Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਕੂਲਾਂ ਵਿੱਚ ਲੱਗੀਆਂ ਸੈਨਟਰੀ ਪੈਂਡ ਵੈਡਿੰਗ ਅਤੇ ਇੰਨਸਨਰੇਟਰ ਮਸ਼ੀਨਾਂ ਲੜਕੀਆਂ ਦੀ ਹਾਜ਼ਰੀ ਅਤੇ ਆਤਮ ਵਿਸ਼ਵਾਸ਼ ਵਿੱਚ ਵਾਧੇ ਲਈ ਬਣੀਆਂ ਸਹਾਈ

ਜ਼ਿਲ੍ਹੇ ਦੇ ਸਰਾਕਰੀ ਸਕੂਲਾਂ ਵਿੱਚ ਪੜ੍ਹ ਰਹੀਆਂ ਤਕਰੀਬਨ 21 ਹਜ਼ਾਰ ਲੜਕੀਆਂ ਨੂੰ ਹੋਇਆ ਫਾਇਦਾ

ਰਵਿੰਦਰ ਕੌਰ ਡਿਪਟੀ ਡੀ.ਈ.ਓ. (ਐਲੀਮੈਂਟਰੀ)
ਰਵਿੰਦਰ ਕੌਰ ਡਿਪਟੀ ਡੀ.ਈ.ਓ. (ਐਲੀਮੈਂਟਰੀ)

Web Admin

Web Admin

5 Dariya News

ਐਸ.ਏ.ਐਸ. ਨਗਰ , 24 Jan 2021

Last updated on: Jan 24, 2021, 00:00 IST

ਕੌਮੀ ਬਾਲੜੀ ਦਿਵਸ ਦੇ ਮੌਕੇ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੀਆਂ ਲੜਕੀਆਂ ਦੇ ਮਨੋਬਲ ਵਿੱਚ ਆਏ ਸੁਧਾਰ ਬਾਰੇ ਜਾਣਕਾਰੀ ਸਾਂਝੀ ਕਰਦਿਆ ਸ੍ਰੀਮਤੀ ਰਵਿੰਦਰ ਕੌਰ ਡਿਪਟੀ ਡੀ.ਈ.ਓ. (ਐਲੀਮੈਂਟਰੀ) ਨੇ ਦੱਸਿਆ ਕਿ ਪਿਛਲੇ ਕੁਝ ਸਮੇਂ ਦੌਰਾਨ ਜ਼ਿਲ੍ਹੇ ਦੇ ਮਿਡਲ, ਹਾਈ ਅਤੇ ਸੀਨੀਅਰ ਸੰਕੈਡਰੀ ਸਕੂਲਾਂ ਵਿੱਚ ਸੈਨਟਰੀ ਪੈਂਡ ਵੈਡਿੰਗ ਅਤੇ ਇੰਨਸਨਰੇਟਰ ਮਸ਼ੀਨਾਂ ਲਗਾਉਣ ਦਾ ਕੰਮ ਪ੍ਰਗਤੀ ਹੇਠ ਹੈ । ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ 210 ਸਕੂਲਾਂ ਵਿਚੋਂ 80 ਫੀਸਦੀ ਸਕੂਲਾਂ ਵਿੱਚ ਇਹ ਮਸ਼ੀਨਾਂ ਮੁਹੱਈਆ ਕਰਵਾ ਦਿੱਤੀਆਂ ਗਈਆਂ ਹਨ।ਇਨ੍ਹਾਂ ਮਸ਼ੀਨਾਂ ਦਾ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੀਆਂ 21 ਹਜ਼ਾਰ ਦੇ ਕਰੀਬ ਲੜਕੀਆਂ ਨੂੰ ਫਾਇਦਾ ਹੋਇਆ ਹੈ। ਰਵਿੰਦਰ ਕੌਰ ਨੇ ਭਾਵੁਕ ਹੁੰਦੇ ਦੱਸਿਆ ਕਿ ਪੁਰਾਣੇ ਸਮੇਂ ਤੋਂ ਮਾਹਵਾਰੀ ਸਬੰਧੀ ਕਈ ਅੰਧਵਿਸ਼ਵਾਸ਼ ਜੁੜੇ ਹਨ ਜਿਨ੍ਹਾਂ ਦੇ ਚੱਲਦਿਆ ਲਕੜੀਆਂ ਨੂੰ ਅਪਵਿੱਤਰ ਸਮਝਿਆਂ ਜਾਂਦਾ ਸੀ ਅਤੇ ਉਨ੍ਹਾਂ ਨਾਲ ਭੇਦ ਭਾਵ ਕੀਤਾ ਜਾਂਦਾ ਸੀ। ਉਨ੍ਹਾਂ ਦੱਸਿਆ ਕਿ ਆਮ ਤੌਰ ਤੇ ਮਾਹਵਾਰੀ ਦੇ ਕਾਰਨ ਲੜਕੀਆਂ ਦੀ ਸਕੂਲਾਂ ਵਿੱਚ ਹਾਜ਼ਰੀ ਘੱਟ ਜਾਂਦੀ ਹੈ ਅਤੇ ਕਈ ਵਾਰ ਤਾਂ ਮਾਪੇ ਬੱਚੀਆਂ ਨੂੰ ਅਗਿਆਨਤਾ ਦੇ ਚੱਲਦਿਆ ਸਕੂਲੋਂ ਹੀ ਉਠਾ ਲੈਂਦੇ ਸਨ। ਉਨ੍ਹਾਂ ਕਿਹਾ ਕਿ ਸੈਨਟਰੀ ਪੈਂਡ ਵੈਡਿੰਗ ਅਤੇ ਇੰਨਸਨਰੇਟਰ ਮਸ਼ੀਨਾਂ ਦੇ ਸਕੂਲਾਂ ਵਿੱਚ ਲੱਗਣ ਨਾਲ ਵਿਦਿਆਰਥਣਾਂ ਦਾ ਆਤਮ ਵਿਸ਼ਵਾਸ਼ ਵਧਿਆ ਹੈ। ਉਨ੍ਹਾਂ ਦੀ ਹਾਜ਼ਰੀ ਵਿੱਚ ਵੀ ਵਾਧਾ ਹੋਇਆ ਹੈ ਅਤੇ ਇਹ ਮਸ਼ੀਨਾਂ ਲੜਕੀਆਂ ਨਾਲ ਮਾਹਵਾਰੀ ਦੌਰਾਨ ਕੀਤੇ ਜਾ ਰਹੇ ਭੇਦ ਭਾਵ ਦੀ ਸਮਾਜਿਕ ਕੁਰੀਤੀ ਨੂੰ ਠਲ ਪਾਉਣ ਵਿੱਚ ਸਹਾਈ ਹੋਈਆਂ ਹਨ। ਉਨ੍ਹਾਂ ਦੱਸਿਆ ਕਿ ਸਰਕਾਰੀ ਸਕੂਲਾਂ ਦੀਆਂ ਵਿਦਿਆਰਥਣਾਂ ਨੂੰ ਆਸ਼ਾ ਵਰਕਰਾਂ ਅਤੇ ਡਾਕਟਰਾਂ ਵੱਲੋਂ ਮਾਹਵਾਰੀ ਦੌਰਾਨ ਸਾਫ ਸਫਾਈ ਅਤੇ ਸਿਹਤ ਸੰਭਾਲ ਸਬੰਧੀ ਮਾਰਗ ਦਰਸ਼ਨ ਕੀਤਾ ਜਾਂਦਾ ਹੈ। ਇਨ੍ਹਾਂ ਡਾਕਟਰਾਂ ਅਤੇ ਆਸ਼ਾ ਵਰਕਰਾਂ ਵੱਲੋਂ ਮਿੱਥੇ ਪ੍ਰੋਗਰਾਮ ਤਹਿਤ ਸਕੂਲਾਂ ਵਿੱਚ ਪਹੰਚ ਕਰਕੇ ਲੜਕੀਆਂ ਨੂੰ ਮਾਹਵਾਰੀ ਦੌਰਾਨ ਆਪਣੇ ਸਰੀਰ ਦੀ ਚੰਗੀ ਤਰ੍ਹਾਂ ਸਫਾਈ ਬਣਾਏ ਰੱਖਣ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਜਾਂਦਾ ਹੈ।ਕੁਝ ਵਰੇ ਪਹਿਲਾਂ ਲੜਕੀਆਂ ਘਰਾਂ ਵਿੱਚ ਉਪਲਬਧ ਕਪੜੇ ਦੇ ਨੈਪਕੀਨਾਂ ਦੀ ਵਰਤੋਂ ਕਰਦੀਆਂ ਸਨ ਜਿਸ ਕਾਰਨ ਉਨ੍ਹਾਂ ਨੂੰ ਕਈ ਵਾਰ ਇੰਨਫੈਕਸ਼ਨ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਸੀ। ਅਜੋਕੇ ਯੁਗ ਵਿੱਚ ਸੈਨਟਰੀ ਨੈਪਕੀਨ ਵਰਗੇ ਉਤਪਾਦ ਬਜ਼ਾਰ ਵਿੱਚ ਉਪਲਬਧ ਹਨ ਪਰ ਗਰੀਬ ਪਰਿਵਾਰਾਂ ਦੀਆਂ ਲੜਕੀਆਂ ਕਈ ਵਾਰ ਝਿਜ਼ਕ ਕਾਰਨ ਅਤੇ ਕਈ ਵਾਰ ਪੈਸਿਆ ਦੀ ਅਣਹੋਂਦ ਕਾਰਨ ਇਨ੍ਹਾਂ ਨੂੰ ਖਰੀਦਣ ਤੋਂ ਅਸਮਰਥ ਰਹਿ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਸਕੂਲਾਂ ਵਿੱਚ ਸੈਨਟਰੀ ਪੈਡਾਂ ਨੂੰ ਮੁਫਤ ਉਪਲਬਧ ਕਰਵਾਏ ਜਾਣ ਨਾਲ ਲੜਕੀਆਂ ਦੀ ਸਿਹਤ ਅਤੇ ਮਨੋਬਲ ਦੋਨਾਂ ਵਿੱਚ ਸੁਧਾਰ ਆਇਆ ਹੈ। ਜਿੱਥੇ ਸੈਨਟਰੀ ਨੈਪਕੀਨ ਨਾਲ ਉਨ੍ਹਾਂ ਨੂੰ ਨਿੱਜੀ ਸਾਫ ਸਫਾਈ ਰੱਖਣ ਵਿੱਚ ਮਦਦ ਮਿਲੀ ਹੈ ਉੱਥੇ ਇੰਨਸਨਰੇਟਰ ਮਸ਼ੀਨਾਂ ਨਾਲ ਸੈਨਟਰੀ ਨੈਪਕੀਨਾਂ ਦਾ ਸਹੀ ਢੰਗ ਨਾਲ , ਪ੍ਰਦੂਸ਼ਣ ਮੁਕਤ ਨਿਪਟਾਰਾ ਹੋ ਜਾਂਦਾ ਹੈ।

 

Tags: Mix Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD