰ ਰੋਜ਼ਗਾਰ ਤੇ ਕਾਰੋਬਾਰ ਮਿਸ਼ਨ’ ਤਹਿਤ 7219 ਵਾਜਬ ਦਰਾਂ ਦੀਆਂ ਦੁਕਾਨਾਂ ਦੀ ਅਲਾਟਮੈਂਟ ਦੀ ਸ਼ੁਰੂਆਤ

Web Admin

Web Admin

5 Dariya News

ਐਸ.ਏ.ਐਸ. ਨਗਰ , 16 Jan 2021

Last updated on: Jan 16, 2021, 00:00 IST

ਲੋਕਾਂ ਲਈ ਰੋਜ਼ੀ ਰੋਟੀ ਦੇ ਸਾਧਨਾਂ ਨੂੰ ਹੁਲਾਰਾ ਦੇਣ ਦੀ ਕੋਸ਼ਿਸ਼ ਵਜੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ਨਿਚਰਵਾਰ ਨੂੰ ਆਪਣੀ ਸਰਕਾਰ ਦੇ ਪ੍ਰਮੁੱਖ ਪ੍ਰੋਗਰਾਮ ‘ਘਰ ਘਰ ਰੋਜ਼ਗਾਰ ਤੇ ਕਾਰੋਬਾਰ ਮਿਸ਼ਨ’ ਤਹਿਤ 7219 ਵਾਜਬ ਦਰਾਂ ਦੀਆਂ ਦੁਕਾਨਾਂ (ਐਫ.ਪੀ.ਐਸ.) ਦੀ ਅਲਾਟਮੈਂਟ ਲਈ ਸੂਬਾ ਪੱਧਰੀ ਯੋਜਨਾ ਦੀ ਸ਼ੁਰੂਆਤ ਕੀਤੀ ਗਈ। ਮੁੱਖ ਮੰਤਰੀ ਵੱਲੋਂ ਸੰਕੇਤਕ ਤੌਰ ’ਤੇ ਰੂਪਨਗਰ ਦੇ ਪੰਜ ਲਾਭਪਾਤਰੀਆਂ ਜਤਿੰਦਰ ਪਾਲ ਸਿੰਘ, ਪੂਨਮ, ਜਸਵਿੰਦਰ ਸਿੰਘ, ਵਿਵੇਕ ਸ਼ਰਮਾ ਅਤੇ ਸੁਖਦੇਵ ਸਿੰਘ ਨੂੰ ਅਲਾਟਮੈਂਟ ਪੱਤਰ ਸੌਂਪੇ ਗਏ।ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਨਾਲੋ-ਨਾਲ ਹੋਏ ਸਮਾਗਮਾਂ ਦੌਰਾਨ ਵੱਖ-ਵੱਖ ਮੰਤਰੀਆਂ, ਵਿਧਾਇਕਾਂ ਅਤੇ ਹੋਰਨਾਂ ਸ਼ਖਸੀਅਤਾਂ ਵੱਲੋਂ ਪਹਿਲੇ ਪੜਾਅ ਤਹਿਤ 64 ਮਿਉਂਸਪਲ ਕਮੇਟੀਆਂ ਵਿੱਚ ਲਾਭਪਾਤਰੀਆਂ ਨੂੰ ਇੱਕੋ ਸਮੇਂ 370 ਅਲਾਟਮੈਂਟ ਪੱਤਰ ਸੌਂਪੇ ਗਏ।ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਗਰੀਬ ਪੱਖੀ ਪਹਿਲ ਲੋਕਾਂ ਦੀ ਆਰਥਿਕ ਸਥਿਤੀ ਵਿੱਚ ਸੁਧਾਰ ਲਿਆਉਣ ਦੇ ਨਾਲ-ਨਾਲ ਤੈਅ ਸਮੇਂ ਅੰਦਰ ਨਿਰਨਿਘਨ ਤਰੀਕੇ ਨਾਲ ਜਨਤਕ ਵੰਡ ਪ੍ਰਣਾਲੀ ਨੂੰ ਹੋਰ ਮਜ਼ਬੂਤੀ ਦੇਣ ਵਿੱਚ ਅਹਿਮ ਭੂਮਿਕਾ ਨਿਭਾਏਗੀ। ਉਨਾਂ ਅਲਾਟੀਆਂ ਨੂੰ ਕਿਹਾ ਕਿ ਗਰੀਬਾਂ ਲਈ ਆਏ ਰਾਸ਼ਨ ਨੂੰ ਗੈਰ ਕਾਨੂੰਨੀ ਢੰਗ ਨਾਲ ਹੋਰ ਪਾਸੇ ਵਰਤਣ ਦੀ ਬਜਾਏ ਅਸਲ ਲਾਭਪਾਤਰੀਆਂ ਲਈ ਰਾਸ਼ਨ ਦੇ ਵੰਡ ਨੂੰ ਯਕੀਨੀ ਬਣਾਉਣ। ਉਨਾਂ ਅੱਗੇ ਕਿਹਾ ਕਿ ਇਸ ਸਕੀਮ ਨਾਲ ਸੂਬੇ ਵਿੱਚ ਲਗਭਗ 30,000 ਲਾਭਪਾਤਰੀਆਂ (ਔਸਤਨ ਚਾਰ ਮੈਂਬਰਾਂ ਵਾਲੇ ਪਰਿਵਾਰ) ਨੂੰ ਲਾਭ ਮਿਲੇਗਾ।ਮੁੱਖ ਮੰਤਰੀ ਨੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਨੂੰ ਰਾਸ਼ਨ ਡਿਪੂਆਂ ਨੂੰ ਖਪਤ ਦੀਆਂ ਵਸਤਾਂ ਦੀ ਵਿਕਰੀ ਦੇ ਕੇਂਦਰ ਵਜੋਂ ਉਤਸ਼ਾਹਤ ਕਰਕੇ ਵਾਜਬ ਦਰਾਂ ਦੀਆਂ ਦੁਕਾਨਾਂ ਦੇ ਮਾਲਕਾਂ ਦੀ ਆਮਦਨ ਵਧਾਉਣ ਦੇ ਢੰਗ-ਤਰੀਕੇ ਤਲਾਸ਼ਣ ਲਈ ਕਿਹਾ ਗਿਆ ਹੈ। ਉਨਾਂ ਨੇ ਰਾਸ਼ਨ ਡਿਪੂ ਧਾਰਕਾਂ ਦੇ ਬੇਮਿਸਾਲ ਯਤਨਾਂ ਦੀ ਸ਼ਲਾਘਾ ਕੀਤੀ ਜਿਨਾਂ ਨੇ ਸੂਬੇ ਦੇ ਲੋਕਾਂ ਨੂੰ ਮੁਫਤ ਅਨਾਜ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਲਈ ਲੌਕਡਾਊਨ ਦੌਰਾਨ ਆਪਣੇ ਡਿਪੂਆਂ ਨੂੰ ਕਾਰਜਸ਼ੀਲ ਰੱਖ ਕੇ ਕੋਵਿਡ-19 ਵਿਰੁੱਧ ਸੂਬਾ ਸਰਕਾਰ ਦੀ ਅਣਥੱਕ ਲੜਾਈ ਵਿਚ ਵੱਡਾ ਯੋਗਦਾਨ ਪਾਇਆ। ਲੌਕਡਾਊਨ ਦੇ ਸਮੇਂ ਦੌਰਾਨ ਗਰੀਬਾਂ ਨੂੰ 17 ਵੱਖ ਖਾਣੇ ਦੇ ਪੈਕੇਟ ਵੰਡੇ ਗਏ। 

ਉਨਾਂ ਜਨਤਕ ਵੰਡ ਪ੍ਰਣਾਲੀ ਵਿੱਚ ਅਨਾਜ ਦੀ ਚੋਰੀ ’ਤੇ ਲਗਾਮ ਲਗਾਉਣ ਲਈ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਵੱਲੋਂ ਬਾਇਓਮੈਟਿ੍ਰਕਸ ਵਾਲੀਆਂ ਈ-ਪੀ.ਓ.ਐਸ. ਮਸ਼ੀਨਾਂ ਦੀ ਸ਼ੁਰੂਆਤ ਕਰਨ ਦੀ ਪਹਿਲ ਦੀ ਵੀ ਸ਼ਲਾਘਾ ਕੀਤੀ ਤਾਂ ਜੋ ਅਸਲ ਲਾਭਪਾਤਰੀਆਂ ਲਈ ਰਾਸ਼ਨ ਦੀ ਵੰਡ ਨੂੰ ਯਕੀਨੀ ਬਣਾਇਆ ਜਾ ਸਕੇ।ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ‘ਘਰ ਘਰ ਰੋਜ਼ਗਾਰ ਤੇ ਕਰੋਬਾਰ ਮਿਸ਼ਨ’ ਤਹਿਤ ਹੁਣ ਤੱਕ 15 ਲੱਖ ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਦਿਵਾਉਣ ਵਿੱਚ ਸਹਾਇਤਾ ਕੀਤੀ ਹੈ। ਨੌਕਰੀਆਂ ਬਾਰੇ ਵਿਸਥਾਰ ਵਿੱਚ ਦੱਸਦਿਆਂ ਉਨਾਂ ਕਿਹਾ ਕਿ 15.08 ਲੱਖ ਨੌਕਰੀਆਂ ਵਿੱਚੋਂ 58,000 ਸਰਕਾਰੀ ਨੌਕਰੀਆਂ (ਸਮੇਤ ਠੇਕਾ ਆਧਾਰ) ਦਿੱਤੀਆਂ ਗਈਆਂ ਹਨ ਅਤੇ 5.69 ਲੱਖ ਨੌਜਵਾਨਾਂ ਨੂੰ ਪ੍ਰਾਈਵੇਟ ਸੈਕਟਰ ਵਿੱਚ ਰੋਜ਼ਗਾਰ ਮਿਲਿਆ ਹੈ। ਇਸ ਤੋਂ ਇਲਾਵਾ 1 ਅਪਰੈਲ, 2017 ਜਦੋਂ ਤੋਂ ਇਹ ਮਿਸ਼ਨ ਸ਼ੁਰੂ ਹੋਇਆ ਉਦੋਂ ਤੋਂ ਹੁਣ ਤੱਕ ਸਵੈ-ਰੁਜ਼ਗਾਰ ਕਾਰੋਬਾਰ ਸ਼ੁਰੂ ਕਰਨ ਲਈ 8.80 ਲੱਖ ਨੌਜਵਾਨਾਂ ਨੂੰ ਸਹਾਇਤਾ ਮੁਹੱਈਆ ਕਰਵਾਈ ਗਈ ਹੈ।ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕਿਸਾਨਾਂ ਦੀ ਫਸਲ ਦੀ ਸਮੇਂ ਸਿਰ ਚੁਕਾਈ, ਖਰੀਦ ਅਤੇ ਅਦਾਇਗੀ ਨੂੰ ਯਕੀਨੀ ਬਣਾਇਆ। ਈ-ਪੀ.ਓ.ਐਸ. ਮਸ਼ੀਨਾਂ ਤੋਂ ਇਲਾਵਾ ਸਮਾਰਟ ਰਾਸ਼ਨ ਕਾਰਡ ਸੂਬਾ ਸਰਕਾਰ ਦੁਆਰਾ ਕੀਤੀਆਂ ਗਈਆਂ ਅਹਿਮ ਪਹਿਲਕਦਮੀਆਂ ਵਿੱਚੋਂ ਇੱਕ ਹਨ। ਉਨਾਂ ਅੱਗੇ ਕਿਹਾ ਕਿ ਸਹਿਕਾਰੀ ਸੁਸਾਇਟੀਆਂ ਨੂੰ ਵੀ ਰਾਸ਼ਨ ਡਿਪੂਆਂ ਦੀ ਅਲਾਟਮੈਂਟ ਦਾ ਲਾਭ ਦਿੱਤਾ ਜਾਣਾ ਚਾਹੀਦਾ ਹੈ।ਲੁਧਿਆਣਾ ਤੋਂ ਵਰਚੁਅਲ ਤੌਰ ’ਤੇ ਸੰਬੋਧਨ ਕਰਦਿਆਂ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ 1 ਅਪਰੈਲ, 2016 ਤੋਂ ਵਾਜਬ ਦਰਾਂ ਦੀਆਂ ਦੁਕਾਨਾਂ ਦੇ ਮਾਲਕਾਂ ਨੂੰ ਅਨਾਜ ਦੀ ਵੰਡ ਲਈ ਦਿੱਤੀ ਜਾਂਦੀ ਮਾਮੂਲੀ ਰਕਮ 25 ਰੁਪਏ ਤੋਂ ਵਧਾ ਕੇ 50 ਰੁਪਏ ਪ੍ਰਤੀ ਕੁਇੰਟਲ ਕਰਨ ਲਈ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਨਾਲ ਰਾਸ਼ਨ ਡਿਪੂ ਮਾਲਕਾਂ ਦੀ ਚਿਰੋਕਣੀ ਮੰਗ ਪੂਰੀ ਹੋਈ ਹੈ।ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ‘ਘਰ ਘਰ ਰੋਜ਼ਗਾਰ ਤੇ ਕਰੋਬਾਰ ਮਿਸ਼ਨ’ ਤਹਿਤ ਇਹ ਮਹੱਤਵਪੂਰਨ ਪਹਿਲ ਨੌਜਵਾਨਾਂ ਨੂੰ ਰੋਜ਼ਗਾਰ ਦੇ ਚੋਖੇ ਮੌਕੇ ਪ੍ਰਦਾਨ ਕਰੇਗੀ।ਗੌਰਤਲਬ ਹੈ ਕਿ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ, ਪੰਜਾਬ  ਨੇ ਸੂਬੇ ਵਿੱਚ 987 ਸ਼ਹਿਰੀ ਅਤੇ 6232 ਪੇਂਡੂ ਖਾਲੀ ਅਸਾਮੀਆਂ ਲਈ 7219 ਰਾਸ਼ਨ ਡਿਪੂਆਂ ਦੇ ਲਾਇਸੈਂਸ ਜਾਰੀ ਕਰਨ ਲਈ ਅਰਜ਼ੀਆਂ ਮੰਗੀਆਂ ਸਨ। ਵਿਭਾਗ ਵੱਲੋਂ ਇਹ ਲਾਇਸੈਂਸ ਜਾਰੀ ਕਰਨ ਲਈ ਪਾਰਦਰਸ਼ੀ ਪ੍ਰਣਾਲੀ ਅਪਣਾਈ ਗਈ।ਇਸ ਮੌਕੇ ਹੋਰਨਾਂ ਤੋਂ ਇਲਾਵਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ, ਪ੍ਰਮੁੱਖ ਸਕੱਤਰ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਕੇ.ਏ.ਪੀ. ਸਿਨਹਾ, ਡਾਇਰੈਕਟਰ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਰਵੀ ਭਗਤ ਅਤੇ ਵਧੀਕ ਸਕੱਤਰ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਜਸਪ੍ਰੀਤ ਸਿੰਘ ਮੌਜੂਦ ਸਨ।

 

Tags: Captain Amarinder Singh , Amarinder Singh , Punjab Pradesh Congress Committee , Congress , Punjab Congress , Chandigarh , Chief Minister of Punjab , Punjab Government , Government of Punjab , Barinder Singh Dhillon , Balbir Singh Sidhu , Ghar Ghar Rozgar te Karobaar Mission , Fair Price Shops

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD